6th Guru 4
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥

Ang 819

ਬਿਲਾਵਲੁ ਮਹਲਾ ੫ ॥
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

ਅਰਥ: ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧। ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।

बिलावलु महला ५ ॥
अपणे बालक आपि रखिअनु पारब्रहम गुरदेव ॥ सुख सांति सहज आनद भए पूरन भई सेव ॥१॥ रहाउ ॥ भगत जना की बेनती सुणी प्रभि आपि ॥ रोग मिटाइ जीवालिअनु जा का वड परतापु ॥१॥ दोख हमारे बखसिअनु अपणी कल धारी ॥ मन बांछत फल दितिअनु नानक बलिहारी ॥२॥१६॥८०॥

अर्थ: हे भाई! परमात्मा सबसे बड़ा देवता (है, हम जीव उसके बच्चे हैं) अपने बच्चों की वह सदा ही स्वयं रक्षा करता आया है। (जो मनुष्य उसकी शरण पड़ते हैं, उनके अंदर) शांति, आत्मिक अडोलता के सुख-आनंद पैदा होते हैं, उनकी सेवा-सिमरन की मेहनत सफल हो जाती है।1। रहाउ। हे भाई! जिस प्रभू का (सबसे) बड़ा तेज-प्रताप है उस ने अपने भक्तों की आरजू (सदा) सुनी है (उनके अंदर से) रोग मिटा के उनको आत्मिक जीवन की दाति बख्शी है।1। हे भाई! उस प्रभू-पिता ने हम बच्चों के ऐब सदा माफ कर दिए हैं, और हमारे अंदर अपने नाम की ताकत भरी है। हे नानक! प्रभू पिता ने हम बच्चों को सदा मन-मांगे फल दिए हैं, उस प्रभू से सदा सदके जाना चाहिए।2।16।80।