Ang 609
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।
सोरठि महला ५ ॥
गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥
अर्थ: हे भाई! मैं अपने गुरू से कुर्बान जाता हूँ, (गुरू की कृपा से) मेरे हृदय-घर में आनंद बना रहता है, इस लोक में भी आत्मिक अडोलता (सहज अवस्था) का सुख मुझे प्राप्त हो गया है, और, परलोक में भी ये सुख टिका रहने वाला है। रहाउ। हे भाई! बड़ी किस्मत से मुझे पूरा गुरू मिल गया है, मेरे मन में आत्मिक जीवन की समझ पैदा हो गई है। अब मुझे अपने मालिक का सहारा हो गया है, कोई उस मालिक की बराबरी नहीं कर सकता।1। हे भाई! जब से मैं गुरू के चरणों में लगा हूँ, मुझे परमात्मा के नाम का आसरा हो गया है, कोई डर मुझे (अब) छू नहीं सकता (मुझे निश्चय हो गया है कि जो) सृजनहार सबके दिल की जानने वाला है वही मेरे सिर पर रक्षक है।2। (हे भाई! गुरू की कृपा से मुझे विश्वास हो गया है कि) जिस परमात्मा का दर्शन मानस जनम को फल देने वाला है, जिस परमात्मा की हस्ती मौत से रहित है, वह उस वक्त भी (मेरे सर पर) मौजूद है, और, सदा कायम रहने वाला है। वह प्रभू अपनी प्रीति की अपने प्यार की दाति दे के अपने सेवकों को अपने गले से लगा लेता है।3। हे भाई! मुझे नानक को पूरा गुरू मिल गया है, मेरे सारे दुख दूर हो गए हैं। वह गुरू बड़ी महिमावाला है, आश्चर्य शोभा वाला है, उसकी शरण पड़ने से जिंदगी का उद्देश्य प्राप्त हो जाता है।4।5।