ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥

Ang 855

ਬਿਲਾਵਲੁ ॥
ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥ ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥ ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥ ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥ ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥

ਅਰਥ: ਜੇ ਗ੍ਰਿਹਸਤ ਤਿਆਗ ਕੇ ਜੰਗਲਾਂ ਵਿਚ ਚਲੇ ਜਾਈਏ, ਤੇ ਗਾਜਰ ਮੂਲੀ ਆਦਿਕ ਖਾ ਕੇ ਗੁਜ਼ਾਰਾ ਕਰੀਏ, ਤਾਂ ਭੀ ਇਹ ਪਾਪੀ ਚੰਦਰਾ ਮਨ ਵਿਕਾਰ ਨਹੀਂ ਛੱਡਦਾ।੧। ਹੇ ਮੇਰੇ ਪ੍ਰਭੂ! ਮੈਂ ਤੇਰਾ ਦਾਸ ਤੇਰੀ ਸ਼ਰਨ ਆਇਆ ਹਾਂ, ਮੈਨੂੰ (ਇਹਨਾਂ ਵਿਕਾਰਾਂ ਤੋਂ) ਬਚਾ। ਮੈਂ ਕਿਵੇਂ ਇਹਨਾਂ ਤੋਂ ਖ਼ਲਾਸੀ ਕਰਾਵਾਂ? ਇਹ ਸੰਸਾਰ ਬੜਾ ਵੱਡਾ ਸਮੁੰਦਰ ਹੈ, ਮੈਂ ਕਿਵੇਂ ਇਸ ਤੋਂ ਪਾਰ ਲੰਘਾਂ?।੧।ਰਹਾਉ। ਹੇ ਮੇਰੇ ਬੀਠਲ! ਮੈਥੋਂ ਇਹਨਾਂ ਅਨੇਕਾਂ ਕਿਸਮਾਂ ਦੇ ਵਿਸ਼ਿਆਂ ਦੇ ਚਸਕੇ ਛੱਡੇ ਨਹੀਂ ਜਾ ਸਕਦੇ। ਕਈ ਜਤਨ ਕਰ ਕੇ ਇਸ ਮਨ ਨੂੰ ਰੋਕੀਦਾ ਹੈ, ਪਰ ਇਹ ਮੁੜ ਮੁੜ ਵਿਸ਼ਿਆਂ ਦੀਆਂ ਵਾਸ਼ਨਾਂ ਨੂੰ ਜਾ ਚੰਬੜਦਾ ਹੈ।੨। ਬੁਢੇਪਾ ਆ ਗਿਆ ਹੈ, ਜੁਆਨੀ ਦੀ ਉਮਰ ਲੰਘ ਗਈ ਹੈ, ਪਰ ਮੈਂ ਹੁਣ ਤਕ ਕੋਈ ਚੰਗਾ ਕੰਮ ਨਹੀਂ ਕੀਤਾ। ਮੇਰੀ ਇਹ ਜਿੰਦ ਅਮੋਲਕ ਸੀ, ਪਰ ਮੈਂ ਇਸ ਨੂੰ ਕੌਡੀ ਦੇ ਬਰਾਬਰ ਕਰ ਦਿੱਤਾ ਹੈ।੩। ਹੇ ਕਬੀਰ! ਆਪਣੇ ਪ੍ਰਭੂ ਅੱਗੇ ਇਉਂ) ਬੇਨਤੀ ਕਰ-ਹੇ ਪਿਆਰੇ ਪ੍ਰਭੂ! ਤੂੰ ਸਭ ਜੀਆਂ ਵਿਚ ਵਿਆਪਕ ਹੈਂ (ਤੇ ਸਭ ਦੇ ਦਿਲ ਦੀ ਜਾਣਦਾ ਹੈਂ, ਮੇਰਾ ਅੰਦਰਲਾ ਹਾਲ ਭੀ ਤੂੰ ਜਾਣਦਾ ਹੈਂ) ਤੇਰੇ ਜੇਡਾ ਕੋਈ ਦਇਆ ਕਰਨ ਵਾਲਾ ਨਹੀਂ, ਤੇ ਮੇਰੇ ਵਰਗਾ ਕੋਈ ਪਾਪੀ ਨਹੀਂ (ਸੋ, ਮੈਨੂੰ ਤੂੰ ਆਪ ਹੀ ਇਹਨਾਂ ਵਿਕਾਰਾਂ ਤੋਂ ਬਚਾ) ।੪।੩।

बिलावलु ॥
ग्रिहु तजि बन खंड जाईऐ चुनि खाईऐ कंदा ॥ अजहु बिकार न छोडई पापी मनु मंदा ॥१॥ किउ छूटउ कैसे तरउ भवजल निधि भारी ॥ राखु राखु मेरे बीठुला जनु सरनि तुम्हारी ॥१॥ रहाउ ॥ बिखै बिखै की बासना तजीअ नह जाई ॥ अनिक जतन करि राखीऐ फिरि फिरि लपटाई ॥२॥ जरा जीवन जोबनु गइआ किछु कीआ न नीका ॥ इहु जीअरा निरमोलको कउडी लगि मीका ॥३॥ कहु कबीर मेरे माधवा तू सरब बिआपी ॥ तुम समसरि नाही दइआलु मोहि समसरि पापी ॥४॥३॥

अर्थ: अगर गृहस्त त्याग के जंगलों में चले जाएं, और गाजर-मूली खा के गुजारा करें, तो भी ये पापी मन विकार नहीं त्यागता।1। हे मेरे प्रभू! मैं तेरा दास तेरी शरण आया हूँ, मुझे (इन विकारों से) बचा। मैं कैसे इनसे खलासी कराऊँ? यह संसार बहुत बड़ा समुंद्र है, मैं कैसे इससे पार लांघू?।1। रहाउ। हे मेरे बीठल! मुझसे इन अनेक किस्मों के विषौ विकारों के चस्के छोड़े नहीं जा सकते। कई यतन करके इस मन को रोकने की कोशिश करते हैं, पर ये बार-बार विषियों की वासनाओं को ही जा चिपकता है।2। बुढ़ापा आ गया है, जवानी की उम्र गुजर गई है, पर मैंने अब तक कोई अच्छा काम नहीं किया। मेरे ये प्राण अमूल्य थे, पर मैंने इनको कौड़ियों के बराबर का कर डाला है।3। हे कबीर! (अपने प्रभू के आगे इस प्रकार) बिनती कर- हे प्यारे प्रभू! तू सब जीवों में व्यापक है (और सबके दिल की जानता है, मेरे अंदर का हाल भी तू ही जानता है) तेरे जितना और कोई दयालु नहीं, और मेरे जितना कोई पापी नहीं (सो, मुझे तू खुद ही इन विकारों से बचा)।4।3।