Ang 793
ਸੂਹੀ ॥
ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਿਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮੑਾਰਿ ਸਵੇਰਾ ॥੨॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥
ਅਰਥ: (ਮਨੁੱਖ ਦੀ ਜ਼ਿੰਦਗੀ ਵਿਚ) ਜੇਹੜੇ ਜੇਹੜੇ ਦਿਨ ਆਉਂਦੇ ਹਨ, ਉਹ ਦਿਨ (ਅਸਲ ਵਿਚ ਨਾਲੋ ਨਾਲ) ਲੰਘਦੇ ਜਾਂਦੇ ਹਨ (ਭਾਵ, ਉਮਰ ਵਿਚੋਂ ਘਟਦੇ ਜਾਂਦੇ ਹਨ) , (ਇਥੋਂ ਹਰੇਕ ਨੇ) ਕੂਚ ਕਰ ਜਾਣਾ ਹੈ (ਕਿਸੇ ਦੀ ਭੀ ਇਥੇ) ਸਦਾ ਦੀ ਰਿਹੈਸ਼ ਨਹੀਂ ਹੈ। ਅਸਾਡਾ ਸਾਥ ਤੁਰਿਆ ਜਾ ਰਿਹਾ ਹੈ, ਅਸਾਂ ਭੀ (ਇਥੋਂ) ਤੁਰ ਜਾਣਾ ਹੈ; ਇਹ ਦੂਰ ਦੀ ਮੁਸਾਫ਼ਰੀ ਹੈ ਤੇ ਮੌਤ ਸਿਰ ਉਤੇ ਖਲੋਤੀ ਹੈ (ਪਤਾ ਨਹੀਂ ਕੇਹੜੇ ਵੇਲੇ ਆ ਜਾਏ) ।੧। ਹੇ ਅੰਞਾਣ! ਹੋਸ਼ ਕਰ। ਤੂੰ ਕਿਉਂ ਸੌਂ ਰਿਹਾ ਹੈਂ? ਤੂੰ ਜਗਤ ਵਿਚ ਇਸ ਜੀਊਣ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਬੈਠਾ ਹੈਂ।੧।ਰਹਾਉ। (ਤੂੰ ਹਰ ਵੇਲੇ ਰਿਜ਼ਕ ਦੇ ਹੀ ਫ਼ਿਕਰ ਵਿਚ ਰਹਿੰਦਾ ਹੈਂ, ਵੇਖ) ਜਿਸ ਪ੍ਰਭੂ ਨੇ ਜਿੰਦ ਦਿੱਤੀ ਹੈ, ਉਹ ਰਿਜ਼ਕ ਭੀ ਅਪੜਾਉਂਦਾ ਹੈ, ਸਾਰੇ ਸਰੀਰਾਂ ਵਿਚ ਬੈਠਾ ਹੋਇਆ ਉਹ ਆਪ ਰਿਜ਼ਕ ਦਾ ਆਹਰ ਪੈਦਾ ਕਰ ਰਿਹਾ ਹੈ। ਮੈਂ (ਇਤਨਾ ਵੱਡਾ ਹਾਂ) ਮੇਰੀ (ਇਤਨੀ ਮਲਕੀਅਤ ਹੈ) -ਛੱਡ ਇਹ ਗੱਲਾਂ, ਪ੍ਰਭੂ ਦੀ ਬੰਦਗੀ ਕਰ, ਹੁਣ ਵੇਲੇ-ਸਿਰ ਉਸ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ।੨। ਉਮਰ ਮੁੱਕਣ ਤੇ ਆ ਰਹੀ ਹੈ, ਪਰ ਤੂੰ ਆਪਣਾ ਰਾਹ ਸੁਚੱਜਾ ਨਹੀਂ ਬਣਾਇਆ; ਸ਼ਾਮ ਪੈ ਰਹੀ ਹੈ, ਦਸੀਂ ਪਾਸੀਂ ਹਨੇਰਾ ਹੀ ਹਨੇਰਾ ਹੋਣ ਵਾਲਾ ਹੈ। ਰਵਿਦਾਸ ਆਖਦਾ ਹੈ-ਹੇ ਕਮਲੇ ਮਨੁੱਖ! ਤੂੰ ਪ੍ਰਭੂ ਨੂੰ ਯਾਦ ਨਹੀਂ ਕਰਦਾ, ਦੁਨੀਆ (ਜਿਸ ਦੇ ਨਾਲ ਤੂੰ ਮਨ ਜੋੜੀ ਬੈਠਾ ਹੈਂ) ਅੰਤ ਨੂੰ ਨਾਸ ਹੋ ਜਾਣ ਵਾਲੀ ਹੈ।੩।੨।
सूही ॥
जो दिन आवहि सो दिन जाही ॥ करना कूचु रहनु थिरु नाही ॥ संगु चलत है हम भी चलना ॥ दूरि गवनु सिर ऊपरि मरना ॥१॥ किआ तू सोइआ जागु इआना ॥ तै जीवनु जगि सचु करि जाना ॥१॥ रहाउ ॥ जिनि जीउ दीआ सु रिजकु अ्मबरावै ॥ सभ घट भीतरि हाटु चलावै ॥ करि बंदिगी छाडि मै मेरा ॥ हिरदै नामु सम्हारि सवेरा ॥२॥ जनमु सिरानो पंथु न सवारा ॥ सांझ परी दह दिस अंधिआरा ॥ कहि रविदास निदानि दिवाने ॥ चेतसि नाही दुनीआ फन खाने ॥३॥२॥
अर्थ: (मनुष्य की जिंदगी में) जो जो दिन आते हैं, वह दिन (असल में साथ-साथ) गुजरते जाते हैं (भाव, उम्र में से कम होते जाते हैं), (यहाँ से हरेक ने) कूच कर जाना है (किसी की भी यहाँ) सदा ही रिहायश नहीं है। हमारा साथ चलता जा रहा है, हमने भी (यहाँ से) चले जाना है; ये दूर की यात्रा है और मौत सिर पर खड़ी है (पता नहीं कौन से वक्त आ जाए)।1। हे अंजान! होश कर! तू क्यों सो रहा है? तू जगत में इस जीवन को सदा कायम रहने वाला समझ बैठा है।1। रहाउ। (तू हर वक्त रिजक की ही फिक्र में रहता है, देख) जिस प्रभू ने जिंद दी है, वह रिजक भी पहुँचाता है, सारे शरीरों में बैठा हुआ वह स्वयं रिजक के आहर पैदा कर रहा है। मैं (इतना बड़ा हॅूँ) मेरी (इतनी मल्कियत है) – छोड़ ये बातें, प्रभू की बंदगी कर, अब वक्त रहते उसका नाम अपने दिल में संभाल।2। उम्र बीतने पर आ रही है, पर तूने अपना राह सही नहीं बनाया; शाम पड़ रही है, हर तरफ अंधकार ही अंधकार छाने वाला है। रविदास कहता है– हे कमले मनुष्य! तू प्रभू को याद नहीं करता, दुनिया (जिससे तू मन जोड़े बैठा है) अंत में नाश हो जाने वाली है।3।2।