ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

Ang 634

ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

सोरठि महला ९ ॥
प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥

अर्थ: हे मित्र! (अपने) मन में (ये बात) पक्के तोर पर समझ लें कि सारा संसार अपने सुख के साथ ही बँधा हुआ है। कोई भी किसी का (आखिर तक निभाने वाला साथी) नहीं (बनता)।1। रहाउ। हे मित्र! (जब मनुष्य) सुख में (होता है, तब) कई यार दोस्त मिल के (उसके पास) बैठते हैं, और, (उसे) चारों और से घेरे रखते हैं। (पर जब उसे कोई) मुसीबत आती है, सारे ही साथ छोड़ जाते हैं, (फिर) कोई भी (उसके) नजदीक नहीं फटकता।1। हे मित्र! घर की स्त्री (भी) जिससे बड़ा प्यार होता है, जो सदा (पति के) साथ लगी रहती है, जिस वक्त (पति की) जीवात्मा इस शरीर को छोड़ देती है, (स्त्री उससे ये कह के) परे हट जाती है कि ये मर चुका है मर चुका है।2। हे नानक! (कह– हे मित्र! दुनिया का) इस तरह का व्यवहार बना हुआ है जिससे (मनुष्य ने) प्यार डाला हुआ है। (पर, हे मित्र! आखिरी समय में परमात्मा के बिना और कोई भी (मनुष्य की) मदद नहीं कर सकता।3।12।139।