Ang 873
ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥
ਅਰਥ: ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ। (ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) ।੧। ਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ, ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਨਿਕਲਦੇ ਹਨ।੨।੩। ਭਾਵ: ਪ੍ਰਭੂ ਤੋਂ ਨਾਮ ਸਿਮਰਨ ਦੀ ਮੰਗ। ਨਾਮ ਦੀ ਬਰਕਤ ਨਾਲ ਸੁਰਗ ਦੀ ਭੀ ਲਾਲਸਾ ਨਹੀਂ ਰਹਿੰਦੀ।
गोंड ॥ मो कउ तारि ले रामा तारि ले ॥ मै अजानु जनु तरिबे न जानउ बाप बीठुला बाह दे ॥१॥ रहाउ ॥ नर ते सुर होइ जात निमख मै सतिगुर बुधि सिखलाई ॥ नर ते उपजि सुरग कउ जीतिओ सो अवखध मै पाई ॥१॥ जहा जहा धूअ नारदु टेके नैकु टिकावहु मोहि ॥ तेरे नाम अविल्मबि बहुतु जन उधरे नामे की निज मति एह ॥२॥३॥.
अर्थ: हे मेरे राम! मुझे (संसार समुंद्र से) तार ले, बचा ले। हे मेरे पिता प्रभू! मुझे अपनी बाँह पकड़ा, मैं तेरा अंजान सेवक हूँ, मैं तैरना नहीं जानता। रहाउ। (हे बीठल पिता! मुझे भी गुरू से मिला दे) गुरू से मिली हुई बुद्धि की बरकति से आँख झपकने जितने समय में ही मनुष्य से देवता बन जाया जाता है, हे पिता! (मेहर कर) मैं भी वह दवाई हासिल कर लूँ जिससे मनुष्यों से पैदा हो के (भाव, मनुष्य जाति में से हो के) स्वर्ग को जीता जा सकता है (भाव, स्वर्ग की भी परवाह नहीं रहती)।1। हे मेरे राम! तूने जिस-जिस आत्मिक ठिकाने पर धु्रव और नारद (जैसे भक्तों) को पहुँचाया है, मुझे (भी) सदा के लिए पहुँचा दे, मेरा नामदेव का ये पक्का विश्वास है कि तेरे नाम के आसरे बेअंत जीव (संसार-समुंद्र के विकारों से) बच निकलते हैं।2।3।