ang 925
ਰਾਮਕਲੀ ਮਹਲਾ ੫ ॥ ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥ ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥ ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥ ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥
ਅਰਥ: ਹੇ ਭਾਈ! ਨਿੱਤ ਆਹਰ ਨਾਲ ਸਾਧ ਸੰਗਤਿ ਵਿਚ ਜਾ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਮਿਠੀ ਮਿਠੀ ਸੁਰ ਵਾਲੀ ਬਾਣੀ ਇਕ-ਰਸ ਗਾਵਣੀ ਚਾਹੀਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪਾਂ ਤੇ ਐਬਾਂ ਦਾ ਨਾਸ ਕਰਨ ਵਾਲਾ ਹੈ, ਇਹ ਹਰਿ-ਨਾਮ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਜਪਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ ਨਾਮ-ਜਲ ਪੀਣਾ ਚਾਹੀਦਾ ਹੈ, ਦਿਨ ਰਾਤ ਪਰਮਾਤਮਾ ਦਾ ਆਰਾਧਨ ਕਰਨਾ ਚਾਹੀਦਾ ਹੈ। ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜੁੜ ਕੇ (ਮਾਨੋ) ਅਨੇਕਾਂ ਜੋਗ-ਸਾਧਨਾਂ ਦਾ ਅਨੇਕਾਂ ਦਾਨ-ਪੁੰਨਾਂ ਦਾ ਅਨੇਕਾਂ ਅਜਿਹੀਆਂ ਹੋਰ ਕਿਰਿਆਵਾਂ ਦਾ ਸਾਧਨ ਹੋ ਜਾਂਦਾ ਹੈ। ਹੇ ਭਾਈ! ਦਇਆ ਦੇ ਸੋਮੇ ਮੋਹਨ-ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਸਾਰੇ ਦੁੱਖ ਦੂਰ ਕਰ ਦੇਂਦੀ ਹੈ। ਨਾਨਕ ਆਖਦਾ ਹੈ– ਹੇ ਭਾਈ! ਮਾਲਕ-ਪ੍ਰਭੂ ਨੂੰ ਸਿਮਰ ਕੇ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।1। ਹੇ ਸੁਖਾਂ ਦੇ ਸਮੁੰਦਰ ਗੋਬਿੰਦ! (ਤੇਰੇ) ਭਗਤ (ਤੇਰਾ) ਸਿਮਰਨ (ਕਰਦੇ ਹਨ) , ਤੇਰੇ ਗੁਣ ਗਾਂਦੇ ਹਨ; ਗੁਰੂ ਦੀ ਚਰਨੀਂ ਲੱਗ ਕੇ ਉਹਨਾਂ ਨੂੰ ਅਨੇਕਾਂ ਆਨੰਦ ਖ਼ੁਸ਼ੀਆਂ ਤੇ ਸੁਖ ਪ੍ਰਾਪਤ ਹੋ ਜਾਂਦੇ ਹਨ। (ਹੇ ਭਾਈ! ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ) ਸੁਖਾਂ ਦਾ ਖ਼ਜ਼ਾਨਾ ਹਰਿ-ਨਾਮ ਮਿਲ ਜਾਂਦਾ ਹੈ। ਪ੍ਰਭੂ ਨੇ ਕਿਰਪਾ ਕਰ ਕੇ ਜਿਸ ਮਨੁੱਖ ਦੀ (ਦੁੱਖ ਆਦਿਕਾਂ ਤੋਂ) ਰੱਖਿਆ ਕੀਤੀ, ਉਸ ਦੇ ਸਾਰੇ ਦੁੱਖ ਨਿਵਿਰਤ ਹੋ ਗਏ। ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਜੁੜ ਗਿਆ, ਜਿਸ ਨੇ ਪਰਮਾਤਮਾ ਦਾ ਨਾਮ ਆਪਣੀ ਜੀਭ ਨਾਲ ਉਚਾਰਨਾ ਸ਼ੁਰੂ ਕਰ ਦਿੱਤਾ, ਉਸ ਦਾ ਹਰੇਕ ਕਿਸਮ ਦਾ ਭਰਮ-ਵਹਿਮ ਤੇ ਡਰ ਦੂਰ ਹੋ ਗਿਆ। ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ ਪੂਰਾ ਗੁਰੂ ਮਿਲ ਪਿਆ, ਉਹ ਮਨੁੱਖ (ਫਿਰ) ਇਕ ਪਰਮਾਤਮਾ ਨੂੰ ਹੀ ਚੇਤੇ ਕਰਦਾ ਰਹਿੰਦਾ ਹੈ ਇਕ ਪਰਮਾਤਮਾ (ਦੇ ਗੁਣਾਂ) ਨੂੰ ਹੀ ਗਾਂਦਾ ਰਹਿੰਦਾ ਹੈ, ਇਕ ਪਰਮਾਤਮਾ ਹੀ ਉਸ ਨੂੰ ਹਰ ਥਾਂ ਵੱਸਦਾ ਨਜ਼ਰ ਆਉਂਦਾ ਹੈ। ਹੇ ਭਾਈ! ਪ੍ਰਭੂ ਦੇ ਭਗਤਾਂ ਦੀ ਸੰਗਤਿ ਵਿਚ ਮਿਲ ਕੇ ਰਹਿਣਾ ਚਾਹੀਦਾ ਹੈ, ਭਗਤ-ਜਨਾਂ ਨੂੰ ਮਿਲ ਕੇ ਪਰਮਾਤਮਾ ਦਾ ਕੀਰਤਨ ਸੁਣਨਾ ਚਾਹੀਦਾ ਹੈ। ਹੇ ਭਾਈ! ਦਇਆ ਦੇ ਸੋਮੇ ਦਾਮੋਦਰ ਮਾਇਆ ਦੇ ਪਤੀ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਪ੍ਰਭੂ ਦਇਆ ਦਾ ਸੋਮਾ ਹੈ, ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਸਰਨ-ਜੋਗ ਹੈ, ਸਭ ਨੂੰ ਦਾਤਾਂ ਦੇਣ ਵਾਲਾ ਹੈ, ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ। ਹੇ ਭਾਈ! ਨਾਮ ਜਪਣ ਵਾਲਿਆਂ ਨੂੰ ਉਹ ਪ੍ਰਭੂ ਮੋਹ ਸੋਗ ਅਤੇ ਔਖੇ ਵਿਕਾਰਾਂ ਤੋਂ ਬਚਾਣ ਵਾਲਾ ਹੈ। ਹੇ ਮੇਰੇ ਪ੍ਰਭੂ! ਸਾਰੇ ਜੀਵ ਤੇਰੇ (ਪੈਦਾ ਕੀਤੇ ਹੋਏ ਹਨ) , ਮਿਹਰ ਕਰ, ਮੈਂ ਸਭਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ। ਨਾਨਕ ਬੇਨਤੀ ਕਰਦਾ ਹੈ– ਹੇ ਪ੍ਰਭੂ! ਦਇਆ ਕਰ, ਮੈਂ ਤੇਰਾ ਨਾਮ ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦਾ ਰਹਾਂ।3। (ਹੇ ਭਾਈ! ਸਦਾ ਤੋਂ ਹੀ) ਪ੍ਰਭੂ ਨੇ ਆਪਣੇ ਚਰਨਾਂ ਵਿਚ ਜੋੜ ਕੇ ਆਪਣੇ ਭਗਤਾਂ ਦੀ ਰੱਖਿਆ ਕੀਤੀ ਹੈ। ਸੋ, ਹੇ ਭਾਈ! ਇਕ ਹਰਿ-ਨਾਮ ਦਾ ਧਿਆਨ ਧਰ ਕੇ, ਆਓ, ਅਸੀਂ ਭੀ ਅੱਠੇ ਪਹਰ ਆਪਣੇ ਪ੍ਰਭੂ ਨੂੰ ਸਿਮਰਦੇ ਰਹੀਏ। (ਹੇ ਭਾਈ! ਅਨੇਕਾਂ ਜੀਵ) ਉਸ ਪ੍ਰਭੂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, (ਉਹਨਾਂ ਦੇ) ਜਨਮ ਮਰਨ (ਦੇ ਗੇੜ) ਮੁੱਕ ਗਏ। ਹੇ ਭਾਈ! ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਉਹਨਾਂ ਦੇ ਅੰਦਰ ਸਦਾ ਸੁਖ-ਆਨੰਦ ਬਣਿਆ ਰਿਹਾ, ਉਹਨਾਂ ਨੂੰ ਪ੍ਰਭੂ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ। ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਜਿਹੜੇ ਮਨੁੱਖ ਪੂਰੇ ਗੁਰੂ ਨੂੰ ਮਿਲ ਪਏ, ਉਹਨਾਂ ਦੀ ਹਰੇਕ ਮੁਰਾਦ ਪੂਰੀ ਹੋ ਗਈ, ਉਹਨਾਂ ਦੀ ਹਰੇਕ ਆਸ ਪੂਰੀ ਹੋ ਗਈ; ਜਿਨ੍ਹਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾ ਲਿਆ, ਉਹਨਾਂ ਨੂੰ ਕੋਈ ਦੁੱਖ ਕੋਈ ਝੋਰੇ ਮੁੜ ਨਹੀਂ ਵਿਆਪਦੇ।4।3।
रामकली महला ५ ॥ रुण झुणो सबदु अनाहदु नित उठि गाईऐ संतन कै ॥ किलविख सभि दोख बिनासनु हरि नामु जपीऐ गुर मंतन कै ॥ हरि नामु लीजै अमिउ पीजै रैणि दिनसु अराधीऐ ॥ जोग दान अनेक किरिआ लगि चरण कमलह साधीऐ ॥ भाउ भगति दइआल मोहन दूख सगले परहरै ॥ बिनवंति नानक तरै सागरु धिआइ सुआमी नरहरै ॥१॥ सुख सागर गोबिंद सिमरणु भगत गावहि गुण तेरे राम ॥ अनद मंगल गुर चरणी लागे पाए सूख घनेरे राम ॥ सुख निधानु मिलिआ दूख हरिआ क्रिपा करि प्रभि राखिआ ॥ हरि चरण लागा भ्रमु भउ भागा हरि नामु रसना भाखिआ ॥ हरि एकु चितवै प्रभु एकु गावै हरि एकु द्रिसटी आइआ ॥ बिनवंति नानक प्रभि करी किरपा पूरा सतिगुरु पाइआ ॥२॥ मिलि रहीऐ प्रभ साध जना मिलि हरि कीरतनु सुनीऐ राम ॥ दइआल प्रभू दामोदर माधो अंतु न पाईऐ गुनीऐ राम ॥ दइआल दुख हर सरणि दाता सगल दोख निवारणो ॥ मोह सोग विकार बिखड़े जपत नाम उधारणो ॥ सभि जीअ तेरे प्रभू मेरे करि किरपा सभ रेण थीवा ॥ बिनवंति नानक प्रभ मइआ कीजै नामु तेरा जपि जीवा ॥३॥ राखि लीए प्रभि भगत जना अपणी चरणी लाए राम ॥ आठ पहर अपना प्रभु सिमरह एको नामु धिआए राम ॥ धिआइ सो प्रभु तरे भवजल रहे आवण जाणा ॥ सदा सुखु कलिआण कीरतनु प्रभ लगा मीठा भाणा ॥ सभ इछ पुंनी आस पूरी मिले सतिगुर पूरिआ ॥ बिनवंति नानक प्रभि आपि मेले फिरि नाही दूख विसूरिआ ॥४॥३॥
अर्थ: हे भाई! नित्य उठ के (उद्यम करके) साध-संगति में जा के परमात्मा की सिफतसालाह की मीठी-मीठी सुर वाली बाणी एक-रस गानी चाहिए। हे भाई! परमात्मा का नाम सारे पापों और ऐबों का नाश करने वाला है, यह हरी-नाम गुरू की शिक्षा पर चल कर जपना चाहिए। हे भाई! परमात्मा का नाम जपना चाहिए, आत्मिक जीवन देने वाला हरी-नाम-जल पीना चाहिए, दिन-रात परमात्मा की आराधना करनी चाहिए। प्रभू के सुंदर-चरणों में जुड़ के (मानो) अनेकों योग-साधनों का, अनेकों दान-पुन्यों का, अनेकों ऐसी और क्रियाओं का साधन हो जाता है। हे भाई! दया के श्रोत मोहन-प्रभू का प्यार प्रभू की भक्ति सारे दुख दूर कर देती है। नानक कहता है- हे भाई! मालिक प्रभू को सिमर के मनुष्य संसार-समुंद्र से पार लांघ जाता है।1। अर्थ: हे सुखों के समुंद्र गोबिंद! (तेरे) भगत (तेरा) सिमरन (करते हैं), तेरे गुण गाते हैं; गुरू के चरणों में लग के उनको अनेकों आनंद खुशियां और सुख प्राप्त हो जाते हैं। (हे भाई! जिसको गुरू मिल जाता है उसको) सुखों का खजाना हरी-नाम मिल जाता है। प्रभू ने कृपा करके जिस मनुष्य की (दुख आदि से) रक्षा की, उसके सारे दुख निर्वित हो गए। हे भाई! जो मनुष्य परमात्मा के चरणों में जुड़ गया, जिसने परमात्मा का नाम अपनी जीभ से उचारना शुरू कर दिया, उसका हरेक किस्म का भरम-वहम और डर दूर हो गया। नानक विनती करता है- हे भाई! जिस मनुष्य पर प्रभू ने कृपा की, उसको पूरा गुरू मिल गया, वह मनुष्य (फिर) एक परमात्मा को ही याद करता रहता है एक परमात्मा (के गुणों) को ही गाता रहता है, एक परमात्मा ही उसको हर जगह बसता नजर आता है। हे भाई! प्रभू के भगतों की संगति में मिल के रहना चाहिए, भगत-जनों को मिल के परमात्मा का कीर्तन सुनना चाहिए। हे भाई! दया के श्रोत दामोदर माया के पति प्रभू के गुणों का अंत नहीं पाया जा सकता। हे भाई! प्रभू दया का श्रोत है, दुखों का नाश करने वाला है, शरण-योग है, सबको दातें देने वाला है, सारे पापों का नाश करने वाला है। हे भाई! नाम जपने वालों को वह प्रभू मोह-सोग और मुश्किल विकारों से बचाने वाला है। हे मेरे प्रभू! सारे जीव तेरे (पैदा किए हुए हैं), मेहर कर, मैं सबके चरणों की धूल बना रहूँ। नानक विनती करता है- हे प्रभू! दया कर, मैं तेरा नाम जप-जप के आत्मिक जीवन हासिल करता रहूँ।3। (हे भाई! सदा से ही) प्रभू ने अपने चरणों में जोड़ के अपने भक्तों की रक्षा की है। सो, हे भाई! एक हरी नाम का ध्यान धर के, आओ, हम भी आठों पहर अपने प्रभू का सिमरन करते रहें। (हे भाई! अनेकों जीव) उस प्रभू का ध्यान धर के संसार-समुंद्र से पार लांघ गए, (उनके) जनम-मरण (के चक्कर) समाप्त हो गए। हे भाई! प्रभू की सिफत-सालाह करते हुए उनके अंदर सदा सुख-आनंद बना रहा, उनको प्रभू की रजा की रजा मीठी लगने लगी। नानक विनती करता है- हे भाई! जो मनुष्य पूरे गुरू को मिल गए, उनकी हरेक मुराद पूरी हो गई, उनकी हरेक आस पूरी हो गई। जिनको प्रभू ने स्वयं (अपने चरणों से) मिला लिया, उनको कोई दुख कोई चिंता-फिक्र फिर नहीं व्यापते।4।3।