ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤਿ ਜੋਤ ਦਿਵਸ ਤੇ ਕੋਟਾਂ ਕੋਟ ਪ੍ਰਣਾਮ

Shri Guru Hargobind Singh: ਗੁਰੂ ਹਰਗੋਬਿੰਦ ਸਾਹਿਬ ਜੀ ਅਜਿਹੀ ਸ਼ਖਸੀਅਤ ਹਨ ਜਿਨ੍ਹਾਂ ਨੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸਿੱਖਾਂ ‘ਚ ਨਵੀਂ ਰੂਹ ਫੂਕੀ। ਉਨ੍ਹਾਂ ਨੇ ਛੇਵੇਂ ਗੁਰੂ ਦੇ ਰੂਪ ‘ਚ ਗੁਰਗੱਦੀ ਸੰਭਾਲੀ। ਮੀਰੀ-ਪੀਰੀ ਦੀਆਂ ਕ੍ਰਿਪਾਨਾਂ ਧਾਰਨ ਕਰਨੀਆਂ, ਫੌਜਾਂ ਦੀ ਤਿਆਰੀ ਤੇ ਅਕਾਲ ਤਖਤ ਦੀ ਸਿਰਜਣਾ ਕਰਕੇ ਲੋਕ ਹਿਤ ਵਿਚ ਫੈਸਲੇ ਕਰਨੇ ਕ੍ਰਾਂਤੀਕਾਰੀ ਬਦਲਾਅ ਸੀ। ਆਪਣੇ ਪਿਤਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਆਦਰਸ਼ ਨੂੰ ਉਨ੍ਹਾਂ ਨੇ ਨਾ ਸਿਰਫ ਆਪਣੇ ਜੀਵਨ ਦਾ ਆਦਰਸ਼ ਮੰਨਿਆ ਸਗੋਂ ਉਨ੍ਹਾਂ ਵਲੋਂ ਜੋ ਮਹਾਨ ਕੰਮ ਸ਼ੁਰੂ ਕੀਤੇ ਗਏ ਸਨ ਉਨ੍ਹਾਂ ਨੂੰ ਸਫਲਤਾ ਪੂਰਵਕ ਉਨ੍ਹਾਂ ਵਲੋਂ ਪੂਰਾ ਵੀ ਕੀਤਾ ਗਿਆ।

ਉਨ੍ਹਾਂ ਦੀ ਉਮਰ ਸਿਰਫ 11 ਸਾਲ ਦੀ ਸੀ ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। 1603 ਵਿੱਚ ਗੁਰੂ ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਰੀ ਸੌਪੀ ਗਈ। ਸ਼ਸਤਰ ਵਿਦਿਆ ਦਾ ਆਪ ਨੂੰ ਬਹੁਤ ਸ਼ੌਕ ਸੀ ਅਤੇ ਜਲਦੀ ਹੀ ਨਿਪੁੰਨ ਹੁੰਦੇ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਬਲੀ ਯੋਧਾ ਹੋਣ ਦਾ ਆਖ ਦਿੰਦੇ ਸਨ। ਦੱਸਣਯੋਗ ਹੈ ਕਿ ਅੰਮ੍ਰਿਤਸਰ ਸਿੱਖਾਂ ਦਾ ਕੇਂਦਰੀ ਅਸਥਾਨ ਸੀ। ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਹਮਣੇ 1609 ਵਿੱਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ। ਵਾਰਾਂ ਗਾਉਣ ਵਾਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ।

Shri Guru Hargobind Sahib Ji DC131

1627 ਵਿੱਚ ਗੁਰੂ ਜੀ ਨੇ ਕੀਰਤਪੁਰ ਸ਼ਹਿਰ ਦੀ ਸਥਾਪਨਾ ਕੀਤੀ ਅਤੇ ਇੱਥੇ 9 ਸਾਲ ਸਮਾਂ ਗੁਜਾਰਿਆ। ਗੁਰੂ ਸਾਹਿਬ ਜੀ ਨੇ ਹਰ ਪਾਸੇ ਸਿੱਖੀ ਦਾ ਪਰਚਾਰ ਕੀਤਾ ਅਤੇ ਆਮ ਜਨਤਾ ਨੂੰ ਕਰਮ ਕਾਂਡਾਂ ਅਤੇ ਵਹਿਮਾਂ ਭਰਮਾਂ ਤੋਂ ਕਢਿਆ। 1635 ਵਿੱਚ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਬਣਿਆ ਅਤੇ ਜੋ ਧਾਰਮਿਕ ਪੱਖ ਤੋਂ ਤੰਗ ਦਿਲ ਨਹੀਂ ਸੀ। 1644 ਤੱਕ ਅਮਨ ਸ਼ਾਂਤੀ ਦੇ ਸਮੇਂ ਸਿੱਖ ਧਰਮ ਦਾ ਪਰਚਾਰ ਜਾਰੀ ਰਿਹਾ। ਅੰਤ ਵੇਲਾ ਨੇੜੇ ਜਾਣਕੇ ਗੁਰੂ ਸਾਹਿਬ ਜੀ ਨੇ ਗੁਰਗੱਦੀ ਆਪਣੇ ਪੋਤਰੇ (ਪੁੱਤਰ ਬਾਬਾ ਗੁਰ ਦਿਤਾ ਜੀ) ਗੁਰੂ ਹਰਿ ਰਾਏ ਜੀ ਨੂੰ ਸੌਂਪੀ ਅਤੇ 49 ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ।