ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥

Ang 889

ਰਾਮਕਲੀ ਮਹਲਾ ੫ ॥
ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥ ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ ਜਮ ਕੀ ਜੇਵੜੀ ਤੂ ਆਗੈ ਬੰਧ ॥੧॥ ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥ ਮਾਇਆ ਕੇ ਮਾਤੇ ਤੈ ਉਠਿ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥ ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ ਲਾਗਾ ਦੁਰਗੰਧ ॥ ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥ ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥ ਚਿਰੰਕਾਲ ਪਾਈ ਦ੍ਰੁਲਭ ਦੇਹ ॥ ਨਾਮ ਬਿਹੂਣੀ ਹੋਈ ਖੇਹ ॥ ਪਸੂ ਪਰੇਤ ਮੁਗਧ ਤੇ ਬੁਰੀ ॥ ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥੩॥ ਸੁਣਿ ਕਰਤਾਰ ਗੋਵਿੰਦ ਗੋਪਾਲ ॥ ਦੀਨ ਦਇਆਲ ਸਦਾ ਕਿਰਪਾਲ ॥ ਤੁਮਹਿ ਛਡਾਵਹੁ ਛੁਟਕਹਿ ਬੰਧ ॥ ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥

ਅਰਥ: (ਹੇ ਮੂਰਖ!) ਤੂੰ ਧਨ ਇਕੱਠਾ ਕਰੀ ਜਾਂਦਾ ਹੈਂ, (ਅਤੇ ਧਨ ਜੋੜਨ ਦੇ ਉੱਦਮ ਵਿਚ) ਲੋਕਾਂ ਨੂੰ ਦੁੱਖ ਦੇਂਦਾ ਹੈਂ। (ਮੌਤ ਆਉਣ ਤੇ ਇਹ ਧਨ) ਤੇਰੇ ਕੰਮ ਨਹੀਂ ਆਵੇਗਾ, ਹੋਰਨਾਂ (ਦੇ ਵਰਤਣ) ਜੋਗਾ ਰਹਿ ਜਾਇਗਾ। (ਹੇ ਮੂਰਖ! ਇਸ ਧਨ ਦਾ) ਮਾਣ ਕਰ ਕੇ (ਇਸ ਧਨ ਦੇ ਨਸ਼ੇ ਵਿਚ) ਅੰਨ੍ਹਾ ਹੋ ਕੇ ਤੂੰ (ਲੋਕਾਂ ਨਾਲ) ਵਰਤਾਰਾ ਕਰਦਾ ਹੈਂ। (ਜਦੋਂ) ਮੌਤ ਦੀ ਫਾਹੀ (ਤੇਰੇ ਗਲ ਵਿਚ ਪਈ, ਉਸ ਫਾਹੀ ਵਿਚ) ਬੱਝੇ ਹੋਏ ਨੂੰ ਤੈਨੂੰ ਪਰਲੋਕ ਵਿਚ (ਲੈ ਜਾਣਗੇ, ਤੇ ਧਨ ਇਥੇ ਹੀ ਰਹਿ ਜਾਇਗਾ) ।੧। ਹੇ ਮੂਰਖ! ਦੂਜਿਆਂ ਨਾਲ ਈਰਖਾ ਕਰਨੀ ਛੱਡ ਦੇ। ਹੇ ਮੂਰਖ! ਇਸ ਦੁਨੀਆ ਵਿਚ (ਪੰਛੀਆਂ ਵਾਂਗ) ਰਾਤ-ਮਾਤ੍ਰ ਹੀ ਵੱਸਣਾ ਹੈ। ਮਾਇਆ ਵਿਚ ਮਸਤ ਹੋਏ ਹੇ ਮੂਰਖ! ਇਥੋਂ ਆਖ਼ਰ) ਉੱਠ ਕੇ ਤੂੰ ਚਲੇ ਜਾਣਾ ਹੈ, (ਪਰ) ਤੂੰ (ਇਸ ਜਗਤ-) ਸੁਪਨੇ ਨਾਲ ਰੁੱਝਾ ਪਿਆ ਹੈਂ।੧।ਰਹਾਉ। ਬਾਲ ਉਮਰੇ ਜੀਵ ਬੇ-ਸਮਝ ਬਾਲਕ ਬਣਿਆ ਰਹਿੰਦਾ ਹੈ, ਭਰ-ਜਵਾਨੀ ਵੇਲੇ ਵਿਕਾਰਾਂ ਵਿਚ ਲੱਗਾ ਰਹਿੰਦਾ ਹੈ, (ਜਵਾਨੀ ਲੰਘ ਜਾਣ ਤੇ) ਤੀਜੀ ਉਮਰੇ ਮਾਇਆ ਜੋੜਨ ਲੱਗ ਪੈਂਦਾ ਹੈ, (ਆਖ਼ਰ ਜਦੋਂ) ਬੁੱਢਾ ਹੋ ਜਾਂਦਾ ਹੈ ਤਾਂ ਅਫ਼ਸੋਸ ਕਰਦਾ (ਜੋੜੀ ਹੋਈ ਮਾਇਆ) ਛੱਡ ਕੇ (ਇਥੋਂ) ਤੁਰ ਪੈਂਦਾ ਹੈ।੨। (ਹੇ ਭਾਈ!) ਬੜੇ ਚਿਰਾਂ ਪਿੱਛੋਂ ਜੀਵ ਨੂੰ ਇਹ ਦੁਰਲੱਭ ਮਨੁੱਖਾ ਸਰੀਰ ਮਿਲਦਾ ਹੈ, ਪਰ ਨਾਮ ਤੋਂ ਵਾਂਜੇ ਰਹਿ ਕੇ ਇਹ ਸਰੀਰ ਮਿੱਟੀ ਹੋ ਜਾਂਦਾ ਹੈ। (ਨਾਮ ਤੋਂ ਬਿਨਾ, ਵਿਕਾਰਾਂ ਦੇ ਕਾਰਨ) ਮੂਰਖ ਜੀਵ ਦੀ ਇਹ ਦੇਹੀ ਪਸ਼ੂਆਂ ਤੇ ਪਰੇਤਾਂ ਨਾਲੋਂ ਭੀ ਭੈੜੀ (ਸਮਝੋ) । ਜਿਸ ਪਰਮਾਤਮਾ ਨੇ (ਇਸ ਦੀ) ਇਹ ਮਨੁੱਖਾ ਦੇਹੀ ਬਣਾਈ ਉਸ ਨੂੰ ਕਦੇ ਚੇਤੇ ਨਹੀਂ ਕਰਦਾ।੩। ਹੇ ਨਾਨਕ! ਆਖ-ਜੀਵ ਵਿਚਾਰੇ ਕੀਹ ਕਰਨ? ਹੇ ਕਰਤਾਰ! ਹੇ ਗੋਬਿੰਦ! ਹੋ ਗੋਪਾਲ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਦਾ ਹੀ ਕਿਰਪਾ ਦੇ ਸੋਮੇ! ਤੂੰ ਆਪ ਹੀ ਜੀਵਾਂ ਦੇ ਮਾਇਆ ਦੇ ਬੰਧਨ ਤੋੜੇਂ ਤਾਂ ਹੀ ਟੁੱਟ ਸਕਦੇ ਹਨ। ਹੇ ਕਰਤਾਰ! ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਇਸ ਜਗਤ ਨੂੰ ਤੂੰ ਆਪ ਹੀ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜੀ ਰੱਖ।੪।੧੨।੨੩।

रामकली महला ५ ॥
सिंचहि दरबु देहि दुखु लोग ॥ तेरै काजि न अवरा जोग ॥ करि अहंकारु होइ वरतहि अंध ॥ जम की जेवड़ी तू आगै बंध ॥१॥ छाडि विडाणी ताति मूड़े ॥ ईहा बसना राति मूड़े ॥ माइआ के माते तै उठि चलना ॥ राचि रहिओ तू संगि सुपना ॥१॥ रहाउ ॥ बाल बिवसथा बारिकु अंध ॥ भरि जोबनि लागा दुरगंध ॥ त्रितीअ बिवसथा सिंचे माइ ॥ बिरधि भइआ छोडि चलिओ पछुताइ ॥२॥ चिरंकाल पाई द्रुलभ देह ॥ नाम बिहूणी होई खेह ॥ पसू परेत मुगध ते बुरी ॥ तिसहि न बूझै जिनि एह सिरी ॥३॥ सुणि करतार गोविंद गोपाल ॥ दीन दइआल सदा किरपाल ॥ तुमहि छडावहु छुटकहि बंध ॥ बखसि मिलावहु नानक जग अंध ॥४॥१२॥२३॥

अर्थ: (हे मूर्ख!) तू धन इकट्ठा किए जा रहा है, (और धन जोड़ने के प्रयास में) लोगों को दुख देता है। (मौत आने पर ये धन) तेरे काम नहीं आएगा, औरों (के बरतने के) लायक रह जाएगा। (हे मूर्ख! इस धन का) माण करके (इस धन के नशे में) अंधा हो के तू (लोगों से) व्यवहार करता है। (जब) मौत का फंदा (तेरे गले में पड़ा, उस फंदे में) बँधे हुए को तुझे परलोक में (ले जाएंगे, और धन यहीं रह जाएगा)।1। हे मूर्ख! दूसरों से ईष्या करनी छोड़ दे। हे मूर्ख! इस दुनिया में (पक्षियों की तरह ही) सिर्फ रात भर के लिए ही बसना है। माया में मस्त हुए हे मूर्ख! (यहाँ से आखिर) उठ के तूने चले जाना है, (पर) तू (इस जगत-) सपने में व्यस्त हुआ पड़ा है।1। रहाउ। बाल उम्र में जीव बेसमझ बालक बना रहता है, भरी-जवानी में विकारों में लगा रहता है, (जवानी गुजर जाने पर) उम्र के तीसरे पड़ाव में माया जोड़ने लग जाता है, (आखिर जब) बुड्ढा हो जाता है तो अफसोस करते हुए (संचित किए हुए धन को) छोड़ के (यहाँ से) चला जाता है।2। (हे भाई!) बड़े चिरों बाद जीव को ये दुर्लभ मानुख देह मिलती है, पर नाम से वंचित रह के ये शरीर मिट्टी हो जाता है। (नाम के बिना, विकारों के कारण) मूर्ख जीव की ये देही पशुओं और प्रेतों से भी बुरी (समझें)। जिस परमात्मा ने (इसकी) ये मनुष्य देह बनाई उसको कभी याद नहीं करता।3। हे नानक! (कह-) बेचारे जीव भी क्या करें? हे करतार! हे गोबिंद! हे गोपाल! हे दीनों पर दया करने वाले! हे सदा ही कृपा के श्रोत! तू खुद ही जीवों के माया के बँधन तोड़े तब ही टूट सकते हैं। हे करतार! (माया के मोह में) अंधे हुए इस जगत को तूने खुद ही मेहर करके (अपने चरणों में) जोड़े रख।4।12।23।