ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥

Ang 583

ਵਡਹੰਸੁ ਮਹਲਾ ੩ ॥
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

ਅਰਥ: ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈ, ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ (ਇਸ ਵਾਸਤੇ) ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਬੇਨਤੀ) ਸੁਣ ਲੈਣੀ-ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰੋ।੧। ਹੇ ਭਾਈ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ ਆਪ ਬਣਾਇਆ ਹੈ। ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ। ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ। ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ। ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈ; ਔਗੁਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੁੰਦੀ ਰਹਿੰਦੀ ਹੈ। ਪਰ, ਹੇ ਭਾਈ! ਪ੍ਰਭੂ ਆਪ ਹੀ ਜਗਤ ਦਾ ਜੀਵਨ (-ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ ਹੁੰਦੀ ਰਹਿੰਦੀ ਹੈ। ਹੇ ਭਾਈ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ।੨। ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ। ਅੰਞਾਣ ਜੀਵ-ਇਸਤ੍ਰੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ। ਹੋਰ ਹੋਰ ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ। (ਜਗਤ ਦਾ ਨਿਯਮ ਤਾਂ ਹੈ ਹੀ ਇਹ ਕਿ) ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈ, ਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ। ਜਗਤ (ਸਦਾ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀ, ਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ। ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ।੩। ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ। ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਸਦਾ ਜੀਊਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਉਹ ਸਦਾ ਅੰਗ-ਸੰਗ ਦਿੱਸਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਪ੍ਰਭੂ ਨੂੰ ਦੂਰ ਵੱਸਦਾ ਸਮਝਦੀ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ (ਵਿਕਾਰਾਂ ਵਿਚ) ਰੁਲਾਇਆ ਰੁਲਦਾ ਹੈ, ਤੇ, ਕਿਸੇ ਕੰਮ ਨਹੀਂ ਆਉਂਦਾ। ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ। ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ।੪।੨।

वडहंसु महला ३ ॥
सुणिअहु कंत महेलीहो पिरु सेविहु सबदि वीचारि ॥ अवगणवंती पिरु न जाणई मुठी रोवै कंत विसारि ॥ रोवै कंत समालि सदा गुण सारि ना पिरु मरै न जाए ॥ गुरमुखि जाता सबदि पछाता साचै प्रेमि समाए ॥ जिनि अपणा पिरु नही जाता करम बिधाता कूड़ि मुठी कूड़िआरे ॥ सुणिअहु कंत महेलीहो पिरु सेविहु सबदि वीचारे ॥१॥ सभु जगु आपि उपाइओनु आवणु जाणु संसारा ॥ माइआ मोहु खुआइअनु मरि जमै वारो वारा ॥ मरि जमै वारो वारा वधहि बिकारा गिआन विहूणी मूठी ॥ बिनु सबदै पिरु न पाइओ जनमु गवाइओ रोवै अवगुणिआरी झूठी ॥ पिरु जगजीवनु किस नो रोईऐ रोवै कंतु विसारे ॥ सभु जगु आपि उपाइओनु आवणु जाणु संसारे ॥२॥ सो पिरु सचा सद ही साचा है ना ओहु मरै न जाए ॥ भूली फिरै धन इआणीआ रंड बैठी दूजै भाए ॥ रंड बैठी दूजै भाए माइआ मोहि दुखु पाए आव घटै तनु छीजै ॥ जो किछु आइआ सभु किछु जासी दुखु लागा भाइ दूजै ॥ जमकालु न सूझै माइआ जगु लूझै लबि लोभि चितु लाए ॥ सो पिरु साचा सद ही साचा ना ओहु मरै न जाए ॥३॥ इकि रोवहि पिरहि विछुंनीआ अंधी ना जाणै पिरु नाले ॥ गुर परसादी साचा पिरु मिलै अंतरि सदा समाले ॥ पिरु अंतरि समाले सदा है नाले मनमुखि जाता दूरे ॥ इहु तनु रुलै रुलाइआ कामि न आइआ जिनि खसमु न जाता हदूरे ॥ नानक सा धन मिलै मिलाई पिरु अंतरि सदा समाले ॥ इकि रोवहि पिरहि विछुंनीआ अंधी न जाणै पिरु है नाले ॥४॥२॥

अर्थ: हे प्रभू-पति की जीव सि्त्रयो! (मेरी बात) सुन लेनी (वह ये है कि) गुरू शबद के द्वारा प्रभू के गुणों पर विचार करके प्रभू-पति की सेवा-भक्ति किया करो। जो जीव-स्त्री प्रभू-पति के साथ गहरी सांझ नहीं डालती, वह अवगुणों से भरी रहती है, प्रभू-पति को भुला के वह आत्मिक जीवन लुटा बैठती है, और, दुखी होती है। पर, जो जीव-स्त्री पति को हृदय में बसा के प्रभू के गुण सदा याद कर कर के (प्रभू के दर पर सदा) आरजू करती रहती है, उसका पति (-प्रभू) कभी मरता नहीं, उसे कभी छोड़ के नहीं जाता। जो जीव-स्त्री गुरू की शरण पड़ कर प्रभू के साथ गहरी सांझ बना लेती है, गुरू के शबद के माध्यम से प्रभू के साथ जान-पहचान बनाती है, वह सदा कायम रहने वाले प्रभू के प्रेम में लीन रहती है। जिस जीव-स्त्री ने अपने उस प्रभू-पति के साथ सांझ नहीं बनाई जो सब जीवों को उनके कर्मों के अनुसार पैदा करने वाला है, उस झूठ की बंजारन को माया का मोह ठॅगे रखता है (इस वास्ते) हे प्रभू-पति की जीव-सि्त्रयो! (मेरी विनती) सुन लेनी- गुरू शबद के द्वारा प्रभू के गुणों की विचार करके प्रभू की सेवा-भक्ति किया करो।1। हे भाई! सारा जगत और जगत का जनम मरण परमात्मा ने खुद बनाया है। माया का मोह (पैदा करके इस मोह में जगत को परमात्मा ने) आप ही भुलाया हुआ है (तभी तो) बार बार पैदा होता मरता रहता है। (माया के मोह में फस के जीव) बार बार पैदा होता मरता रहता है, (इसमें) विकार बढ़ते रहते हैं। आत्मिक जीवन की सूझ से वंचित दुनिया आत्मिक जीवन की राशि-पूँजी लुटा बैठती है। गुरू के शबद के बिना जीव-स्त्री प्रभू-पति का मिलाप हासिल नहीं कर सकती। अपना जन्म व्यर्थ गवा लेती है; अवगुणों से भरी हुई, और झूठे मोह में फसी हुई दुखी होती रहती है। पर, हे भाई! प्रभू खुद ही जगत का जीवन (-आधार) है, किसी की आत्मिक मौत मरने पर रोना भी क्या हुआ? (जीव-स्त्री) प्रभू-पति को भुला के दुखी होती रहती है। हे भाई! सारे जगत को प्रभू ने खुद ही पैदा किया है, जगत का जनम-मरण भी प्रभू ने खुद ही बनाया है।2। हे भाई! वह प्रभू-पति सदा जीवित है, सदा ही जीता है, वह ना मरता है ना पैदा होता है। अंजान जीव-स्त्री उससे वंचित हुई फिरती है, माया के मोह में फंस के प्रभू से विछुड़ी रहती है। औरों के प्यार के कारण प्रभू से विछुड़ी रहती है, माया के मोह में फंस के दुख सहती है, (इस मोह में इसकी) उम्र गुजरती जाती है, और, शरीर कमजोर होता जाता है। (जगत का नियम तो है ही ये कि) जो कुछ यहाँ पैदा हुआ है वह सब कुछ नाश हो जाता है, पर माया के मोह के कारण (इस अॅटल नियम को भुला के जीव को किसी के मरने पर) दुख होता है। जगत (सदैव) माया की खातिर लड़ता-झगड़ता है, उसको (सिर पर) मौत नहीं सूझती, लब में लोभ में चिक्त लगाए रखता है। हे भाई! वह प्रभू-पति सदा जीता है, सदा ही जीवित है, वह ना मरता है ना पैदा होता है।3। कई जीव-सि्त्रयां ऐसी हैं जो प्रभू-पति से विछुड़ के दुखी रहती हैं। माया के मोह में अंधी हुई जीव स्त्री ये नहीं समझती कि प्रभू-पति हर वक्त साथ बसता है। गुरू की कृपा से जो जीव स्त्री प्रभू-पति को सदा अपने हृदय में बसाए रखती है, उसे सदा जीता-जागता प्रभू मिल जाता है, वह जीव-स्त्री सदा प्रभू-पति को अपने दिल में बसाए रखती है उसको वह सदा अंग-संग दिखाई देता है। पर, अपने मन के पीछे चलने वाली प्रभू को दूर बसता समझती है। हे भाई! जिस जीव-स्त्री ने प्रभू-पति को अंग-संग बसता नहीं समझा, उसका ये शरीर (विकारों में) बेकार होता रहता है, और किसी काम नहीं आता। हे नानक! जो जीव स्त्री (गुरू की कृपा से) प्रभू-पति को सदा अपने हृदय में बसाए रखती है, वह (गुरू की) मिलाई हुई प्रभू से मिल जाती है। कई जीव-सि्त्रयां ऐसी हैं जो प्रभू-पति से विछुड़ के दुख पाती हैं। माया के मोह में अंधी हो चुकी जीव-स्त्री ये नहीं समझती कि प्रभू-पति हर वक्त साथ बसता है।4।2।