ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥
ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥

Ang 847

ਬਿਲਾਵਲੁ ਮਹਲਾ ੫ ਛੰਤ ਮੰਗਲ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥ ਛੰਤ ॥ ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥  ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥ ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥ ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥

ਅਰਥ: ਸਲੋਕ-ਹੇ ਨਾਨਕ! ਪ੍ਰਭੂ-ਪਤੀ ਸੋਹਣਾ ਹੈ ਸ਼ਾਂਤੀ-ਰੂਪ ਹੈ, ਦਇਆ ਦਾ ਸੋਮਾ ਹੈ ਅਤੇ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ। ਜੇ ਉਹ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪਏ, ਤਾਂ ਇਹ ਜਿੰਦ ਸੁਖੀ ਹੋ ਜਾਂਦੀ ਹੈ।੧। ਛੰਤ-ਹੇ ਮਾਣ ਮੱਤੀ ਜੀਵ-ਇਸਤ੍ਰੀਏ! ਜਦੋਂ (ਮੱਥੇ ਦਾ) ਭਾਗ ਜਾਗਦਾ ਹੈ ਤਦੋਂ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪੈਂਦਾ ਹੈ (ਪਰ ਉਸ ਨੂੰ ਮਿਲਣ ਲਈ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਦੇਣਾ ਚਾਹੀਦਾ ਹੈ। ਹੇ ਜੀਵ-ਇਸਤ੍ਰੀ! ਮਾਣ ਤਿਆਗ ਕੇ) ਪ੍ਰਭੂ ਦੇ ਚਰਨਾਂ ਵਿਚ ਜੁੜੀ ਰਹੁ, ਸਿਆਣਪ ਚਤੁਰਾਈ ਛੱਡ ਦੇਹ, ਖੋਟੀ ਮਤਿ-ਬੁਧਿ (ਆਪਣੇ ਅੰਦਰੋਂ) ਦੂਰ ਕਰ। ਹੇ ਨਾਨਕ! ਆਖ-ਹੇ ਜੀਵ-ਇਸਤ੍ਰੀ!) ਪ੍ਰਭੂ-ਪਾਤਿਸ਼ਾਹ ਦੀ ਸਰਨ ਪਈ ਰਹੁ, (ਤਾਂ ਹੀ ਤੇਰੇ ਸਿਰ ਉੱਤੇ ਤੇਰੇ ਸਿਰ ਦਾ) ਖਸਮ ਸਦਾ ਲਈ ਟਿਕਿਆ ਰਹੇਗਾ।੧। ਹੇ ਭਾਈ! ਜਿਸ (ਪਰਮਾਤਮਾ ਦੀ ਯਾਦ) ਤੋਂ ਬਿਨਾ ਆਤਮਕ ਮੌਤ ਸਹੇੜ ਲਈਦੀ ਹੈ, ਉਸ ਨੂੰ ਭੁਲਾ ਕੇ ਕਿਸੇ ਭੀ ਹੋਰ ਥਾਂ ਪਰਚਣਾ ਨਹੀਂ ਚਾਹੀਦਾ। ਪਰ ਜਿਸ ਮਨੁੱਖ ਦੀ ਮਤਿ ਆਤਮਕ ਜੀਵਨ ਵਲੋਂ ਕੋਰੀ ਹੈ (ਪ੍ਰਭੂ ਦੀ ਯਾਦ ਭੁਲਾ ਕੇ) ਉਸ ਨੂੰ ਸ਼ਰਮ ਨਹੀਂ ਆਉਂਦੀ, ਉਹ ਮਨੁੱਖ ਭੈੜੇ ਬੰਦਿਆਂ ਵਿਚ ਪਰਚਿਆ ਰਹਿੰਦਾ ਹੈ। ਹੇ ਭਾਈ! ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ ਪ੍ਰਭੂ ਨੂੰ ਭੁਲਾ ਕੇ ਹੋਰ ਕਿਥੇ ਸ਼ਾਂਤੀ ਆ ਸਕਦੀ ਹੈ? ਪ੍ਰਭੂ ਨਾਲ ਪਿਆਰ ਪਾਈ ਰੱਖ (ਇਸ ਤਰ੍ਹਾਂ) ਆਤਮਕ ਜੀਵਨ ਵਾਲਾ (ਉੱਚਾ) ਦਰਜਾ ਮਿਲ ਜਾਂਦਾ ਹੈ।੨। ਹੇ (ਨਿੰਦਾ-ਈਰਖਾ ਦੀ ਅੱਗ ਵਿਚ) ਸੜ ਰਹੀਏ! ਨਿੰਦਾ ਕਰਨ ਦੇ) ਮੰਦੇ ਕੰਮ ਵਿਚ ਰੁੱਝੀ ਹੋਈ ਹੇ ਜੀਭ! ਤੂੰ ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ (ਦਾ ਨਾਮ) ਯਾਦ ਨਹੀਂ ਕਰਦੀ। ਹੇ ਜਿੰਦੇ! ਜਿਹੜਾ ਪ੍ਰਭੂ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਤੂੰ ਉਸ ਦੀ ਸੇਵਾ-ਭਗਤੀ ਨਹੀਂ ਕਰਦੀ, (ਤੇਰੇ ਇਸ) ਸਰੀਰ ਨੂੰ (ਕਾਮਾਦਿਕ) ਕਾਂ (ਅੰਦਰੇ ਅੰਦਰ) ਖਾਈ ਜਾ ਰਹੇ ਹਨ। ਹੇ ਜਿੰਦੇ! ਭਟਕਣਾ ਦੇ ਕਾਰਨ ਤੂੰ (ਆਤਮਕ ਸਰਮਾਇਆ) ਲੁਟਾਈ ਜਾ ਰਹੀ ਹੈਂ, (ਨਾਮ ਭੁਲਾ ਕੇ) ਕ੍ਰੋੜਾਂ ਜੂਨਾਂ ਵਿਚ ਪੈਣਾ ਪੈਂਦਾ ਹੈ, ਤੂੰ ਇਹਨਾਂ ਦੁੱਖਾਂ ਨੂੰ ਨਹੀਂ ਸਮਝਦੀ! ਹੇ ਨਾਨਕ! ਆਖ-ਹੇ ਜਿੰਦੇ!) ਪਰਮਾਤਮਾ ਤੋਂ ਬਿਨਾ ਜਿਹੜਾ ਕਿਸੇ ਹੋਰ ਨੂੰ ਪਿਆਰ ਕਰਦੇ ਰਹਿਣਾ ਹੈ, (ਇਸ ਤਰ੍ਹਾਂ) ਗੂੰਹ ਦੇ ਕੀੜੇ ਵਾਂਗ (ਵਿਕਾਰਾਂ ਦੇ ਗੰਦ ਵਿਚ ਪਏ ਰਹਿ ਕੇ) ਆਤਮਕ ਜੀਵਨ (ਸੜ ਕੇ) ਸੁਆਹ ਹੋ ਜਾਂਦਾ ਹੈ।੩। ਹੇ ਸਹੇਲੀਏ! ਭਗਵਾਨ ਨਾਲ ਪ੍ਰੀਤ ਬਣਾਈ ਰੱਖ। (ਦੁਨੀਆ ਦੇ ਪਦਾਰਥਾਂ ਵਲੋਂ) ਵੈਰਾਗਣ ਹੋ ਕੇ (ਮੋਹ ਤੋੜ ਕੇ ਪ੍ਰਭੂ ਦੇ ਚਰਨਾਂ ਵਿਚ) ਜੁੜੀ ਰਹੁ। (ਜਿਹੜੀਆਂ ਜੀਵ-ਇਸਤ੍ਰੀਆਂ ਪ੍ਰਭੂ-ਚਰਨਾਂ ਵਿਚ ਜੁੜੀਆਂ ਰਹਿੰਦੀਆਂ ਹਨ, ਉਹ) ਚੰਦਨ, ਸੋਹਣੇ ਕੱਪੜੇ, ਸੁਗੰਧੀਆਂ, ਸੁਆਦਲੇ ਭੋਜਨ (ਆਦਿਕ ਤੋਂ ਪੈਦਾ ਹੋਣ ਵਾਲੀ) ਆਤਮਕ ਮੌਤ ਲਿਆਉਣ ਵਾਲੀ ਹਉਮੈ ਜ਼ਹਿਰ ਨੂੰ ਤਿਆਗ ਦੇਂਦੀਆਂ ਹਨ। (ਹੇ ਸਹੇਲੀਏ! ਇਹਨਾਂ ਰਸਾਂ ਦੀ ਖ਼ਾਤਰ) ਇਧਰ ਉਧਰ ਡੋਲਣਾ ਨਹੀਂ ਚਾਹੀਦਾ ਹੈ, (ਪਰ ਇਹਨਾਂ ਵਲੋਂ) ਉਹੀ ਸੁਚੇਤ ਰਹਿੰਦੀਆਂ ਹਨ ਜਿਹੜੀਆਂ ਪ੍ਰਭੂ ਦੀ ਸੇਵਾ-ਭਗਤੀ ਵਿਚ ਲੀਨ ਰਹਿੰਦੀਆਂ ਹਨ। ਹੇ ਨਾਨਕ! ਜਿਸ (ਜੀਵ-ਇਸਤ੍ਰੀ) ਨੇ ਆਪਣੇ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ, ਉਹ ਸਦਾ ਲਈ ਖਸਮ ਵਾਲੀ ਹੋ ਜਾਂਦੀ ਹੈ।੪।੧।੪।

बिलावलु महला ५ छंत मंगल ੴ सतिगुर प्रसादि ॥ सलोकु ॥
सुंदर सांति दइआल प्रभ सरब सुखा निधि पीउ ॥ सुख सागर प्रभ भेटिऐ नानक सुखी होत इहु जीउ ॥१॥ छंत ॥ सुख सागर प्रभु पाईऐ जब होवै भागो राम ॥ माननि मानु वञाईऐ हरि चरणी लागो राम ॥ छोडि सिआनप चातुरी दुरमति बुधि तिआगो राम ॥ नानक पउ सरणाई राम राइ थिरु होइ सुहागो राम ॥१॥ सो प्रभु तजि कत लागीऐ जिसु बिनु मरि जाईऐ राम ॥ लाज न आवै अगिआन मती दुरजन बिरमाईऐ राम ॥ पतित पावन प्रभु तिआगि करे कहु कत ठहराईऐ राम ॥ नानक भगति भाउ करि दइआल की जीवन पदु पाईऐ राम ॥२॥ स्री गोपालु न उचरहि बलि गईए दुहचारणि रसना राम ॥ प्रभु भगति वछलु नह सेवही काइआ काक ग्रसना राम ॥ भ्रमि मोही दूख न जाणही कोटि जोनी बसना राम ॥ नानक बिनु हरि अवरु जि चाहना बिसटा क्रिम भसमा राम ॥३॥ लाइ बिरहु भगवंत संगे होइ मिलु बैरागनि राम ॥ चंदन चीर सुगंध रसा हउमै बिखु तिआगनि राम ॥ ईत ऊत नह डोलीऐ हरि सेवा जागनि राम ॥ नानक जिनि प्रभु पाइआ आपणा सा अटल सुहागनि राम ॥४॥१॥४॥

अर्थ: सलोक- हे नानक! प्रभू-पति सुंदर है शांति-रूप है, दया का श्रोत है और सारे सुखों का खजाना है। अगर वह सुखों का समुंद्र प्रभू मिल जाए, तो यह जिंद सुखी हो जाती है।1। छंत- हे गौरवमयी जीव सि्त्रये! जब (माथे के) भाग्य जागते हैं तब सुखों का समुंद्र प्रभू मिल जाता है (पर उसको मिलने के लिए अपने अंदर से) अहंकार दूर कर लेना चाहिए। हे जीव-स्त्री! (गुमान त्याग के) प्रभू के चरणों में जुड़ी रह, समझदारी चतुराई छोड़ दे, खोटी मति-बुद्धि (अपने अंदर से) दूर कर। हे नानक! (कह-हे जीव स्त्री!) प्रभू पातशाह की शरण पड़ी रह, (तो ही तेरे सिर पर तेरे सिर का) साई (पति-प्रभू) सदा टिका रहेगा।1। हे भाई! जिस (परमात्मा की याद) के बिना आत्मिक मौत सहेड़ ली जाती है, उसको भुला के किसी और जगह लीन नहीं होना चाहिए। पर जिस मनुष्य की मति आत्मिक जीवन की ओर से कोरी है (प्रभू की याद को भुला के) उसको शर्म नहीं आती, वह मनुष्य बुरे लोगों में खचित रहता है। हे भाई! विकारियों को पवित्र करने वाले प्रभू को भुला के और शांति कहाँ आ सकती है? प्रभू से प्यार डाले रख (इस तरह) आत्मिक जीवन वाला (ऊँचा) दर्जा मिल जाता है।2। हे (निंदा-ईष्या की आग में) जल रही (जीभ!) (निंदा करने के) बुरे काम में व्यस्त हे जीभ! तू सृष्टि के पालनहार प्रभू (का नाम) याद नहीं करती। हे जिंदे! जो प्रभू भगती से प्यार करने वाला है, तू उसकी सेवा-भक्ति नहीं करती, (तेरे इस) शरीर को (कामादिक) कौऐ (अंदर ही अंदर से) खाए जा रहे हैं। हे जिंदे! भटकना के कारण तू (आत्मिक सरमाया) लुटाए जा रही है, (नाम भुला के) करोड़ों जूनियों में पड़ना पड़ता है, तू इन दुखों को नहीं समझती! हे नानक! (कह- हे जिंदे!) परमात्मा के बिना किसी और को प्यार करना जो है, (वह इस तरह है जैसे) विष्ठा के कीड़े का (विकारों के गंद में पड़े रह के) आत्मिक जीवन (जल के) राख हो जाता है।3। हे सहेलिये! भगवान से प्रीति बनाए रख। (दुनियावी पदार्थों की ओर से) वैरागिन हो के (मोह तोड़ कर प्रभू के चरणों में) जुड़ी रह। (जो जीव-सि्त्रयां प्रभू चरणों में जुड़ी रहती हैं, वह) चंदन, सुंदर कपड़े, सुगन्धियां, स्वादिष्ट भोजन (आदि से पैदा होने वाली) आत्मिक मौत लाने वाले अहंकार के जहर को त्याग देती हैं। (हे सहेलिए! इन रसों की खातिर) इधर-उधर डोलना नहीं चाहिए, (पर इनकी तरफ से) वही सचेत रहती हैं जो प्रभू की सेवा-भक्ति में लीन रहती हैं। हे नानक! जिस (जीव-स्त्री) ने अपने प्रभू (का मिलाप) हासल कर लिया, वह सदा के लिए पति वाली (सोहागिन) हो जाती है।4।1।4।