ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥

Ang 785

ਸਲੋਕੁ ਮਃ ੩ ॥ ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥ ਮਃ ੩ ॥ ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥ ਪਉੜੀ ॥ ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥


ਅਰਥ: ਹੇ ਸੂਹੇ ਵੇਸ ਵਾਲੀਏ! ਜੇ ਤੂੰ ਸਦਾ-ਥਿਰ (ਪ੍ਰਭੂ ਦਾ) ਨਾਮ ਮੰਨ ਲਏਂ ਤਾਂ ਤੂੰ ਸੁਹਾਗ ਭਾਗ ਵਾਲੀ ਹੋ ਜਾਏਂ। ਆਪਣੇ ਗੁਰੂ ਨੂੰ ਪ੍ਰਸੰਨ ਕਰ ਲੈ, ਬੜੀ (ਨਾਮ-) ਰੰਗਣ ਚੜ੍ਹ ਆਵੇਗੀ (ਪਰ ਇਸ ਰੰਗਣ ਲਈ ਗੁਰੂ ਤੋਂ ਬਿਨਾ) ਕੋਈ ਹੋਰ ਥਾਂ ਨਹੀਂ ਹੈ। (ਸੋ ਗੁਰੂ ਦੀ ਸਰਨ ਪੈ ਕੇ) ਅਜੇਹਾ (ਸੋਹਣਾ ਸਿੰਗਾਰ ਬਣਾ ਜੋ ਕਦੇ ਮੈਲਾ ਨਾਹ ਹੋਵੇ ਤੇ ਦਿਨ ਰਾਤ ਤੇਰਾ ਪਿਆਰ (ਪ੍ਰਭੂ ਨਾਲ) ਬਣਿਆ ਰਹੇ। ਹੇ ਨਾਨਕ! (ਇਸ ਤੋਂ ਬਿਨਾ) ਸੁਹਾਗ ਭਾਗ ਵਾਲੀ ਜੀਵ-ਇਸਤ੍ਰੀ ਦਾ ਹੋਰ ਕੀਹ ਲੱਛਣ ਹੋ ਸਕਦਾ ਹੈ? ਉਸ ਦੇ ਅੰਦਰ ਸੱਚਾ ਨਾਮ ਹੋਵੇ, ਮੂੰਹ (ਉਤੇ ਨਾਮ ਦੀ) ਲਾਲੀ ਹੋਵੇ ਤੇ ਉਹ ਖਸਮ-ਪ੍ਰਭੂ ਵਿਚ ਜੁੜੀ ਰਹੇ।੧। ਹੇ ਲੋਕੋ! ਮੈਂ (ਨਿਰੀ) ਸੂਹੇ ਵੇਸੁ ਵਾਲੀ (ਹੀ) ਹਾਂ, ਮੈਂ (ਨਿਰੇ) ਸੂਹੇ ਕੱਪੜੇ (ਹੀ) ਪਾਂਦੀ ਹਾਂ; ਪਰ (ਨਿਰੇ) ਵੇਸਾਂ ਨਾਲ ਖਸਮ (-ਪ੍ਰਭੂ) ਨਹੀਂ ਮਿਲਦਾ, ਮੈਂ ਵੇਸ ਕਰ ਕਰ ਕੇ ਥੱਕ ਗਈ ਹਾਂ। ਹੇ ਨਾਨਕ! ਖਸਮ ਉਹਨਾਂ ਨੂੰ (ਹੀ) ਮਿਲਦਾ ਹੈ ਜਿਨ੍ਹਾਂ ਨੇ ਸਤਿਗੁਰੂ ਦੀ ਸਿੱਖਿਆ ਸੁਣੀ ਹੈ। (ਜਦੋਂ ਜੀਵ-ਇਸਤ੍ਰੀ ਇਸ ਅਵਸਥਾ ਤੇ ਅੱਪੜ ਜਾਏ ਕਿ) ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਹੁੰਦਾ ਹੈ, ਤਾਂ ਇਸ ਤਰ੍ਹਾਂ ਉਹ ਖਸਮ-ਪ੍ਰਭੂ ਨੂੰ ਮਿਲ ਪੈਂਦੀ ਹੈ।੨। ਉਸ ਪ੍ਰਭੂ ਨੇ ਇਹ ਸ੍ਰਿਸ਼ਟੀ ਇਹ ਸੰਸਾਰ ਆਪਣੇ ਹੁਕਮ ਅਨੁਸਾਰ ਕਈ ਕਿਸਮਾਂ ਦਾ ਬਣਾਇਆ ਹੈ। ਹੇ ਸੱਚੇ! ਹੇ ਅਲੱਖ! ਤੇ ਹੇ ਬੇਅੰਤ ਪ੍ਰਭੂ! ਇਹ ਸਮਝ ਨਹੀਂ ਪੈਂਦੀ ਕਿ ਤੇਰਾ ਹੁਕਮ ਕੇਡਾ ਕੁ (ਬਲਵਾਨ) ਹੈ। ਕਈ ਜੀਵਾਂ ਨੂੰ ਤੂੰ ਗੁਰ-ਸ਼ਬਦ ਵਿਚ ਜੋੜ ਕੇ ਆਪਣੇ ਨਾਲ ਮਿਲਾ ਲੈਂਦਾ ਹੈਂ, ਉਹ ਹਉਮੈ-ਰੂਪ ਵਿਕਾਰ ਤਿਆਗ ਕੇ ਤੇਰੇ ਨਾਮ ਵਿਚ ਰੰਗੇ ਜਾਂਦੇ ਹਨ ਤੇ ਪਵਿਤ੍ਰ ਹੋ ਜਾਂਦੇ ਹਨ। ਹੇ ਪ੍ਰਭੂ! ਜਿਸ ਨੂੰ ਤੂੰ ਮਿਲਾਂਦਾ ਹੈਂ ਉਹ ਤੈਨੂੰ ਮਿਲਦਾ ਹੈ ਤੇ ਉਹੀ ਸੱਚ ਦਾ ਵਪਾਰੀ ਹੈ।੨।


सलोकु मः ३ ॥ सूहब ता सोहागणी जा मंनि लैहि सचु नाउ ॥ सतिगुरु अपणा मनाइ लै रूपु चड़ी ता अगला दूजा नाही थाउ ॥ ऐसा सीगारु बणाइ तू मैला कदे न होवई अहिनिसि लागै भाउ ॥ नानक सोहागणि का किआ चिहनु है अंदरि सचु मुखु उजला खसमै माहि समाइ ॥१॥ मः ३ ॥ लोका वे हउ सूहवी सूहा वेसु करी ॥ वेसी सहु न पाईऐ करि करि वेस रही ॥ नानक तिनी सहु पाइआ जिनी गुर की सिख सुणी ॥ जो तिसु भावै सो थीऐ इन बिधि कंत मिली ॥२॥ पउड़ी ॥ हुकमी स्रिसटि साजीअनु बहु भिति संसारा ॥ तेरा हुकमु न जापी केतड़ा सचे अलख अपारा ॥ इकना नो तू मेलि लैहि गुर सबदि बीचारा ॥ सचि रते से निरमले हउमै तजि विकारा ॥ जिसु तू मेलहि सो तुधु मिलै सोई सचिआरा ॥२॥


हे सूहे वेश वालिए! अगर तू सदा-स्थिर (प्रभू का) नाम मान ले तो तू सोहाग-भाग वाली हो जाए। अपने गुरू को प्रसन्न कर ले, बड़ी (नाम-) रंगत चढ़ आएगी (पर इस रंगत के लिए गुरू के बिना) कोई और जगह नहीं है। (सो गुरू की शरण पड़ कर) ऐसा (सुंदर) श्रृंगार बना जो कभी मैला ना हो और दिन-रात तेरा प्यार (प्रभू से) बना रहे। हे नानक! (इसके बिना) सोहाग-भाग वाली जीव-स्त्री के और क्या लक्षण हो सकते हैं? उसके अंदर सच्चा नाम हो, मुँह (पर नाम की) लाली हो और वह पति-प्रभू में जुड़ी रहे।1। हे लोगो! मैं (निरी) सूहे वेश वाली (ही) हूँ, मैं (सिर्फ) सूहे कपड़े (ही) पहनती हूँ; पर (निरे) वेशों से पति (-प्रभू) नहीं मिलता, मैं भेस कर-कर के थक गई हूँ। हे नानक! पति उनको (ही) मिलता है जिन्होंने सतिगुरू की शिक्षा सुनी है। (जब जीव-स्त्री इस अवस्था में पहुँच जाए कि) जो प्रभू को भाता है वही होता है, तो इस तरह वह प्रभू-पति को मिल जाती है।2। उस प्रभू ने ये सृष्टि ये संसार अपने हुकम के अनुसार कई किस्मों का बनाया है। हे सच्चे! हे अलख! और हे बेअंत प्रभू! ये समझ नहीं आती कि तेरा हुकम कितना (बलवान) है। कई जीवों को तू गुरू-शबद में जोड़ के अपने साथ मिला लेता है, वह अहंकार रूपी विकार त्याग के तेरे नाम में रंगे जाते हैं और पवित्र हो जाते हैं। हे प्रभू! जिसको तू मिलाता है वह तुझे मिलता है और वही सत्य का व्यापारी है।2।