ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥

Ang 601-602

ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥

ਅਰਥ: ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।ਰਹਾਉ। ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।੧। ਹੇ ਭਾਈ! ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।੨। ਹੇ ਭਾਈ! ‘ਮੈਂ ਵੱਡਾ ਹਾਂ’, ‘ਇਹ ਧਨ ਆਦਿਕ ਮੇਰਾ ਹੈ’-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ।੩। ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।੪।੬।

सोरठि महला ३ ॥ सो सिखु सखा बंधपु है भाई जि गुर के भाणे विचि आवै ॥ आपणै भाणै जो चलै भाई विछुड़ि चोटा खावै ॥ बिनु सतिगुर सुखु कदे न पावै भाई फिरि फिरि पछोतावै ॥१॥ हरि के दास सुहेले भाई ॥ जनम जनम के किलबिख दुख काटे आपे मेलि मिलाई ॥ रहाउ ॥ इहु कुट्मबु सभु जीअ के बंधन भाई भरमि भुला सैंसारा ॥ बिनु गुर बंधन टूटहि नाही गुरमुखि मोख दुआरा ॥ करम करहि गुर सबदु न पछाणहि मरि जनमहि वारो वारा ॥२॥ हउ मेरा जगु पलचि रहिआ भाई कोइ न किस ही केरा ॥ गुरमुखि महलु पाइनि गुण गावनि निज घरि होइ बसेरा ॥ ऐथै बूझै सु आपु पछाणै हरि प्रभु है तिसु केरा ॥३॥ सतिगुरू सदा दइआलु है भाई विणु भागा किआ पाईऐ ॥ एक नदरि करि वेखै सभ ऊपरि जेहा भाउ तेहा फलु पाईऐ ॥ नानक नामु वसै मन अंतरि विचहु आपु गवाईऐ ॥४॥६॥

अर्थ: हे भाई! परमात्मा के भक्त सुखी जीवन व्यतीत करते हैं। परमात्मा स्वयं उनके जनम मरण के दुख-पाप काट देता है, और उन्हें अपने चरणों में मिला लेता है। रहाउ। हे भाई! वही मनुष्य गुरू का सिख है, गुरू का मित्र है, गुरू का रिश्तेदार है, जो गुरू की रजा में चलता है। पर, जो मनुष्य अपनी मर्जी के मुताबक चलता है, वह प्रभू से विछुड़ के दुख सहता है। गुरू की शरण पड़े बिना मनुष्य कभी सुख नहीं पा सकता, और बार बार (दुखी हो के) पछताता है।1। हे भाई! (गुरू की रजा में चले बिना) ये (अपना) परिवार भी जीव के लिए निरा मोह का बंधन बन जाता है, (तभी तो) जगत (गुरू से) भटक के गलत रास्ते पर पड़ा रहता है। गुरू की शरण आए बिना ये बंधन टूटते नहीं। गुरू की शरण पड़ने वाला मनुष्य (मोह के बंधनों से) निजात पाने का राह तलाश लेता है। जो लोग निरे दुनिया के काम-धंधे ही करते हैं, और गुरू के शबद के साथ सांझ नहीं डालते, वे बार-बार पैदा होते मरते रहते हैं।2। हे भाई! ‘मैं बड़ा हूँ’, ‘ये धन आदि मेरा है’ – इसमें ही जगत उलझा हुआ है (वैसे) कोई भी किसी का (सदा साथी) नहीं बन सकता। गुरू की शरण पड़ने वाले मनुष्य परमात्मा की सिफत सालाह करते हैं, और परमात्मा की हजूरी प्राप्त किए रहते हैं, उनका (आत्मिक) निवास प्रभू चरणों में हुआ रहता है। जो मनुष्य इस जीवन में ही (इस भेत को) समझ लेता है, वह अपने आत्मिक जीवन को पड़तालता रहता है (आत्म चिंतन करता है), परमात्मा उस मनुष्य का सहायक बना रहता है।3। हे भाई! गुरू हर समय ही दयावान रहता है (माया-ग्रसित मनुष्य गुरू की शरण नहीं आता) किस्मत के बिना (गुरू से) क्या मिले? गुरू सबको एक प्यार की निगाह से देखता है। (पर हमारी जीवों की) जैसी भावना होती है वैसा ही फल (हमें गुरू से) मिल जाता है। हे नानक! (अगर गुरू की शरण पड़ के अपने) अंदर से स्वै भाव दूर कर लें तो परमात्मा का नाम मन में आ बसता है।4।6।