Ang 861
ਗੋਂਡ ਮਹਲਾ ੪ ॥
ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥ ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥ ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥ ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥ ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧॥
ਅਰਥ: ਹੇ ਭਾਈ! ਪਰਮਾਤਮਾ ਦਾ ਪਿਆਰ ਮੇਰੇ ਮਨ ਵਿਚ ਤੀਰ ਵਾਂਗ ਲੱਗਾ ਹੋਇਆ ਹੈ। (ਉਸ ਪ੍ਰੇਮ-ਤੀਰ ਦੇ ਕਾਰਨ ਪੈਦਾ ਹੋਈ) ਮੇਰੇ ਮਨ ਦੀ ਅੰਦਰਲੀ ਪੀੜ-ਵੇਦਨਾ ਮੇਰਾ ਹਰੀ ਮੇਰਾ ਪ੍ਰਭੂ ਹੀ ਜਾਣਦਾ ਹੈ।੧।ਰਹਾਉ। (ਹੇ ਸਹੇਲੀਏ! ਉਸ ਪ੍ਰੇਮ ਦੇ ਤੀਰ ਦੇ ਕਾਰਨ ਹੁਣ) ਮੇਰਾ ਮਨ ਪਰਮਾਤਮਾ ਦੇ ਦਰਸ਼ਨ ਵਾਸਤੇ (ਇਉਂ) ਲੁਛ ਰਿਹਾ ਹੈ ਜਿਵੇਂ ਪਾਣੀ ਤੋਂ ਬਿਨਾ ਤਿਹਾਇਆ ਮਨੁੱਖ।੧। ਹੇ ਸਹੇਲੀਏ! ਹੁਣ ਜੇ ਕੋਈ ਮਨੁੱਖ ਮੈਨੂੰ ਮੇਰੇ ਪ੍ਰੀਤਮ ਪ੍ਰਭੂ ਦੀ ਕੋਈ ਗੱਲ ਸੁਣਾਵੇ (ਤਾਂ ਮੈਨੂੰ ਇਉਂ ਲੱਗਦਾ ਹੈ ਕਿ) ਉਹ ਮਨੁੱਖ ਮੇਰਾ ਭਰਾ ਹੈ ਮੇਰਾ ਵੀਰ ਹੈ।੨। ਹੇ ਸਹੇਲੀਏ! ਗੁਰੂ ਦੀ ਸ਼ਾਂਤੀ ਦੇਣ ਵਾਲੀ ਮਤਿ ਲੈ ਕੇ ਮੈਨੂੰ ਭੀ ਮਿਲਿਆ ਕਰ, ਤੇ, ਮੈਨੂੰ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਇਆ ਕਰ।੩। ਹੇ ਪ੍ਰਭੂ! ਆਪਣੇ) ਦਾਸ ਨਾਨਕ ਦੀ (ਦਰਸ਼ਨ ਦੀ) ਆਸ ਪੂਰੀ ਕਰ। ਹੇ ਹਰੀ! ਤੇਰੇ ਦਰਸ਼ਨ ਨਾਲ ਮੇਰੇ ਹਿਰਦੇ ਨੂੰ ਠੰਢ ਪੈਂਦੀ ਹੈ।੪।੬।ਛਕਾ।
गोंड महला ४ ॥
हरि दरसन कउ मेरा मनु बहु तपतै जिउ त्रिखावंतु बिनु नीर ॥१॥ मेरै मनि प्रेमु लगो हरि तीर ॥ हमरी बेदन हरि प्रभु जानै मेरे मन अंतर की पीर ॥१॥ रहाउ ॥ मेरे हरि प्रीतम की कोई बात सुनावै सो भाई सो मेरा बीर ॥२॥ मिलु मिलु सखी गुण कहु मेरे प्रभ के ले सतिगुर की मति धीर ॥३॥ जन नानक की हरि आस पुजावहु हरि दरसनि सांति सरीर ॥४॥६॥ छका १॥
अर्थ: हे भाई! परमात्मा का प्यार मेरे मन को तीर की तरह लगा हुआ है। (उस प्रेम-तीर के कारण पैदा हुई) मेरे मन की अंदरूनी पीड़ा-वेदना मेरा हरी मेरा प्रभू ही जानता है।1। रहाउ। (हे सहेलिए! उस प्रेम के तीर के कारण अब) मेरा मन परमात्मा के दर्शनों के लिए (इस प्रकार) व्याकुल है (तड़प रहा है) जैसे पानी के बिना प्यासा मनुष्य।1। हे सहेलिए! अब अगर कोई व्यक्ति मुझे मेरे प्रीतम प्रभू की कोई बात सुनाए (तो मुझे ऐसा लगता है कि) वह मनुष्य मेरा भाई है मेरा वीर है।2। हे सहेलिए! गुरू की शांति देने वाली बुद्धि ले के मुझे भी मिला कर, और, मुझे प्यारे प्रभू की सिफत-सालाह सुनाया कर।3। हे प्रभू! (अपने) दास नानक की (दर्शनों की) आस पूरी कर। हे हरी! तेरे दर्शनों से मेरे हृदय में ठंड पड़ती है।4।6। छक्का 1।