Ang 577
ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥
ਅਰਥ: ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ।੧। ਛੰਤੁ। ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ। ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ। ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ। ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ। ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ।੩।
सलोकु ॥ देह अंधारी अंध सुंञी नाम विहूणीआ ॥ नानक सफल जनमु जै घटि वुठा सचु धणी ॥१॥ छंतु ॥ तिन खंनीऐ वंञां जिन मेरा हरि प्रभु डीठा राम ॥ जन चाखि अघाणे हरि हरि अम्रितु मीठा राम ॥ हरि मनहि मीठा प्रभू तूठा अमिउ वूठा सुख भए ॥ दुख नास भरम बिनास तन ते जपि जगदीस ईसह जै जए ॥ मोह रहत बिकार थाके पंच ते संगु तूटा ॥ कहु नानक तिन खंनीऐ वंञा जिन घटि मेरा हरि प्रभु वूठा ॥३॥
अर्थ: हे भाई! जो शरीर परमात्मा के नाम से वंचित रहता है, वह माया के मोह के अंधेरे में अंधा हुआ रहता है। हे नानक! उस मनुष्य का जीवन कामयाब है जिसके दिल में सदा कायम रहने वाला मालिक-प्रभू आ बसता है।1। छंतु। मैं उन मनुष्यों पर से सदा सदके कुर्बान जाता हूँ जिन्होंने मेरे हरी-प्रभू के दर्शन कर लिए हैं। वे मनुष्य (परमात्मा का नाम-रस) चख के (दुनियावी पदार्थों की ओर से) तृप्त हो जाते हैं, उनको आत्मिक जीवन देने वाला परमात्मा का नाम-जल मीठा लगता है। परमात्मा उनके मन को भाता है, परमात्मा उन पर प्रसन्न हो जाता है, उनके अंदर आत्मिक जीवन देने वाला नाम-जल आ बसता है, उनको सारे आनंद प्राप्त हो जाते हैं। जगत के मालिक प्रभू की जै-जैकार कह कह के उनके शरीर से दुख व भ्रम दूर हो जाते हैं। वे मनुष्य मोह से रहित हो जाते हैं, उनके अंदर से विकार समाप्त हो जाते हैं, कामादिक पाँचों से उनका साथ टूट जाता है। हे नानक! कह– जिन मनुष्यों के हृदय में मेरा हरी-प्रभू आ बसा है मैं उनसे सदके कुर्बान जाता हूँ।3।