Ang 525
ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥
ਗੂਜਰੀ ॥ ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥੧॥ ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥ ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥ ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥ ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥
ਅਰਥ: ਜੇ (ਕਿਸੇ ਮਨੁੱਖ ਨੇ) ਅੰਦਰਲਾ ਮਲੀਨ (ਮਨ) ਸਾਫ਼ ਨਹੀਂ ਕੀਤਾ, ਪਰ ਬਾਹਰ (ਸਰੀਰ ਉਤੇ) ਸਾਧੂਆਂ ਵਾਲਾ ਬਾਣਾ ਪਾਇਆ ਹੋਇਆ ਹੈ, ਜੇ ਉਸ ਨੇ ਆਪਣੇ ਹਿਰਦੇ-ਰੂਪ ਕਉਲ ਨੂੰ ਨਹੀਂ ਪਰਖਿਆ, ਜੇ ਉਸ ਨੇ ਆਪਣੇ ਅੰਦਰ ਪਰਮਾਤਮਾ ਨਹੀਂ ਵੇਖਿਆ, ਤਾਂ ਸੰਨਿਆਸ ਧਾਰਨ ਕਰਨ ਦਾ ਕੋਈ ਲਾਭ ਨਹੀਂ।੧। ਹੇ ਜੈ ਚੰਦ! ਸਾਰੀ ਲੋਕਾਈ (ਇਸੇ ਭੁਲੇਖੇ ਵਿਚ) ਭੁੱਲੀ ਪਈ ਹੈ (ਕਿ ਨਿਰਾ ਫ਼ਕੀਰੀ ਭੇਖ ਧਾਰਿਆਂ ਪਰਮਾਤਮਾ ਮਿਲ ਪੈਂਦਾ ਹੈ, ਪਰ ਇਹ ਗ਼ਲਤ ਹੈ, ਇਸ ਤਰ੍ਹਾਂ) ਪਰਮਾਨੰਦ ਪ੍ਰਭੂ ਦੀ ਸੋਝੀ ਕਦੇ ਭੀ ਨਹੀਂ ਪੈਂਦੀ।੧।ਰਹਾਉ। (ਜਿਸ ਮਨੁੱਖ ਨੇ) ਘਰ ਘਰ ਤੋਂ (ਮੰਗ ਕੇ ਟੁੱਕਰ) ਖਾ ਲਿਆ, (ਆਪਣੇ) ਸਰੀਰ ਨੂੰ ਚੰਗਾ ਪਾਲ ਲਿਆ, ਗੋਦੜੀ ਪਹਿਨ ਲਈ, ਮੁੰਦ੍ਰਾਂ ਭੀ ਪਾ ਲਈਆਂ, (ਪਰ ਸਭ ਕੁਝ) ਮਾਇਆ ਦੀ ਖ਼ਾਤਰ ਹੀ (ਕੀਤਾ) , ਮਸਾਣਾਂ ਦੀ ਧਰਤੀ ਦੀ ਸੁਆਹ ਭੀ (ਪਿੰਡੇ) ਮਲ ਲਈ, ਪਰ ਜੇ ਉਹ ਗੁਰੂ ਦੇ ਰਾਹ ਤੇ ਨਹੀਂ ਤੁਰਿਆ ਤਾਂ ਇਸ ਤਰ੍ਹਾਂ ਤੱਤ ਦੀ ਪ੍ਰਾਪਤੀ ਨਹੀਂ ਹੁੰਦੀ।੨। (ਹੇ ਭਾਈ!) ਕਿਉਂ (ਗਿਣੇ ਮਿਥੇ) ਜਪ ਕਰਦੇ ਹੋ? ਕਿਉਂ ਤਪ ਸਾਧਦੇ ਹੋ? ਕਾਹਦੇ ਲਈ ਪਾਣੀ ਰਿੜਕਦੇ ਹੋ? (ਹਠ ਨਾਲ ਕੀਤੇ ਹੋਏ ਇਹ ਸਾਧਨ ਤਾਂ ਪਾਣੀ ਰਿੜਕਣ ਸਮਾਨ ਹਨ) ; ਉਸ ਵਾਸ਼ਨਾ-ਰਹਿਤ ਪ੍ਰਭੂ ਨੂੰ (ਹਰ ਵੇਲੇ) ਯਾਦ ਕਰੋ, ਜਿਸ ਨੇ ਚੌਰਾਸੀ ਲੱਖ (ਜੋਨਿ ਵਾਲੀ ਸ੍ਰਿਸ਼ਟੀ) ਪੈਦਾ ਕੀਤੀ ਹੈ।੩। ਹੇ ਕਾਪੜੀਏ! ਹੱਥ ਵਿਚ) ਖੱਪਰ ਫੜਨ ਦਾ ਕੋਈ ਲਾਭ ਨਹੀਂ। ਅਠਾਹਠ ਤੀਰਥਾਂ ਤੇ ਭਟਕਣ ਦਾ ਭੀ ਕੋਈ ਲਾਭ ਨਹੀਂ। ਤ੍ਰਿਲੋਚਨ ਆਖਦਾ ਹੈ-ਹੇ ਬੰਦੇ! ਸੁਣ; ਜੇ (ਭਰੀਆਂ ਵਿਚ) ਅੰਨ ਦੇ ਦਾਣੇ ਨਹੀਂ, ਤਾਂ ਗਾਹ ਪਾਣ ਦਾ ਕੋਈ ਲਾਭ ਨਹੀਂ।੪।੧।
ਅਰਥ: ਹੇ ਭੈਣ! ਮੇਰੇ ਲਈ ਅਰਦਾਸ ਕਰ) ਮੈਨੂੰ ਕਦੇ ਪਰਮਾਤਮਾ ਦਾ ਨਾਮ ਨਾਹ ਭੁੱਲੇ (ਤਾਂ ਜੁ ਅੰਤ ਵੇਲੇ ਭੀ ਉਹ ਪਰਮਾਤਮਾ ਹੀ ਚੇਤੇ ਆਵੇ) ।ਰਹਾਉ। ਜੋ ਮਨੁੱਖ ਮਰਨ ਵੇਲੇ ਧਨ-ਪਦਾਰਥ ਚੇਤੇ ਕਰਦਾ ਹੈ ਤੇ ਇਸੇ ਸੋਚ ਵਿਚ ਹੀ ਮਰ ਜਾਂਦਾ ਹੈ, ਉਹ ਮੁੜ ਮੁੜ ਸੱਪ ਦੀ ਜੂਨੇ ਪੈਂਦਾ ਹੈ।੧। ਜੋ ਮਨੁੱਖ ਮਰਨ ਸਮੇਂ (ਆਪਣੀ) ਇਸਤ੍ਰੀ ਨੂੰ ਹੀ ਯਾਦ ਕਰਦਾ ਹੈ ਤੇ ਇਸੇ ਯਾਦ ਵਿਚ ਪ੍ਰਾਣ ਤਿਆਗ ਦੇਂਦਾ ਹੈ, ਉਹ ਮੁੜ ਮੁੜ ਵੇਸਵਾ ਦਾ ਜਨਮ ਲੈਂਦਾ ਹੈ।੨। ਜੋ ਮਨੁੱਖ ਅੰਤ ਵੇਲੇ (ਆਪਣੇ) ਪੁੱਤ੍ਰਾਂ ਨੂੰ ਹੀ ਯਾਦ ਕਰਦਾ ਹੈ ਤੇ ਪੁੱਤ੍ਰਾਂ ਨੂੰ ਯਾਦ ਕਰਦਾ ਕਰਦਾ ਹੀ ਮਰ ਜਾਂਦਾ ਹੈ, ਉਹ ਸੂਰ ਦੀ ਜੂਨੇ ਮੁੜ ਮੁੜ ਜੰਮਦਾ ਹੈ।੩। ਜੋ ਮਨੁੱਖ ਅਖ਼ੀਰ ਵੇਲੇ (ਆਪਣੇ) ਘਰ ਮਹਲ-ਮਾੜੀਆਂ ਦੇ ਹਾਹੁਕੇ ਲੈਂਦਾ ਹੈ ਤੇ ਇਹਨਾਂ ਹਾਹੁਕਿਆਂ ਵਿਚ ਸਰੀਰ ਛੱਡ ਜਾਂਦਾ ਹੈ, ਉਹ ਮੁੜ ਮੁੜ ਪ੍ਰੇਤ ਬਣਦਾ ਹੈ।੪। ਤ੍ਰਿਲੋਚਨ ਆਖਦਾ ਹੈ-ਜੋ ਮਨੁੱਖ ਅੰਤ ਸਮੇਂ ਪਰਮਾਤਮਾ ਨੂੰ ਯਾਦ ਕਰਦਾ ਹੈ ਤੇ ਇਸ ਯਾਦ ਵਿਚ ਟਿਕਿਆ ਹੋਇਆ ਹੀ ਚੋਲਾ ਤਿਆਗਦਾ ਹੈ, ਉਹ ਮਨੁੱਖ (ਧਨ, ਇਸਤ੍ਰੀ, ਪੁੱਤਰ ਤੇ ਘਰ ਆਦਿਕ ਦੇ ਮੋਹ ਤੋਂ) ਆਜ਼ਾਦ ਹੋ ਜਾਂਦਾ ਹੈ, ਉਸ ਦੇ ਹਿਰਦੇ ਵਿਚ ਪਰਮਾਤਮਾ ਆਪ ਆ ਵੱਸਦਾ ਹੈ।੫।੨। ਭਗਤ-ਬਾਣੀ ਦੇ ਵਿਰੋਧੀ ਸੱਜਣ ਤ੍ਰਿਲੋਚਨ ਜੀ ਦੇ ਇਹਨਾਂ ਦੋਹਾਂ ਸ਼ਬਦਾਂ ਬਾਰੇ ਇਉਂ ਲਿਖਦੇ ਹਨ-“ਗੂਜਰੀ ਰਾਗ ਵਾਲਾ ਸ਼ਬਦ ਕਿਸੇ ਜੈਚੰਦ ਨਾਮੀ ਉਦਾਸੀ ਨਾਲ ਚਰਚਾ ਦਾ ਹੈ। ਰਾਗ ਗੂਜਰੀ ਦੇ ਦੋਵੇਂ ਸ਼ਬਦ ਪੁਰਾਣਕ ਮਤ ਦੇ ਲੇਖਾਂ ਅਨੁਸਾਰ ਕਰਮਾਂ ਪਰ ਵਿਚਾਰ ਹੈ; ਜਿਹਾ ਕਿ ‘ਅੰਤ ਕਾਲਿ ਜੋ ਲਛਮੀ ਸਿਮਰੈ’। ਭਗਤ ਜੀ ਨੇ ਪਤਾ ਨਹੀਂ ਕਿਵੇਂ ਕਿਆਫ਼ਾ ਲਾਇਆ ਕਿ ਇਸ ਤਰ੍ਹਾਂ ਕਰਨ ਵਾਲਾ ਇਸ ਜੂਨ ਅੰਦਰ ਜਾਵੇਗਾ। ਕਰਤੇ ਦੀਆਂ ਬਾਤਾਂ ਕਰਤਾ ਹੀ ਜਾਣ ਸਕਦਾ ਹੈ। ਇਸੇ ਰਾਗ ਦਾ ਦੂਜਾ ਸ਼ਬਦ ‘ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ’ ਵਾਲਾ ਹੈ।” ਇਉਂ ਜਾਪਦਾ ਹੈ ਕਿ ਸਾਡੇ ਵੀਰ ਨੇ ਭਗਤਾਂ ਦੀ ਬਾਣੀ ਦੇ ਵਿਰੁੱਧ ਕੁਝ ਨ ਕੁਝ ਲਿਖਣ ਦੀ ਸਹੁੰ ਖਾਧੀ ਹੋਈ ਹੈ। ਕਈ ਥਾਈਂ ਤਾਂ ਸਾਫ਼ ਪਿਆ ਦਿੱਸਦਾ ਹੈ ਕਿ ਵਿਰੋਧੀ ਸੱਜਣ ਨੇ ਸ਼ਬਦਾਂ ਨੂੰ ਗਹੁ ਨਾਲ ਪੜ੍ਹਨ ਦੀ ਖੇਚਲ ਭੀ ਨਹੀਂ ਕੀਤੀ। ਇਥੇ ਹੀ ਵੇਖੋ। ਗੂਜਰੀ ਰਾਗ ਵਿਚ ਤ੍ਰਿਲੋਚਨ ਜੀ ਦਾ “ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ” ਵਾਲਾ ਸ਼ਬਦ ਨਹੀਂ ਹੈ। ਤੇ, ਪਹਿਲਾਂ ਲਿਖਦੇ ਹਨ ਕਿ ਗੂਜਰੀ ਰਾਗ ਦੇ ਦੋਵੇਂ ਸ਼ਬਦ ਕਰਮਾਂ ਪਰ ਵਿਚਾਰ ਹੈ। ਤ੍ਰਿਲੋਚਨ ਜੀ ਦਾ ਪਹਿਲਾ ਸ਼ਬਦ “ਅੰਤਰ ਮਲਿ, ਨਿਰਮਲੁ ਨਹੀ ਕੀਨਾ” ਗਹੁ ਨਾਲ ਪੜ੍ਹ ਕੇ ਵੇਖੋ। ਇਥੇ ਕਰਮਾਂ ਬਾਰੇ ਕੋਈ ਜ਼ਿਕਰ ਨਹੀਂ ਹੈ। ਸਾਰੇ ਸ਼ਬਦ ਵਿਚ ਭੇਖ ਦਾ ਖੰਡਣ ਕੀਤਾ ਹੋਇਆ ਹੈ, ਤੇ ਪਰਮਾਤਮਾ ਨਾਲ ਜਾਣ-ਪਛਾਣ ਪਾਣ ਤੇ ਜ਼ੋਰ ਦਿੱਤਾ ਗਿਆ ਹੈ। ਇਹੀ ਆਸ਼ਾ ਗੁਰਮਤਿ ਦਾ ਹੈ। ਪਰ ਸਾਡੇ ਸੱਜਣ ਜੀ ਲਿਖਦੇ ਹਨ ਕਿ “ਭਗਤ ਜੀ ਦੇ ਪੰਜੇ ਸ਼ਬਦ ਗੁਰਮਤਿ ਦੇ ਕਿਸੇ ਭੀ ਆਸ਼ੇ ਦਾ ਪਰਚਾਰ ਨਹੀਂ ਕਰਦੇ।” ਹੁਣ ਰਹਿ ਗਿਆ ਗੂਜਰੀ ਰਾਗ ਵਿਚ ਭਗਤ ਜੀ ਦਾ ਦੂਜਾ ਸ਼ਬਦ। ਇਸ ਬਾਰੇ ਸਾਡਾ ਵੀਰ ਦੋ ਇਤਰਾਜ਼ ਕਰਦਾ ਹੈ- (੧) ਇਥੇ ਪੁਰਾਣਕ ਮਤ ਦੇ ਲੇਖਾਂ ਅਨੁਸਾਰ ਕਰਮਾਂ ਤੇ ਵਿਚਾਰ ਹੈ। (੨) ਭਗਤ ਜੀ ਨੇ ਕਿਵੇਂ ਕਿਆਫ਼ਾ ਲਾਇਆ ਕਿ ਇਸ ਤਰ੍ਹਾਂ ਕਰਨ ਵਾਲਾ ਇਸ ਜੂਨ ਵਿਚ ਜਾਵੇਗਾ। ਇਹ ਗੱਲ ਬੜੀ ਸਾਦੀ ਜਿਹੀ ਹੈ। ਸ਼ਾਇਦ ਸਾਡੇ ਸੱਜਣ ਨੇ ਧਿਆਨ ਨਹੀਂ ਦਿੱਤਾ। ਭਗਤ ਤ੍ਰਿਲੋਚਨ ਜੀ ਆਪ ਬ੍ਰਾਹਮਣ ਜਾਤੀ ਦੇ ਸਨ। ਤੇ, ਇਸ ਸ਼ਬਦ ਦੀ ਰਾਹੀਂ ਹਿੰਦੂ ਜਾਤੀ ਦੇ ਭਰਾਵਾਂ ਨੂੰ ਸਿੱਖਿਆ ਦੇ ਰਹੇ ਹਨ। ਹਿੰਦੂਆਂ ਵਿਚ ਹਿੰਦੂ ਧਰਮ ਦੇ ਪੁਰਾਣਾਂ ਸ਼ਾਸਤ੍ਰਾਂ ਵਾਲੇ ਹੀ ਖ਼ਿਆਲ ਕੁਦਰਤੀ ਤੌਰ ਤੇ ਪ੍ਰਚਲਤ ਸਨ। ਜੂਨਾਂ ਵਿਚ ਪੈਣ ਬਾਰੇ ਜੋ ਖ਼ਿਆਲ ਆਮ ਹਿੰਦੂ ਜਨਤਾ ਵਿਚ ਚੱਲੇ ਹੋਏ ਸਨ ਉਹਨਾਂ ਦਾ ਹੀ ਹਵਾਲਾ ਦੇ ਕੇ ਤ੍ਰਿਲੋਚਨ ਜੀ ਸਮਝਾ ਰਹੇ ਹਨ ਕਿ ਸਾਰੀ ਉਮਰ ਧਨ ਇਸਤ੍ਰੀ ਪੁੱਤਰ ਤੇ ਮਹਲ-ਮਾੜੀਆਂ ਦੇ ਧੰਧਿਆਂ ਵਿਚ ਹੀ ਇਤਨਾ ਖਚਿਤ ਨਾਹ ਰਹੋ ਕਿ ਮਰਨ ਵੇਲੇ ਭੀ ਸੁਰਤਿ ਇਹਨਾਂ ਵਿਚ ਹੀ ਟਿਕੀ ਰਹੇ। ਗ੍ਰਿਹਸਤ-ਜੀਵਨ ਦੀਆਂ ਜ਼ਿੰਮੇਵਾਰੀਆਂ ਇਸ ਤਰੀਕੇ ਨਾਲ ਨਿਭਾਓ ਕਿ ਕਿਰਤ-ਕਾਰ ਕਰਦਿਆਂ ਭੀ “ਅਰੀ ਬਾਈ, ਗੋਬਿੰਦ ਨਾਮੁ ਮਤਿ ਬੀਸਰੈ”; ਤਾਕਿ ਅੰਤ ਵੇਲੇ ਧਨ ਇਸਤ੍ਰੀ ਪੁੱਤਰ ਮਹਲ-ਮਾੜੀਆਂ ਵਿਚ ਸੁਰਤਿ ਭਟਕਣ ਦੇ ਥਾਂ ਮਨ ਪ੍ਰਭੂ-ਚਰਨਾਂ ਵਿਚ ਜੁੜੇ। ਸੋ, ਭਗਤ ਜੀ ਨੇ ਕੋਈ ਕਿਆਫ਼ਾ ਨਹੀਂ ਲਾਇਆ, ਹਿੰਦੂ ਜਨਤਾ ਵਿਚ ਚੱਲੇ ਹੋਏ ਖ਼ਿਆਲਾਂ ਨੂੰ ਹੀ ਉਹਨਾਂ ਦੇ ਸਾਹਮਣੇ ਰੱਖ ਕੇ ਉਹਨਾਂ ਨੂੰ ਹੀ ਸਹੀ ਜੀਵਨ ਦਾ ਰਸਤਾ ਦੱਸ ਰਹੇ ਹਨ। ਸਾਡੇ ਵੀਰ ਨੇ ਬੜੀ ਕਾਹਲੀ ਵਿਚ ਇਹ ਟੋਕ ਕਰ ਦਿੱਤੀ ਹੈ। ਨਹੀਂ ਤਾਂ ਇਹ ਗੱਲ ਉਸੇ ਤਰ੍ਹਾਂ ਦੀ ਹੀ ਹੈ, ਜਿਵੇਂ ਮੁਸਲਮਾਨਾਂ ਨੂੰ ਸਮਝਾਣ ਵਾਸਤੇ ਸਤਿਗੁਰੂ ਨਾਨਕ ਦੇਵ ਜੀ ਨੇ ਹੇਠ ਲਿਖੇ ਸ਼ਲੋਕ ਦੀ ਰਾਹੀਂ ਉਹਨਾਂ ਵਿਚ ਚੱਲੇ ਹੋਏ ਖ਼ਿਆਲ ਦਾ ਹਵਾਲਾ ਦੇ ਕੇ ਰੱਬ ਦੀਆਂ ਵਹੀਆਂ ਦਾ ਜ਼ਿਕਰ ਕੀਤਾ ਹੈ: “ਨਾਨਕ ਆਖੈ ਰੇ ਮਨਾ, ਸੁਣੀਐ ਸਿਖ ਸਹੀ। ਲੇਖਾ ਰਬੁ ਮੰਗੇਸੀਆ, ਬੈਠਾ ਕਢਿ ਵਹੀ।”।੨।੧੩। {ਸਲੋਕ ਮ: ੧, ਰਾਮਕਲੀ ਕੀ ਵਾਰ ਮ: ੩
गूजरी स्री त्रिलोचन जीउ के पदे घरु १ ੴ सतिगुर प्रसादि ॥ अंतरु मलि निरमलु नही कीना बाहरि भेख उदासी ॥ हिरदै कमलु घटि ब्रहमु न चीन्हा काहे भइआ संनिआसी ॥१॥ भरमे भूली रे जै चंदा ॥ नही नही चीन्हिआ परमानंदा ॥१॥ रहाउ ॥ घरि घरि खाइआ पिंडु बधाइआ खिंथा मुंदा माइआ ॥ भूमि मसाण की भसम लगाई गुर बिनु ततु न पाइआ ॥२॥ काइ जपहु रे काइ तपहु रे काइ बिलोवहु पाणी ॥ लख चउरासीह जिन्हि उपाई सो सिमरहु निरबाणी ॥३॥ काइ कमंडलु कापड़ीआ रे अठसठि काइ फिराही ॥ बदति त्रिलोचनु सुनु रे प्राणी कण बिनु गाहु कि पाही ॥४॥१॥
गूजरी ॥ अंति कालि जो लछमी सिमरै ऐसी चिंता महि जे मरै ॥ सरप जोनि वलि वलि अउतरै ॥१॥ अरी बाई गोबिद नामु मति बीसरै ॥ रहाउ ॥ अंति कालि जो इसत्री सिमरै ऐसी चिंता महि जे मरै ॥ बेसवा जोनि वलि वलि अउतरै ॥२॥ अंति कालि जो लड़िके सिमरै ऐसी चिंता महि जे मरै ॥ सूकर जोनि वलि वलि अउतरै ॥३॥ अंति कालि जो मंदर सिमरै ऐसी चिंता महि जे मरै ॥ प्रेत जोनि वलि वलि अउतरै ॥४॥ अंति कालि नाराइणु सिमरै ऐसी चिंता महि जे मरै ॥ बदति तिलोचनु ते नर मुकता पीत्मबरु वा के रिदै बसै ॥५॥२॥
अर्थ: अगर (किसी मनुष्य ने) अंदरूनी मलीन (मन) साफ नहीं किया, पर बाहर से (शरीर पर) साधूओं वाला भेष बनाया हुआ है, अगर उसने अपने हृदय रूपी कमल को नहीं परखा, अगर उसने अपने अंदर परमात्मा को नहीं देखा, तो सन्यास धारण करने का कोई लाभ नहीं।1। हे जै चंद! सारी दुनिया (इसी भुलेखे में) भूली पड़ी है ( कि निरा फकीरी भेष धारण करने से परमात्मा मिल जाता है, पर ये गलत है, इस तरह परमानंद प्रभू की समझ कभी भी नहीं पड़ती।1। रहाउ। (जिस मनुष्य ने) घर घर से (माँग के टुकड़े) खा लिए, (अपने) शरीर को अच्छा पाल लिया, गोदड़ी पहन ली, मुंद्रें भी पहन लीं, (पर सब कुछ) माया की खातिर ही (किया), मसाणों की धरती की राख भी (शरीर पे) मल ली, पर अगर वह गुरू के राह पर नहीं चला तो इस तरह तत्व की प्राप्ति नहीं होती।2। (हे भाई!) क्यों (गिन मिथ के) जाप करते हो? क्यों तप साधते हो? किसलिए पानी में मथानी चला रहे हो? (हठ के साथ किए हुए ये साधन तो पानी में मथानी चलाने के समान हैं); उस वासना-रहित प्रभू को (हर वक्त) याद करो, जिसने चौरासी लाख (जोनि वाली सृष्टि) पैदा की है।3। हे टाकियाँ लगे कपड़े पहनने वाले! (हाथ में) खप्पर पकड़ने का कोई लाभ नहीं। अढ़सठ तीर्थों पर भटकने का भी कोई लाभ नहीं। त्रिलोचन कहता है– हे बंदे! सुन; अगर (अनाज रखने वाली भरियों में) अनाज के दाने नहीं, तो उसकी गहराई नापने का भी कोई लाभ नहीं।4।1।
अर्थ: हे बहन! (मेरे लिए अरदास कर) मुझे कभी परमात्मा का नाम ना भूले (ता कि अंत समय भी वही परमात्मा याद आए)। रहाउ। अगर मनुष्य मरने के वक्त धन-पदार्थ याद करता है और इस सोच में ही मर जाता है तो वह मुड़ मुड़ के साँप की जोनि में पड़ता है।1। जो मनुष्य मरने के समय (अपनी) स्त्री को ही याद करता है और इसी याद में प्राण त्याग देता है, वह मुड़ मुड़ के वेश्वा का जनम लेता है।2। जो मनुष्य अंत के समय (अपने) पुत्रों को ही याद करता है और पुत्रों को याद करता-करता ही मर जाता है, वह बार बार सूअर की जोनि में पैदा होता है।3। जो मनुष्य आखिरी समय में (अपने) घर महल-माढ़ियों के हाहुके भरता है और इसी चिंता में अपने प्राण त्याग देता है, वह बार-बार प्रेत बनता है।4। त्रिलोचन कहता है– जो मनुष्य अंत के समय परमात्मा को याद करता है और इस याद में टिका हुआ ही शरीर त्यागता है, वह मनुष्य (धन, स्त्री, पुत्र और घर आदि के मोह से) आजाद हो जाता है, उसके हृदय में परमात्मा खुद आ के बसता है।5।2। नोट: भगत–बाणी के विरोधी सज्जन त्रिलोचन जी के इन दोनों शबदों के बारे में यूँ लिखते हैं– “गूजरी राग वाला शबद किसी जैचंद नाम के उदासी के साथ चर्चा का है। राग गूजरी के दोनों शबद पौराणिक मत के लेखों के अनुसार कर्मों पर विचार है; जैसे कि ‘अंत कालि जो लक्ष्मी सिमरै’। भगत जी ने पता नहीं कैसे अंदाजा लगाया कि इस तरह करने वाला इस जूनि में जाएगा। करते की बातें करता ही जान सकता है। इसी राग का दूसरा शबद ‘नाराइण निंदसि काइ भूली गवारी’ वाला है।” ऐसा प्रतीत होता है कि विरोधी भाई साहब ने भक्तों की बाणी के विरोध में कुछ ना कुछ लिखने की कसम खाई हुई है। कई जगह तो साफ–साफ दिखता है कि विरोध करने वाले ने शबदों को ध्यान से पढ़ने की जरूरत भी नहीं समझी। यहीं देख लें। गूजरी राग में त्रिलोचन जी का ‘नाराइण निंदसि काइ भूली गवारी’ वाला शबद नहीं है। और, पहले लिखते हैं कि गूजरी राग के दोनों शबद कर्मां पर विचार हैं। त्रिलोचन जी का पहला शबद ‘अंतर मलि, निरमलु नही कीना’ ध्यान से पढ़ के देखें। यहाँ कर्मों के बारे में कोई जिक्र नहीं है। सारे शबद में भेष का खण्डन किया गया है, और परमात्मा के साथ जान–पहचान का जोर दिया गया है। यही आशय है गुरमति का। पर, ये महोदय लिखते हैं, “भगत जी के पाँचों शबद गुरमति के किसी आशय का प्रचार नहीं करते।” अब रहा गूजरी राग में भगत जी का दूसरा शबद। इस बारे में विरोधी महोदय ऐतराज करते हुए लिखते हैं; यहाँ पौराणिक मत के अनुसार कर्मों पर विचार की गई है। भगत जी ने कैसे अंदाजा लगाया कि इस तरह करने वाला इस जूनि में जाएगा। ये बात बड़ी सीधी सी है। शायद महोदय ध्यान देने में चूक कर गए। भगत त्रिलोचन जी खुद ब्राहमण जाति से थे। और, इस शबद के माध्यम से हिन्दू भाईयों को शिक्षा दे रहे हैं। हिंदुओं में हिंदू धर्म के पुराण–शास्त्रों वाले विचार कुदरती तौर पर प्रचलित थे। जूनियों में पड़ने के बारे में जो ख्याल आम हिंदू जनता में चले हुए थे उनका ही हवाला दे के त्रिलोचन जी समझा रहे हैं कि सारी उम्र धन, स्त्री पुत्र व महल माढ़ियों के धंधों में ही इतना खचित ना रहो कि मरने के वक्त भी सुरति इनमें ही टिकी रहे। गृहस्थ जीवन की जिम्मेवारियां इस तरीके से निभाओ कि काम–काज करते हुए भी ‘अरी बाई, गोबिंद नामु मति बीसरै’; ता कि अंत समय धन, स्त्री, पुत्र, महल–माढ़ियों में सुरति भटकने की बजाए मन प्रभू के चरणों में जुड़े। सो, भगत जी ने कोई अंदाजा नहीं लगाया, हिन्दू जनता में ही प्रचलित ख्यालों को उन्होंने सामने रख के उनको ही सही जीवन का रास्ता बता रहे हैं। हमारे महोदय ने बड़ी जल्दबाजी में ये टोक कर दी है। वरना ये बात वैसी ही है, जैसे मुसलमानों को समझाने के लिए सतिगुरू नानक देव जी ने नीचे लिखे शलोक के द्वारा उनमें चले आ रहे ख्याल का हवाला दे के ईश्वर की ‘बही’ (हिसाब–किताब लिखने वाली पुस्तक) का जिक्र किया है; “नानक आखै रे मना, सुणीअै सिख सही। लेखा रबु मंगेसीआ, बैठा कढि वही।”।2।13। (सलोक म:१, रामकली की वार म:३)