Ang 841
ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥ ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥ ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥ ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥ ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥ ਲਾਹਾ ਨਾਮੁ ਪਾਏ ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥ ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥ ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥ ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥੮॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥ ਤੂ ਸੁਖਦਾਤਾ ਲੈਹਿ ਮਿਲਾਇ ॥ ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥੯॥ ਪੰਦ੍ਰਹ ਥਿਤੀ ਤੈ ਸਤ ਵਾਰ ॥ ਮਾਹਾ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾ ਗਉਣੁ ਕੀਆ ਕਰਤਾਰਿ ॥ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥
ਅਰਥ: ਹੇ ਭਾਈ! ਸਾਰੇ ਜਗਤ ਦਾ) ਮੂਲ ਉਹ ਅਕਾਲ ਪੁਰਖ ਆਪ ਹੀ (ਸਭ ਥਾਂ) ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ। ਉਹ ਪਰਮਾਤਮਾ ਸਾਰੇ ਜਗਤ ਨੂੰ ਤਾਣੇ ਪੇਟੇ ਵਾਂਗ (ਆਪਣੀ ਰਜ਼ਾ ਵਿਚ) ਪ੍ਰੋ ਰਿਹਾ ਹੈ। (ਜਗਤ ਵਿਚ) ਉਹ ਕੁਝ ਹੁੰਦਾ ਹੈ ਜੋ ਕਰਤਾਰ ਆਪ ਹੀ ਕਰਦਾ ਹੈ। ਉਸ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ। ਪਰ ਕੋਈ ਵਿਰਲਾ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ।੧। ਹੇ ਭਾਈ! ਮੈਂ (ਆਪਣੇ) ਹਿਰਦੇ ਵਿਚ ਗੁਣਾਂ ਦੇ ਖ਼ਜ਼ਾਨੇ (ਪਰਮਾਤਮਾ ਦੇ ਨਾਮ) ਨੂੰ ਜਪਦਾ ਹਾਂ (ਇਹੀ ਹੈ ਮੇਰੀ) ਮਾਲਾ। ਪਰਮਾਤਮਾ ਅਪਹੁੰਚ ਹੈ, ਪਰੇ ਤੋਂ ਪਰੇ ਹੈ, ਸਭ ਦਾ ਮਾਲਕ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਮੈਂ ਤਾਂ ਸੰਤ ਜਨਾਂ ਦੀ ਚਰਨੀਂ ਲੱਗ ਕੇ ਸੰਤ ਜਨਾਂ ਦੇ ਦਾਸਾਂ ਦਾ ਦਾਸ ਬਣ ਕੇ ਉਸ ਨੂੰ ਸਿਮਰਦਾ ਹਾਂ।੧।ਰਹਾਉ। ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਹੋਇਆ ਰਹਿੰਦਾ ਹੈ (ਉਸ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ। (ਪਰ ਇਹ ਸਿਮਰਨ ਤੇ ਯਾਦ ਦੀ ਦਾਤਿ) ਜਿਸ (ਮਨੁੱਖ) ਨੂੰ (ਪਰਮਾਤਮਾ ਆਪ) ਦੇਂਦਾ ਹੈ, ਉਸ ਨੂੰ (ਹੀ) ਮਿਲਦੀ ਹੈ, (ਆਪਣੇ ਉੱਦਮ ਨਾਲ ਸੁਰਤਾਂ ਜੋੜਨ ਵਾਲੇ ਅਤੇ ਸਿਫ਼ਤਾਂ ਆਖਣ ਵਾਲੇ ਮਨੁੱਖ) ਸਿਫ਼ਤਾਂ ਆਖ ਆਖ ਕੇ ਅਤੇ ਸੁਰਤਿ ਜੋੜ ਜੋੜ ਕੇ ਸਾਰੇ ਹੀ ਥੱਕ ਜਾਂਦੇ ਹਨ। ਹੇ ਭਾਈ! ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਮਨੁੱਖ) ਪਰਮਾਤਮਾ ਵਿਚ ਲੀਨ ਰਹਿ ਸਕਦਾ ਹੈ।੨। ਹੇ ਭਾਈ! ਪਰਮਾਤਮਾ ਨੇ) ਮਾਇਆ ਦਾ ਮੋਹ (ਆਪ ਹੀ) ਪੈਦਾ ਕੀਤਾ ਹੈ, ਆਪ ਹੀ (ਇਸ ਮੋਹ ਨੂੰ) ਹਰੇਕ (ਜੀਵ ਦੇ) ਸਿਰ ਉੱਤੇ (ਥਾਪ ਕੇ ਹਰੇਕ ਨੂੰ ਮਾਇਆ ਦੇ) ਧੰਧੇ ਵਿਚ ਲਾਇਆ ਹੋਇਆ ਹੈ। ਜਿਸ ਮਨੁੱਖ ਨੂੰ (ਪਰਮਾਤਮਾ) ਆਪ ਸਮਝ ਬਖ਼ਸ਼ਦਾ ਹੈ, ਉਹੀ (ਇਸ ਮੋਹ ਦੀ ਖੇਡ ਨੂੰ) ਸਮਝਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉਸ ਨੂੰ (ਪਰਮਾਤਮਾ ਦਾ) ਦਰ-ਘਰ ਦਿੱਸ ਪੈਂਦਾ ਹੈ। ਉਹ ਮਨੁੱਖ ਸੁਰਤਿ ਜੋੜ ਕੇ ਪ੍ਰੇਮ ਨਾਲ ਪਰਮਾਤਮਾ ਦੀ ਭਗਤੀ ਕਰਦਾ ਹੈ, (ਤੇ, ਇਸ ਤਰ੍ਹਾਂ) ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਅਤੇ (ਮਾਇਆ ਦੀ) ਮਮਤਾ ਸਾੜ ਲੈਂਦਾ ਹੈ।੩। ਹੇ ਭਾਈ! ਪਰਮਾਤਮਾ) ਆਪ ਹੀ (ਮਨੁੱਖ ਨੂੰ) ਗੁਰੂ ਦੀ ਸਰਨ ਵਿਚ ਰੱਖ ਕੇ ਸ੍ਰੇਸ਼ਟ ਬੁੱਧੀ, ਉੱਚਾ ਆਚਰਨ, ਸਿਫ਼ਤਿ-ਸਾਲਾਹ ਅਤੇ (ਆਪਣੇ ਗੁਣਾਂ ਦੀ) ਵਿਚਾਰ (ਬਖ਼ਸ਼ਦਾ ਹੈ, ਇਸ ਤਰ੍ਹਾਂ ਉਸ ਦੇ) ਨਾਮ ਵਿਚ ਰੰਗੇ ਹੋਏ ਮਨੁੱਖ ਦਾ ਮਨ ਪਵਿੱਤਰ ਹੋ ਜਾਂਦਾ ਹੈ, (ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਸੋਭਾ ਖੱਟਦਾ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।੪। ਹੇ ਭਾਈ! ਗੁਰੂ ਦੇ ਦਰ ਤੇ (ਰਹਿ ਕੇ ਮਨੁੱਖ ਪਰਮਾਤਮਾ ਦਾ) ਨਾਮ-ਲਾਭ ਖੱਟ ਲੈਂਦਾ ਹੈ, (ਪਰ ਇਹ ਦਾਤਿ ਹੈ, ਤੇ ਇਹ ਦਾਤਿ) ਦੇਣ ਦੀ ਸਮਰਥਾ ਵਾਲਾ ਪ੍ਰਭੂ ਆਪ ਹੀ ਦੇਂਦਾ ਹੈ। ਸੋ, ਜਿਹੜਾ ਪ੍ਰਭੂ (ਇਹ ਦਾਤਿ) ਦੇਂਦਾ ਹੈ ਉਸ ਤੋਂ (ਸਦਾ) ਸਦਕੇ ਜਾਣਾ ਚਾਹੀਦਾ ਹੈ, ਗੁਰੂ ਦੀ ਕਿਰਪਾ ਨਾਲ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਨਾ ਚਾਹੀਦਾ ਹੈ। ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ, ਤੇ, ਉਸ ਸਭ ਕੁਝ ਦੇ ਸਕਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹੋ।੫। ਹੇ ਭਾਈ! ਬਵੰਜਾ) ਬੀਰਾਂ ਨੂੰ (ਭੀ ਪਰਮਾਤਮਾ ਨੇ) ਭਟਕਣਾ ਵਿਚ ਪਾ ਕੇ (ਮਾਇਆ ਦੇ ਮੋਹ ਵਿਚ) ਭੁਲਾਈ ਰੱਖਿਆ, ਸਾਰੇ ਭੂਤ ਪ੍ਰੇਤ ਭੀ ਮਾਇਆ ਦੇ ਮੋਹ ਵਿਚ ਲਾਏ ਹੋਏ ਹਨ। ਪਰਮਾਤਮਾ ਨੇ ਆਪ (ਹੀ ਇਹ ਸਾਰੇ) ਪੈਦਾ ਕੀਤੇ, (ਇਹਨਾਂ ਨੂੰ) ਵੱਖ ਵੱਖ ਕਿਸਮਾਂ ਦੇ ਬਣਾ ਕੇ (ਸਭ ਦੀ) ਸੰਭਾਲ (ਭੀ) ਕਰਦਾ ਹੈ। ਹੇ ਕਰਤਾਰ! ਸਭ ਜੀਵਾਂ ਨੂੰ ਤੇਰਾ ਹੀ ਆਸਰਾ ਹੈ। ਸਾਰੇ ਜੀਵ ਜੰਤ ਤੇਰੀ ਸਰਨ ਹਨ। ਉਹ ਮਨੁੱਖ (ਹੀ ਤੈਨੂੰ) ਮਿਲਦਾ ਹੈ ਜਿਸ ਨੂੰ ਤੂੰ ਆਪ (ਆਪਣੇ ਨਾਲ) ਮਿਲਾਂਦਾ ਹੈਂ।੬। ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ) ਪਰਮਾਤਮਾ ਵਿਆਪਕ ਹੈ, (ਸ੍ਰਿਸ਼ਟੀ ਨੂੰ) ਆਪ (ਹੀ) ਪੈਦਾ ਕਰ ਕੇ ਸਾਰੀ ਸ੍ਰਿਸ਼ਟੀ ਦੀ ਕਦਰ ਭੀ ਆਪ ਹੀ ਜਾਣਦਾ ਹੈ। ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ) ਆਪਣੇ ਮਨ ਵਿਚ ਵਸਾਂਦਾ ਹੈ। ਸਦਾ-ਥਿਰ ਹਰਿ-ਨਾਮ ਦਾ ਸਿਮਰਨ, ਅਤੇ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਈ ਰੱਖਣ ਦਾ ਉੱਦਮ-ਇਹ ਉਸ ਮਨੁੱਖ ਦਾ ਨਿੱਤ ਦਾ ਕਰਤੱਬ, ਨਿੱਤ ਦੀ ਕਾਰ ਹੋ ਜਾਂਦੀ ਹੈ। ਪਰ ਵਰਤ ਰੱਖਣਾ, ਕਰਮ ਕਾਂਡ ਦਾ ਹਰੇਕ ਨੇਮ ਨਿਬਾਹੁਣਾ, ਰੋਜ਼ਾਨਾ ਦੇਵ-ਪੂਜਾ-ਆਤਮਕ ਜੀਵਨ ਦੀ ਸੂਝ ਤੋਂ ਬਿਨਾ ਇਹ ਸਾਰਾ ਉੱਦਮ ਮਾਇਆ ਦਾ ਪਿਆਰ (ਹੀ ਪੈਦਾ ਕਰਨ ਵਾਲਾ) ਹੈ।੭। ਹੇ ਭਾਈ! ਪਰਮਾਤਮਾ ਦਾ ਸਿਮਰਨ ਛੱਡ ਕੇ) ਸ਼ੋਨਕ ਦਾ ਜੋਤਿਸ਼ ਸ਼ਾਸਤ੍ਰ (ਆਦਿਕ) ਵਿਚਾਰਦੇ ਰਹਿਣਾ-(ਇਸ ਦੇ ਕਾਰਣ) ਜਗਤ ਮਮਤਾ ਅਤੇ ਹਉਮੈ ਵਿਚ ਭਟਕਦਾ ਰਹਿੰਦਾ ਹੈ। ਆਤਮਕ ਜੀਵਨ ਵਲੋਂ ਅੰਨ੍ਹਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, (ਅਜਿਹਾ ਮਨੁੱਖ) ਜਮਰਾਜ ਦੇ ਦਰ ਤੇ ਬੱਝਾ ਹੋਇਆ (ਵਿਕਾਰਾਂ ਦੀਆਂ) ਸੱਟਾਂ ਖਾਂਦਾ ਰਹਿੰਦਾ ਹੈ। ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ ਸਿਮਰਨ ਨੂੰ (ਆਪਣਾ ਰੋਜ਼ਾਨਾ) ਕਰਤੱਬ ਬਣਾਂਦਾ ਹੈ ਅਤੇ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ।੮। ਹੇ ਭਾਈ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜਿਹੜੇ ਗੁਰੂ ਦੀ ਸਰਨ ਆ ਪੈਂਦੇ ਹਨ, (ਆਪਣੇ ਅੰਦਰੋਂ) ਹਉਮੈ ਮੁਕਾ ਕੇ (ਉਹਨਾਂ ਦੀ) ਸੁਰਤਿ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੱਗ ਜਾਂਦੀ ਹੈ। ਹੇ ਪ੍ਰਭੂ! ਗੁਰੂ ਦੀ ਸਰਨ ਆਉਣ ਵਾਲੇ ਮਨੁੱਖ) ਤੇਰੇ ਪਿਆਰ-ਰੰਗ ਵਿਚ ਟਿਕੇ ਰਹਿੰਦੇ ਹਨ। ਸਾਰੇ ਸੁਖ ਦੇਣ ਵਾਲਾ ਤੂੰ (ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ। ਹੇ ਭਾਈ! ਇਕ ਪਰਮਾਤਮਾ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਸ ਗੱਲ ਨੂੰ) ਸਮਝ ਲੈਂਦਾ ਹੈ, (ਉਸ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ) ।੯। ਹੇ ਭਾਈ! ਜਿਵੇਂ) ਪੰਦ੍ਰਾਂ ਥਿੱਤਾਂ ਅਤੇ ਸੱਤ ਵਾਰ, ਮਹੀਨੇ, ਰੁੱਤਾਂ, ਰਾਤ, ਦਿਨ ਮੁੜ ਮੁੜ ਆਉਂਦੇ ਰਹਿੰਦੇ ਹਨ, ਤਿਵੇਂ ਇਹ ਜਗਤ ਹੈ (ਭਾਵ, ਜਗਤ ਦੇ ਜੀਵ ਜੰਮਦੇ ਮਰਦੇ ਰਹਿੰਦੇ ਹਨ। ਕਰਤਾਰ ਨੇ (ਆਪ ਹੀ ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਬਣਾ ਦਿੱਤਾ ਹੈ। ਅਟੱਲ ਰਹਿਣ ਵਾਲਾ ਸਦਾ-ਥਿਰ ਪ੍ਰਭੂ ਹੀ ਹੈ ਜੋ (ਸਾਰੀ ਸ੍ਰਿਸ਼ਟੀ ਵਿਚ ਆਪਣੀ) ਸੱਤਾ ਟਿਕਾ ਰਿਹਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ (ਭਾਗਾਂ ਵਾਲਾ) ਮਨੁੱਖ (ਗੁਰੂ ਦੇ) ਸ਼ਬਦ ਨੂੰ (ਆਪਣੇ) ਮਨ ਵਿਚ ਵਸਾ ਕੇ (ਇਸ ਗੱਲ ਨੂੰ) ਸਮਝ ਲੈਂਦਾ ਹੈ।੧੦।੧।
बिलावलु महला ३ वार सत घरु १० ੴ सतिगुर प्रसादि ॥
आदित वारि आदि पुरखु है सोई ॥ आपे वरतै अवरु न कोई ॥ ओति पोति जगु रहिआ परोई ॥ आपे करता करै सु होई ॥ नामि रते सदा सुखु होई ॥ गुरमुखि विरला बूझै कोई ॥१॥ हिरदै जपनी जपउ गुणतासा ॥ हरि अगम अगोचरु अपर्मपर सुआमी जन पगि लगि धिआवउ होइ दासनि दासा ॥१॥ रहाउ ॥ सोमवारि सचि रहिआ समाइ ॥ तिस की कीमति कही न जाइ ॥ आखि आखि रहे सभि लिव लाइ ॥ जिसु देवै तिसु पलै पाइ ॥ अगम अगोचरु लखिआ न जाइ ॥ गुर कै सबदि हरि रहिआ समाइ ॥२॥ मंगलि माइआ मोहु उपाइआ ॥ आपे सिरि सिरि धंधै लाइआ ॥ आपि बुझाए सोई बूझै ॥ गुर कै सबदि दरु घरु सूझै ॥ प्रेम भगति करे लिव लाइ ॥ हउमै ममता सबदि जलाइ ॥३॥ बुधवारि आपे बुधि सारु ॥ गुरमुखि करणी सबदु वीचारु ॥ नामि रते मनु निरमलु होइ ॥ हरि गुण गावै हउमै मलु खोइ ॥ दरि सचै सद सोभा पाए ॥ नामि रते गुर सबदि सुहाए ॥४॥ लाहा नामु पाए गुर दुआरि ॥ आपे देवै देवणहारु ॥ जो देवै तिस कउ बलि जाईऐ ॥ गुर परसादी आपु गवाईऐ ॥ नानक नामु रखहु उर धारि ॥ देवणहारे कउ जैकारु ॥५॥ वीरवारि वीर भरमि भुलाए ॥ प्रेत भूत सभि दूजै लाए ॥ आपि उपाए करि वेखै वेका ॥ सभना करते तेरी टेका ॥ जीअ जंत तेरी सरणाई ॥ सो मिलै जिसु लैहि मिलाई ॥६॥ सुक्रवारि प्रभु रहिआ समाई ॥ आपि उपाइ सभ कीमति पाई ॥ गुरमुखि होवै सु करै बीचारु ॥ सचु संजमु करणी है कार ॥ वरतु नेमु निताप्रति पूजा ॥ बिनु बूझे सभु भाउ है दूजा ॥७॥ छनिछरवारि सउण सासत बीचारु ॥ हउमै मेरा भरमै संसारु ॥ मनमुखु अंधा दूजै भाइ ॥ जम दरि बाधा चोटा खाइ ॥ गुर परसादी सदा सुखु पाए ॥ सचु करणी साचि लिव लाए ॥८॥ सतिगुरु सेवहि से वडभागी ॥ हउमै मारि सचि लिव लागी ॥ तेरै रंगि राते सहजि सुभाइ ॥ तू सुखदाता लैहि मिलाइ ॥ एकस ते दूजा नाही कोइ ॥ गुरमुखि बूझै सोझी होइ ॥९॥ पंद्रह थितीं तै सत वार ॥ माहा रुती आवहि वार वार ॥ दिनसु रैणि तिवै संसारु ॥ आवा गउणु कीआ करतारि ॥ निहचलु साचु रहिआ कल धारि ॥ नानक गुरमुखि बूझै को सबदु वीचारि ॥१०॥१॥
अर्थ: हे भाई! (सारे जगत का) मूल वह अकाल-पुरख स्वयं ही (सब जगह) मौजूद है (उसके बिना) और कोई नहीं है। वह परमात्मा सारे जगत को ताने-पेटे की तरह (अपनी रज़ा में) परो रहा है। (जगत में) वही कुछ होता है जो करतार स्वयं ही करता है। उसके नाम में रंगे हुए मनुष्य को सदा आत्मिक आनंद मिलता है। पर कोई दुलर्भ (विरला) मनुष्य (इस बात को) समझता है।1। हे भाई! मैं (अपने) हृदय में गुणों के खजाने (परमात्मा के नाम) को जपता हूँ (यही है मेरी) माला। परमात्मा अपहुँच है, परे से परे है, सबका मालिक है, उस तक ज्ञान इन्द्रियों की पहुँच नहीं हो सकती। मैं तो संत जनों के चरणों में लग के संत जनों का दासों का दास बन के उसको सिमरता हूँ।1। रहाउ। हे भाई! (जो मनुष्य गुरू के शबद के द्वारा) सदा-थिर परमात्मा (की याद) में लीन हुआ रहता है (उसका आत्मिक जीवन इतना ऊँचा हो जाता है कि) उसका मूल्य नहीं आँका जा सकता। (पर यह सिमरन और याद की दाति) जिस (मनुष्य) को (परमात्मा स्वयं) देता है, उसको (ही) मिलती है।, (अपने उद्यम से सुरति जोड़ने वाले और सिफत-सालाह करने वाले मनुष्य) सिफतें कह कह के और सुरति जोड़-जोड़ के ही थक जाते हैं। हे भाई! परमात्मा अपहुँच है, ज्ञान-इन्द्रियों की पहुँच से परे है, उसका सही स्वरूप बयान नहीं किया जा सकता। गुरू के शबद द्वारा (ही मनुष्य) परमात्मा में लीन रह सकता है।2। हे भाई! (परमात्मा ने) माया का मोह (स्वयं ही) पैदा किया है, खुद ही (इस मोह को) हरेक (जीव के) सिर पर (स्थापित करके हरेक को माया के) धंधे में लगाया हुआ है। जिस मनुष्य को (परमात्मा) स्वयं समझ बख्शता है, वही (इस मोह की खेल को) समझता है। गुरू के शबद की बरकति से उसको (परमात्मा का) दर-घर दिख जाता है। वह मनुष्य सुरति जोड़ के प्रेम से परमात्मा की भक्ति करता है, (और, इस तरह) शबद की बरकति से (अपने अंदर से) अहंकार और (माया की) ममता को जला देता है।3। हे भाई! (परमात्मा) स्वयं ही (मनुष्य को) गुरू की शरण में रख के श्रेष्ठ बुद्धि, ऊँचा आचरण, सिफत सालाह और (अपने गुणों की) विचार (बख्शता है, इस तरह उसके) नाम में रंगे हुए मनुष्य का मन पवित्र हो जाता है, (मनुष्य अपने अंदर से) अहंकार की मैल दूर करके परमात्मा के गुण गाता रहता है, और सदा-स्थिर प्रभू के दर पर सदा शोभा कमाता है। हे भाई! गुरू के शबद के द्वारा परमात्मा के नाम में रंगे हुए मनुष्य सुंदर आत्मिक जीवन वाले बन जाते हैं।4। हे भाई! गुरू के दर पे (रह के मनुष्य परमात्मा का) नाम-लाभ कमा लेता है, (पर ये दाति है, और यह दाति) देने की समर्था वाला प्रभू स्वयं ही देता है। सो, जो प्रभू (यह दाति) देता है उससे (सदा) सदके जाना चाहिए, गुरू की कृपा से (अपने अंदर से) स्वै भाव (अहंकार) दूर करना चाहिए। हे नानक! (कह- हे भाई!) परमात्मा का नाम अपने दिल में बसाए रखो, और, उस सब कुछ दे सकने वाले प्रभू की सिफत सालाह हमेशा करते रहो।5। हे भाई! (बावन) वीरों को (भी परमात्मा ने) भटकना में डाल के (माया के मोह में) भुलाए रखा, सारे भूत-प्रेत भी माया के मोह में लगाए हुए हैं। परमात्मा ने खुद (ही ये सारे) पैदा किए, (इनको) अलग-अलग किस्मों के बना के (सबकी) संभाल (भी) करता है। हे करतार! सब जीवों को तेरा ही आसरा है। सारे जीव-जंतु तेरी ही शरण में हैं। वह मनुष्य (ही तुझे) मिलता है जिसको तू खुद (अपने साथ) मिलाता है।6। हे भाई! (सारी सृष्टि में) परमात्मा व्यापक है, (सृष्टि को) खुद (ही) पैदा करके सारी सृष्टि की कद्र भी खुद ही जानता है। जो मनुष्य गुरू के सन्मुख होता है, वह मनुष्य (परमात्मा के गुणों को) अपने मन में बसाता है। सदा-स्थिर हरी-नाम का सिमरन, और इन्द्रियों को विकारों से बचाए रखने का उद्यम- यह उस मनुष्य का नित्य का कर्तव्य, नित्य की कार हो जाती है। पर, व्रत रखना, कर्म-काण्ड के हरेक नियम निबाहने, रोजाना देव-पूजा- आत्मिक जीवन की सूझ के बिना ये सारा उद्यम माया का प्यार (ही पैदा करने वाला) है।7। हे भाई! (परमात्मा का सिमरन छोड़ के) शोनक का ज्योतिष शास्त्र (आदि) विचारते रहना- (इसके कारण) जगत ममता और अहंकार में भटकता रहता है। आत्मिक जीवन से अंधा, अपने मन के पीछे चलने वाला मनुष्य माया के मोह में फंसा रहता है, (ऐसा मनुष्य) जमराज के दर में बँधा हुआ (विकारों की) चोटें खाता रहता है। जो मनुष्य गुरू की कृपा से सदा-स्थिर हरी-नाम-सिमरन को (अपना रोजाना) का कर्तव्य बनाता है और सदा-स्थिर प्रभू में सुरति जोड़े रखता है, वह सदा आत्मिक आनंद पाता है।8। हे भाई! वह मनुष्य बहुत भाग्यशाली होते हैं जो गुरू की शरण पड़ते हैं, (अपने अंदर से) अहंकार को समाप्त करके (उनकी) सुरति सदा कायम रहने वाले परमात्मा में लग जाती है। हे प्रभू! (गुरू की शरण आने वाले मनुष्य) तेरे प्यार-रंग में टिके रहते हैं। सारे सुख देने वाला तू (खुद ही उनको अपने चरणों में) मिला लेता है। हे भाई! एक परमात्मा के बिना (उस जैसा) और कोई नहीं। जो मनुष्य गुरू की शरण पड़ता है, वह इस बात को समझ लेता है, (उसको आत्मिक जीवन की सूझ आ जाती है)।9। हे भाई! (जैसे) पंद्रह तिथियाँ और सात वार, महीने, ऋतुएं, रात-दिन, बार बार आते रहते हैं। करतार ने (खुद ही जीवों के वास्ते) जनम-मरण का चक्कर बना दिया है। अटल रहने वाला सदा-स्थिर प्रभू ही है जो (सारी सृष्टि में अपनी) सक्ता टिका रहा है। हे नानक! गुरू के सन्मुख रहने वाला कोई (भाग्यशाली) मनुष्य (गुरू के) शबद को (अपने) मन में बसा के (इस बात को) समझ लेता है।10।1।