ang 635
ਸੋਰਠਿ ਮਹਲਾ ੧ ਤਿਤੁਕੀ ॥
ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥
ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।੧।ਰਹਾਉ। ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧। ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨। ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩। ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪। ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫। ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬। ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭। ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।
सोरठि महला १ तितुकी ॥ आसा मनसा बंधनी भाई करम धरम बंधकारी ॥ पापि पुंनि जगु जाइआ भाई बिनसै नामु विसारी ॥ इह माइआ जगि मोहणी भाई करम सभे वेकारी ॥१॥ सुणि पंडित करमा कारी ॥ जितु करमि सुखु ऊपजै भाई सु आतम ततु बीचारी ॥ रहाउ ॥ सासतु बेदु बकै खड़ो भाई करम करहु संसारी ॥ पाखंडि मैलु न चूकई भाई अंतरि मैलु विकारी ॥ इन बिधि डूबी माकुरी भाई ऊंडी सिर कै भारी ॥२॥ दुरमति घणी विगूती भाई दूजै भाइ खुआई ॥ बिनु सतिगुर नामु न पाईऐ भाई बिनु नामै भरमु न जाई ॥ सतिगुरु सेवे ता सुखु पाए भाई आवणु जाणु रहाई ॥३॥ साचु सहजु गुर ते ऊपजै भाई मनु निरमलु साचि समाई ॥ गुरु सेवे सो बूझै भाई गुर बिनु मगु न पाई ॥ जिसु अंतरि लोभु कि करम कमावै भाई कूड़ु बोलि बिखु खाई ॥४॥ पंडित दही विलोईऐ भाई विचहु निकलै तथु ॥ जलु मथीऐ जलु देखीऐ भाई इहु जगु एहा वथु ॥ गुर बिनु भरमि विगूचीऐ भाई घटि घटि देउ अलखु ॥५॥ इहु जगु तागो सूत को भाई दह दिस बाधो माइ ॥ बिनु गुर गाठि न छूटई भाई थाके करम कमाइ ॥ इहु जगु भरमि भुलाइआ भाई कहणा किछू न जाइ ॥६॥ गुर मिलिऐ भउ मनि वसै भाई भै मरणा सचु लेखु ॥ मजनु दानु चंगिआईआ भाई दरगह नामु विसेखु ॥ गुरु अंकसु जिनि नामु द्रिड़ाइआ भाई मनि वसिआ चूका भेखु ॥७॥ इहु तनु हाटु सराफ को भाई वखरु नामु अपारु ॥ इहु वखरु वापारी सो द्रिड़ै भाई गुर सबदि करे वीचारु ॥ धनु वापारी नानका भाई मेलि करे वापारु ॥८॥२॥
अर्थ: (तीर्थ वर्त आदि धार्मिक मिथे हुए) कर्मों में विश्वास रखने वाले हे पण्डित! सुन (ये कर्म-धर्म आत्मिक आनंद नहीं पैदा कर सकते)। हे भाई! जिस काम के द्वारा आत्मिक आनंद पैदा होता है वह (ये) है कि आत्मिक जीवन देने वाले जगत मूल (के गुणों) को अपने विचार-मण्डल में (लाया जाए)।1। रहाउ। हे भाई! (तीर्थ-व्रत आदि धर्म के नाम कर्म करते हुए भी मायावी आशाएं और फुरने बरकरार रहते हैं, ये) आशाएं और फुरने माया के मोह में बांधने वाले हैं, (ये रस्मी) धार्मिक कर्म (बल्कि) माया के बंधन पैदा करने वाले हैं। हे भाई! (रस्मी तौर पर माने हुए) पाप और पुंन के कारण जगत पैदा होता है (जनम मरण के चक्कर में आता है), परमात्मा का नाम भुला के आत्मिक मौत मरता है। हे भाई! ये माया जगत में (जीवों को) मोहने का काम किए जा रही है, ये सारे (धार्मिक निहित) कर्म व्यर्थ ही जाते हैं।1। हे पण्डित जी! तुम (लोगों को सुनाने के लिए) वेद-शास्त्र (आदि धर्म-पुस्तकें) खोल के उचारते रहते हो, पर खुद वही कर्म करते हो जो माया के मोह में फसाए रखें। हे पंडित! (इस) पाखण्ड से (मन की) मैल दूर नहीं हो सकती, विकारों की मैल मन के अंदर ही टिकी रहती है। इस तरह तो मकड़ी भी (अपना जाला आप बुन के फिर उसी जाले में) उल्टी सिर भार हो के मरती है।2। हे भाई! दुर्मति के कारण बेअँत दुनियाँ दुखी हो रही है, परमात्मा को बिसार के और ही मोह में डूबी हुई है। परमात्मा का नाम गुरू के बिना नहीं मिल सकता, और प्रभू के नाम के बिना मन की भटकना दूर नहीं होती। जब मनुष्य गुरू की (बताई हुई) सेवा करता है, तब आत्मिक आनँद प्राप्त करता है, और जनम-मरण के चक्कर को समाप्त कर लेता है।3। हे भाई! बुरी मति के कारण बेअंत दुनिया दुखी हो रही है, परमात्मा को बिसार के और के मोह में भटकी हुई है। परमात्मा का नाम गुरू के बिना नहीं मिल सकता, और प्रभू के नाम के बिना मन की भटकन दूर नहीं होती। जब मनुष्य गुरू की (बताई हुई) सेवा करता है, गुरू के बिना (ये) रास्ता नहीं मिलता। जिस मनुष्य के मन में लोभ (की लहर) जोर डाल रही हो, ये रस्मी धार्मिक कर्म करने का उसको कोई (आत्मिक) लाभ नहीं हो सकता। (माया की खातिर) झूठ बोल-बोल के वह मनुष्य (आत्मिक मौत लाने वाला ये झूठ-रूपी) जहर खाता रहता है।4। हे पंडित! अगर दही मथें तो उसमें से मक्खन निकलता है, पर अगर पानी मथें, तो पानी ही देखने में आता है। ये (माया-मोह में फसा) जगत (पानी मथ-मथ के) ये पानी ही हासिल करता है। हे भाई! गुरू की शरण पड़े बिना (माया की) भटकना में ही दुखी होते रहते हैं, घट-घट व्यापक अलख परमात्मा से टूटे रहते हैं।5। हे भाई! ये जगत सूत्र का धागा (समझ लें, जैसे धागे में गाँठें पड़ी हुई हों, सांसारिक जीवों को) माया के मोह की दसों दिशाओं से गाँठें पड़ी हुई हैं (भाव, मोह में फसे हुए जीव दसों-दिशाओं में खिचे जा रहे हैं)। (अनेकों जीव ये रस्मी धार्मिक) कर्म कर-कर के हार गए, पर गुरू की शरण पड़े बिना मोह की गाँठ नहीं खुलती। हे भाई! ये जगत (रस्मी धार्मिक कर्म करता हुआ भी मोह की) भटकना में इतना उलझा हुआ है कि बयान नहीं किया जा सकता।6। हे पंडित! अगर गुरू मिल जाए तो परमात्मा का डर-अदब मन में बस जाता है। उस डर-अदब में रह के (माया के मोह से) मरना (जीव के माथे पे किए हुए कर्मों का ऐसा) लेख (है जो इसको अटल) (जीवन देता) है। हे भाई! तीर्थ-स्नान दान-पुंन व और अच्छाईयां परमात्मा का नाम ही हैं, परमात्मा के नाम को ही उसकी हजूरी में प्राथमिकता मिलती है। (माया में मस्त मन-हाथी को सीधे रास्ते पर चलाने के लिए) गुरू (का शबद) कुंडा है, गुरू ने ही परमात्मा का नाम मनुष्य को दृढ़ करवाया है। (गुरू की मेहर से जब नाम) मन में बसता है, तब धार्मिक दिखावा समाप्त हो जाता है।7। हे भाई! ये मानस शरीर परमात्मा-सर्राफ़ की दी हुई एक हाट है जिसमें कभी ना खत्म होने वाला नाम-सौदा है। वही जीव-व्यापारी इस सौदे का (अपने शरीर हाट में) दृढ़ता से वणज करता है जो गुरू के शबद में विचार करता है। हे नानक! वह जीव-व्यापारी भाग्यशाली है जो साध-संगति में (रह के) ये व्यापार करता है।8।2।