ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥

Ang 813

Shabad Lyrics Punjabi and Hindi

ਬਿਲਾਵਲੁ ਮਹਲਾ ੫ ॥
ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥ ਸੁਣਿ ਸੁਣਿ ਜੀਵੈ ਦਾਸੁ ਤੁਮੑ ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥ ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥ ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥ ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥ ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥ ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥

ਅਰਥ: ਹੇ ਪ੍ਰਭੂ! ਤੇਰੇ ਸੇਵਕ ਤੇਰੀ ਸਿਫ਼ਤਿ-ਸਲਾਹ ਦੀ ਜੇਹੜੀ ਬਾਣੀ ਉਚਾਰਦੇ ਹਨ, ਤੇਰਾ ਦਾਸ ਉਸ ਬਾਣੀ ਨੂੰ ਹਰ ਵੇਲੇ ਸੁਣ ਸੁਣ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਹੈ। (ਇਸ ਤਰ੍ਹਾਂ ਵਿਕਾਰਾਂ ਤੋਂ ਬਚਾ ਕੇ) ਤੂੰ ਆਪਣੇ ਸੇਵਕ ਦੀ ਜੋ ਇੱਜ਼ਤ ਰੱਖਦਾ ਹੈਂ, ਉਹ ਸਾਰੇ ਸੰਸਾਰ ਵਿਚ ਉੱਘੜ ਪੈਂਦੀ ਹੈ।੧।ਰਹਾਉ। (ਹੇ ਭਾਈ! ਇਹ ਜਗਤ, ਮਾਨੋ, ਇਕ ਸਮੁੰਦਰ ਹੈ ਜਿਸ ਵਿਚ ਵਿਕਾਰਾਂ ਦਾ ਪਾਣੀ ਠਾਠਾਂ ਮਾਰ ਰਿਹਾ ਹੈ) ਇਸ ਸਮੁੰਦਰ ਵਿਚੋਂ ਉਹੀ ਮਨੁੱਖ ਪਾਰ ਲੰਘਦਾ ਹੈ, ਜੇਹੜਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਜੇਹੜਾ ਸਾਧ ਸੰਗਤਿ ਦੇ ਨਾਲ ਮੇਲ-ਜੋਲ ਰੱਖਦਾ ਹੈ। (ਪਰ ਇਹ ਦਾਤਿ) ਕੋਈ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ।੧। (ਹੇ ਭਾਈ! ਜਿਸ ਸੇਵਕ ਨੇ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਕੇ ਆਤਮਕ ਜੀਵਨ ਪ੍ਰਾਪਤ ਕਰ ਲਿਆ) ਪਰਮਾਤਮਾ ਨੇ ਆਪ ਉਸ ਨੂੰ (ਵਿਕਾਰਾਂ ਦੀ) ਅੱਗ ਦੇ ਸਮੁੰਦਰ ਵਿਚੋਂ ਕੱਢ ਲਿਆ, ਪਰਮਾਤਮਾ ਨੇ ਆਪ (ਉਸ ਦੇ ਅੰਦਰੋਂ ਵਿਕਾਰਾਂ ਦੀ) ਸੜਨ ਸ਼ਾਂਤ ਕਰ ਦਿੱਤੀ। ਸਤਿਗੁਰੂ ਜੀ ਨੇ ਉਸ ਸੇਵਕ ਦੀ ਸਹਾਇਤਾ ਕੀਤੀ, ਤੇ (ਉਸ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਿੜਕਿਆ।੨। (ਹੇ ਭਾਈ! ਜਿਸ ਸੇਵਕ ਨੇ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਸੁਣ ਕੇ ਆਤਮਕ ਜੀਵਨ ਲੱਭ ਲਿਆ) ਉਸ ਨੇ ਜਨਮ ਮਰਨ ਦੇ ਗੇੜ ਦਾ ਦੁੱਖ ਕੱਟ ਲਿਆ, ਉਸ ਨੇ ਉਹ (ਆਤਮਕ) ਟਿਕਾਣਾ ਲੱਭ ਲਿਆ ਜਿਥੇ ਸੁਖ ਹੀ ਸੁਖ ਹੈ, ਉਸ ਨੇ (ਆਪਣੇ ਅੰਦਰੋਂ) ਭਟਕਣਾ ਤੇ ਮੋਹ ਦੀ ਫਾਹੀ ਕੱਟ ਲਈ, ਉਹ ਸੇਵਕ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪਿਆ।੩। (ਪਰ, ਹੇ ਭਾਈ!) ਕਿਤੇ ਇਹ ਨਾਹ ਸਮਝ ਲੈਣਾ (ਕਿ ਇਹੋ ਜਿਹਾ ਆਤਮਕ) ਆਨੰਦ ਮਾਣਨ ਵਾਸਤੇ ਅਸਾਂ ਜੀਵਾਂ ਦਾ) ਕੋਈ ਹੋਰ ਚਾਰਾ ਚੱਲ ਸਕਦਾ ਹੈ (ਯਕੀਨ ਨਾਲ ਜਾਣੋ ਕਿ) ਹਰੇਕ ਜੁਗਤਿ ਪਰਮਾਤਮਾ ਦੇ (ਆਪਣੇ) ਹੱਥ ਵਿਚ ਹੈ। ਹੇ ਨਾਨਕ! ਉਹੀ ਸੇਵਕ ਸਾਰੇ ਸੁਖ ਪ੍ਰਾਪਤ ਕਰਦਾ ਹੈ ਜੋ ਸੰਤ ਜਨਾਂ ਦੀ ਸੰਗਤਿ ਵਿਚ ਰਹਿੰਦਾ ਹੈ ਜੋ ਸੰਤ ਜਨਾਂ ਦੇ ਨਾਲ ਰਹਿੰਦਾ ਹੈ।੪।੨੨।੫੨।

बिलावलु महला ५ ॥
इहु सागरु सोई तरै जो हरि गुण गाए ॥ साधसंगति कै संगि वसै वडभागी पाए ॥१॥ सुणि सुणि जीवै दासु तुम्ह बाणी जन आखी ॥ प्रगट भई सभ लोअ महि सेवक की राखी ॥१॥ रहाउ ॥ अगनि सागर ते काढिआ प्रभि जलनि बुझाई ॥ अम्रित नामु जलु संचिआ गुर भए सहाई ॥२॥ जनम मरण दुख काटिआ सुख का थानु पाइआ ॥ काटी सिलक भ्रम मोह की अपने प्रभ भाइआ ॥३॥ मत कोई जाणहु अवरु कछु सभ प्रभ कै हाथि ॥ सरब सूख नानक पाए संगि संतन साथि ॥४॥२२॥५२॥

अर्थ: हे प्रभू! तेरे सेवक तेरी सिफत-सालाह की जो बाणी उचारते हैं, तेरा दास उस बाणी को हर वक्त सुन-सुन के आत्मिक जीवन प्राप्त करता है। (इस तरह विकारों से बचा के) तू अपने सेवक की जो इज्जत रखता है वह सारे संसार में प्रकट हो जाती है।1। रहाउ। (हे भाई! ये जगत, मानो, एक समुंद्र है जिसमें विकारों का पानी भरा पड़ा है) इस समुंद्र में से वही मनुष्य पार लांघता है, जो परमात्मा के सिफत-सालाह के गीत गाता रहता है, जो साध-संगति के साथ मेल-जोल रखता है। (पर यह दाति) कोई भाग्यशाली मनुष्य ही प्राप्त करता है।1। (हे भाई! जिस सेवक ने सिफत-सालाह की बाणी सुन के आत्मिक जीवन प्राप्त कर लिया) परमात्मा ने खुद उसको (विकारों की) आग के समुंद्र में से निकाल लिया, परमात्मा ने स्वयं (उसके अंदर से विकारों की जलन) शांत कर दी। सतिगुरू जी ने उस सेवक की सहायता की, और (उसके हृदय में) आत्मिक जीवन देने वाला नाम-जल छिड़का।2। (हे भाई! जिस सेवक ने सिफत-सालाह की बाणी सुन-सुन के आत्मिक जीवन पा लिया) उसने जनम-मरण के चक्कर का दुख काट लिया, उसने वह (आत्मिक) ठिकाना पा लिया जहाँ सुख ही सुख है, उसने (अपने अंदर से) भटकना और मोह की फाही काट ली, वह सेवक अपने प्रभू को प्यारा लगने लग पड़ा।3। (पर, हे भाई!) कहीं यह ना समझ लेना (कि ऐसा आत्मिक) आनंद लेने के लिए हमारा (जीवों का) और कोई चारा चल सकता है (यकीन से जानो कि) हरेक जुगति परमात्मा के (अपने) हाथ में है। हे नानक! वही सेवक सारे सुख प्राप्त करता है जो संत-जनों की संगति में रहता है जो संतजनों के साथ रहता है।4।22।52।