Ang 876
ਰਾਮਕਲੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥ ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥
ਅਰਥ: ਹੇ ਹਰੀ! ਮੈਨੂੰ ਇਹ ਸਮਝ ਨਹੀਂ ਸੀ ਕਿ (ਤੇਰੇ ਨਾਮ ਤੋਂ ਬਿਨਾ) ਮੇਰੀ ਆਤਮਕ ਅਵਸਥਾ ਨੀਵੀਂ ਹੋ ਜਾਇਗੀ। ਹੇ ਪ੍ਰਭੂ! ਮੈਂ ਮੂਰਖ ਹਾਂ, ਅਗਿਆਨੀ ਹਾਂ, (ਪਰ) ਤੇਰੀ ਸਰਨ ਆਇਆ ਹਾਂ। ਹੇ ਪ੍ਰਭੂ-ਪਤੀ! ਮੇਹਰ ਕਰ (ਮੈਨੂੰ ਆਪਣਾ ਨਾਮ ਬਖ਼ਸ਼, ਤੇ) ਮੇਰੀ ਇੱਜ਼ਤ ਰੱਖ ਲੈ।੧।ਰਹਾਉ। ਹੇ ਪ੍ਰਭੂ! ਤੇਰਾ ਨਾਮ ਵਿਸਾਰ ਕੇ) ਕੋਈ ਮਨੁੱਖ ਮਾਗਧੀ ਪ੍ਰਾਕ੍ਰਿਤ ਵਿਚ ਲਿਖੇ ਹੋਏ ਬੌਧ ਤੇ ਜੈਨ ਗ੍ਰੰਥ ਪੜ੍ਹ ਰਿਹਾ ਹੈ, ਕੋਈ (ਤੈਨੂੰ ਭੁਲਾ ਕੇ) ਪੁਰਾਣ ਆਦਿਕ ਪੜ੍ਹਦਾ ਹੈ, ਕੋਈ (ਕਿਸੇ ਦੇਵੀ ਦੇਵਤੇ ਨੂੰ ਸਿੱਧ ਕਰਨ ਲਈ) ਮਾਲਾ ਨਾਲ (ਦੇਵਤੇ ਦੇ) ਨਾਮ ਦਾ ਜਾਪ ਕਰਦਾ ਹੈ, ਕੋਈ ਸਮਾਧੀ ਲਾਈ ਬੈਠਾ ਹੈ। ਪਰ ਹੇ ਪ੍ਰਭੂ! ਮੈਂ ਸਿਰਫ਼ ਤੇਰੇ ਨਾਮ ਨੂੰ ਪਛਾਣਦਾ ਹਾਂ (ਤੇਰੇ ਨਾਮ ਨਾਲ ਹੀ ਸਾਂਝ ਪਾਂਦਾ ਹਾਂ) , ਮੈਂ ਕਦੇ ਭੀ (ਤੇਰੇ ਨਾਮ ਤੋਂ ਬਿਨਾ) ਕੋਈ ਹੋਰ ਉੱਦਮ (ਐਸਾ) ਨਹੀਂ ਸਮਝਦਾ (ਜੋ ਆਤਮਕ ਜੀਵਨ ਨੂੰ ਉੱਚਾ ਕਰ ਸਕੇ) ।੧। (ਤੇਰੇ ਨਾਮ ਨੂੰ ਵਿਸਾਰ ਕੇ ਜੀਵ ਲੋਭ ਵਿਚ ਫਸ ਜਾਂਦਾ ਹੈ) ਕਦੇ (ਜਦੋਂ ਮਾਇਆ ਮਿਲਦੀ ਹੈ) ਜੀਵ (ਬੜਾ ਹੀ ਖ਼ੁਸ਼ ਹੁੰਦਾ, ਮਾਨੋ) ਆਕਾਸ਼ ਵਿਚ ਜਾ ਚੜ੍ਹਦਾ ਹੈ, ਕਦੇ (ਜਦੋਂ ਮਾਇਆ ਦੀ ਥੁੜ ਹੋ ਜਾਂਦੀ ਹੈ, ਤਾਂ ਬਹੁਤ ਡਾਵਾਂ-ਡੋਲ ਹੋ ਜਾਂਦਾ ਹੈ, ਮਾਨੋ) ਪਾਤਾਲ ਵਿਚ ਜਾ ਡਿੱਗਦਾ ਹੈ। ਲੋਭ-ਵੱਸ ਹੋਇਆ ਜੀਵ ਅਡੋਲ-ਚਿੱਤ ਨਹੀਂ ਰਹਿ ਸਕਦਾ, ਚੌਹੀਂ ਪਾਸੀਂ (ਮਾਇਆ ਦੀ) ਭਾਲ ਕਰਦਾ ਫਿਰਦਾ ਹੈ।੨। ਹੇ ਮਾਂ! ਜੀਵ ਜਗਤ ਵਿਚ (ਇਹ ਲੇਖ ਮੱਥੇ ਤੇ) ਲਿਖਾ ਕੇ ਆਉਂਦੇ ਹਨ (ਕਿ) ਮੌਤ (ਜ਼ਰੂਰ ਆਵੇਗੀ; ਪਰ ਤੈਨੂੰ ਵਿਸਾਰ ਕੇ ਇਥੇ ਸਦਾ) ਜੀਊਂਦੇ ਰਹਿਣ ਦਾ ਬਾਨ੍ਹਣੂ ਬੰਨ੍ਹਦੇ ਹਨ। ਹੇ ਮਾਲਿਕ-ਪ੍ਰਭੂ! ਸਾਡੀਆਂ ਅੱਖਾਂ ਦੇ ਸਾਹਮਣੇ ਹੀ ਅਨੇਕਾਂ ਜੀਵ (ਇਥੋਂ) ਤੁਰੇ ਜਾ ਰਹੇ ਹਨ, (ਮੌਤ ਦੀ) ਅੱਗ ਬਲ ਰਹੀ ਹੈ (ਇਸ ਵਿਚ ਸਭ ਦੇ ਸਰੀਰ ਭਸਮ ਹੋ ਜਾਣੇ ਹਨ, ਪਰ ਤੇਰੇ ਨਾਮ ਤੋਂ ਖੁੰਝ ਕੇ ਜੀਵ ਸਦਾ ਜੀਊਣਾ ਹੀ ਲੋਚਦੇ ਹਨ) ।੩। ਹੇ ਪ੍ਰਭੂ! ਨਾਹ ਕਿਸੇ ਦਾ ਕੋਈ ਮਿਤ੍ਰ, ਨਾਹ ਕਿਸੇ ਦਾ ਕੋਈ ਭਰਾ, ਨਾਹ ਕਿਸੇ ਦਾ ਪਿਉ ਅਤੇ ਨਾਹ ਕਿਸੇ ਦੀ ਮਾਂ (ਅੰਤ ਵੇਲੇ ਕੋਈ ਕਿਸੇ ਨਾਲ ਸਾਥ ਨਹੀਂ ਨਿਬਾਹ ਸਕਦਾ) । ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਜੇ ਤੂੰ (ਆਪਣੇ ਨਾਮ ਦੀ ਦਾਤਿ) ਦੇਵੇਂ, ਤਾਂ (ਸਿਰਫ਼ ਇਹੀ) ਅੰਤ ਵੇਲੇ ਸਹਾਈ ਹੋ ਸਕਦਾ ਹੈ।੪।੧।
रामकली महला १ घरु १ चउपदे
ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
कोई पड़ता सहसाकिरता कोई पड़ै पुराना ॥ कोई नामु जपै जपमाली लागै तिसै धिआना ॥ अब ही कब ही किछू न जाना तेरा एको नामु पछाना ॥१॥ न जाणा हरे मेरी कवन गते ॥ हम मूरख अगिआन सरनि प्रभ तेरी करि किरपा राखहु मेरी लाज पते ॥१॥ रहाउ ॥ कबहू जीअड़ा ऊभि चड़तु है कबहू जाइ पइआले ॥ लोभी जीअड़ा थिरु न रहतु है चारे कुंडा भाले ॥२॥ मरणु लिखाइ मंडल महि आए जीवणु साजहि माई ॥ एकि चले हम देखह सुआमी भाहि बलंती आई ॥३॥ न किसी का मीतु न किसी का भाई ना किसै बापु न माई ॥ प्रणवति नानक जे तू देवहि अंते होइ सखाई ॥४॥१॥
अर्थ: हे हरी! मुझे ये समझ नहीं थी कि (तेरे नाम के बिना) मेरी आत्मिक अवस्था नीचे चली जाएगी। हे प्रभू! मैं मूर्ख हूँ, अज्ञानी हूँ, (पर) तेरी शरण आया हूँ। हे प्रभू पति! मेहर कर (मुझे अपना नाम बख्श, और) मेरी इज्जत रख ले।1। रहाउ। हे प्रभू! (तेरा नाम बिसार के) कोई मनुष्य मगधी प्राक्रित में लिखे हुए (संस्कृत के) बौध व जैन ग्रंथ पढ़ रहा है, कोई (तुझे भुला के) पुराण आदि पढ़ता है, कोई (किसी देवी-देवते को सिद्ध करने के लिए) माला से (देवते के) नाम का जाप करता है, कोई समाधि लगाए बैठा है। पर हे प्रभू! मैं सिर्फ तेरे नाम को पहचानता हूँ (तेरे नाम से ही सांझ डालता हूँ), मैं कभी भी (तेरे नाम के बिना) कोई और उद्यम (ऐसा) नहीं समझता (जो आत्मिक जीवन को ऊँचा कर सके)।1। (तेरे नाम को बिसार के जीव लोभ में फंस जाता है) कभी (जब माया मिलती है धन मिलता है) जीव (बड़ा ही खुश होता है, मानो) आकाश में जा चढ़ता है, कभी (जब धन की कमी हो जाती है, तब बहुत डावाँडोल हो जाता है, जैसे) पाताल में जा गिरता है। लोभ-वश हुआ जीव अडोल-चिक्त नहीं रह सकता, चारों तरफ (माया की) तलाश करता फिरता है।2। हे माँ! जीव जगत में (ये लेख माथे पर) लिखा के लाते हैं (कि) मौत (अवश्य आएगी, पर तुझे बिसार के यहाँ सदा) जीते रहने की विउंते बनाते हैं। हे मालिक प्रभू! हमारी आँखों के सामने ही अनेकों जीव (यहाँ से) चलते जा रहे हैं, (मौत की) आग जल रही है (इसमें सबके शरीर भस्म हो जाने हैं, पर नाम से टूट के जीव हमेशा जीवन ही लोचते फिरते हैं)।3। हे प्रभू! ना किसी का कोई मित्र, ना किसी का कोई भाई, ना किसी का कोई पिता ना किसी की माँ (आखिर में कोई किसी का साथ नहीं निभा सकता)। नानक (तेरे दर पर) विनती करता है- यदि तू (अपने नाम की दाति) दे, तो (सिर्फ यही) आखिर में सहायक हो सकता है।4।1।