Ang 559
ਵਡਹੰਸੁ ਮਹਲਾ ੩ ॥
ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥੧॥ ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ ਸੋਇ ॥ ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥ ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥ ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥
ਅਰਥ: ਹੇ ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਯਾਦ ਕਰਦਾ ਰਹੁ। ਇਹ ਨਾਮ ਹੀ ਤੇਰੇ ਨਾਲ ਜਾਣ ਵਾਲਾ ਹੈ ਸਾਥ ਨਿਬਾਹੁਣ ਵਾਲਾ ਹੈ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਾਮ-ਸਿਮਰਨ ਹੀ ਇੰਦ੍ਰਿਆਂ ਨੂੰ ਵੱਸ ਕਰਨ ਦਾ ਸਹੀ ਜਤਨ ਹੈ, ਤੇ, ਆਤਮਕ ਜੀਵਨ ਦੀ ਸੂਝ ਦਾ ਮੂਲ ਹੈ। ਗੁਰੂ ਦੀ ਸਰਨ ਪਿਆਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੁੜੀ ਰਹਿੰਦੀ ਹੈ।੧। ਹੇ ਭਾਈ! ਗੁਰੂ ਦੀ ਸਰਨ ਪੈ ਕੇ ਉਸ ਸਦਾ-ਥਿਰ ਹਰੀ ਦਾ ਨਾਮ-ਸਿਮਰਨ ਉੱਚੀ ਜਾਤਿ ਤੇ ਉੱਚੀ ਕੁਲ (ਦਾ ਮੂਲ) ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ, ਤੇ, ਉਸ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ।੨। ਪਰ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ (ਇਸ ਜੋਗ) ਬਣਾਂਦਾ ਹੈ, ਉਹ ਪਰਮਾਤਮਾ ਆਪ ਮਨੁੱਖ ਨੂੰ ਗੁਰੂ ਦੇ ਸਨਮੁਖ ਕਰ ਕੇ ਇੱਜ਼ਤ ਬਖ਼ਸ਼ਦਾ ਹੈ।੩। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ) ਸੰਭਾਲ, ਇਹੀ ਕਰਨ-ਜੋਗ ਕੰਮ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਪਰਵਾਰ ਵਾਸਤੇ ਭੀ ਆਸਰਾ ਦੇਣ ਜੋਗਾ ਹੋ ਜਾਂਦਾ ਹੈ।੪।੬।
वडहंसु महला ३ ॥
गुरमुखि सचु संजमु ततु गिआनु ॥ गुरमुखि साचे लगै धिआनु ॥१॥ गुरमुखि मन मेरे नामु समालि ॥ सदा निबहै चलै तेरै नालि ॥ रहाउ ॥ गुरमुखि जाति पति सचु सोइ ॥ गुरमुखि अंतरि सखाई प्रभु होइ ॥२॥ गुरमुखि जिस नो आपि करे सो होइ ॥ गुरमुखि आपि वडाई देवै सोइ ॥३॥ गुरमुखि सबदु सचु करणी सारु ॥ गुरमुखि नानक परवारै साधारु ॥४॥६॥
अर्थ: हे मन! गुरू की शरण पड़ कर परमात्मा का नाम सदा याद करता रह। ये नाम ही तेरे साथ जाने वाला है साथ निभाने वाला है। रहाउ। हे भाई! गुरू की शरण पड़ के सदा स्थिर प्रभू का नाम-सिमरन ही इन्द्रियों का सही यत्न है, और आत्मिक जीवन की सूझ का मूल है। गुरू की शरण पड़ने से सदा कायम रहने वाले परमात्मा में सुरति जुड़ी रहती है।1। हे भाई! गुरू की शरण पड़ कर वह सदा स्थिर हरी का नाम-सिमरन ऊँची जाति व ऊँची कुल (का मूल) है। गुरू के सन्मुख रहने वाले मनुष्य के अंदर परमात्मा आ बसता है, और उसका (सदा का) साथी बन जाता है।2। पर वही मनुष्य गुरू के सन्मुख हो सकता है जिसको परमात्मा स्वयं (इस लायक) बनाता है, वह परमात्मा खुद मनुष्य को गुरू के सन्मुख करके सम्मान बख्शता है।3। हे भाई! गुरू की शरण पड़ कर सदा स्थिर प्रभू की सिफत सालाह की बाणी (हृदय में) संभाल, यही करने योग्य काम है। हे नानक! गुरू के सन्मुख रहने वाला मनुष्य अपने परिवार के वास्ते भी आसरा देने के काबिल हो जाता है।4।6।