ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥

Ang 823

ਬਿਲਾਵਲੁ ਮਹਲਾ ੫ ॥
ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥

ਅਰਥ: (ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ। ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ।੧।ਰਹਾਉ। ਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕੀਤਾ ਹੈ, (ਕਾਮਾਦਿਕ) ਸਾਰੇ ਵੈਰੀ ਦੁਰਜਨ ਨੱਸ ਗਏ ਹਨ। ਮੇਰੇ ਪ੍ਰਭੂ ਦੀ ਬੜੀ ਤਾਕਤ ਹੈ, ਹੁਣ (ਇਹਨਾਂ ਵਿਚੋਂ) ਕੋਈ ਭੀ ਮੇਰਾ ਕੁਝ ਵਿਗਾੜ ਨਹੀਂ ਸਕਦਾ।੧। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨ, ਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ। ਹੇ ਭਾਈ! ਪ੍ਰਭੂ ਦਾ) ਦਾਸ ਨਾਨਕ ਉਸ (ਪ੍ਰਭੂ) ਦੀ ਸਰਨ ਪੈ ਗਿਆ ਹੈ ਜਿਸ ਤੋਂ ਵੱਡਾ ਹੋਰ ਕੋਈ ਨਹੀਂ।੨।੧੨।੯੮।

बिलावलु महला ५ ॥
गुरि पूरै मेरी राखि लई ॥ अम्रित नामु रिदे महि दीनो जनम जनम की मैलु गई ॥१॥ रहाउ ॥ निवरे दूत दुसट बैराई गुर पूरे का जपिआ जापु ॥ कहा करै कोई बेचारा प्रभ मेरे का बड परतापु ॥१॥ सिमरि सिमरि सिमरि सुखु पाइआ चरन कमल रखु मन माही ॥ ता की सरनि परिओ नानक दासु जा ते ऊपरि को नाही ॥२॥१२॥९८॥

अर्थ: (हे भाई! विकारों से मुकाबले में) पूरे गुरू ने मेरी इज्जत रख ली है। गुरू ने आत्मिक जीवन देने वाला नाम-जल हरी-नाम मेरे हृदय में बसा दिया है, (उस नाम की बरकति से) अनेकों जन्मों के किए कर्मों की मैल मेरे मन में से दूर हो गई है।1। रहाउ। हे भाई! पूरे गुरू का बताया हुआ हरी-नाम का जाप जब से मैंने जपना शुरू किया है, (कामादिक) सारे वैरी दुर्जन भाग गए हैं। मेरे प्रभू की बड़ी ताकत है, अब (इनमें से) कोई भी मेरा कुछ बिगाड़ नहीं सकता।1। (हे भाई! गुरू की किरपा से परमात्मा के सोहणे चरण) मेरे मन में आसरा बन गए हैं, उसका नाम (हर वक्त) सिमर-सिमर के मैंने आत्मिक आनंद प्राप्त किया है। हे भाई! (प्रभू का) दास नानक उस (प्रभू) की शरण पड़ गया है जिससे बड़ा और कोई नहीं।2।12।98।