ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥ Gur Jaisa Nahi Ko Dev
ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥ Gur Jaisa Nahi Ko Dev

Shabad Lyrics Punjabi, Hindi And Enlish

Ang 1142

ਭੈਰਉ ਮਹਲਾ ੫ ॥
ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥ ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥ ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥ ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥ ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ ਸਭਨੀ ਥਾਈ ॥੨॥ ਸਤਿਗੁਰੁ ਮੇਰਾ ਤਾਣੁ ਨਿਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥ ਸਤਿਗੁਰ ਕੈ ਹਉ ਸਦ ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥ ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥

ਅਰਥ: ਹੇ ਭਾਈ! ਗੁਰੂ ਵਰਗਾ ਹੋਰ ਕੋਈ ਦੇਵਤਾ ਨਹੀਂ ਹੈ। ਜਿਸ (ਮਨੁੱਖ) ਦੇ ਮੱਥੇ ਉਤੇ ਚੰਗੀ ਕਿਸਮਤ (ਜਾਗ ਪਏ) ਉਹ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ।1। ਰਹਾਉ। ਹੇ ਭਾਈ! ਪਿਆਰੇ ਗੁਰੂ ਨੂੰ ਕਿਸੇ ਦੀ ਮੁਥਾਜੀ ਨਹੀਂ (ਗੁਰੂ ਦੀ ਕੋਈ ਆਪਣੀ ਜ਼ਾਤੀ ਗ਼ਰਜ਼ ਨਹੀਂ) = ਗੁਰੂ ਦੀ ਇਹ ਸਦਾ ਕਾਇਮ ਰਹਿਣ ਵਾਲੀ ਮਰਯਾਦਾ ਹੈ (ਕਿ ਉਹ ਸਦਾ ਬੇ-ਗ਼ਰਜ਼ ਹੈ) । ਹੇ ਭਾਈ! ਗੁਰੂ ਸਭ ਜੀਵਾਂ ਨੂੰ (ਦਾਤਾਂ) ਦੇਣ ਵਾਲਾ ਹੈ। ਗੁਰੂ ਅਤੇ ਸਿਰਜਣਹਾਰ ਅਕਾਲ ਪੁਰਖ ਇੱਕ-ਰੂਪ ਹੈ।1। ਹੇ ਭਾਈ! ਪਿਆਰਾ ਗੁਰੂ ਸਭ ਜੀਵਾਂ ਦੀ ਰੱਖਿਆ ਕਰਦਾ ਹੈ, (ਜਿਹੜਾ ਮਨੁੱਖ ਉਸ ਦੇ ਦਰ ਤੇ ਆਉਂਦਾ ਹੈ, ਉਸ ਨੂੰ ਮਾਇਆ ਦੇ ਮੋਹ ਵੱਲੋਂ) ਮਾਰ ਕੇ ਆਤਮਕ ਜੀਵਨ ਦੇ ਦੇਂਦਾ ਹੈ। ਹੇ ਭਾਈ! ਗੁਰੂ ਦੀ ਇਹ ਉੱਚੀ ਸੋਭਾ ਸਭਨੀਂ ਥਾਈਂ ਰੌਸ਼ਨ ਹੋ ਗਈ ਹੈ।2। ਹੇ ਭਾਈ! ਜਿਸ ਮਨੁੱਖ ਦਾ ਹੋਰ ਕੋਈ ਭੀ ਆਸਰਾ ਨਹੀਂ (ਜਦੋਂ ਉਹ ਗੁਰੂ ਦੀ ਸਰਨ ਆ ਪੈਂਦਾ ਹੈ) ਗੁਰੂ (ਉਸ ਦਾ) ਆਸਰਾ ਬਣ ਜਾਂਦਾ ਹੈ, ਗੁਰੂ ਉਸ ਦੇ ਹਿਰਦੇ-ਘਰ ਵਿਚ ਸਹਾਰਾ ਦੇਂਦਾ ਹੈ। ਹੇ ਭਾਈ! ਜਿਸ (ਗੁਰੂ) ਨੇ ਆਤਮਕ ਜੀਵਨ ਦਾ) ਸਿੱਧਾ ਰਾਹ ਵਿਖਾਲ ਦਿੱਤਾ ਹੈ, ਮੈਂ ਉਸ ਤੋਂ ਸਦਾ ਕੁਰਬਾਨ ਜਾਂਦਾ ਹਾਂ।3। ਹੇ ਭਾਈ! ਜਿਸ (ਮਨੁੱਖ) ਨੇ ਗੁਰੂ ਦੀ ਸਰਨ ਲਈ ਹੈ, ਕੋਈ ਡਰ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ, ਕੋਈ ਦੁੱਖ-ਕਲੇਸ਼ ਉਸ ਨੂੰ ਸਤਾ ਨਹੀਂ ਸਕਦਾ। ਹੇ ਨਾਨਕ! (ਆਖ– ਹੇ ਭਾਈ!) ਸਿੰਮ੍ਰਿਤੀਆਂ ਵੇਦ (ਆਦਿਕ ਧਰਮ-ਪੁਸਤਕ) ਖੋਜ ਵੇਖੇ ਹਨ (ਗੁਰੂ ਸਭ ਤੋਂ ਉੱਚਾ ਹੈ) ਗੁਰੂ ਅਤੇ ਪਰਮਾਤਮਾ ਵਿਚ ਕੋਈ ਭੀ ਫ਼ਰਕ ਨਹੀਂ ਹੈ।4।11। 24।

भैरउ महला ५ ॥
सतिगुरु मेरा बेमुहताजु ॥ सतिगुर मेरे सचा साजु ॥ सतिगुरु मेरा सभस का दाता ॥ सतिगुरु मेरा पुरखु बिधाता ॥१॥ गुर जैसा नाही को देव ॥ जिसु मसतकि भागु सु लागा सेव ॥१॥ रहाउ ॥ सतिगुरु मेरा सरब प्रतिपालै ॥ सतिगुरु मेरा मारि जीवालै ॥ सतिगुर मेरे की वडिआई ॥ प्रगटु भई है सभनी थाई ॥२॥ सतिगुरु मेरा ताणु निताणु ॥ सतिगुरु मेरा घरि दीबाणु ॥ सतिगुर कै हउ सद बलि जाइआ ॥ प्रगटु मारगु जिनि करि दिखलाइआ ॥३॥ जिनि गुरु सेविआ तिसु भउ न बिआपै ॥ जिनि गुरु सेविआ तिसु दुखु न संतापै ॥ नानक सोधे सिम्रिति बेद ॥ पारब्रहम गुर नाही भेद ॥४॥११॥२४॥

Bhairo Mehalaa 5 || Sathigur Maeraa Baemuhathaaj || Sathigur Maerae Sachaa Saaj || Sathigur Maeraa Sabhas Kaa Dhaathaa || Sathigur Maeraa Purakh Bidhhaathaa ||1|| Gur Jaisaa Naahee Ko Dhaev || Jis Masathak Bhaag S Laagaa Saev ||1|| Rehaao || Sathigur Maeraa Sarab Prathipaalai || Sathigur Maeraa Maar Jeevaalai || Sathigur Maerae Kee Vaddiaaee || Pragatt Bhee Hai Sabhanee Thhaaee ||2|| Sathigur Maeraa Thaan Nithaan || Sathigur Maeraa Ghar Dheebaan || Sathigur Kai Ho Sadh Bal Jaaeiaa || Pragatt Maarag Jin Kar Dhikhalaaeiaa ||3|| Jin Gur Saeviaa This Bho N Biaapai || Jin Gur Saeviaa This Dhukh N Santhaapai || Naanak Sodhhae Sinmrith Baedh || Paarabreham Gur Naahee Bhaedh ||4||11||24||