ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥

Ang 863

ਗੋਂਡ ਮਹਲਾ ੫ ॥
ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥ ਜਾ ਕੈ ਸੰਗਿ ਰਿਦੈ ਪਰਗਾਸ ॥੧॥ ਸੇ ਸੰਤਨ ਹਰਿ ਕੇ ਮੇਰੇ ਮੀਤ ॥ ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥ ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ ਭਰਮੁ ਭਉ ਨਸੈ ॥ ਜਾ ਕੈ ਕੀਰਤਿ ਨਿਰਮਲ ਸਾਰ ॥ ਜਾ ਕੀ ਰੇਨੁ ਬਾਂਛੈ ਸੰਸਾਰ ॥੨॥ ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥ ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥ ਸਰਬ ਜੀਆਂ ਕਾ ਜਾਨੈ ਭੇਉ ॥ ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥ ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ ਗੁਰ ਸਾਧ ਦਇਆਲ ॥ ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥

ਅਰਥ: ਹੇ ਭਾਈ! ਮੇਰੇ ਮਿੱਤਰ ਤਾਂ ਪ੍ਰਭੂ ਦੇ ਉਹ ਸੰਤ ਜਨ ਹਨ, ਜਿਨ੍ਹਾਂ ਦੀ ਸੰਗਤਿ ਵਿਚ ਸਦਾ ਸਿਰਫ਼ ਹਰਿ-ਨਾਮ ਗਾਇਆ ਜਾਂਦਾ ਹੈ।੧।ਰਹਾਉ। (ਹੇ ਭਾਈ! ਮੇਰੇ ਮਿੱਤਰ ਤਾਂ ਉਹ ਸੰਤ ਜਨ ਹਨ) ਜਿਨ੍ਹਾਂ ਦੀ ਸੰਗਤਿ ਵਿਚ ਰਿਹਾਂ ਇਹ ਮਨ ਪਵਿੱਤਰ ਹੋ ਜਾਂਦਾ ਹੈ, ਜਿਨ੍ਹਾਂ ਦੀ ਸੰਗਤਿ ਵਿਚ ਸਦਾ ਹਰਿ-ਨਾਮ ਦਾ ਸਿਮਰਨ (ਕਰਨ ਦਾ ਮੌਕਾ ਮਿਲਦਾ) ਹੈ, ਜਿਨ੍ਹਾਂ ਦੀ ਸੰਗਤਿ ਵਿਚ ਰਿਹਾਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਅਤੇ ਜਿਨ੍ਹਾਂ ਦੀ ਸੰਗਤਿ ਵਿਚ ਟਿਕਿਆਂ ਹਿਰਦੇ ਵਿਚ (ਸੁੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ।੧। (ਹੇ ਭਾਈ! ਮੇਰੇ ਮਿੱਤਰ ਤਾਂ ਉਹ ਸੰਤ ਜਨ ਹਨ) ਜਿਨ੍ਹਾਂ ਦੇ ਉਪਦੇਸ਼ ਦੀ ਬਰਕਤ ਨਾਲ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ, ਜਿਨ੍ਹਾਂ ਦੇ ਉਪਦੇਸ਼ ਨਾਲ (ਮਨ ਵਿਚੋਂ) ਹਰੇਕ ਡਰ ਹਰੇਕ ਭਰਮ-ਵਹਿਮ ਦੂਰ ਹੋ ਜਾਂਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸ੍ਰੇਸ਼ਟ ਅਤੇ ਪਵਿੱਤਰ ਕਰਨ ਵਾਲੀ ਹਰਿ-ਕੀਰਤੀ ਵੱਸਦੀ ਰਹਿੰਦੀ ਹੈ, ਅਤੇ ਜਿਨ੍ਹਾਂ ਦੀ ਚਰਨ-ਧੂੜ ਸਾਰਾ ਜਗਤ ਲੋੜਦਾ ਰਹਿੰਦਾ ਹੈ।੨। (ਹੇ ਭਾਈ! ਮੇਰੇ ਮਿੱਤਰ ਤਾਂ ਉਹ ਸੰਤ ਜਨ ਹਨ) ਜਿਨ੍ਹਾਂ ਦੀ ਸੰਗਤਿ ਵਿਚ ਰਹਿ ਕੇ ਕ੍ਰੋੜਾਂ ਵਿਕਾਰੀਆਂ ਦਾ (ਵਿਕਾਰਾਂ ਵਲੋਂ) ਨਿਸਤਾਰਾ ਹੋ ਜਾਂਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ (ਹਰ ਵੇਲੇ) ਕੇਵਲ ਪਰਮਾਤਮਾ ਹੀ ਵੱਸਦਾ ਹੈ, ਜਿਨ੍ਹਾਂ ਦੇ ਅੰਦਰ ਉਸ ਪਰਮਾਤਮਾ ਦੇ ਨਾਮ ਦਾ ਆਸਰਾ ਬਣਿਆ ਰਹਿੰਦਾ ਹੈ ਜੋ ਸਾਰੇ ਜੀਵਾਂ (ਦੇ ਦਿਲ) ਦਾ ਭੇਤ ਜਾਣਦਾ ਹੈ ਜੋ ਕਿਰਪਾ ਦਾ ਖ਼ਜ਼ਾਨਾ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਅਤੇ ਜੋ ਪ੍ਰਕਾਸ਼-ਰੂਪ ਹੈ।੩। (ਹੇ ਭਾਈ!) ਜਦੋਂ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਤਦੋਂ ਇਹੋ ਜਿਹੇ ਦਿਆਲ ਸੰਤ ਜਨ ਮਿਲਦੇ ਹਨ ਤਦੋਂ ਸਤਿਗੁਰੂ ਜੀ ਮਿਲਦੇ ਹਨ। (ਹੇ ਭਾਈ! ਇਹੋ ਜਿਹੇ ਸੰਤ ਜਨਾਂ ਦੀ ਸੰਗਤਿ ਵਿਚ) ਨਾਨਕ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਅਤੇ ਹਰਿ-ਨਾਮ ਦੀ ਬਰਕਤ ਨਾਲ (ਨਾਨਕ ਦੇ ਹਿਰਦੇ ਵਿਚ) ਆਤਮਕ ਅਡੋਲਤਾ ਦੇ ਸੁਖ ਆਨੰਦ ਬਣੇ ਰਹਿੰਦੇ ਹਨ।੪।੪।੬।

गोंड महला ५ ॥
जा कै संगि इहु मनु निरमलु ॥ जा कै संगि हरि हरि सिमरनु ॥ जा कै संगि किलबिख होहि नास ॥ जा कै संगि रिदै परगास ॥१॥ से संतन हरि के मेरे मीत ॥ केवल नामु गाईऐ जा कै नीत ॥१॥ रहाउ ॥ जा कै मंत्रि हरि हरि मनि वसै ॥ जा कै उपदेसि भरमु भउ नसै ॥ जा कै कीरति निरमल सार ॥ जा की रेनु बांछै संसार ॥२॥ कोटि पतित जा कै संगि उधार ॥ एकु निरंकारु जा कै नाम अधार ॥ सरब जीआं का जानै भेउ ॥ क्रिपा निधान निरंजन देउ ॥३॥ पारब्रहम जब भए क्रिपाल ॥ तब भेटे गुर साध दइआल ॥ दिनु रैणि नानकु नामु धिआए ॥ सूख सहज आनंद हरि नाए ॥४॥४॥६॥ 

अर्थ: हे भाई! मेरे मित्र तो प्रभू के वह संतजन हैं, जिनकी संगति में सदा सिर्फ हरी का नाम ही गाया जाता है।1। रहाउ। (हे भाई! मेरे मित्र तो वह संतजन हैं) जिनकी संगति में रहने से ये मन पवित्र हो जाता है, जिनकी संगति में सदा हरी-नाम का सिमरन (करने का मौका मिलता) है, जिनकी संगति में रहने से सारे पाप नाश हो जाते हैं, और जिनकी संगति में टिकने से हृदय में (स्वच्छ आत्मिक जीवन का) प्रकाश हो जाता है।1। (हे भाई! मेरे मित्र तो वह संत जन हैं) जिनके उपदेश की बरकति से परमात्मा का नाम मन में आ बसता है, जिन के उपदेश से (मन में से) हरेक डर, हरेक भरम-वहम दूर हो जाता है, जिनके हृदय में श्रेष्ठ और पवित्र करने वाली हरी-कीर्ति बसती रहती है, और जिनके चरण-धूड़ की अभिलाषा सारा जगत करता रहता है।2। (हे भाई! मेरे मित्र तो वह संत जन हैं) जिनकी संगति में रह के करोड़ों विकारियों का (विकारों से) निस्तारा हो जाता है, जिनके हृदय में (हर वक्त) केवल परमात्मा ही बसता है, जिनके अंदर उस परमेश्वर के नाम का आसरा बना रहता है जो सारे जीवों (के दिल) का भेद जानता है, जो कृपा का खजाना है, जो माया के प्रभाव से परे हैं और जो प्रकाश-रूप है।3। (हे भाई!) जब प्रभू जी दयावान होते हैं, तब ऐसे दयालु संतजन मिलते हैं तब सतिगुरू जी मिलते हैं। (हे भाई! ऐसे संत जनों की संगति में) नानक दिन-रात परमात्मा का नाम सिमरता है, और हरी-नाम की बरकति से (नानक के हृदय में) आत्मिक अडोलता के सुख-आनंद बने रहते हैं।4।4।6।