ਜਿਤੁ ਪਾਰਬ੍ਰਹਮੁ ਚਿਤਿ ਆਇਆ ॥

Ang 625

ਸੋਰਠਿ ਮਹਲਾ ੫ ॥
ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ। ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧। ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

सोरठि महला ५ ॥
जितु पारब्रहमु चिति आइआ ॥ सो घरु दयि वसाइआ ॥ सुख सागरु गुरु पाइआ ॥ ता सहसा सगल मिटाइआ ॥१॥ हरि के नाम की वडिआई ॥ आठ पहर गुण गाई ॥ गुर पूरे ते पाई ॥ रहाउ ॥ प्रभ की अकथ कहाणी ॥ जन बोलहि अम्रित बाणी ॥ नानक दास वखाणी ॥ गुर पूरे ते जाणी ॥२॥२॥६६॥

अर्थ: हे भाई! परमात्मा के नाम की सिफत सालाह करनी, आठों पहर परमात्मा की सिफत सालाह के गीत गाने- (ये दाति) पूरे गुरू से ही मिलती है। रहाउ। हे भाई! जिस हृदय-घर में परमात्मा आ बसा है, प्रीतम प्रभू ने वह हृदय-घर (आत्मिक गुणों से) भरपूर कर दिया। हे भाई! (जब किसी भाग्यशाली को) सुखों का समुंद्र गुरू मिल गया, तब उसने अपना सारा सहम दूर कर लिया।1। हे भाई! परमात्मा के स्वरूप की बातचीत बताई नहीं जा सकती। प्रभू के सेवक आत्मिक जीवन देने वाली सिफत सालाह की बाणी उचारते रहते हैं। हे नानक! वही सेवक ये बाणी उचारते हैं, जिन्होंने पूरे गुरू से ये समझ हासिल की है।2।2।66।