ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥

Ang 769

ਸੂਹੀ ਮਹਲਾ ੩ ॥
ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ 

ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ। ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।

सूही महला ३ ॥
जुग चारे धन जे भवै बिनु सतिगुर सोहागु न होई राम ॥ निहचलु राजु सदा हरि केरा तिसु बिनु अवरु न कोई राम ॥ तिसु बिनु अवरु न कोई सदा सचु सोई गुरमुखि एको जाणिआ ॥ धन पिर मेलावा होआ गुरमती मनु मानिआ ॥ सतिगुरु मिलिआ ता हरि पाइआ बिनु हरि नावै मुकति न होई ॥ नानक कामणि कंतै रावे मनि मानिऐ सुखु होई ॥१॥ 

अर्थ: हे भाई! (युग चाहे कोई भी हो) गुरू (की शरण पड़े) बिना पति प्रभू का मिलाप नहीं होता, जीव-स्त्री चाहे चारों युगों में भटकती फिरे। उस प्रभू-पति का हुकम अटल है (कि गुरू के द्वारा ही उसका मिलाप प्राप्त होता है)। उसके बिना कोई और उसकी बराबरी का नहीं (जो इस हुकम को बदलवा सके)। हे भाई! जिस प्रभू के बिना उस जैसा और कोई नहीं। वह प्रभू स्वयं ही सदा कायम रहने वाला है। गुरू के सन्मुख रहने वाली जीव-स्त्री उस एक के साथ गहरी सांझ बनाती है। जब गुरू की मति पर चल के जीव-स्त्री का मन (परमात्म की याद में) रीझ जाता है, तब जीव-स्त्री का प्रभू-पति से मिलाप हो जाता है। हे भाई! जब गुरू मिलता है तब ही प्रभू की प्राप्ति होती है (गुरू ही) प्रभू का नाम जीव-स्त्री के हृदय में बसाता है, और परमात्मा के नाम के बिना (माया के बँधनों से) खलासी नहीं होती। हे नानक! अगर मन प्रभू की याद में रीझ जाए, तो जीव-स्त्री प्रभू के मिलाप का आनंद भोगती है, उसके हृदय में आनंद पैदा हुआ रहता है।1।