Ang 837-838
ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥
ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰ, ਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧। ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨। ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ) ।੩। ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥ! ਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹ) ਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪। ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇ, ਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫। ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬। ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭। ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ।੮। ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦਾ ਹੈ, ਜਿਵੇਂ ਪਪੀਹਾ (ਹਰ ਵੇਲੇ) ਮੀਂਹ ਮੰਗਦਾ ਹੈ, ਤਿਵੇਂ, ਹੇ ਨਾਨਕ! ਪਰਮਾਤਮਾ ਦੇ) ਸੇਵਕ ਦਾ (ਸੁਖੀ) ਜੀਵ ਸਾਧ ਸੰਗਤਿ ਵਿਚ (ਹੀ ਹੁੰਦਾ) ਹੈ, ਸੇਵਕ ਪਿਆਰ ਨਾਲ ਪਰਮਾਤਮਾ (ਦੇ ਨਾਮ) ਨੂੰ ਜਪਦਾ ਹੈ, (ਆਪਣੀ) ਜੀਭ ਨਾਲ (ਪਰਮਾਤਮਾ ਦਾ) ਨਾਮ ਉਚਾਰਦਾ ਰਹਿੰਦਾ ਹੈ ਅਤੇ (ਪਰਮਾਤਮਾ ਦੇ) ਦਰਸਨ ਦੀ ਦਾਤਿ (ਮੰਗਦਾ ਰਹਿੰਦਾ ਹੈ) ।੯। ਜਿਹੜਾ ਮਨੁੱਖ (ਪਰਮਾਤਮਾ ਦੇ) ਗੁਣ ਗਾ ਕੇ, ਸੁਣ ਕੇ, ਲਿਖ ਕੇ (ਇਹ ਦਾਤਿ ਹੋਰਨਾਂ ਨੂੰ ਭੀ) ਦੇਂਦਾ ਹੈ, ਉਹ ਮਨੁੱਖ ਸਾਰੇ ਫਲ ਦੇਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ (ਆਪਣੀਆਂ) ਸਾਰੀਆਂ ਕੁਲਾਂ ਦਾ (ਹੀ) ਪਾਰ-ਉਤਾਰਾ ਕਰਾ ਲੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, (ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ) ਪਰਮਾਤਮਾ ਦੇ ਚਰਨ ਉਹਨਾਂ ਵਾਸਤੇ ਜਹਾਜ਼ (ਦਾ ਕੰਮ ਦੇਂਦੇ) ਹਨ। ਮੁਰਾਰੀ ਪ੍ਰਭੂ ਉਹਨਾਂ ਦੀ ਲਾਜ ਰੱਖਦਾ ਹੈ, ਉਹ ਹਰੀ ਦੀ ਸਰਨ ਪਏ ਰਹਿੰਦੇ ਹਨ, ਉਹ ਹਰੀ ਦੇ ਦਰ ਤੇ ਟਿਕੇ ਰਹਿੰਦੇ ਹਨ।੧੦।੨।
बिलावलु महला ५ ॥
प्रभ जनम मरन निवारि ॥ हारि परिओ दुआरि ॥ गहि चरन साधू संग ॥ मन मिसट हरि हरि रंग ॥ करि दइआ लेहु लड़ि लाइ ॥ नानका नामु धिआइ ॥१॥ दीना नाथ दइआल मेरे सुआमी दीना नाथ दइआल ॥ जाचउ संत रवाल ॥१॥ रहाउ ॥ संसारु बिखिआ कूप ॥ तम अगिआन मोहत घूप ॥ गहि भुजा प्रभ जी लेहु ॥ हरि नामु अपुना देहु ॥ प्रभ तुझ बिना नही ठाउ ॥ नानका बलि बलि जाउ ॥२॥ लोभि मोहि बाधी देह ॥ बिनु भजन होवत खेह ॥ जमदूत महा भइआन ॥ चित गुपत करमहि जान ॥ दिनु रैनि साखि सुनाइ ॥ नानका हरि सरनाइ ॥३॥ भै भंजना मुरारि ॥ करि दइआ पतित उधारि ॥ मेरे दोख गने न जाहि ॥ हरि बिना कतहि समाहि ॥ गहि ओट चितवी नाथ ॥ नानका दे रखु हाथ ॥४॥ हरि गुण निधे गोपाल ॥ सरब घट प्रतिपाल ॥ मनि प्रीति दरसन पिआस ॥ गोबिंद पूरन आस ॥ इक निमख रहनु न जाइ ॥ वड भागि नानक पाइ ॥५॥ प्रभ तुझ बिना नही होर ॥ मनि प्रीति चंद चकोर ॥ जिउ मीन जल सिउ हेतु ॥ अलि कमल भिंनु न भेतु ॥ जिउ चकवी सूरज आस ॥ नानक चरन पिआस ॥६॥ जिउ तरुनि भरत परान ॥ जिउ लोभीऐ धनु दानु ॥ जिउ दूध जलहि संजोगु ॥ जिउ महा खुधिआरथ भोगु ॥ जिउ मात पूतहि हेतु ॥ हरि सिमरि नानक नेत ॥७॥ जिउ दीप पतन पतंग ॥ जिउ चोरु हिरत निसंग ॥ मैगलहि कामै बंधु ॥ जिउ ग्रसत बिखई धंधु ॥ जिउ जूआर बिसनु न जाइ ॥ हरि नानक इहु मनु लाइ ॥८॥ कुरंक नादै नेहु ॥ चात्रिकु चाहत मेहु ॥ जन जीवना सतसंगि ॥ गोबिदु भजना रंगि ॥ रसना बखानै नामु ॥ नानक दरसन दानु ॥९॥ गुन गाइ सुनि लिखि देइ ॥ सो सरब फल हरि लेइ ॥ कुल समूह करत उधारु ॥ संसारु उतरसि पारि ॥ हरि चरन बोहिथ ताहि ॥ मिलि साधसंगि जसु गाहि ॥ हरि पैज रखै मुरारि ॥ हरि नानक सरनि दुआरि ॥१०॥२॥
अर्थ: हे गरीबों के पति! हे दया के श्रोत! हे मेरे स्वामी! हे दीनों के नाथ! हे दयालु! मैं तेरे संत जनों के चरणों की धूड़ माँगता हूँ।1। रहाउ। हे नानक! प्रभू का नाम सिमरा कर (और विनती किया कर-) हे प्रभू! (मेरे) जनम-मरण (के चक्कर) समाप्त कर दे, मैं (औरों की) आस त्याग के तेरे दर पर आ गिरा हूँ। (मेहर कर) तेरे संत-जनों के चरण पकड़ के (तेरे संतजनों का) पल्ला पकड़ के, मेरे मन को, हे हरी! तेरा प्यार मीठा लगता रहे। मेहर करके मुझे अपने लड़ लगा ले।1। हे नानक! (प्रभू के दर पर आस कर, और, कह-) हे प्रभू! मैं (तेरे नाम से) सदके जाता हूं, कुर्बान जाता हूँ। तेरे बिना मेरा और कोई आसरा नहीं है। हे प्रभू! मुझे अपना नाम बख्श। यह जगत माया (के मोह) का कूँआ है, आत्मिक जीवन के प्रति अज्ञानता का घोर-अंधकार (मुझे) मोह रहा है। (मेरी) बाँह पकड़ के (मुझे) बचा ले।2। हे नानक! (कह-) हे हरी! मैं तेरी शरण आया हूँ। मेरा शरीर लोभ में मोह में फंसा हुआ है, (तेरा) भजन किए बिना मिट्टी हुआ जा रहा है। (मुझे) जमदूत बड़े ही डरावने (लग रहे हैं)। चित्रगुप्त (मेरे) कर्मों को जानते हैं। दिन और रात (ये भी मेरे कर्मों की) गवाही दे के (यही कह रहे हैं कि मैं कुकर्मी हूँ)।3। हे नानक! (कह-) हे सारे डरों को नाश करने वाले प्रभू! मेहर करके (मुझ) विकारी को (विकारों से) बचा ले। मेरे विकार गिने नहीं जा सकते (अनगिनत हैं)। हे हरी! तेरे बिना किसी और के दर पर भी ये बख्शे नहीं जा सकते। हे नाथ! मैंने तेरा ही आसरा सोचा है, (मेरी बाँह) पकड़ ले, (अपना) हाथ दे के मेरी रक्षा कर।4। हे नानक! (कह-) हे हरी! हे गुणों के खजाने! हे धरती के रक्षक! हे सब शरीरों के पालनहार! हे गोबिंद! (मेरे मन की) आस पूरी कर, (मेरे) मन में (तेरी) प्रीति (बनी रहे, तेरे) दर्शनों की चाहत (बनी रहे, तेरे दर्शन के बिना मुझसे) एक पल भर के लिए भी रहा नहीं जा सकता। बहुत भाग्यों से ही कोई तेरा मिलाप प्राप्त करता है।5। हे नानक! (कह-) हे प्रभू! तेरे बिना (मेरा कोई) और (आसरा) नहीं है। (मेरे) मन में (तेरे चरणों की) प्रीति है (जैसे) चकोर को चाँद से प्यार है, जैसे मछली को पानी से प्यार है, (जैसे) भौंरे का कमल पुष्प् से कोई फर्क नहीं रह जाता, जैसे चकवी को सूर्य (उदय) की उम्मीद लगी रहती है (इसी तरह, हे प्रभू! मुझे तेरे) चरणों की चाहत है।6। हे नानक! (कह- हे भाई!) जैसे जवान स्त्री को (अपना) पति बहुत प्यारा होता है, जैसे लालची मनुष्य को धन-प्राप्ति (से खुशी मिलती है), जैसे दूध का पानी से मिलाप हो जाता है, जैसे बहुत भूखे को भोजन (तृप्त कर देता है), जैसे माँ का पुत्र से प्यार होता है, वैसे ही सदा परमात्मा को (प्यार से, स्नेह से) सिमरा कर।7। हे नानक! (कह- हे भाई!) जैसे (प्रेम में बँधे हुए) पतंगे दीए पर गिरते हैं, जैसे चोर शर्म त्याग के चोरी करता है, जैसे हाथी का काम-वासना के साथ मेल है, जैसे (विषियों का) धंधा विषयी मनुष्य को ग्रसे रखता है, जैसे जुआरी की (जूआ खेलने की) बुरी आदत दूर नहीं होती, वैसे ही (अपने) इस मन को (प्रभू-चरणों में प्यार से, स्नेह से) जोड़े रख।8। जैसे हिरन का घंडेखेड़े की आवाज़ से प्यार होता है, जैसे पपीहा (हर वक्त) वर्षा माँगता है, वैसे ही, हे नानक! (परमात्मा के) सेवक का (सुखी) जीवन साध-संगति में (ही होता) है, सेवक प्यार से परमात्मा (के नाम) को जपता है, (अपनी) जीभ से (परमात्मा का) नाम उचारता रहता है और (परमात्मा के) दर्शनों की दाति (माँगता रहता है)।9। जो मनुष्य (परमात्मा के) गुण गा गा के, सुन के, लिख के (यह दाति औरों को भी) देता है, वह मनुष्य सारे फल देने वाले प्रभू का मिलाप प्राप्त कर लेता है। वह मनुष्य (अपनी) सारी कुलों का (ही) पार-उतारा करवा लेता है, वह मनुष्य संसार-समुंद्र से पार लांघ जाता है। हे नानक! जो मनुष्य गुरू की संगति में मिल के परमात्मा की सिफत-सालाह के गीत गाते रहते हैं, (संसार-समुंद्र से पार लांघने के लिए) परमात्मा के चरण उनके लिए जहाज़ (का काम देते) हैं। मुरारी प्रभू उनकी लाज रखता है, वे हरी की शरण पड़े रहते हैं, वे हरी के दर पर टिके रहते हैं।10।2।