ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥

Ang 589

ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥ ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥

ਅਰਥ: ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ‘ਨਾਮ’ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ) ।੧। ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ।੨। ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ) । ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ। ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।

सलोक मः ३ ॥
बिनु सतिगुर सेवे जीअ के बंधना विचि हउमै करम कमाहि ॥ बिनु सतिगुर सेवे ठउर न पावही मरि जमहि आवहि जाहि ॥ बिनु सतिगुर सेवे फिका बोलणा नामु न वसै मन माहि ॥ नानक बिनु सतिगुर सेवे जम पुरि बधे मारीअनि मुहि कालै उठि जाहि ॥१॥ महला १ ॥ जालउ ऐसी रीति जितु मै पिआरा वीसरै ॥ नानक साई भली परीति जितु साहिब सेती पति रहै ॥२॥ पउड़ी ॥ हरि इको दाता सेवीऐ हरि इकु धिआईऐ ॥ हरि इको दाता मंगीऐ मन चिंदिआ पाईऐ ॥ जे दूजे पासहु मंगीऐ ता लाज मराईऐ ॥ जिनि सेविआ तिनि फलु पाइआ तिसु जन की सभ भुख गवाईऐ ॥ नानकु तिन विटहु वारिआ जिन अनदिनु हिरदै हरि नामु धिआईऐ ॥१०॥

अर्थ: मनुष्य सतिगुरू की सेवा से वंचित हो के अहंकार के आसरे कर्म करते हैं, पर वह कर्म उनकी आत्मा के लिए बँधन हो जाते हैं, सतिगुरू के बताए हुए कर्म ना करने के कारण उन्हें कहीं भी जगह नहीं मिलती, वे मरते हैं (फिर) पैदा होते हैं, (संसार में) आते हैं, (फिर) चले जाते हैं; सतिगुरू द्वारा निर्देशित सेवा से वंचित रह कर उनके बोल भी फीके होते हैं और ‘नाम’ उनके मन में बसता नहीं। हे नानक! सतिगुरू की सेवा के बिना काले मुँह (संसार से) चले जाते हैं और जम-पुरी में बँधे हुए मार खाते हैं (भाव, इस लोक में काला मुँह करवाते हैं और आगे भी दुखी होते हैं)।1। मैं ऐसी रीति को जला डालूँ जिसके कारण प्यारा प्रभू मुझे बिसर जाए, हे नानक! प्रेम वह ही अच्छा है जिससे पति से इज्जत बनी रहे।2। एक ही दातार करतार की सेवा करनी चाहिए, एक परमात्मा को ही सिमरना चाहिए, एक हरी से ही दान माँगना चाहिए, जिस के पास से मन-मांगी मुराद मिल जाए; अगर किसी और से मांगें तो ये शर्म से मर जाएं (भाव, किसी और से माँगने से बेहतर है शर्म से मर जाएं)। जिस भी मनुष्य ने हरी की सेवा की है उसने फल पा लिया है, उस मनुष्य की सारी तृष्णा मिट गई है। नानक कुर्बान जाता है उन मनुष्यों से, जो हर वक्त हृदय में हरी का नाम सिमरते हैं।10।