Ang 850
ਸਲੋਕ ਮਃ ੩ ॥ ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥ ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥ ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥ ਨਾਨਕ ਜਿਨ੍ਹ੍ਹ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥ ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥ ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥ ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥ ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥ ਪਉੜੀ ॥ ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥ ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥ ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥ ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥ ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥
ਅਰਥ: ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਸਤਿਗੁਰੂ ਦੀ ਰਜ਼ਾ ਵਿਚ ਜੀਵਨ ਬਤੀਤ ਕਰਦੇ ਹਨ (ਆਪਣੇ ਅੰਦਰੋਂ) ਹਉਮੈ (ਦਾ) ਰੋਗ ਦੂਰ ਕਰ ਕੇ ਜਿਨ੍ਹਾਂ ਦੇ ਹਿਰਦੇ ਵਿਚ ਸਦਾ ਪਰਮਾਤਮਾ ਵੱਸਦਾ ਹੈ ਉਹ ਮਨੁੱਖ ਹਨ (ਅਸਲ) ਬ੍ਰਾਹਮਣ। (ਉਹ ਬ੍ਰਾਹਮਣ) ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ-ਜੋੜ ਕੇ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ ਤੇ ਪਰਮਾਤਮਾ ਦੇ ਗੁਣ (ਆਪਣੇ ਅੰਦਰੋਂ) ਇਕੱਠੇ ਕਰਦੇ ਰਹਿੰਦੇ ਹਨ। ਪਰ ਹੇ ਭਾਈ! ਇਸ ਮਨੁੱਖਾ ਜੀਵਨ ਵਿਚ (ਇਹੋ ਜਿਹੇ) ਬ੍ਰਾਹਮਣ ਵਿਰਲੇ ਹੀ ਹੁੰਦੇ ਹਨ ਜੋ ਮਨ ਲਾ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ। ਹੇ ਨਾਨਕ! ਜਿਨ੍ਹਾਂ (ਇਹੋ ਜਿਹੇ ਬ੍ਰਾਹਮਣਾਂ) ਉਤੇ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ ਉਹ ਸਦਾ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ।੧। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਦੱਸੀ ਸੇਵਾ-ਕਮਾਈ ਨਾਹ ਕੀਤੀ, ਜਿਸ ਦਾ ਪਿਆਰ (ਗੁਰੂ ਦੇ) ਸ਼ਬਦ ਵਿਚ ਨਾਹ ਬਣਿਆ (ਆਪਣੇ ਹੀ ਮਨ ਦਾ ਮੁਰੀਦ ਰਹਿ ਕੇ ਉਸ ਨੇ) ਅਨੇਕਾਂ ਚਸਕਿਆਂ ਵਲ ਪ੍ਰੇਰਨ ਵਾਲਾ ਬਹੁਤ ਲੰਮਾ ਹਉਮੈ ਦਾ ਰੋਗ ਹੀ ਖੱਟਿਆ; ਆਪਣੇ ਮਨ ਦੇ ਹਠ ਦੇ ਆਸਰੇ (ਹੋਰ ਹੋਰ) ਕਰਮ ਕਰਦੇ ਰਹਿਣ ਕਰਕੇ ਉਹ ਮਨੁੱਖ ਮੁੜ ਮੁੜ ਜੂਨਾਂ (ਦੇ ਗੇੜ) ਵਿਚ ਪੈਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ (ਪਰ ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਜਿਸ ਨੂੰ (ਪਰਮਾਤਮਾ) ਆਪ ਹੀ (ਗੁਰੂ ਦੇ ਚਰਨਾਂ ਵਿਚ) ਜੋੜਦਾ ਹੈ। ਹੇ ਨਾਨਕ! ਜਦੋਂ ਮਿਹਰ ਦੀ ਨਿਗਾਹ ਕਰਨ ਵਾਲਾ ਪ੍ਰਭੂ (ਕਿਸੇ ਮਨੁੱਖ ਉਤੇ ਮਿਹਰ ਦੀ) ਨਿਗਾਹ ਕਰਦਾ ਹੈ ਤਦੋਂ ਉਹ ਪਰਮਾਤਮਾ ਦਾ ਨਾਮ-ਧਨ ਪ੍ਰਾਪਤ ਕਰ ਲੈਂਦਾ ਹੈ।੨। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਵਿਚ ਸਾਰੇ ਗੁਣ ਹਨ (ਜੇ ਮਨੁੱਖ ਨਾਮ ਸਿਮਰੇ ਤਾਂ ਉਸ ਦੇ ਅੰਦਰ ਸਾਰੇ ਆਤਮਕ ਗੁਣ ਪੈਦਾ ਹੋ ਜਾਂਦੇ ਹਨ, ਪਰ) ਪਰਮਾਤਮਾ (ਦਾ ਨਾਮ) ਗੁਰੂ ਦੀ ਸਰਨ ਪਿਆਂ ਹੀ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਜੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜੀ ਰੱਖੀਏ ਤਾਂ (ਉਸ ਦੇ ਦਰ ਤੋਂ) ਜਿਹੜੀ ਭੀ ਚੀਜ਼ ਮੰਗੀ ਜਾਂਦੀ ਹੈ ਉਹੀ ਮਿਲ ਜਾਂਦੀ ਹੈ। ਹੇ ਭਾਈ! ਜਦੋਂ ਦਿਲ ਦੀ ਘੁੰਡੀ ਸਤਿਗੁਰੂ ਦੇ ਅੱਗੇ ਖੋਹਲੀ ਜਾਂਦੀ ਹੈ ਤਦੋਂ ਹਰੇਕ ਕਿਸਮ ਦਾ ਸੁਖ ਮਿਲ ਜਾਂਦਾ ਹੈ। ਪੂਰਾ ਸਤਿਗੁਰੂ ਪਰਮਾਤਮਾ (ਦੇ ਸਿਮਰਨ) ਦਾ ਉਪਦੇਸ਼ ਦੇਂਦਾ ਹੈ (ਅਤੇ ਸਿਮਰਨ ਦੀ ਬਰਕਤ ਨਾਲ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ। ਪਰ ਹੇ ਭਾਈ! ਜਿਸ ਮਨੁੱਖ ਦੇ ਅੰਦਰ ਮੁੱਢ ਤੋਂ {ਸਿਫ਼ਤਿ-ਸਾਲਾਹ ਦੇ ਸੰਸਕਾਰਾਂ ਦਾ} ਲੇਖ ਲਿਖਿਆ ਹੁੰਦਾ ਹੈ ਉਹ ਹੀ ਪਰਮਾਤਮਾ ਦੇ ਗੁਣ ਗਾਂਦਾ ਹੈ (ਬਾਕੀ ਸਾਰੀ ਲੁਕਾਈ ਤਾਂ ਮਾਇਆ ਦੇ ਢਹੇ ਚੜ੍ਹੀ ਰਹਿੰਦੀ ਹੈ) ।੩।
सलोक मः ३ ॥ ब्रहमु बिंदहि ते ब्राहमणा जे चलहि सतिगुर भाइ ॥ जिन कै हिरदै हरि वसै हउमै रोगु गवाइ ॥ गुण रवहि गुण संग्रहहि जोती जोति मिलाइ ॥ इसु जुग महि विरले ब्राहमण ब्रहमु बिंदहि चितु लाइ ॥ नानक जिन्ह कउ नदरि करे हरि सचा से नामि रहे लिव लाइ ॥१॥ मः ३ ॥ सतिगुर की सेव न कीतीआ सबदि न लगो भाउ ॥ हउमै रोगु कमावणा अति दीरघु बहु सुआउ ॥ मनहठि करम कमावणे फिरि फिरि जोनी पाइ ॥ गुरमुखि जनमु सफलु है जिस नो आपे लए मिलाइ ॥ नानक नदरी नदरि करे ता नाम धनु पलै पाइ ॥२॥ पउड़ी ॥ सभ वडिआईआ हरि नाम विचि हरि गुरमुखि धिआईऐ ॥ जि वसतु मंगीऐ साई पाईऐ जे नामि चितु लाईऐ ॥ गुहज गल जीअ की कीचै सतिगुरू पासि ता सरब सुखु पाईऐ ॥ गुरु पूरा हरि उपदेसु देइ सभ भुख लहि जाईऐ ॥ जिसु पूरबि होवै लिखिआ सो हरि गुण गाईऐ ॥३॥
अर्थ: हे भाई! जो मनुष्य परमात्मा के साथ गहरी सांझ डाले रखते हैं, सतिगुरू की रज़ा में जीवन व्यतीत करते हैं (अपने अंदर से) अहंकार (का) रोग दूर करके जिनके हृदय में सदा परमात्मा बसता है वह मनुष्य हैं (असल) ब्राहमण। (वह ब्राहमण) परमात्मा की ज्योति में (अपनी) सुरति जोड़ के परमात्मा के गुण याद करते रहते हैं और परमात्मा के गुण (अपने अंदर) इकट्ठे करते रहते हैं। पर, हे भाई! इस मनुष्य जीवन में (ऐसे) ब्राहमण दुर्लभ (विरले) ही होते हैं जो मन लगा के ब्रह्म के साथ गहरी सांझ डाले रखते हैं। हे नानक! जिन (इस प्रकार के ब्राहमणों) पर सदा कायम रहने वाला परमात्मा अपनी मेहर की निगाह करता है वह सदा परमात्मा के नाम में सुरति जोड़े रखता है।1। हे भाई! जिस मनुष्य ने गुरू की बताई हुई सेवा-कमाई नहीं की, जिसका प्यार (गुरू के) शबद से ना बना (अपने ही मन का मुरीद रह के उसने) अनेकों चस्कों की ओर प्रेरने वाला बहुत लंबा अहंकार का रोग ही कमाया; अपने मन के हठ के आसरे (और ही और) काम करते रहने के कारण वह मनुष्य बार-बार जूनियों (के चक्कर) में पड़ता है। हे भाई! गुरू के सन्मुख रहने वाले मनुष्य का जीवन कामयाब हो जाता है (पर, वही मनुष्य गुरू की शरण पड़ता है) जिसको (परमात्मा) स्वयं ही (गुरू के चरणों में) जोड़ता है। हे नानक! जब मेहर की निगाह करने वाला प्रभू (किसी मनुष्य पर मेहर की) निगाह करता है तब वह परमात्मा का नाम-धन प्राप्त कर लेता है।2। हे भाई! परमात्मा का नाम सिमरने में सारे गुण हैं (अगर मनुष्य नाम सिमरे तो उसके अंदर सारे आत्मिक गुण पैदा हो जाते हैं, पर) परमात्मा (का नाम) गुरू की शरण पड़ने से ही सिमरा जा सकता है। हे भाई! अगर परमात्मा के नाम में चिक्त जोड़े रखें तो (उसके दर से) जो भी चीज मांगी जाती है वही मिल जाती है। हे भाई! जब दिल की घुण्डी सतिगुरू के आगे खोली जाती है तो हरेक किस्म का सुख मिल जाता है। पूरा सतिगुरू परमात्मा (के सिमरन) का उपदेश देता है (और सिमरन की बरकति से) सारी तृष्णा मिट जाती है। पर, हे भाई! जिस मनुष्य के अंदर आदि से (सिफत-सालाह के संस्कारों के) लेख लिखे होते हैं वह ही परमात्मा के गुण गाता है (बाकी सारी लुकाई तो माया के जाल में ही फसी रहती है)।3।