ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥

Ang 573

ਵਡਹੰਸੁ ਮਹਲਾ ੪ ॥
ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ ਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ। ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ। ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ। ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥

ਅਰਥ: ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧। ਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ। ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ। ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ। ਧੰਨ ਹੈ ਗੁਰੂ, ਗੁਰੂ ਨਿਰਲੇਪ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਹੇ ਭਾਈ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ। ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ, ਆਤਮਕ ਮੌਤ ਸਹੇੜ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ। ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ।੩। (ਹੇ ਭਾਈ! ਪਰਮਾਤਮਾ ਸਾਡਾ ਬੱਦਲ ਹੈ) ਅਸੀ ਨਿਮਾਣੇ ਪਪੀਹੇ ਹਾਂ (ਮੈਂ ਨਿਮਾਣਾ ਪਪੀਹਾ ਹਾਂ) , ਮੈਂ ਨਿਮਾਣਾ ਪਪੀਹਾ ਹਾਂ) , ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ। ਹੇ ਨਾਨਕ! ਆਖ-ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ। ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ) ।੪।੩।

वडहंसु महला ४ ॥
हरि सतिगुर हरि सतिगुर मेलि हरि सतिगुर चरण हम भाइआ राम ॥ तिमर अगिआनु गवाइआ गुर गिआनु अंजनु गुरि पाइआ राम ॥ गुर गिआन अंजनु सतिगुरू पाइआ अगिआन अंधेर बिनासे ॥ सतिगुर सेवि परम पदु पाइआ हरि जपिआ सास गिरासे ॥ जिन कंउ हरि प्रभि किरपा धारी ते सतिगुर सेवा लाइआ ॥ हरि सतिगुर हरि सतिगुर मेलि हरि सतिगुर चरण हम भाइआ ॥१॥ मेरा सतिगुरु मेरा सतिगुरु पिआरा मै गुर बिनु रहणु न जाई राम ॥ हरि नामो हरि नामु देवै मेरा अंति सखाई राम ॥ हरि हरि नामु मेरा अंति सखाई गुरि सतिगुरि नामु द्रिड़ाइआ ॥ जिथै पुतु कलत्रु कोई बेली नाही तिथै हरि हरि नामि छडाइआ ॥ धनु धनु सतिगुरु पुरखु निरंजनु जितु मिलि हरि नामु धिआई ॥ मेरा सतिगुरु मेरा सतिगुरु पिआरा मै गुर बिनु रहणु न जाई ॥२॥ जिनी दरसनु जिनी दरसनु सतिगुर पुरख न पाइआ राम ॥ तिन निहफलु तिन निहफलु जनमु सभु ब्रिथा गवाइआ राम ॥ निहफलु जनमु तिन ब्रिथा गवाइआ ते साकत मुए मरि झूरे ॥ घरि होदै रतनि पदारथि भूखे भागहीण हरि दूरे ॥ हरि हरि तिन का दरसु न करीअहु जिनी हरि हरि नामु न धिआइआ ॥ जिनी दरसनु जिनी दरसनु सतिगुर पुरख न पाइआ ॥३॥ हम चात्रिक हम चात्रिक दीन हरि पासि बेनंती राम ॥ गुर मिलि गुर मेलि मेरा पिआरा हम सतिगुर करह भगती राम ॥ हरि हरि सतिगुर करह भगती जां हरि प्रभु किरपा धारे ॥ मै गुर बिनु अवरु न कोई बेली गुरु सतिगुरु प्राण हम्हारे ॥ कहु नानक गुरि नामु द्रिड़्हाइआ हरि हरि नामु हरि सती ॥ हम चात्रिक हम चात्रिक दीन हरि पासि बेनंती ॥४॥३॥

अर्थ: हे हरी! मुझे गुरू के चरणों में रख, मुझे गुरू के चरणों में रख। गुरू के चरण मुझे प्यारे लगते हैं। (जिस मनुष्य ने) गुरू के माध्यम से आत्मिक जीवन की सूझ (का) अंजन हासिल कर लिया, (उसने अपने अंदर से) आत्मिक जीवन की ओर से बेसमझी (अज्ञानता का) अंधकार दूर कर लिया। जिस मनुष्य ने गुरू से ज्ञान का सुरमा ले लिया उस मनुष्य के अज्ञान के अंधेरे नाश हो जाते हैं। गुरू की बताई सेवा करके वह मनुष्य सबसे ऊँचा आत्मिक दर्जा हासिल कर लेता है, वह मनुष्य हरेक सांस से हरेक ग्रास से परमात्मा का नाम जपता रहता है। हे भाई! हरी-प्रभू ने जिन मनुष्यों पर मेहर की, उनको उसने गुरू सेवा में जोड़ दिया। हे हरी! मुझे गुरू चरणों में रख, गुरू के चरणों में रख, गुरू के चरण मुझे प्यारे लगते हैं।1। हे भाई! मुझे मेरा गुरू बहुत प्यारा लगता है, गुरू के बिना मै रह नहीं सकता। गुरू मुझे हरी-नाम देता है जो आखिरी वक्त में मेरा साथी बनेगा। गुरू ने वह हरी-नाम मेरे दिल में पक्का कर दिया है जो अंत समय मेरा मित्र बनने वाला है, जहाँ पे पुत्र, स्त्री कोई भी मददगार नहीं बनता, वहाँ हरी-नाम ने ही (जीव को बिपता से) छुड़वाना है। धन्य है गुरू, गुरू निर्लिप परमात्मा का रूप है, उस गुरू में लीन हो के मैं परमात्मा का नाम सिमरता हूँ। हे भाई! मुझे गुरू बहुत प्यारा लगता है, गुरू के बिना मैं रह नहीं सकता।2। हे भाई! जिन मनुष्यों ने गुरू महापुरुष के दर्शन नहीं किए, उनका जन्म व्यर्थ गया, उन्होंने सारा जीवन बे-अर्थ गवा लिया। उन्होंने अपना जनम अकारथ गवा लिया, परमात्मा से टूटे हुए वे मनुष्य आत्मिक मौत मर गए, आत्मिक मौत सहेड़ के वे (सारी उम्र) दुखी ही रहे। हृदय-गृह में कीमती हरी-नाम होते हुए भी वे बद्-नसीब मरूँ-मरूँ करते रहे, और, परमात्मा से विछुड़े रहे। हे भाई! जिन मनुष्यों ने परमात्मा का नाम नहीं सिमरा, जिन्होंने गुरू महापुरुष के दर्शन नहीं किए, खुदा के लिए तुम (भी) उनके दर्शन ना करना।3। (हे भाई! परमात्मा हमारा बादल है) हम निमाणे से (तुच्छ से) पपीहे हैं (मैं छोटा सा पपीहा हूँ), मैं अदना सा पपीहा हूँ, मैं परमात्मा के पास विनती करता हूँ कि मुझे मेरा प्यारा गुरू मिला, गुरू सतिगुरू को मिल के मैं परमात्मा की भक्ति करूँगा। हे भाई! गुरू को मिल के परमात्मा की भक्ति हम तभी कर सकते हैं जब परमात्मा कृपा करता है। गुरू के बिना मुझे और कोई मददगार नहीं दिखाई देता, गुरू ही मेरी जिंदगी (का आसरा) है। हे नानक! (कह–) गुरू ने ही परमात्मा के सदा कायम रहने वाला नाम (मेरे) दिल में पक्का किया है। मैं पपीहा हूँ (परमात्मा मेरा बादल है) मैं परमात्मा के पास विनती करता हूँ (कि मुझे गुरू मिला दे)।4।3।