Archives March 2024

HOLLA MAHALLA 1
ਹੋਲੇ ਮਹੱਲੇ ਦਾ ਇਤਿਹਾਸ

Video Here ਹੋਲੇ ਮਹੱਲੇ ਦਾ ਇਤਿਹਾਸ

ਜਾਣੋ ਕਿਉਂ ਮਨਾਇਆ ਜਾਂਦੈ ਹੋਲਾ-ਮਹੱਲਾ; ਸ਼ਸਤਰ ਵਿਦਿਆ ਨਾਲ ਜੁੜਿਆ ਇਤਿਹਾਸ

HOLLA MAHALLA 1

ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਚੇਤ ਦੀ ਪਹਿਲੀ ਨੂੰ ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ, ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।


ਹੋਲੇ ਮਹੱਲੇ ਦੇ ਸ਼ਬਦੀ ਅਰਥ
ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ, ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ‘ਹੋਲਾ’ ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ, ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ-ਮਹੱਲਾ ਪ੍ਰਚਲਿਤ ਕੀਤਾ। ਆਜ਼ਾਦੀ ਪ੍ਰਾਪਤ ਕਰਨ ਅਤੇ ਜੋਸ਼ ਪੈਦਾ ਕਰਨ ਲਈ ਗੁਰੂ ਜੀ ਨੇ ਜਿਥੇ ਨਵਾਂ ਜੀਵਨ ਬਖਸ਼ਿਆ ਉਥੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਭਾਈ ਕਾਨ੍ਹ ਸਿੰਘ ਅਨੁਸਾਰ- ਹੋਲੇ ਦੇ ਅਰਥ ਹਮਲਾ ਜਾ ਹੱਲਾ ਕਰਨਾ ਹੈ। ਡਾ. ਵਣਜਾਰਾ ਬੇਦੀ ਨੇ ‘ਮੁਹੱਲਾ ਨੂੰ ਅਰਬੀ ਦੇ ਸ਼ਬਦ ਮਹਲੱਹੇ ਦਾ ਤਦਭਵ ਦੱਸਿਆ ਹੈ। ਜਿਸ ਦਾ ਭਾਵ ਉਸ ਸਥਾਨ ਤੋਂ ਹੈ ਜਿੱਥੇ ‘ਫ਼ਤਹ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਪਹਿਲਾ ਇਹ ਸ਼ਬਦ ਇਸੇ ਭਾਵ ਵਿਚ ਵਰਤਿਆ ਜਾਂਦਾ ਜਦੋਂ ਸਿਖੇ ਹੋਏ ਅਸਥਾਨ ਉੱਪਰ ਕੋਈ ਦਲ ਕਾਬਜ ਹੋ ਜਾਂਦਾ ਤਾਂ ਉੱਥੇ ਹੀ ਦਰਬਾਰ ਲੱਗਦਾ ਹੈ ਸ਼ਾਸਤਰਧਾਰੀ ਤੇਗਜ਼ਨੀ ਦੇ ਕਮਾਲ ਵਿਖਾਉਂਦੇ ਪਰ ਹੌਲੀ-ਹੌਲੀ ਇਹ ਸ਼ਬਦ ਜਲੂਮ ਲਈ ਪ੍ਰਚਲਿਤ ਹੋ ਗਿਆ ਜੋ ਫ਼ੋਜੀ ਸੱਜ ਪੱਜ ਕੇ ਨਗਾਰਿਆਂ ਦੀ ਚੋਟ ਨਾਲ ਆਨੰਦਪੁਰ ਸਾਹਿਬ ਵਿਚ ਇਕ ਗੁਰਧਾਮ ਤੋਂ ਦੂਜੇ ਗੁਰਧਾਮਾ ਦੀ ਯਾਤਰਾਂ ਲਈ ਨਿਕਲਦਾ ਸੀ।

image 1

ਹੋਲੇ ਮੁਹੱਲੇ ਦਾ ਮੁੱਢ
ਹੋਲੇ-ਮਹੱਲੇ ਦਾ ਇਤਿਹਾਸ ਕਾਫੀ ਪੁਰਾਣਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਇਸ ਪਰੰਪਰਾ ਦੀ ਸ਼ੁਰੂਆਤ ਕੀਤੀ ਗਈ ਸੀ ਜੋ ਕਿ ਸਿੱਖ ਭਾਈਚਾਰੇ ਦੀ ਅਮੀਰ ਵਿਰਾਸਤ ਬਣੀ। ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਵਿਸ਼ਵ ਪ੍ਰਸਿੱਧ ਹੋਲਾ ਮੁਹੱਲਾ ਖਾਲਸਾ ਜਾਹੋ-ਜਲਾਲ ਦੇ ਪ੍ਰਤੀਕ ਧੂਮਧਾਮ ਨਾਲ ਮਨਾਇਆ ਜਾਂਦਾ ਹੈ।


ਕਿਵੇਂ ਸ਼ੁਰੂ ਹੋਈ ਪਰੰਪਰਾ
ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਜਾਬਰ ਤੇ ਜ਼ਾਲਮ ਹਾਕਮਾਂ ਖ਼ਿਲਾਫ਼ ਸੰਘਰਸ਼ ਕਰਨ ਤੇ ਕੌਮ ‘ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: ‘ਚ ਹੋਲੇ ਮਹੱਲੇ ਦੀ ਪਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਵੱਲੋਂ ਖ਼ਾਲਸਾਈ ਫ਼ੌਜਾਂ ਸਾਸ਼ਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਜਾਂਦੀ ਸੀ। ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾਂਦਾ ਹੈ। ਖ਼ਾਲਸੇ ਵਲੋਂ ਹੋਲਾ ਤਲਵਾਰਾਂ, ਬਰਛਿਆਂ ਅਤੇ ਨੇਜ਼ਿਆਂ ਨਾਲ ਖੇਡਿਆ ਜਾਂਦਾ ਹੈ। ਇਸ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਵੱਡੇ ਪੱਧਰ ਉਤੇ ਹੋਲਾ-ਮਹੱਲਾ ਮਨਾਇਆ ਜਾਂਦਾ ਹੈ। ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਇਤਿਹਾਸਕ ਨਗਰੀ ਵਿੱਚ ਦਰਸ਼ਨ ਕਰਨ ਲਈ ਪੁੱਜਦੀ ਹੈ।


ਹੋਲਾ ਮੁਹੱਲਾ ਪੁਰਬ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਆਨੰਦਪੁਰ ਸਾਹਿਬ ਦੇ ਕਿਲ੍ਹੇ ਵਿਚ, ਚੇਤ ਵਦੀ ਏਕਤ ਸੰਮਤ 1757 ਨੂੰ ਬੰਨਿਆਂ, ਇਤਿਹਾਸਕਾਰਾਂ ਅਤੇ ਵਿਦਵਾਨਾਂ ਅਨੁਸਾਰ ਹੋਲੀ ਨੂੰ ਇਕ ਨਵੀ ਉਪਮਾ ਹੋਲਾ ਮੁਹੱਲਾ ਦੇਣ ਦਾ ਮਨੋਰਥ ਸਿੱਖ ਨੂੰ ਅਨਿਆਂ, ਜੁਲਮ ਉੱਤੇ ਸੱਚ ਅਤੇ ਨਿਆਂ ਦੀ ਜਿੱਤ ਦਾ ਸੰਕਲਪ ਦ੍ਰਿੜ ਕਰਵਾਉਣਾ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਮੁਰਦਾ ਹੋ ਚੁੱਕੀ ਭਾਰਤੀ ਖਲਕਤ ਨੂੰ ਉਸ ਵੇਲੇ ਦੇ ਜਾਬਰ ਤੇ ਜਾਲਮ ਹਾਕਮਾਂ ਖਿਲਾਫ ਸੰਘਰਸ਼ ਕਰਨ ਤੇ ਕੌਮ ‘ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: ‘ਚ ਹੋਲੇ ਮਹੱਲੇ ਦੀ ਪ੍ਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਵੱਲੋਂ ਖਾਲਸਾਈ ਫੌਜਾਂ ਦੇ ਦੋ ਮਨਸੂਈ ਦਲਾਂ ‘ਚ ਸਾਸ਼ਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ । ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਭਾਰਤ ਵਾਸੀਆਂ ਨੇ ਪ੍ਰਾਚੀਨ ਕਾਲ ਤੋਂ ਹਰੇਕ ਰੁੱਤ ਦੇ ਬਦਲਣ ‘ਤੇ ਆਪਣੇ ਦਿਲੀ ਭਾਵਾਂ ਦਾ ਪ੍ਰਗਟਾਵਾ ਕਰਨ ਲਈ ਤਿਉਹਾਰ ਨੀਯਤ ਕੀਤੇ ਹੋਏ ਹਨ। ਗੁਰੂ ਸਾਹਿਬਾਨ ਇਨ੍ਹਾਂ ਪ੍ਰੰਪਰਾਗਤ ਤਿਉਹਾਰਾਂ ਵਿਚ ਨਰੋਆ ਅਤੇ ਰਹੱਸਮਈ ਪਰਿਵਰਤਨ ਲਿਆਉਣਾ ਚਾਹੁੰਦੇ ਸਨ। ਇਸ ਲਈ ਸਤਿਗੁਰਾਂ ਨੇ ਜਿਹੜਾ ਗੁਰਮਤਿ ਸੱਭਿਆਚਾਰ ਸਿਰਜਿਆ ਉਸ ਵਿਚ ਪ੍ਰਚਲਿਤ ਭਾਰਤੀ ਤਿਉਹਾਰਾਂ ਨੂੰ ਪਰਮਾਰਥ ਦੇ ਅਰਥਾਂ ਵਿਚ ਬਦਲ ਕੇ ਰੂਪਮਾਨ ਕੀਤਾ ਤਾਂ ਕਿ ਇਨ੍ਹਾਂ ਤੋਂ ਸਮਾਜ ਨੂੰ ਕੋਈ ਉਸਾਰੂ ਸੇਧ ਪ੍ਰਦਾਨ ਕੀਤੀ ਜਾ ਸਕੇ। ਖ਼ਾਲਸੇ ਵਲੋਂ ਹੋਲਾ ਤਲਵਾਰਾਂ, ਬਰਛਿਆਂ ਅਤੇ ਨੇਜ਼ਿਆਂ ਨਾਲ ਖੇਡਿਆ ਜਾਂਦਾ ਹੈ। ਹੋਲੀ ਦਾ ਇਹ ਬਦਲ ਹੋਲੇ-ਮਹੱਲੇ ਦੇ ਰੂਪ ਵਿਚ ਨਵ-ਸੰਕਲਪ ਵਜੋਂ ਸੀ।

image 2

ਇਸ ਤਰ੍ਹਾਂ ਹੋਲਾ ਮਹੱਲਾ ਆਨੰਦਪੁਰ ਸਾਹਿਬ ਦਾ ਮਸ਼ਹੂਰ ਮੇਲਾ ਹੈ। ਹੋਲਾ ਮਹੱਲਾ ਮਨੁੱਖ ਦੀ ਆਜਾਦੀ ਬਹਾਦਰੀ ਤੇ ਦਾਨਸ਼ਸੰਦੀ ਦਾ ਪ੍ਰਤੀਕ ਹੈ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਨੂੰ ਸਿੰਘ ਖਾਲਸਾ ਬਣਾ ਦਿੱਤਾ। ਉਨ੍ਹਾਂ ਨੇ ਵਹਿਮਾ ਭਰਮਾਂ ਨੂੰ ਖਤਮ ਕਰਕੇ ਇਕ ਸ਼ਕਤੀਸ਼ਾਲੀ ਕੌਮ ਦੀ ਸਿਰਜਣਾ ਕੀਤੀ। ਗੁਰੂ ਹੀ ਨੇ ਸਮਾਜ ਵਿੱਚੋਂ ਊਚ-ਨੀਚ, ਭਿੰਨ-ਭੇਦ ਮੁਕਾ ਕੇ ਹੀ ਖੁਸ਼ੀ ਵਜੋਂ ਹੋਲਾ ਮਹੱਲਾ ਸਨਾਉਣ ਆਰੰਭਿਆ ਜਦੋਂ ਹੋਲੇ ਮਹੱਲੇ ਦਾ ਜਲੂਮ ਕਢਿਆ ਜਾਂਦਾ ਤਾਂ ਉਸਦੇ ਅੱਗੇ-ਅੱਗੇ ਯੁੱਧ ਕਲਾ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਮੰਗ ਅਨੁਸਾਰ ਮਨੁੱਖਤਾ ਦਾ ਮਨੋਬਲ ਉੱਚਿਆਂ ਚੁੱਕਣ ਦੇ ਨਾਲ-ਨਾਲ ਸਰੀਰਕ ਤੌਰ ‘ਤੇ ਬਲਵਾਨ ਕਰਨ ਦੇ ਨਵੇਂ ਸਾਧਨ ਅਪਣਾਏ ਭਗਤੀ-ਸ਼ਕਤੀ ਦੇ ਆਦਰਸ਼ਕ ਸੁਮੇਲ ਲਈ ਸ਼ਸਤਰਾਂ ਦੇ ਸਤਿਕਾਰ ਅਤੇ ਸਹੀ ਪ੍ਰਯੋਗ ਉੱਪਰ ਬਲ ਦਿੱਤਾ। ਇਸੇ ਪਰਿਵਰਤਨ ਤਹਿਤ ਖ਼ਾਲਸਾ ਪੰਥ ਵਿਚ ਹੋਲਾ ਮਹੱਲਾ ਪੁਰਬ ਦਾ ਮੰਤਵ ਅਤੇ ਉਦੇਸ਼ ਬੜੇ ਉਸਾਰੂ ਅਤੇ ਸਾਰਥਕ ਰੂਪ ਵਿਚ ਪ੍ਰਗਟ ਕੀਤਾ।


ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਇਸ ਤਿਉਹਾਰ ਦਾ ਸੰਬੰਧ ਸੂਰਮਤਾਈ ਨਾਲ ਜੋੜਿਆ। ਮਹੱਲਾ ਇਕ ਪ੍ਰਕਾਰ ਦੀ ਮਸਨੂਈ ਲੜਾਈ ਹੈ, ਪੈਦਲ ਅਤੇ ਘੋੜ-ਸਵਾਰ ਸ਼ਸਤਰਧਾਰੀ ਸਿੰਘਾਂ ਦੇ ਦਲ ਬਣਾ ਕੇ ਇਕ ਖਾਸ ਹਮਲੇ ਦੀ ਥਾਂ ‘ਤੇ ਹਮਲਾ ਕਰਦੇ ਹਨ ਅਤੇ ਅਨੇਕ ਪ੍ਰਕਾਰ ਦੇ ਕਰਤੱਬ ਦਿਖਾਉਂਦੇ ਹਨ। ਗੁਰੂ ਗੋਬਿੰਦ ਸਿੰਘ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਵਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ ਸਨ। ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਘੋੜਸਵਾਰੀ ਤੇ ਗਤਕੇਬਾਜ਼ੀ ਦੇ ਜੰਗਜ਼ੂ ਕਰਤੱਬ ਦੇਖਣਯੋਗ ਹੁੰਦੇ ਹਨ। ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਖੁਦ ਸ਼ਾਮਿਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ। ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲਾ ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜ਼ੂ ਤਿਉਹਾਰ ‘ਤੇ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ‘ਚੋਂ ਨਿਕਲ ਕੇ ਇਸ ਉਤਸਵ ਵਿਚ ਧੜਾ-ਧੜ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਿਲ ਹੋਣ ਲੱਗੇ। ‘ਹੋਲਾ ਮਹੱਲਾ’ ਸਾਨੂੰ ਇਕ ਉਪਦੇਸ਼ ਦਿੰਦਾ ਹੈ। ਜਦ ਤਕ ਇਸ ਜਗਤ ਵਿਚ ਮਚ ਰਹੇ ‘ਮਹੱਲੇ’ ਅੰਦਰ ਅਸੀਂ ਪੂਰੇ ਬਲ ਅਤੇ ਪ੍ਰਾਕਰਮ ਨਾਲ ਸ਼ਾਮਿਲ ਨਹੀਂ ਹੁੰਦੇ, ਅਸੀਂ ਹੋਰਾਂ ਕੋਲੋਂ ਪਛੜ ਜਾਵਾਂਗੇ। ਜੇ ਅਸੀਂ ਚਾਹੁੰਦੇ ਹਾਂ ਕਿ ਇਸ ਜੀਵਨ ਨੂੰ ਸਫਲ ਕਰੀਏ ਤਾਂ ਸਾਨੂੰ ਪਿਤਾ ਕਲਗੀਧਰ ਦਾ ਦੱਸਿਆ ਉਦੇਸ਼ ਚੇਤੇ ਰੱਖਣਾ ਚਾਹੀਦਾ ਹੈ। ਸਾਨੂੰ ਹੋਲੇ ਮਹੱਲੇ ਤੋਂ ਸੱਚਾ ਉੱਦਮੀ ਜੀਵਨ ਲੈ ਕੇ ਆਪਣੀ ਤਕਦੀਰ ਨੂੰ ਨਵੇਂ ਸਿਰਿਓਂ ਘੜਨਾ ਚਾਹੀਦਾ ਹੈ।
ਵੱਖ-ਵੱਖ ਸਥਾਨਾਂ ਤੇ ਹੋਲੇ-ਮਹੱਲੇ ਦੀ ਮਹੱਤਤਾ ਸੋਧੋ

image 3

ਗੁਰੂ ਗੋਬਿੰਦ ਸਿੰਘ ਦੁਆਰਾ ਆਨੰਦਪੁਰ ਸਾਹਿਬ ਵਿਚ ਸ਼ੁਰੂ ਕੀਤੀ ਹੋਲਾ ਮੁਹੱਲਾ ਕੱਢਣ ਦੀ ਰੀਤ ਵਰਤਮਾਨ ਸਮੇਂ ਵੀ ਕੀਤੀ ਜਾਂਦੀ ਹੈ। ਨਿਹੰਗ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਹੋਲਾ ਮਹੱਲਾ ਸ਼ੁਰੂ ਕਰਦੇ ਹਨ। ਨਗਾਰਿਆਂ ਦੀ ਗੂੰਜ ਵਿਚ ਨਿਸ਼ਾਨ ਸਾਹਿਬ ਚੜ੍ਹਾਏ ਜਾਂਦੇ ਹਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ ਦੂਰ-ਦੂਰ ਤੋਂ ਲੋਕ ਵਹੀਰਾ ਘੱਤ ਕੇ ਆਉਂਦੇ ਹਨ।


ਹਜ਼ੂਰ ਸਾਹਿਬ ਨਾਦੇੜ ਵਿਚ ਵੀ ਹੋਲੇ ਮਹੱਲੇ ਦਾ ਜਲੂਸ ਨਿਕਲਦਾ ਹੈ। ਜਲੂਸ ਦੇ ਅੱਗੇ ਇੱਕ ਸ਼ਿੰਗਾਰਿਆਂ ਹੋਇਆ ਨੀਲਾ ਘੋੜਾ ਚੱਲਦਾ ਹੈ ਅਤੇ ਪਿੱਛੇ ਸੰਗਤਾਂ। ਫਿਰ ਕੁਝ ਸੂਰਮੇ ਹਵਾ ਵਿਚ ਫਾਇਰ ਕਰਦੇ ਹਨ, ਜਿਵੇਂ ਕਿਸੇ ਦੁਸ਼ਮਣ ਉੱਪਰ ਹਮਲਾ ਕੀਤਾ ਗਿਆ ਹੋਵੇ। ਘੋੜਾ ਬੜੀ ਤੇਜ਼ੀ ਨਾਲ ਦੌੜਦਾ ਹੈ ਤੇ ਉਸ ਪਿੱਤੇ ਸੰਗਤਾਂ ਦੌੜਦੀਆਂ ਹਨ। ਇਸ ਨੂੰ ‘ਮਹੱਲਾ` ਕਿਹਾ ਜਾਂਦਾ ਹੈ। ਹੋਲੇ ਮਹੱਲੇ ਦਾ ਜਲੂਸ ਆਨੰਦਪੁਰ ਸਾਹਿਬ ਅਤੇ ਹਜ਼ੂਰ ਸਾਹਿਬ ਤੋਂ ਇਲਾਵਾਂ ਹੋਰ ਕਿਧਰੇ ਨਹੀਂ ਨਿਕਲਦਾ।

image 4

ਹੋਲਾ ਮਹੱਲਾ ਦੀ ਤਿੱਥ ਨੂੰ ਗੁਰਦੁਆਰਾ ਪਾਉਂਟਾ ਸਾਹਿਬ ਦੇ ਬਾਹਰ ਮੇਲਾ ਲੱਗਦਾ ਹੈ। ਇਸ ਮੇਲੇ ਵਿਚ ਭਾਰੀ ਗਿਣਤੀ ਵਿਚ ਦੂਰ-ਦੁਹਾਡੇ ਤੋਂ ਆਏ ਲੋਕ ਸ਼ਾਮਿਲ ਹੁੰਦੇ ਹਨ। ਇਸ ਸਥਾਨ ਦੀ ਇਤਿਹਾਸਕ ਤੌਰ ਦੀ ਭਾਰੀ ਮਹੱਤਤਾ ਹੈ। ਡਾ. ਵਣਜਾਰਾ ਬੇਦੀ ਅਨੁਸਾਰ, “ਗੁਰੂ ਗੋਬਿੰਦ ਸਿੰਘ 1742 ਬਿਕਰਮੀ ਵਿਚ 52 ਕਵੀਆ ਅਤੇ ਇੱਥੇ ਸਾਢੇ ਚਾਰ ਸਾਲ ਰਹੇ ਸਨ। ਉਸ ਸਮੇਂ ਪਾਉਂਟਾ ਸਾਹਿਬ ਵਿਚ ਹੋਲੇ ਮੁਹੱਲੇ ਵਾਲੇ ਦਿਨ ਸੂਰਮੇ ਆਪਣੇ ਕਰਤੱਬ ਵਿਖਾਉਂਦੇ ਅਤੇ ਕਵੀ ਆਪਣੀ ਕਵਿਤਾ ਸੁਣਾਉਂਦੇ ਸਨ।


ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਫੁੱਲਾਂ ਅਤੇ ਲਾਈਟਿੰਗ ਨਾਲ ਸਜਾਵਟ ਕੀਤੀ ਜਾਂਦੀ ਹੈ। ਇਸ ਮਗਰੋਂ ਹੋਲੇ-ਮਹੱਲੇ ਵਾਲੇ ਦਿਨ ਗੱਤਕਾ ਪਾਰਟੀਆਂ ਅਤੇ ਘੋੜ ਸਵਾਰਾਂ ਵੱਲੋਂ ਕਰਤੱਬ ਦਿਖਾਏ ਜਾਂਦੇ ਹਨ। ਇਹ ਮੁਕਾਬਲੇ ਕਾਫੀ ਖਿੱਚ ਦਾ ਕੇਂਦਰ ਹੁੰਦੇ ਹਨ। ਇਸ ਦਿਨ ਨਗਾਰਿਆਂ ਦੀ ਗੂੰਜ ਵਿਚ, ਸਜ-ਧਜ ਕੇ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਇੱਕ ਵੱਡਾ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜਿਸ ਨੂੰ ‘ਮਹੱਲਾ’ ਕਿਹਾ ਜਾਂਦਾ ਹੈ। ਇਸ ਮਹੱਲੇ ਵਿਚ ਨਿਹੰਗ ਸਿੰਘ ਅਤੇ ਹੋਰ ਸਿੱਖ ਸੰਗਤ ਵੱਡੀ ਪੱਧਰ ‘ਤੇ ਸ਼ਾਮਲ ਹੁੰਦੀ ਹੈ, ਜਿੱਥੇ ਸ਼ਸਤਰਾਂ ਦੇ ਕਰਤੱਬ ਦਿਖਾਏ ਜਾਂਦੇ ਹਨ।


ਧੰਨਵਾਦ

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 70
9

ਸਲੋਕ ॥
ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥


ਪਉੜੀ ॥
ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥

ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧। ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨। ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।

सलोक ॥
दइआ करणं दुख हरणं उचरणं नाम कीरतनह ॥ दइआल पुरख भगवानह नानक लिपत न माइआ ॥१॥ भाहि बलंदड़ी बुझि गई रखंदड़ो प्रभु आपि ॥ जिनि उपाई मेदनी नानक सो प्रभु जापि ॥२॥


पउड़ी ॥
जा प्रभ भए दइआल न बिआपै माइआ ॥ कोटि अघा गए नास हरि इकु धिआइआ ॥ निरमल भए सरीर जन धूरी नाइआ ॥ मन तन भए संतोख पूरन प्रभु पाइआ ॥ तरे कुट्मब संगि लोग कुल सबाइआ ॥१८॥

हे नानक! अगर मनुष्य दयालु सर्व-व्यापक भगवान के नाम की वडिआई करे तो प्रभू मेहर करता है, उसके दुखों का नाश करता है और वह मनुष्य माया के मोह में नहीं फसता।1। हे नानक! जिस प्रभू ने सारी दुनिया रची है उसका सिमरन कर, (सिमरन करने से) वह प्रभू खुद जीव का रखवाला बनता है और उसके अंदर जलती हुई (तृष्णा की) आग बुझ जाती है।2। जब (जीव पर) प्रभू जी मेहरवान हों तो माया जोर नहीं डाल सकती। एक प्रभू को सिमरने से करोड़ों ही पाप नाश हो जाते हैं, सिमरन करने वाले बँदों की चरण-धूड़ में नहाने से शरीर पवित्र हो जाते हैं, (संतों की संगति में) पूर्ण प्रभू मिल जाता है और मन व तन दोनों को संतोष प्राप्त होता है। ऐसे मनुष्यों की संगति में उनके परिवार के लोग और सारी ही कुलों का उद्धार हो जाता है।18।

Your PHP installation appears to be missing the MySQL extension which is required by WordPress.

Go to php.ini in cpanel File Manager

go to web root files and create new File phpinfo.php

<?php
phpinfo();
?>
add this code.

go to yourwebsite.com/phpinfo.php get current extension urls and change to 

match entention url same with php.ini
image

See loaded configuration file location

Go To Edit mode php.ini

edit directory like this in php.ini