Archives August 6, 2024

Daily Mukhwak From Takht Shri  Patna Sahib
Daily Mukhwak From Takht Shri  Patna Sahib

Hukamnama Sahib From  Takht Shri Harimandar Ji   Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 637


Mukhwaak In Punjabi


ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥


Meaning In Punjabi


ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ ॥੧॥ ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ। ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ ॥ ਰਹਾਉ ॥ ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ, (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ ॥੨॥ ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ ॥੩॥ ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ ॥੪॥ ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ ॥੫॥ ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ॥੬॥ ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ ॥੭॥ ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ ਜੀ! (ਆਖੋ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ ॥੮॥੧॥


Mukhwaak In Hindi


सोरठि महला ३ घरु १ तितुकीੴ सतिगुर प्रसादि ॥भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥ मनमुखा नो परतीति न आवी अंतरि लोभ सुआउ ॥ गुरमुखि हिरदै सबदु न भेदिओ हरि नामि न लागा भाउ ॥ कूड़ कपट पाजु लहि जासी मनमुख फीका अलाउ ॥३॥ भगता विचि आपि वरतदा प्रभ जी भगती हू तू जाता ॥ माइआ मोह सभ लोक है तेरी तू एको पुरखु बिधाता ॥ हउमै मारि मनसा मनहि समाणी गुर कै सबदि पछाता ॥४॥ अचिंत कम करहि प्रभ तिन के जिन हरि का नामु पिआरा ॥ गुर परसादि सदा मनि वसिआ सभि काज सवारणहारा ॥ ओना की रीस करे सु विगुचै जिन हरि प्रभु है रखवारा ॥५॥ बिनु सतिगुर सेवे किनै न पाइआ मनमुखि भउकि मुए बिललाई ॥ आवहि जावहि ठउर न पावहि दुख महि दुखि समाई ॥ गुरमुखि होवै सु अम्रितु पीवै सहजे साचि समाई ॥६॥ बिनु सतिगुर सेवे जनमु न छोडै जे अनेक करम करै अधिकाई ॥ वेद पड़हि तै वाद वखाणहि बिनु हरि पति गवाई ॥ सचा सतिगुरु साची जिसु बाणी भजि छूटहि गुर सरणाई ॥७॥ जिन हरि मनि वसिआ से दरि साचे दरि साचै सचिआरा ॥ ओना दी सोभा जुगि जुगि होई कोइ न मेटणहारा ॥ नानक तिन कै सद बलिहारै जिन हरि राखिआ उरि धारा ॥८॥१॥


Mukhwaak Meaning In Hindi


अर्थ: राग सोरठि, घर १ में गुरू अमरदास जी की तिन-तुकी बाणी।अकाल पुरख एक है और सतिगुरू की कृपा द्वारा मिलता है।हे हरी! तूँ अपने भगतों की इज़्ज़त सदा रखता हैं, जब से जगत बना है तब से (भगतों की इज़्ज़त) रखता आ रहा हैं। हे हरी! प्रहिलाद भगत जैसे अनेकों सेवकों की तूँ इज़्ज़त रखी है, आप ने हरणाखस को मार दिया। हे हरी! जो मनुष्य गुरू के सनमुख रहते हैं उनको निश्चय होता है (कि तूँ भगतों की इज़्ज़त बचाता हैं, परन्तु) अपने मन के पीछे चलने वाले मनुष्य भटकनों में पड़ कर कुराहे पड़े रहते हैं ॥१॥ हे हरी! (भगतों की इज़्ज़त) तेरी ही इज़्ज़त है। हे स्वामी! भगत तेरी शरण पड़े रहते हैं, तूँ अपने भगतों की इज़्ज़त रख ॥ रहाउ ॥ हे भाई! भगतों को मौत डरा नहीं सकती, मौत का डर भगतों के नज़दीक नहीं आता, (क्योंकि मौत के डर की जगह) सिर्फ परमात्मा का नाम (उनके) मन में वस्ता है, नाम की बरकत से ही वह (मौत के डर से) मुक्ति पा लेते हैं। भगत गुरू के द्वारा (गुरू की श़रण पड़ कर) आतमिक अडोलता में प्रभू-प्यार में (टिके रहते हैं, इस लिए) सब करामाती शक्तियाँ भगतों के चरणों में लगी रहती हैं ॥२॥ हे भाई! अपने मन के पीछे चलने वाले मनुष्यों को (परमात्मा पर) यकीन नहीं बनता, उनके अंदर लोभ-भरी ग़रज़ टिकी रहती है। गुरू की शरण पड़ कर उन (मनमुखों) के हृदय में गुरू का श़ब्द नहीं वसता, परमात्मा के नाम में उनका प्यार नहीं बनता। मनमुखों का बोल भी फीका फीका होता है। पर उनका झूठ और ठगी का राज़ खुल ही जाता है ॥३॥ हे प्रभू! अपने भगतों में तूँ आप काम करता हैं, तेरे भगतों ने ही तेरे साथ गहरी सांझ पाई है। परन्तु, हे प्रभू! माया का मोह भी तेरी ही रचना है, तूँ आप ही सर्व-व्यापक हैं, और रचनहार हैं, जिन मनुष्यों ने गुरू के श़ब्द द्वारा (अपने अंदर से) अंहकार दूर कर के मन का फुरना मन में ही लीन कर दिया है, उन्होंने (हे प्रभू! तेरे साथ) सांझ पा लई ॥४॥ हे प्रभू! जिन को तेरा हरी-नाम प्यारा लगता है तूँ उनके काम कर देता हैं, उनको कोई चिंता-फ़िक्र ही नहीं होता। हे भाई! गुरू की कृपा से जिन के मन में परमात्मा सदा वसा रहता है, परमात्मा उनके सभी कार्य संवार देता है। जिन मनुष्यों का रक्षक परमात्मा आप बनता है, उनकी बराबरी जो भी मनुष्य करता है वह नष्ट होता है ॥५॥ हे भाई! गुरू की श़रण पड़े बिना किसी मनुष्य ने भी (परमात्मा का मिलाप) हासिल नहीं किया। अपने मन के पीछे चलने वाले मनुष्य व्यर्थ बोल बोल कर बिलाप कर कर के आतमिक मौत प्राप्त कर लेते हैं। वह सदा जन्म मरण के चक्र में पड़े रहते हैं (इस चक्र से बचने के लिए कोई) रास्ता वह खोज नहीं सकते, दुख में (जीवन बतीत करते हुए आखिर) दुख में (ही) खत्म हो जाते हैं। जो मनुष्य गुरू की शरण पड़ता है वह आतमिक जीवन देने वाला नाम-जल पीता है, (और, इस तरह) आतमिक अडोलता में सदा-थिर हरी-नाम में लीन रहता है ॥६॥ हे भाई! गुरू की शरण पड़े बिना (मनुष्य को जन्मों का चक्र नहीं छोड़ता, वह चाहे बहुत अनेकों ही (मिथे हुए धार्मिक) कार्य करता रहे। (पंडित लोग) वेद (आदि धर्म-पुस्तकें) पढ़ते हैं, और (उन्हा अनुसार बहुत) बहसें (ही) करते हैं। (यकीन जानों कि) परमात्मा के नाम के बिना उन्होंने प्रभू-द्वार पर अपनी इज़्ज़त गंवा लई है। हे भाई! गुरू सदा-थिर प्रभू के नाम का उपदेश करने वाला है, उस की बाणी भी परमात्मा की सिफ़त-सलाह वाली है। जो मनुष्य दौड़ कर गुरू की शरण जा पड़ते हैं, वह (आतमिक मौत से) बच जाते हैं ॥७॥ हे भाई! जिन मनुष्यों के मन में परमात्मा आ वसता है, वह मनुष्य सदा-थिर प्रभू के द्वार पर आदर पाते हैं। उन मनुष्यों की वडियाई प्रत्येक युग में ही होती है, कोई (निंदक आदि उनकी इस हो रही वडियाई को) मिटा नहीं सकता। हे नानक जी! (कहो-) मैं उन मनुष्यों से कुर्बान जाता हूँ, जिन्होंने परमात्मा (के नाम) को अपने हृदय में वसा रखा है ॥८॥१॥


Sorath Mahalaa 3 Ghar 1 Titukee
Ik Oankaar Satgur Parsaad ||
Bhagtaa Dee Sadaa Too Rakhdaa Har Jeeu Dhhur Too Rakhdaa Aaeaa || Prehlaad Jan Tudhh Raakh Lae Har Jeeu Harnaakhas Maar Pachaaeaa || Gurmukhaa No Parteet Hai Har Jeeu Manmukh Bharam Bhulaaeaa ||1|| Har Jee Eh Teree Vaddeaaee || Bhagtaa Kee Paij Rakh Too Suaamee Bhagat Teree Sarnaaee || Rahaau || Bhagtaa No Jam Joh N Saakai Kaal N Nerrai Jaaee || Keval Raam Naam Man Vaseaa Naame Hee Mukat Paaee || Ridhh Sidhh Sabh Bhagtaa Charnee Laagee Gur Kai Sehaj Subhaaee ||2|| Manmukhaa No Parteet N Aavee Antar Lobh Suaau || Gurmukh Hirdai Shabad N Bhedeo Har Naam N Laagaa Bhaau || Koorr Kapatt Paaj Leh Jaasee Manmukh Feekaa Alaau ||3|| Bhagtaa Vich Aap Vartadaa Prabh Jee Bhagtee Hoo Too Jaataa || Maaeaa Moh Sabh Lok Hai Teree Too Eko Purakh Bidhhaataa || Haumai Maar Mansaa Maneh Samaanee Gur Kai Shabad Pashhaataa ||4|| Achint Kamm Kareh Prabh Tin Ke Jin Har Kaa Naam Piaaraa || Gur Parsaad Sadaa Man Vaseaa Sabh Kaaj Savaaranhaaraa || Onaa Kee Rees Kare Su Viguchai Jin Har Prabh Hai Rakhvaaraa ||5|| Bin Satgur Seve Kinai N Paaeaa Manmukh Bhauk Mue Bil_laaee || Aaveh Jaaveh Thaur N Paaveh Dukh Meh Dukh Samaaee || Gurmukh Hovai Su Amrit Peevai Sehje Saach Samaaee ||6|| Bin Satgur Seve Janam N Shhoddai Je Anek Karam Karai Adhhekaaee || Ved Parreh Tai Vaad Vakhaaneh Bin Har Pat Gavaaee || Sachaa Satgur Saachee Jis Baanee Bhaj Shhootteh Gur Sarnaaee ||7|| Jin Har Man Vaseaa Se Dar Saache Dar Saachai Sacheaaraa || Onaa Dee Sobhaa Jug Jug Hoee Koe N Mettanhaaraa || Naanak Tin Kai Sad Balehaarai Jin Har Raakheaa Ur Dhhaaraa ||8||1||


Meaning: Sorath, Third Mahalaa, First House, Titukee:
One Universal Creator God. By The Grace Of The True Guru:
You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. ||1|| O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. ||2|| The self-willed manmukhs have no faith; they are filled with greed and self-interest. They are not Gurmukh – they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. ||3|| You are pervading through Your devotees, O Dear God; through Your devotees, You are known. All the people are enticed by Maya; they are Yours, Lord – You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. ||4|| God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. ||5|| Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. ||6|| Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. ||7|| Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak Ji is forever a sacrifice to those who enshrine the Lord within their hearts. ||8||1||


www.shrimuktsarsahib.com


Today Mukhwak From  Janam Asthan Guru Gobind Singh Ji
Hukamnama Sahib
Takht  Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak  Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Today Mukhwak From Janam Asthan Guru Gobind Singh Ji
Hukamnama Sahib
 Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib

PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

Dhan Shri Guru Granth Sahib JI Maharaj

Daily Mukhwak From Gurdwara Bangla Sahib New Delhi
Daily Mukhwak From Gurdwara Bangla Sahib New Delhi

Hukamnama Sahib From Gurdwara  Shri Bangla Sahib, New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 693

ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥


ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {“ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ”}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) (“ਦੁਯੀ ਕੁਦਰਤਿ ਸਾਜੀਐ”) । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) (“ਕਰਿ ਆਸਣੁ ਡਿਠੋ ਚਾਉ”) । (ਇਸ ਤਰ੍ਹਾਂ ਇਹ ਸੰਸਾਰ) ਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ) ।੧।ਰਹਾਉ। ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈ, ਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤ) ਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧। ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀ) ਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ) ।੨। (ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂ, ਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪। ਸ਼ਬਦ ਦਾ ਭਾਵ: ਮਾਇਆ ਦਾ ਪ੍ਰਭਾਵ ਅਤੇ ਇਸ ਦਾ ਇਲਾਜ। ਇਹ ਸਾਰੀ ਮਾਇਕ ਰਚਨਾ ਪ੍ਰਭੂ ਤੋਂ ਹੀ ਹੋਈ ਹੈ, ਪ੍ਰਭੂ ਸਭ ਵਿਚ ਵਿਆਪਕ ਹੈ। ਪਰ ਜੀਵ ਪ੍ਰਭੂ ਨੂੰ ਵਿਸਾਰ ਕੇ ਮਾਇਆ ਦੇ ਹੱਥ ਉੱਤੇ ਨੱਚ ਰਹੇ ਹਨ। ਪ੍ਰਭੂ ਦੀ ਸ਼ਰਨ ਪਿਆਂ ਹੀ ਇਸ ਤੋਂ ਬਚੀਦਾ ਹੈ।


पहिल पुरीए पुंडरक वना ॥ ता चे हंसा सगले जनां ॥ क्रिस्ना ते जानऊ हरि हरि नाचंती नाचना ॥१॥ पहिल पुरसाबिरा ॥ अथोन पुरसादमरा ॥ असगा अस उसगा ॥ हरि का बागरा नाचै पिंधी महि सागरा ॥१॥ रहाउ ॥ नाचंती गोपी जंना ॥ नईआ ते बैरे कंना ॥ तरकु न चा ॥ भ्रमीआ चा ॥ केसवा बचउनी अईए मईए एक आन जीउ ॥२॥ पिंधी उभकले संसारा ॥ भ्रमि भ्रमि आए तुम चे दुआरा ॥ तू कुनु रे ॥ मै जी ॥ नामा ॥ हो जी ॥ आला ते निवारणा जम कारणा ॥३॥४॥


अर्थ: पहले पुरुष (अकाल पुरख) प्रगट हुआ (“आपीनै् आपु साजिओ, आपीनै रचिओ नाउ”)। फिर अकाल-पुरख से माया (बनी) (“दुयी कुदरति साजीअै”)। इस माया का और उस अकाल-पुरख का (मेल हुआ) (“करि आसणु डिठो चाउ”)। (इस तरह ये संसार) परमात्मा का एक सुंदर सा बाग़ (बन गया है, जो) ऐसे नाच रहा है जैसे (कूएं की) टिंडों में पानी नाचता है (भाव, संसार के जीव माया में मोहित हो के दौड़-भाग कर रहे हैं, माया के हाथों में नाच रहे हैं)।1। रहाउ। पहले पहल (जो जगत बना वह, मानो) कमल फूलों का खेत है, सारे जीव-जंतु उस (कमल के फूलों के खेत) के हंस हैं। परमात्मा की ये रचना नाच कर रही है। ये प्रभू की माया (की प्रेरणा) से समझो।1। सि्त्रयां-मर्द सब नाच रहे हैं, (पर इन सबमें) परमात्मा के बिना और कोई नहीं है। (हे भाई! इस में) शक ना कर, (इस संबंध में) भ्रम दूर कर दे। हरेक स्त्री-मर्द में परमात्मा के बचन ही एक-रस हो रहे हैं (भाव, हरेक जीव में परमात्मा खुद ही बोल रहा है)।2। (हे भाई! जीव-) टिंडें (जैसे रहट के डिब्बे पानी में डुबकियां लेते हैं) संसार-समुंद्र में डुबकियां ले रही हैं। हे प्रभू! भटक-भटक के मैं तेरे दर पर आ गिरा हूँ। हे (प्रभू) जी! (अगर तू मुझसे पूछे) तू कौन है? (तो) हे जी! मैं नामा हूँ। मुझे जगत के जंजाल से, जो कि जमों (के डरों) का कारण है, बचा ले।3।4।


pahil pure’e pu(n)ddarak vanaa || taa che ha(n)saa sagale janaa(n) || kirasanaa te jaanuoo har har naacha(n)tee naachanaa ||1|| pahil purasaabiraa || athon purasaadhamaraa || asagaa as usagaa || har kaa baagaraa naachai pi(n)dhee meh saagaraa ||1|| rahaau || naacha(n)tee gopee ja(n)naa || nieeaa te baire ka(n)naa || tarak na chaa || bhrameeaa chaa || kesavaa bachaunee ie’ee mie’ee ek aan jeeau ||2|| pi(n)dhee ubhakale sa(n)saaraa || bhram bhram aae tum che dhuaaraa || too kun re || mai jee || naamaa || ho jee || aalaa te nivaaranaa jam kaaranaa ||3||4||


First of all, the lotuses bloomed in the woods; from them, all the swan-souls came into being. Know that, through Krishna, the Lord, Har, Har, the dance of creation dances. ||1|| First of all, there was only the Primal Being. From that Primal Being, Maya was produced. All that is, is His. In this Garden of the Lord, we all dance, like water in the pots of the Persian wheel. ||1||Pause|| Women and men both dance. There is no other than the Lord. Don’t dispute this, and don’t doubt this. The Lord says, “”This creation and I are one and the same.””||2|| Like the pots on the Persian wheel, sometimes the world is high, and sometimes it is low. Wandering and roaming around, I have come at last to Your Door. “Who are you?” “I am Naam Dayv, Sir.” O Lord, please save me from Maya, the cause of death. ||3||4||


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
 gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama  gurudwara bangla sahib

Daily Mukhwak From Shri  Darbar Sahib
Daily Mukhwak From Shri  Darbar Sahib

Hukamnama | Sri   Darbar Sahib | Hukamnama Sri   Darbar Sahib Today |
ਸੱਚਖੰਡ ਸ੍ਰੀ   ਹਰਿਮੰਦਰ ਸਾਹਿਬ ਸ੍ਰੀ  ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 692

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥


ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ), ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।


रागु धनासरी बाणी भगत कबीर जी की
ੴ सतिगुर प्रसादि ॥
जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥


अर्थ: जैसे पानी, पानी में मिल के (दोबारा) अलग नहीं हो सकता, वैसे (कबीर) जुलाहा (भी) स्वै भाव मिटा के परमात्मा में मिल गया है। इस में कोई अनोखी बात नहीं है, जो भी मनुष्य प्रभू-प्रेम और प्रभू-भक्ति से सांझ बनाता है (उसका प्रभू के साथ एक हो जाना कोई बड़ी बात नहीं है)।1। हे संत जनो! (लोगों के लिए तो) मैं दिमाग का पागल ही सही (भाव, लोग मुझे भले ही मूर्ख कहें कि मैं काशी छोड़ के मगहर आ गया हूँ)। (पर,) हे कबीर! अगर तू काशी में (रहते हुए) शरीर त्यागे (और मुक्ति मिल जाए) तो इसमें परमात्मा का क्या उपकार समझा जाएगा? क्योंकि काशी में तो वैसे ही इन लोगों के ख्याल के मुताबिक मरने पर मुक्ति मिल जाती है, तो फिर सिमरने से क्या लाभ?।1। रहाउ। (पर) कबीर कहता है– हे लोगो! सुनो, कोई मनुष्य किसी भुलेखे में ना पड़ जाए (कि काशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काशी क्या और कलराठा मगहर क्या? (दोनों तरफ प्रभू में लीन हुआ जा सकता है)।2।3।


jo jan bhaau bhagat kachh jaanai taa kau acharaj kaaho || jiau jal jal meh pais na nikasai tiau ddur milio julaaho ||1|| har ke logaa mai tau mat kaa bhoraa || jau tan kaasee tajeh kabeeraa ramieeaai kahaa nihoraa ||1|| rahaau || kahat kabeer sunahu re loiee bharam na bhoolahu koiee || kiaa kaasee kiaa uookhar magahar raam ridhai jau hoiee ||2||3||


That humble being, who knows even a little about loving devotional worship – what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. ||1|| O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? ||1||Pause|| Says Kabeer, listen, O people – do not be deluded by doubt. What is the difference between Benares and the barren land of Maghar, if the Lord is within one’s heart? ||2||3||


www.shrimuktsarsahib.in


hukamnama,
hukamnama from  amritsar today,
hukamnama sri  darbar sahib today,
hukamnama sahib,
hukamnama katha manji sahib today,
hukamnama  darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri  darbar sahib today live,
hukamnama  darbar sahib today,
hukamnama from amritsar today evening,
hukamnama  amritsar,
hukamnama amritsar today,
hukamnama aaj ka,
hukamnama ajj da,
hukamnama amritsar  darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama  golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama  harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥

Ang 801

ਬਿਲਾਵਲੁ ਮਹਲਾ ੫ ॥
ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥੧॥ ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥ ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥ ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥ 

ਅਰਥ: ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੇਰੇ ਮਨ ਵਿਚ ਆ ਵੱਸ। ਮੈਨੂੰ ਗੁਣ-ਹੀਨ ਨੂੰ ਆਪਣੇ ਲੜ ਲਾ ਲੈ।ਰਹਾਉ। ਹੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ! ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਠਾਕੁਰ ਪ੍ਰਭੂ! ਤੇਰੇ ਗੁਣ ਗਿਣੇ ਨਹੀਂ ਜਾ ਸਕਦੇ। ਮੈਂ ਅਨਾਥ ਤੇਰੀ ਸਰਨ ਆਇਆ ਹਾਂ। ਹੇ ਹਰੀ! ਮੇਰੇ ਉਤੇ ਮੇਹਰ ਕਰ, ਮੈਂ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ।੧। ਹੇ ਭਾਈ! ਜਦੋਂ ਪ੍ਰਭੂ ਮਨ ਵਿਚ ਆ ਵੱਸੇ, ਤਾਂ ਕੋਈ ਭੀ ਬਿਪਤਾ ਪੋਹ ਨਹੀਂ ਸਕਦੀ। ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ ਨੂੰ ਜਮਾਂ ਦਾ ਦੁੱਖ ਭੀ ਡਰਾ ਨਹੀਂ ਸਕਦਾ। ਜਿਸ ਮਨੁੱਖ ਦੇ ਅੰਗ-ਸੰਗ ਸਦਾ ਪਰਮਾਤਮਾ ਵੱਸਦਾ ਹੈ, ਨਾਮ ਸਿਮਰਿਆਂ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।੨। ਹੇ ਭਾਈ! ਪਰਮਾਤਮਾ ਦਾ ਨਾਮ (ਹੀ ਮਨੁੱਖ ਦੇ) ਮਨ ਵਿਚ ਸਰੀਰ ਵਿਚ ਆਸਰਾ (ਦੇਣ ਵਾਲਾ) ਹੈ, ਪਰਮਾਤਮਾ ਦਾ ਨਾਮ ਭੁੱਲਿਆਂ ਸਰੀਰ (ਮਾਨੋ) ਸੁਆਹ (ਦੀ ਢੇਰੀ) ਹੋ ਜਾਂਦਾ ਹੈ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵਸਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ। ਪਰਮਾਤਮਾ ਦਾ ਨਾਮ ਭੁੱਲਿਆਂ ਮਨੁੱਖ ਧਿਰ ਧਿਰ ਦਾ ਅਰਥੀਆ ਹੋ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਨੂੰ ਖੋਟੀ ਮਤਿ ਵਾਲਾ ਸਾਰਾ (ਜੀਵਨ-) ਰਵਈਆ ਭੁੱਲ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਭਗਤਾਂ ਦੇ ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ ਪਰਮਾਤਮਾ ਦਾ ਨਾਮ-ਮੰਤਰ ਵੱਸਦਾ ਰਹਿੰਦਾ ਹੈ (ਜੋ ਖੋਟੀ ਮਤਿ ਨੂੰ ਨੇੜੇ ਨਹੀਂ ਢੁੱਕਣ ਦੇਂਦਾ) ।੪।੩।

बिलावलु महला ५ ॥ सुख निधान प्रीतम प्रभ मेरे ॥ अगनत गुण ठाकुर प्रभ तेरे ॥ मोहि अनाथ तुमरी सरणाई ॥ करि किरपा हरि चरन धिआई ॥१॥ दइआ करहु बसहु मनि आइ ॥ मोहि निरगुन लीजै लड़ि लाइ ॥ रहाउ ॥ प्रभु चिति आवै ता कैसी भीड़ ॥ हरि सेवक नाही जम पीड़ ॥ सरब दूख हरि सिमरत नसे ॥ जा कै संगि सदा प्रभु बसै ॥२॥ प्रभ का नामु मनि तनि आधारु ॥ बिसरत नामु होवत तनु छारु ॥ प्रभ चिति आए पूरन सभ काज ॥ हरि बिसरत सभ का मुहताज ॥३॥ चरन कमल संगि लागी प्रीति ॥ बिसरि गई सभ दुरमति रीति ॥ मन तन अंतरि हरि हरि मंत ॥ नानक भगतन कै घरि सदा अनंद ॥४॥३॥

अर्थ: हे प्रभू! (मुझ पर) मेहर कर, मेरे मन में आ बस। मुझ गुण-हीन को अपने लड़ लगा लो। रहाउ। हे सुखों के खजाने प्रभू! हे मेरे प्रीतम प्रभू! हे ठाकुर प्रभू! तेरे गुण गिने नहीं जा सकते। मैं अनाथ तेरी शरण आया हूँ। हे हरी! मेरे पर मेहर कर, मैं तेरे चरणों का ध्यान धरता रहूँ।1। हे भाई! जब प्रभू मन में आ बसे, तो कोई भी विपदा छू नहीं सकती। प्रभू की सेवा भक्ति करने वाले मनुष्य को जमों का दुख भी डरा नहीं सकता। जिस मनुष्य के अंग-संग सदा परमात्मा बसता है, नाम सिमरने से उसके सारे दुख दूर हो जाते हैं।2। हे भाई! परमात्मा का नाम (ही मनुष्य के) मन को शरीर को आसरा (देने वाला) है, परमात्मा का नाम भूलने से शरीर (जैसे) राख (की ढेरी) हो जाता है जिस मनुष्य के मन में प्रभू का नाम आ बसता है, उसके सारे काम सफल हो जाते हैं। परमात्मा का नाम बिसर जाने से मनुष्य जगह-जगह का मुहताज हो जाता है।3। हे भाई! परमात्मा के सुंदर चरणों से जिस मनुष्य का प्यार बन जाता है, उसे खोटी मति वाला सारा (जीवन-) तौर-तरीका (रवईया) भूल जाता है। हे नानक! प्रभू के भक्तों के हृदय में सदा आनंद बना रहता है, क्योंकि उनके मन में उनके शरीर में परमात्मा का नाम-मंत्र बसता रहता है (जो दुर्मति को नजदीक नहीं फटकने देता)।4।3।