Archives September 28, 2024

Daily Mukhwak From  Takht Shri  Patna Sahib
Daily Mukhwak From  Takht Shri  Patna Sahib

Hukamnama Sahib From  Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 667


Mukhwaak In Punjabi

ਸੂਹੀ ਮਹਲਾ ੪ ॥
ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥ ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥ ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥ ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥ ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥ ਹਉਮੈ ਬਿਆਪਿਆ ਸਬਦੁ ਨ ਚੀਨੑੈ ਫਿਰਿ ਫਿਰਿ ਜੂਨੀ ਆਵੈ ॥੩॥ ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥ ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥


Meaning In Punjabi

ਅਰਥ: ਹੇ ਗਿਆਨਵਾਨ! ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ (ਮਨ ਉਤੇ ਪ੍ਰਭੂ ਦੀ ਭਗਤੀ ਦਾ ਰੰਗ ਨਹੀਂ ਚੜ੍ਹ ਸਕਦਾ, ਜਿਵੇਂ) ਭਾਵੇਂ ਹਰੇਕ ਮਨੁੱਖ ਪਿਆ ਤਰਲੇ ਲਏ, ਕਦੇ ਕੋਰੇ ਕੱਪੜੇ ਉੱਤੇ ਰੰਗ ਨਹੀਂ ਚੜ੍ਹਦਾ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ ਉਂਞ) ਜ਼ਬਾਨੀ ਰਾਮ ਰਾਮ ਉਚਾਰਦੇ ਹਨ, ਸਦਾ ਧੋਖਾ-ਫਰੇਬ (ਭੀ) ਕਰਦੇ ਰਹਿੰਦੇ ਹਨ, ਉਹਨਾਂ ਦਾ ਦਿਲ ਪਵਿਤ੍ਰ ਨਹੀਂ ਹੋ ਸਕਦਾ। ਉਹ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਅਨੇਕਾਂ ਧਾਰਮਿਕ ਕਰਮ ਹਰ ਵੇਲੇ ਕਰਦੇ ਰਹਿੰਦੇ ਹਨ, ਪਰ ਉਹਨਾਂ ਨੂੰ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਮਿਲਦਾ।੧। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮੰਤ੍ਰਾਂ ਦਾ) ਜਾਪ (ਧੂਣੀਆਂ ਦਾ) ਤਪਾਣਾ (ਆਦਿਕ) ਕਸ਼ਟ ਦੇਣ ਵਾਲੇ ਸਾਧਨ ਕਰਦਾ ਹੈ, ਵਰਤ ਰੱਖਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਸ ਮਨੁੱਖ ਦਾ (ਆਤਮਕ) ਰੋਗ ਦੂਰ ਨਹੀਂ ਹੁੰਦਾ। ਉਸ ਦੇ ਮਨ ਵਿਚ ਅਹੰਕਾਰ ਦਾ ਵੱਡਾ ਰੋਗ ਟਿਕਿਆ ਰਹਿੰਦਾ ਹੈ। ਉਹ ਮਾਇਆ ਦੇ ਮੋਹ ਵਿਚ ਫਸ ਕੇ ਕੁਰਾਹੇ ਪਿਆ ਰਹਿੰਦਾ ਹੈ।੨। ਹੇ ਭਾਈ! ਗੁਰੂ ਤੋਂ ਖੁੰਝਿਆ ਹੋਇਆ ਮਨੁੱਖ) ਲੋਕਾਂ ਨੂੰ ਵਿਖਾਣ ਵਾਸਤੇ ਧਾਰਮਿਕ ਭੇਖ ਬਣਾਂਦਾ ਹੈ, ਬਥੇਰੀ ਚੁਸਤੀ-ਚਾਲਾਕੀ ਵਿਖਾਂਦਾ ਹੈ, ਪਰ ਉਸ ਦਾ ਕੋਝਾ ਮਨ ਦਸੀਂ ਪਾਸੀਂ ਦੌੜਿਆ ਫਿਰਦਾ ਹੈ। ਹਉਮੈ-ਅਹੰਕਾਰ ਵਿਚ ਫਸਿਆ ਹੋਇਆ ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ, ਉਹ ਮੁੜ ਮੁੜ ਜੂਨਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੩। ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਹ (ਆਤਮਕ ਜੀਵਨ ਦੇ ਰਸਤੇ ਨੂੰ) ਸਮਝ ਲੈਂਦਾ ਹੈ, ਉਹ ਮਨੁੱਖ (ਸਦਾ) ਪਰਮਾਤਮਾ ਦਾ ਨਾਮ ਸਿਮਰਦਾ ਹੈ, ਗੁਰੂ ਦੀ ਕਿਰਪਾ ਨਾਲ ਉਹ ਇਕ ਪਰਮਾਤਮਾ ਨਾਲ ਹੀ ਸਾਂਝ ਬਣਾਈ ਰੱਖਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ।੪।੪।


Mukhwaak In Hindi

सूही महला ४ ॥
हरि हरि करहि नित कपटु कमावहि हिरदा सुधु न होई ॥ अनदिनु करम करहि बहुतेरे सुपनै सुखु न होई ॥१॥ गिआनी गुर बिनु भगति न होई ॥ कोरै रंगु कदे न चड़ै जे लोचै सभु कोई ॥१॥ रहाउ ॥ जपु तप संजम वरत करे पूजा मनमुख रोगु न जाई ॥ अंतरि रोगु महा अभिमाना दूजै भाइ खुआई ॥२॥ बाहरि भेख बहुतु चतुराई मनूआ दह दिसि धावै ॥ हउमै बिआपिआ सबदु न चीन्है फिरि फिरि जूनी आवै ॥३॥ नानक नदरि करे सो बूझै सो जनु नामु धिआए ॥ गुर परसादी एको बूझै एकसु माहि समाए ॥४॥४॥


Mukhwaak Meaning In Hindi

अर्थ: हे ज्ञानवान! गुरू की शरण पड़े बिना भगती नहीं हो सकती (मन पर प्रभू की भगती का रंग नहीं चढ़ सकता, जैसे) चाहे हरेक मनुष्य तरले करता फिरे, कभी कोरे कपड़े पर रंग नहीं चढ़ता।1। रहाउ। हे भाई! (जो मनुष्य गुरू की शरण में नहीं आते वैसे) ज़ुबानी-ज़ुबानी राम-राम उचारते रहते हैं, सदा धोखा-फरेब (भी) करते रहते हैं, उनका दिल पवित्र नहीं हो सकता। वह मनुष्य (तीर्थ स्नान आदि निहित) अनेकों धार्मिक कर्म हर वक्त करते रहते हैं, पर उन्हें कभी सपने में भी आत्मिक आनंद नहीं मिलता।1। हे भाई! अपने मन के पीछे चलने वाला मनुष्य (मंत्रों का) जाप (धूनियों का) तपाना (आदिक) कष्ट देने वाले साधन करता है, ब्रत रखता है, पर अपने मन के पीछे चलने वाले मनुष्य का (आत्मिक) रोग दूर नहीं होता। उसके मन में अहंकार का बड़ा रोग टिका रहता है। वह माया के मोह में फंस के गलत राह पर पड़ा रहता है।2। हे भाई! (गुरू से टूटा हुआ मनुष्य) लोगों को दिखाने के लिए धार्मिक भेस बनाता है, बहुत सारी चुस्ती-चालाकी दिखाता है, पर उसका कोझा मन दसों दिशाओं में दौड़ता फिरता है। अहंकार-घमंड में फसा हुआ वह मनुष्य गुरू के शबद से सांझ नहीं डालता, वह बार-बार जूनियों के चक्कर में पड़ा रहता है।3। हे नानक! (कह–हे भाई!) जिस मनुष्य पर परमात्मा मेहर की निगाह करता है, वह (आत्मिक जीवन के रास्ते को) समझ लेता है, वह मनुष्य (सदा) परमात्मा का नाम सिमरता है, गुरू की कृपा से वह एक परमात्मा के साथ ही सांझ बनाए रखता है, वह एक परमात्मा में ही लीन रहता है।4।4।


Today Mukhwak From Janam Asthan Guru Gobind Singh Ji
Hukamnama Sahib
Takht  Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib,  sri patna sahib,patna sahib live today,patna sahib gurudwara live,gurudwara patna sahib,katha sri  guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Daily Mukhwak From Gurdwara Bangla Sahib New Delhi
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 741


Mukhwaak In Punjabi


ਸੂਹੀ ਮਹਲਾ ੫ ॥
ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥


Meaning In Punjabi


ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ। ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧। ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨। ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩। ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।


Mukhwaak In Hindi


सूही महला ५ ॥
गुर अपुने ऊपरि बलि जाईऐ ॥ आठ पहर हरि हरि जसु गाईऐ ॥१॥ सिमरउ सो प्रभु अपना सुआमी ॥ सगल घटा का अंतरजामी ॥१॥ रहाउ ॥ चरण कमल सिउ लागी प्रीति ॥ साची पूरन निरमल रीति ॥२॥ संत प्रसादि वसै मन माही ॥ जनम जनम के किलविख जाही ॥३॥ करि किरपा प्रभ दीन दइआला ॥ नानकु मागै संत रवाला ॥४॥१७॥२३॥


Mukhwaak Meaning In Hindi


अर्थ: हे भाई! (गुरू की कृपा से) मैं अपना वह मालिक प्रभू सिमरता हूँ, जो सब जीवों के दिल की जानने वाला है।1। रहाउ। हे भाई! अपने गुरू पर से (सदा) कुर्बान होना चाहिए (गुरू की) शरण पड़ कर अपने अंदर से स्वै-भाव मिटा देना चाहिए, (क्योंकि, गुरू की कृपा से ही) आठों पहर परमात्मा का सिफत सालाह का गीत गाया जा सकता है।1। हे भाई! (गुरू की कृपा से ही) परमात्मा के सुंदर चरणों से प्यार बनता है। (गुरू चरणों की प्रीति ही) अटल सम्पूर्ण और पवित्र जीवन-जुगति है।2। हे भाई! गुरू की कृपा से (परमात्मा जिस मनुष्य के) मन में आ बसता है (उस मनुष्य के) अनेकों जन्मों के पाप दूर हो जाते हैं।3। हे निमाणों पर दया करने वाले प्रभू! (अपने दास नानक पर) कृपा कर। (तेरा दास) नानक (तेरे दर से) गुरू के चरणों की धूल माँगता हूँ।4।17।23।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
Bangla sahib gurudwara hukamnama
Gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama  gurudwara bangla sahib
Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi