Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 608
Mukhwaak In Punjabi
ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
Meaning In Punjabi
ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।
Mukhwaak In Hindi
सोरठि महला ५ घरु १ तितुके
ੴ सतिगुर प्रसादि ॥ किसु हउ जाची किस आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥ हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥ जिनि हरि धिआइआ सभु किछु तिस का तिस की भूख गवाई ॥ ऐसा धनु दीआ सुखदातै निखुटि न कब ही जाई ॥ अनदु भइआ सुख सहजि समाणे सतिगुरि मेलि मिलाई ॥२॥ मन नामु जपि नामु आराधि अनदिनु नामु वखाणी ॥ उपदेसु सुणि साध संतन का सभ चूकी काणि जमाणी ॥ जिन कउ क्रिपालु होआ प्रभु मेरा से लागे गुर की बाणी ॥३॥ कीमति कउणु करै प्रभ तेरी तू सरब जीआ दइआला ॥ सभु किछु कीता तेरा वरतै किआ हम बाल गुपाला ॥ राखि लेहु नानकु जनु तुमरा जिउ पिता पूत किरपाला ॥४॥१॥
Mukhwaak Meaning In Hindi
अर्थ: हे प्रभू जी! मैं तेरी (दी हुई) दातों से (ही) तृप्त हो सकता हूँ, मैं किसी विचारे मनुष्य की उपमा क्यों करता फिरूँ? जो भी कोई बड़ा अथवा धनाढ मनुष्य दिखाई देता है, हरेक ने (मर के) मिट्टी में मिल जाना है (एक परमात्मा ही सदा कायम रहने वाला दाता है)। हे भाई! सारे सुख और जगत के सारे नौ खजाने वह निरंकार ही देने वाला है जिसको किसी का डर नहीं, और, जो सब जीवों का जनम-मरण व नाश करने वाला है।1। हे भाई! जिस मनुष्य ने परमात्मा की भक्ति शुरू कर दी, जगत की हरेक चीज ही उसकी बन जाती है, परमात्मा उसके अंदर से (माया की) भूख दूर कर देता है। सुखदाते प्रभू ने उसको ऐसा (नाम-) धन दे दिया है जो (उसके पास से) कभी खत्म नहीं होता। गुरू ने उस परमात्मा के चरणों में (जब) मिला दिया, तो आत्मिक अडोलता के कारण उसके अंदर आनंद के सारे सुख आ बसते हैं।2। हे (मेरे) मन! हर समय परमात्मा का नाम जपा कर, सिमरा कर, उचारा कर। संत जनों का उपदेश सुन के जमों की भी सारी मुथाजी (गुलामी) खत्म हो जाती है। (पर, हे मन!) सतिगुरू की बाणी में वही मनुष्य सुरति जोड़ते हैं, जिन पर प्यारा प्रभू आप दयावान होता है।3। हे प्रभू! तेरी (मेहर की) कीमत कौन पा सकता है? तू सारे ही जीवों पर मेहर करने वाला है। हे गोपाल प्रभू! हम जीवों की क्या बिसात है? जगत में हरेक काम तेरा ही किया हुआ होता है। हे प्रभू! नानक तेरा दास है, (इस दास की) रक्षा उसी तरह करता रह, जैसे पिता अपने पुत्रों पर कृपालु हो के करता है।4।1।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibPatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib
hukamnama patna sahib,patna sahib live katha today,patna sahib live,patna sahib,
sri patna sahib,patna sahib live today,patna sahib gurudwara live,gurudwara patna sahib,katha sri
guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib