Archives November 2024

patna sahib
Daily Mukhwak From  Takht Shri  Patna Sahib

Hukamnama Sahib From  Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 793


Mukhwaak In Punjabi

ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥ ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥੧॥ ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥ ਪੁਰ ਸਲਾਤ ਕਾ ਪੰਥੁ ਦੁਹੇਲਾ ॥ ਸੰਗਿ ਨ ਸਾਥੀ ਗਵਨੁ ਇਕੇਲਾ ॥੨॥ ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤੁ ਪਿਆਸ ਜਬਾਬੁ ਨ ਪਾਇਆ ॥ ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥ ਸੂਹੀ ॥ ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਿਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮ੍ਹ੍ਹਾਰਿ ਸਵੇਰਾ ॥੨॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥ ਸੂਹੀ ॥ ਊਚੇ ਮੰਦਰ ਸਾਲ ਰਸੋਈ ॥ ਏਕ ਘਰੀ ਫੁਨਿ ਰਹਨੁ ਨ ਹੋਈ ॥੧॥ ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥੨॥ ਘਰ ਕੀ ਨਾਰਿ ਉਰਹਿ ਤਨ ਲਾਗੀ ॥ ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥ ਕਹਿ ਰਵਿਦਾਸ ਸਭੈ ਜਗੁ ਲੂਟਿਆ ॥ ਹਮ ਤਉ ਏਕ ਰਾਮੁ ਕਹਿ ਛੂਟਿਆ ॥੪॥੩॥ 


Meaning In Punjabi

ਅਰਥ: ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ ਤੋਂ ਵਿਛੋੜੇ ਦਾ ਸੱਲ ਨਹੀਂ ਉੱਠਿਆ, ਉਹ ਹੋਰਨਾਂ (ਗੁਰਮੁਖਿ ਸੁਹਾਗਣਾਂ) ਦੇ ਦਿਲ ਦੀ (ਇਹ) ਪੀੜ ਕਿਵੇਂ ਸਮਝ ਸਕਦੀ ਹੈ?।੧।ਰਹਾਉ। ਖਸਮ-ਪ੍ਰਭੂ (ਦੇ ਮਿਲਾਪ) ਦੀ ਕਦਰ ਖਸਮ ਨਾਲ ਪਿਆਰ ਕਰਨ ਵਾਲੀ ਹੀ ਜਾਣਦੀ ਹੈ, ਉਹ ਅਹੰਕਾਰ ਛੱਡ ਕੇ (ਪ੍ਰਭੂ-ਚਰਨਾਂ ਵਿਚ ਜੁੜ ਕੇ ਉਸ ਮਿਲਾਪ ਦਾ) ਸੁਖ-ਆਨੰਦ ਮਾਣਦੀ ਹੈ, ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ, ਪ੍ਰਭੂ-ਪਤੀ ਨਾਲੋਂ (ਕੋਈ) ਵਿੱਥ ਨਹੀਂ ਰੱਖਦੀ; ਨਾਂਹ ਕਿਸੇ ਹੋਰ ਦਾ ਆਸਰਾ ਤੱਕਦੀ ਹੈ, ਤੇ ਨਾਹ ਕਿਸੇ ਦੀ ਮੰਦ ਪ੍ਰੇਰਨਾ ਸੁਣਦੀ ਹੈ।੧। ਪਰ ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਦੀ ਬੰਦਗੀ ਇੱਕ-ਰਸ ਨਹੀਂ ਕੀਤੀ, ਉਹ ਛੁੱਟੜ ਦੁਖੀ ਰਹਿੰਦੀ ਹੈ, ਸਹੁਰੇ ਪੇਕੇ (ਲੋਕ ਪਰਲੋਕ) ਦੋਹਾਂ ਥਾਵਾਂ ਤੋਂ ਵਾਂਜੀ ਰਹਿੰਦੀ ਹੈ; ਜੀਵਨ ਦਾ ਇਹ ਰਸਤਾ (ਜੋ) ਪੁਰਸਲਾਤ (ਸਮਾਨ ਹੈ, ਉਸ ਲਈ) ਬੜਾ ਔਖਾ ਹੋ ਜਾਂਦਾ ਹੈ, (ਇਥੇ ਦੁੱਖਾਂ ਵਿਚ) ਕੋਈ ਸੰਗੀ ਕੋਈ ਸਾਥੀ ਨਹੀਂ ਬਣਦਾ, (ਜੀਵਨ-ਸਫ਼ਰ ਦਾ) ਸਾਰਾ ਪੈਂਡਾ ਇਕੱਲਿਆਂ ਹੀ (ਲੰਘਣਾ ਪੈਂਦਾ ਹੈ) ।੨। ਹੇ ਪ੍ਰਭੂ! ਮੈਂ ਦੁਖੀ ਮੈਂ ਦਰਦਵੰਦਾ ਤੇਰੇ ਦਰ ਤੇ ਆਇਆ ਹਾਂ, ਮੈਨੂੰ ਤੇਰੇ ਦਰਸਨ ਦੀ ਬੜੀ ਤਾਂਘ ਹੈ (ਪਰ ਤੇਰੇ ਦਰ ਤੋਂ) ਕੋਈ ਉੱਤਰ ਨਹੀਂ ਮਿਲਦਾ। ਰਵਿਦਾਸ ਆਖਦਾ ਹੈ-ਹੇ ਪ੍ਰਭੂ! ਮੈਂ ਤੇਰੀ ਸ਼ਰਨ ਆਇਆ ਹਾਂ, ਜਿਵੇਂ ਭੀ ਹੋ ਸਕੇ, ਤਿਵੇਂ ਮੇਰੀ ਹਾਲਤ ਸਵਾਰ ਦੇਹ।੩। ਅਰਥ: (ਮਨੁੱਖ ਦੀ ਜ਼ਿੰਦਗੀ ਵਿਚ) ਜੇਹੜੇ ਜੇਹੜੇ ਦਿਨ ਆਉਂਦੇ ਹਨ, ਉਹ ਦਿਨ (ਅਸਲ ਵਿਚ ਨਾਲੋ ਨਾਲ) ਲੰਘਦੇ ਜਾਂਦੇ ਹਨ (ਭਾਵ, ਉਮਰ ਵਿਚੋਂ ਘਟਦੇ ਜਾਂਦੇ ਹਨ) , (ਇਥੋਂ ਹਰੇਕ ਨੇ) ਕੂਚ ਕਰ ਜਾਣਾ ਹੈ (ਕਿਸੇ ਦੀ ਭੀ ਇਥੇ) ਸਦਾ ਦੀ ਰਿਹੈਸ਼ ਨਹੀਂ ਹੈ। ਅਸਾਡਾ ਸਾਥ ਤੁਰਿਆ ਜਾ ਰਿਹਾ ਹੈ, ਅਸਾਂ ਭੀ (ਇਥੋਂ) ਤੁਰ ਜਾਣਾ ਹੈ; ਇਹ ਦੂਰ ਦੀ ਮੁਸਾਫ਼ਰੀ ਹੈ ਤੇ ਮੌਤ ਸਿਰ ਉਤੇ ਖਲੋਤੀ ਹੈ (ਪਤਾ ਨਹੀਂ ਕੇਹੜੇ ਵੇਲੇ ਆ ਜਾਏ) ।੧। ਹੇ ਅੰਞਾਣ! ਹੋਸ਼ ਕਰ। ਤੂੰ ਕਿਉਂ ਸੌਂ ਰਿਹਾ ਹੈਂ? ਤੂੰ ਜਗਤ ਵਿਚ ਇਸ ਜੀਊਣ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਬੈਠਾ ਹੈਂ।੧।ਰਹਾਉ। (ਤੂੰ ਹਰ ਵੇਲੇ ਰਿਜ਼ਕ ਦੇ ਹੀ ਫ਼ਿਕਰ ਵਿਚ ਰਹਿੰਦਾ ਹੈਂ, ਵੇਖ) ਜਿਸ ਪ੍ਰਭੂ ਨੇ ਜਿੰਦ ਦਿੱਤੀ ਹੈ, ਉਹ ਰਿਜ਼ਕ ਭੀ ਅਪੜਾਉਂਦਾ ਹੈ, ਸਾਰੇ ਸਰੀਰਾਂ ਵਿਚ ਬੈਠਾ ਹੋਇਆ ਉਹ ਆਪ ਰਿਜ਼ਕ ਦਾ ਆਹਰ ਪੈਦਾ ਕਰ ਰਿਹਾ ਹੈ। ਮੈਂ (ਇਤਨਾ ਵੱਡਾ ਹਾਂ) ਮੇਰੀ (ਇਤਨੀ ਮਲਕੀਅਤ ਹੈ) -ਛੱਡ ਇਹ ਗੱਲਾਂ, ਪ੍ਰਭੂ ਦੀ ਬੰਦਗੀ ਕਰ, ਹੁਣ ਵੇਲੇ-ਸਿਰ ਉਸ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ।੨। ਉਮਰ ਮੁੱਕਣ ਤੇ ਆ ਰਹੀ ਹੈ, ਪਰ ਤੂੰ ਆਪਣਾ ਰਾਹ ਸੁਚੱਜਾ ਨਹੀਂ ਬਣਾਇਆ; ਸ਼ਾਮ ਪੈ ਰਹੀ ਹੈ, ਦਸੀਂ ਪਾਸੀਂ ਹਨੇਰਾ ਹੀ ਹਨੇਰਾ ਹੋਣ ਵਾਲਾ ਹੈ। ਰਵਿਦਾਸ ਆਖਦਾ ਹੈ-ਹੇ ਕਮਲੇ ਮਨੁੱਖ! ਤੂੰ ਪ੍ਰਭੂ ਨੂੰ ਯਾਦ ਨਹੀਂ ਕਰਦਾ, ਦੁਨੀਆ (ਜਿਸ ਦੇ ਨਾਲ ਤੂੰ ਮਨ ਜੋੜੀ ਬੈਠਾ ਹੈਂ) ਅੰਤ ਨੂੰ ਨਾਸ ਹੋ ਜਾਣ ਵਾਲੀ ਹੈ।੩।੨। ਅਰਥ: (ਜੇ) ਉੱਚੇ ਉੱਚੇ ਪੱਕੇ ਘਰ ਤੇ ਰਸੋਈ-ਖ਼ਾਨੇ ਹੋਣ (ਤਾਂ ਭੀ ਕੀਹ ਹੋਇਆ?) ਮੌਤ ਆਇਆਂ (ਇਹਨਾਂ ਵਿਚ) ਇਕ ਘੜੀ ਭੀ (ਵਧੀਕ) ਖਲੋਣਾ ਨਹੀਂ ਮਿਲਦਾ।੧। (ਪੱਕੇ ਘਰ ਆਦਿਕ ਤਾਂ ਕਿਤੇ ਰਹੇ) ਇਹ ਸਰੀਰ (ਭੀ) ਘਾਹ ਦੇ ਛੱਪਰ ਵਾਂਗ ਹੀ ਹੈ, ਘਾਹ ਸੜ ਜਾਂਦਾ ਹੈ, ਤੇ ਮਿੱਟੀ ਵਿਚ ਰਲ ਜਾਂਦਾ ਹੈ (ਇਹੀ ਹਾਲ ਸਰੀਰ ਦਾ ਹੁੰਦਾ ਹੈ) ।੧।ਰਹਾਉ। (ਜਦੋਂ ਮਨੁੱਖ ਮਰ ਜਾਂਦਾ ਹੈ ਤਾਂ) ਰਿਸ਼ਤੇਦਾਰ, ਪਰਵਾਰ, ਸੱਜਣ ਸਾਥੀ-ਇਹ ਸਾਰੇ ਹੀ ਆਖਣ ਲੱਗ ਪੈਂਦੇ ਹਨ ਕਿ ਇਸ ਨੂੰ ਹੁਣ ਛੇਤੀ ਬਾਹਰ ਕੱਢੋ।੨। ਆਪਣੀ ਵਹੁਟੀ (ਭੀ) ਜੋ ਸਦਾ (ਮਨੁੱਖ) ਦੇ ਨਾਲ ਲੱਗੀ ਰਹਿੰਦੀ ਸੀ, ਇਹ ਆਖ ਕੇ ਪਰੇ ਹਟ ਜਾਂਦੀ ਹੈ ਇਹ ਤਾਂ ਹੁਣ ਮਰ ਗਿਆ ਹੈ, ਮਰ ਗਿਆ।੩। ਰਵਿਦਾਸ ਆਖਦਾ ਹੈ-ਸਾਰਾ ਜਗਤ ਹੀ (ਸਰੀਰ ਨੂੰ, ਜਾਇਦਾਦ ਨੂੰ, ਸੰਬੰਧੀਆਂ ਨੂੰ ਆਪਣਾ ਸਮਝ ਕੇ) ਠੱਗਿਆ ਜਾ ਰਿਹਾ ਹੈ, ਪਰ ਮੈਂ ਇਕ ਪਰਮਾਤਮਾ ਦਾ ਨਾਮ ਸਿਮਰ ਕੇ (ਇਸ ਠੱਗੀ ਤੋਂ) ਬਚਿਆ ਹਾਂ।੪।੩।


Mukhwaak In Hindi

रागु सूही बाणी स्री रविदास जीउ की    
ੴ सतिगुर प्रसादि ॥
सह की सार सुहागनि जानै ॥ तजि अभिमानु सुख रलीआ मानै ॥ तनु मनु देइ न अंतरु राखै ॥ अवरा देखि न सुनै अभाखै ॥१॥ सो कत जानै पीर पराई ॥ जा कै अंतरि दरदु न पाई ॥१॥ रहाउ ॥ दुखी दुहागनि दुइ पख हीनी ॥ जिनि नाह निरंतरि भगति न कीनी ॥ पुर सलात का पंथु दुहेला ॥ संगि न साथी गवनु इकेला ॥२॥ दुखीआ दरदवंदु दरि आइआ ॥ बहुतु पिआस जबाबु न पाइआ ॥ कहि रविदास सरनि प्रभ तेरी ॥ जिउ जानहु तिउ करु गति मेरी ॥३॥१॥ सूही ॥ जो दिन आवहि सो दिन जाही ॥ करना कूचु रहनु थिरु नाही ॥ संगु चलत है हम भी चलना ॥ दूरि गवनु सिर ऊपरि मरना ॥१॥ किआ तू सोइआ जागु इआना ॥ तै जीवनु जगि सचु करि जाना ॥१॥ रहाउ ॥ जिनि जीउ दीआ सु रिजकु अ्मबरावै ॥ सभ घट भीतरि हाटु चलावै ॥ करि बंदिगी छाडि मै मेरा ॥ हिरदै नामु सम्हारि सवेरा ॥२॥ जनमु सिरानो पंथु न सवारा ॥ सांझ परी दह दिस अंधिआरा ॥ कहि रविदास निदानि दिवाने ॥ चेतसि नाही दुनीआ फन खाने ॥३॥२॥ सूही ॥ ऊचे मंदर साल रसोई ॥ एक घरी फुनि रहनु न होई ॥१॥ इहु तनु ऐसा जैसे घास की टाटी ॥ जलि गइओ घासु रलि गइओ माटी ॥१॥ रहाउ ॥ भाई बंध कुट्मब सहेरा ॥ ओइ भी लागे काढु सवेरा ॥२॥ घर की नारि उरहि तन लागी ॥ उह तउ भूतु भूतु करि भागी ॥३॥ कहि रविदास सभै जगु लूटिआ ॥ हम तउ एक रामु कहि छूटिआ ॥४॥३॥


Mukhwaak Meaning In Hindi

अर्थ: जिस जीव-स्त्री के हृदय में प्रभू से विछोड़े का शूल नहीं उठा, वह औरों (गुरमुख सुहागनों) के दिल की (इस) पीड़ा को कैसे समझ सकती है?।1। रहाउ। पति-प्रभू (के मिलाप) की कद्र पति से प्यार करने वाली ही जानती है, वह अहंकार छोड़ के (प्रभू-चरनों में जुड़ के उस मिलाप का) सुख-आनंद भोगती है, अपना तन-मन प्रभू पति के हवाले कर देती है, प्रभू-पति से (कोई) दूरी नहीं रखती, ना किसी और का आसरा देखती है, और ना ही किसी की बुरी प्रेरणा सुनती है।1। पर जिस जीव-स्त्री ने पति-प्रभू की बंदगी एक-रस नहीं की, वह छुटड़ दुखी रहती है, ससुराल-पेके (लोक-परलोक) दोनों जगहों से वंचित रहती है; जीवन का ये रास्ता (जो) पुरसलात (के समान है, उसके लिए) बड़ा मुश्किल हो जाता है, (यहाँ दुखों में) कोई संगी-साथी नहीं बनता, (जीवन-सफर का) सारा रास्ता ही अकेले (लांघना पड़ता) है।2। हे प्रभू! मैं दुखी मैं दर्दवंद तेरे दर पर आया हूँ, मुझे तेरे दर्शनों की बहुत तमन्ना है (पर तेरे दर से) कोई उक्तर नहीं मिलता। रविदास कहता है– हे प्रभू! मैं तेरी शरण आया हॅूँ, जैसे भी बने, वैसे मेरी हालत सवार दे ॥३॥१॥ (मनुष्य की जिंदगी में) जो जो दिन आते हैं, वह दिन (असल में साथ-साथ) गुजरते जाते हैं (भाव, उम्र में से कम होते जाते हैं), (यहाँ से हरेक ने) कूच कर जाना है (किसी की भी यहाँ) सदा ही रिहायश नहीं है। हमारा साथ चलता जा रहा है, हमने भी (यहाँ से) चले जाना है; ये दूर की यात्रा है और मौत सिर पर खड़ी है (पता नहीं कौन से वक्त आ जाए)।1। हे अंजान! होश कर! तू क्यों सो रहा है? तू जगत में इस जीवन को सदा कायम रहने वाला समझ बैठा है।1। रहाउ। (तू हर वक्त रिजक की ही फिक्र में रहता है, देख) जिस प्रभू ने जिंद दी है, वह रिजक भी पहुँचाता है, सारे शरीरों में बैठा हुआ वह स्वयं रिजक के आहर पैदा कर रहा है। मैं (इतना बड़ा हॅूँ) मेरी (इतनी मल्कियत है) – छोड़ ये बातें, प्रभू की बंदगी कर, अब वक्त रहते उसका नाम अपने दिल में संभाल।2। उम्र बीतने पर आ रही है, पर तूने अपना राह सही नहीं बनाया; शाम पड़ रही है, हर तरफ अंधकार ही अंधकार छाने वाला है। रविदास कहता है– हे कमले मनुष्य! तू प्रभू को याद नहीं करता, दुनिया (जिससे तू मन जोड़े बैठा है) अंत में नाश हो जाने वाली है।3।2। अर्थ: (अगर) ऊँचे-ऊँचे पक्के घर व रसोईखाने हों (तो भी क्या हुआ?) मौत आने से (इनमें) एक घड़ी भी (ज्यादा) रहने को नहीं मिलता।1। (पक्के घर आदि तो कहाँ रहे) ये शरीर (भी) घास के छप्पर की तरह ही है, घास जल जाती है, और मिट्टी में मिल जाती है (यही हाल शरीर का होता है)।1। रहाउ। (जब मनुष्य मर जाता है तब) रिश्तेदार, परिवार, सज्जन, साथी – ये सभी कहने लग जाते हैं कि इसे अब जल्दी बाहर निकालो।2। अपनी पत्नी (भी) जो सदा (मनुष्य) के साथ लगी रहती थी, ये कह के परे हट जाती है ये तो अब मर गया है, मर गया।3। रविदास कहता है– सारा जगत ही (शरीर को, जायदाद को, संबन्धियों को अपना समझ के) ठगा जा रहा है, पर मैं एक परमात्मा का नाम सिमर के (इस ठगी से) बचा हूँ।4।3।


Today Mukhwak From Janam Asthan Guru Gobind Singh Ji
Hukamnama Sahib
Takht  Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib,  sri patna sahib,patna sahib live today,patna sahib gurudwara live,gurudwara patna sahib,katha sri  guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

14 November 2024

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Hukamnama Sahib From Takht Shri Harimandar Ji Patna Sahib, Bihar, India

Daily Mukhwak From Takht Shri Patna Shri Patna Sahib
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 680


ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥


ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। (ਹਾਲਾਂਕਿ ਉਹ) ਤਿਆਗੀਆਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥ ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਐਧਰ ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ॥ ਰਹਾਉ ॥ ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਨਾਨਕ ਜੀ ਆਖਦੇ ਹਨ- (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ॥੨॥੫॥੩੬॥


धनासरी महला ५ ॥
जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥


अर्थ: हे भाई! (लालची मनुष्य) अनेकों यत्न करता है, लोगों को धोखा देता है, परन्तु सब के दिलों की जानने वाला परमात्मा (सब कुछ) जानता है​। (बल्कि वह) त्यागियों वाले धार्मिक पहरावे बनाई रखता है, पाप करके (फिर उन पापों से) मुकर भी जाता है ॥१॥ हे प्रभू! तुम (सब जीवों के) नजदीक वसते हो, परन्तु (लालची पाखंडी मनुष्य) तुझे दूर (वसता) समझता है। लालची मनुष्य (लालच के) चक्कर में फंसा रहता है, (माया की खातिर) इधर उधर देखता है, उधर से उधर देखता है (उसका मन टिकता नहीं) ॥ रहाउ ॥ हे भाई! जब तक मनुष्य के मन की (माया वाली) भटकना दूर नहीं होती, यह (लालच के पंजों से) आज़ाद नहीं हो सकता। नानक जी कहते हैं- (पहरावों से भगत नहीं बन जाता) जिस मनुष्य पर मालिक-प्रभू दयावान होता है (और, उस को नाम की दात देता है) वही मनुष्य संत है भगत है ॥२॥५॥३६॥


Dhhanaasaree Mahalaa 5 ||
Jatan Karai Maanukh Ddehkaavai Ohu Antarjaamee Jaanai || Paap Kare Kar Mookar Paavai Bhekh Karai Nirbaanai ||1|| Jaanat Door Tumeh Prabh Ner || Ut Taakai Ut Te Ut Pekhai Aavai Lobhee Fer || Rahaau || Jab Lag Tuttai Naahee Man Bharmaa Tab Lag Mukat N Koee || Kahu Naanak Daeaal Suaamee Sant Bhagat Jan Soee ||2||5||36||


Meaning: People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak Ji, he alone is a Saint, a devotee, and a humble Daas of the Lord, to whom the Lord and Master is merciful. ||2||5||36||


www.shrimuktsarsahib.in


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,hukamnama aaj ka,live from patna sahib,chardikla time tv katha,giani sukhdev singh patna sahib

Dates When this Mukhwaak Comes Again

13 November 2024

ਗੁਰੂ ਨਾਨਕ ਦੇਵ ਜੀ ਦੀ ਜੀਵਨੀ

ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਪਹਿਲੇ ਗੁਰੂ ਹਨ। ਉਨ੍ਹਾਂ ਦਾ ਜਨਮ 15 ਅਪ੍ਰੈਲ 1469 ਨੂੰ ਪਿੰਡ ਤਲਵੰਡੀ (ਜੋ ਕਿ ਅੱਜ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਕਹਿਣਾ ਜਾਂਦਾ ਹੈ) ਵਿੱਚ ਹੋਇਆ। ਉਹ ਕਲਯੁਗ ਦੇ ਸਮੇਂ ਦਾ ਪ੍ਰਕਾਸ਼ ਮੰਨੇ ਜਾਂਦੇ ਹਨ, ਜਿਨ੍ਹਾਂ ਨੇ ਸਾਰੀ ਦੁਨੀਆ ਨੂੰ ਇਕ ਨਵਾਂ ਰਾਹ ਦਿਖਾਇਆ। ਗੁਰੂ ਨਾਨਕ ਦੇਵ ਜੀ ਦੇ ਮਾਪਿਆਂ ਦੇ ਨਾਮ ਕਲਿਆਣ ਦਾਸ ਜੀ ਅਤੇ ਮਾਤਾ ਤ੍ਰਿਪਤਾ ਜੀ ਸਨ। ਉਨ੍ਹਾਂ ਦੇ ਇਕ ਵੱਡੇ ਭਰਾ ਸ੍ਰੀਨਾਨਕ ਜੀ ਸਨ।

ਬਚਪਨ ਅਤੇ ਮੁਲਕਤਾਂ ਦਾ ਅਰੰਭ

ਗੁਰੂ ਨਾਨਕ ਦੇਵ ਜੀ ਦਾ ਬਚਪਨ ਆਮ ਬੱਚਿਆਂ ਤੋਂ ਬਹੁਤ ਅਲੱਗ ਸੀ। ਬਚਪਨ ਵਿੱਚ ਹੀ ਉਨ੍ਹਾਂ ਨੇ ਅਨੰਦ ਵਿੱਚ ਰਹਿਣਾ ਅਤੇ ਪ੍ਰਬੂ ਪ੍ਰੇਮ ਵਿੱਚ ਬੋਲੀ ਦੇਣੀ ਸਿੱਖੀ। ਉਹ ਅਕਸਰ ਕੁਦਰਤ ਦੇ ਵਿਸ਼ਾਲਤਾ ਅਤੇ ਸੱਚ ਨੂੰ ਸਮਝਣ ਦੀ ਕੋਸ਼ਿਸ਼ ਕਰਦੇ ਸਨ। ਇਕ ਦਿਨ ਉਹ ਤਲਵੰਡੀ ਦੇ ਪਿੰਡ ਦੇ ਨਾਲੋਂ ਦੂਰ ਕਿਤੇ ਚਰਨਾ ਗਏ ਸਨ ਜਿਥੇ ਉਨ੍ਹਾਂ ਨੇ ਪ੍ਰਬੂ ਦੀ ਭਗਤੀ ਵਿੱਚ ਲੀਨ ਹੋ ਕੇ “ਨਮੋ ਨਰਾਇਣ” ਕਹਿਣ ਲੱਗੇ।

ਗੁਰੂ ਨਾਨਕ ਦੇਵ ਜੀ ਦੇ ਮੁਖ ਤਤ

ਗੁਰੂ ਨਾਨਕ ਦੇਵ ਜੀ ਦਾ ਮੰਤਵ ਸੱਚਾਈ ਅਤੇ ਪ੍ਰਮਾਤਮਾ ਦੇ ਅਸਲ ਰੂਪ ਨੂੰ ਪਰਿਭਾਸ਼ਿਤ ਕਰਨਾ ਸੀ। ਉਹ ਕਹਿੰਦੇ ਸਨ:

  1. “ਇਕ ਓਅੰਕਾਰ” – ਰੱਬ ਇੱਕ ਹੈ ਅਤੇ ਸਾਰਿਆਂ ਦੇ ਸਿਰ ਤੇ ਹੈ।
  2. “ਨਾਮ ਜਪੋ” – ਹਰ ਸਮੇਂ ਰੱਬ ਦੇ ਨਾਮ ਦਾ ਸਿਮਰਨ ਕਰੋ।
  3. “ਕਿਰਤ ਕਰੋ” – ਸਹੀ ਮਾਰਗ ਤੇ ਚੱਲੋ ਅਤੇ ਹੱਕ ਦੀ ਕਮਾਈ ਕਰੋ।
  4. “ਵੰਡ ਛਕੋ” – ਆਪਣੀ ਕਮਾਈ ਹੋਰ ਨਾਲ ਵੰਡ ਕੇ ਖਾਓ।

ਜਨਮ ਸਾਖੀਆਂ ਅਤੇ ਪ੍ਰਵਾਸ

ਗੁਰੂ ਨਾਨਕ ਦੇਵ ਜੀ ਨੇ ਲਗਭਗ 28 ਸਾਲ ਦੀ ਉਮਰ ਵਿੱਚ ਆਪਣੇ ਭਾਈ ਮਰਦਾਨਾ ਜੀ ਦੇ ਨਾਲ ਆਪਣੀ ਪਹਿਲੀ ਉਦਾਸੀ (ਸਫ਼ਰ) ਸ਼ੁਰੂ ਕੀਤੀ। ਇਹ ਉਦਾਸੀਆਂ ਭਗਤੀ ਅਤੇ ਪ੍ਰੇਰਨਾ ਦਾ ਸੂਤਰ ਬਣੀਆਂ, ਜਿਨ੍ਹਾਂ ਰਾਹੀਂ ਉਨ੍ਹਾਂ ਨੇ ਲੋਕਾਂ ਨੂੰ ਸਿੱਖਿਆ ਦਿੱਤੀ ਅਤੇ ਅਨੇਕਾਂ ਕਲਪਿਤ ਦੱਸਾ ਨੂੰ ਖਤਮ ਕੀਤਾ। ਗੁਰੂ ਨਾਨਕ ਦੇਵ ਜੀ ਨੇ ਚਾਰ ਪ੍ਰਵਾਸ ਕੀਤੇ:

  1. ਪਹਿਲਾ ਪ੍ਰਵਾਸ: ਪਾਖਤੁਨ ਹਿੰਦ ਅਤੇ ਕੁਰਕਸ਼ੇਤਰ।
  2. ਦੂਜਾ ਪ੍ਰਵਾਸ: ਸਰੀਲੰਕਾ।
  3. ਤੀਜਾ ਪ੍ਰਵਾਸ: ਤੁਰਕ, ਮਿਸਰ ਅਤੇ ਅਰਬ ਦੇਸ਼।
  4. ਚੌਥਾ ਪ੍ਰਵਾਸ: ਤਬੈਲਕੂਸ਼।

ਇਸ ਸਭ ਦੇ ਦੌਰਾਨ ਗੁਰੂ ਜੀ ਨੇ ਮਨੁੱਖਤਾ, ਪ੍ਰੇਮ ਅਤੇ ਸਮਾਨਤਾ ਦਾ ਪਾਠ ਪੜ੍ਹਾਇਆ ਅਤੇ ਬਾਹਰਲੇ ਜਗ੍ਹਾਂ ਤੇ ਧਰਮ ਦੇ ਨਾਮ ਤੇ ਹੁੰਦੀਆਂ ਗਲਤ ਰੀਤੀਆਂ ਨੂੰ ਖਤਮ ਕੀਤਾ।

ਗੁਰੂ ਨਾਨਕ ਦੇਵ ਜੀ ਦੇ ਮੁੱਖ ਚਮਤਕਾਰ

ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਕਈ ਅਨੋਖੇ ਅਤੇ ਅਦਭੁਤ ਚਮਤਕਾਰ ਹਨ, ਜਿਨ੍ਹਾਂ ਨੇ ਲੋਕਾਂ ਨੂੰ ਅਪਨੇ ਕਿਵੇਂ ਵਸਾਇਆ। ਕੁਝ ਮਹੱਤਵਪੂਰਨ ਚਮਤਕਾਰਾਂ ਵਿੱਚ ਸ਼ਾਮਿਲ ਹਨ:

  1. ਬੈਰਾਗੀ ਬਨੋ: ਬਚਪਨ ਵਿੱਚ, ਉਨ੍ਹਾਂ ਨੇ ਸਕੂਲ ਵਿੱਚ ਮਾਸਟਰ ਨੂੰ ਕਹਿਣ ਲੱਗੇ ਕਿ ਰੱਬ ਦੀ ਪ੍ਰਾਪਤੀ ਸੱਚ ਦੀ ਕਹਾਣੀ ਹੈ।
  2. ਨਹਿਰ ਦੇ ਕੰਢੇ ਤੇ ਭਗਤੀ: ਇਕ ਦਿਨ ਜਦ ਗੁਰੂ ਜੀ ਨਹੀਂ ਲੱਭੇ ਤਾਂ ਲੋਕਾਂ ਨੇ ਦਿਖਿਆ ਕਿ ਉਹ ਇਕ ਗੁਫਾ ਵਿੱਚ ਪ੍ਰਮਾਤਮਾ ਦੀ ਯਾਦ ਵਿੱਚ ਬੈਠੇ ਹਨ।
  3. ਭੈਰੋਨ ਦਾ ਸੁਨੇਹਾ: ਇੱਕ ਥਾਂ ਤੇ ਭੈਰੋਂ ਬਾਬੇ ਨੇ ਪੁੱਛਿਆ ਕਿ ਉਹ ਕਿਉਂ ਜਗਤ ਨੂੰ ਖਤਮ ਕਰ ਰਹੇ ਹਨ, ਗੁਰੂ ਜੀ ਨੇ ਕਿਹਾ ਸੱਚ ਦੀ ਰਾਹ ਤੇ ਚੱਲੋ।

ਗੁਰੂ ਨਾਨਕ ਸਾਹਿਬ ਜੀ ਦਾ ਜੋਤਿ ਜੋਤ ਸਮਾਉਣਾ

ਗੁਰੂ ਨਾਨਕ ਦੇਵ ਜੀ ਨੇ 70 ਸਾਲ ਦੀ ਉਮਰ ਵਿੱਚ 22 ਸਿਤੰਬਰ 1539 ਨੂੰ ਆਪਣੇ ਸਰੀਰ ਨੂੰ ਛੱਡ ਦਿੱਤਾ। ਉਨ੍ਹਾਂ ਦੀ ਗੁਰੂ ਨਾਨਕ ਸਾਹਿਬ ਜੀ ਦਾ ਜੋਤਿ ਜੋਤ ਸਮਾਉਣਾ ਸਿੱਖ ਧਰਮ ਨੂੰ ਸਦੀਵ ਬਣਾਇਆ ਅਤੇ ਲੋਕਾਂ ਨੂੰ ਹੌਂਸਲਾ ਦਿੱਤਾ ਕਿ ਸੱਚਾਈ ਅਤੇ ਸਮਾਨਤਾ ਦਾ ਰਾਹ ਸਾਰੀ ਦੁਨੀਆ ਵਿੱਚ ਪ੍ਰਚਲਿਤ ਕੀਤਾ ਜਾ ਸਕਦਾ ਹੈ। ਉਹ ਸਾਰਿਆਂ ਲਈ ਪਿਆਰ, ਸੇਵਾ ਅਤੇ ਭਗਤੀ ਦਾ ਪ੍ਰਤੀਕ ਬਣ ਗਏ।

ਸਿੱਖਿਆ ਅਤੇ ਸੰਦੇਸ਼

ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਸੱਚ ਦੀ ਮਾਰਗ ਤੇ ਚੱਲਣ ਦਾ ਸੰਦੇਸ਼ ਦਿੱਤਾ। ਉਹ ਸਮਾਜ ਵਿੱਚ ਧਰਮ ਅਤੇ ਰੂਹਾਨੀਤਾ ਦੀ ਪ੍ਰਕਾਸ਼ ਸ੍ਰੋਤ ਸਨ। ਉਹ ਕਹਿੰਦੇ ਸਨ ਕਿ ਸੱਚਾਈ, ਨਿਸ਼ਕਾਮ ਸੇਵਾ ਅਤੇ ਪ੍ਰਮਾਤਮਾ ਦੇ ਪ੍ਰੇਮ ਵਿੱਚ ਜੀਵਨ ਬਿਤਾਉਣਾ ਚਾਹੀਦਾ ਹੈ। ਉਨ੍ਹਾਂ ਦੇ ਬਾਣੀਆਂ ਦੇ ਰਾਹੀਂ ਅੱਜ ਵੀ ਸਿੱਖਾਂ ਅਤੇ ਹੋਰ ਸਾਰੇ ਸਮਾਜਾਂ ਨੂੰ ਪ੍ਰੇਰਨਾ ਮਿਲਦੀ ਹੈ।


ਮਹਾਨ ਗੁਰੂ ਦੇ ਸਨਮਾਨ ਵਿੱਚ, ਸਾਡੇ ਸਿਰ ਤੇ ਹੈ ਜੋ ਸਾਡੇ ਜੀਵਨ ਨੂੰ ਰੋਸ਼ਨ ਕਰਦੇ ਹਨ ਅਤੇ ਸਾਨੂੰ ਅਸਲ ਸੱਚ ਦੇ ਰਾਹ ਤੇ ਲੈਂਦੇ ਹਨ।

Life In Short

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ। ਸ਼੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਪਹਿਲੇ ਗੁਰੂ ਸਨ। ਉਹਨਾਂ ਦਾ ਜਨਮ ਸੰਨ ਚੌਦਾਂ ਸੌ ਉਣਹੱਤਰ ਈਸਵੀ ਵਿੱਚ ਰਾਇ ਭੋਇਂ ਦੀ ਤਲਵੰਡੀ (ਹਾਲਾਂਕਿ ਹੁਣ ਇਹ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਵਿੱਚ ਹੈ) ਵਿੱਚ ਹੋਇਆ। ਗੁਰੂ ਜੀ ਦੇ ਮਾਤਾ ਤ੍ਰਿਪਤਾ ਜੀ ਅਤੇ ਪਿਤਾ ਕਾਲੂ ਜੀ ਸਨ ਅਤੇ ਉਹਨਾਂ ਦੀ ਭੈਣ ਬੇਬੇ ਨਾਨਕੀ ਜੀ ਨਾਲ ਬੜਾ ਪਿਆਰ ਸੀ। ਗੁਰੂ ਨਾਨਕ ਜੀ ਦੀ ਧਰਮ-ਪਤਨੀ ਦਾ ਨਾਮ ਬੀਬੀ ਸੁਲੱਖਣੀ ਜੀ ਸੀ, ਅਤੇ ਉਹਨਾਂ ਦੇ ਦੋ ਸਪੁੱਤਰ ਬਾਬਾ ਸ੍ਰੀ ਚੰਦ ਅਤੇ ਬਾਬਾ ਲਖਮੀ ਦਾਸ ਜੀ ਸਨ। ਗੁਰੂ ਨਾਨਕ ਜੀ ਨੇ ਆਪਣੇ ਜੀਵਨ ਵਿੱਚ ਕੇਵਲ ਬਾਣੀ ਹੀ ਨਹੀਂ ਬਲਕਿ ਮਹਾਨ ਸਮਾਜ ਸੁਧਾਰਕ ਦੇ ਤੌਰ ਤੇ ਲੋਕਾਂ ਨੂੰ ਸੱਚ ਦੇ ਮਾਰਗ ‘ਤੇ ਚਲਣ ਦੀ ਸਿੱਖਿਆ ਦਿੱਤੀ। ਉਹਨਾਂ ਨੇ ਚਾਰ ਉਦਾਸੀਆਂ ਵਿੱਚ ਸਾਰੀ ਦੁਨੀਆ ਨੂੰ ਯਾਤਰਾ ਕਰਕੇ ਸਿੱਧਾਂ, ਪੰਡਿਤਾਂ ਅਤੇ ਕਾਜ਼ੀਆਂ ਨਾਲ ਵਿਚਾਰ-ਵਟਾਂਦਰੇ ਕੀਤੇ। ਉਹ ਸਾਰੇ ਮਨੁੱਖਾਂ ਨੂੰ ਜਾਤਾਂ ਪਾਤਾਂ ਨੂੰ ਇਕ ਬਰਾਬਰ ਸਮਝਦੇ ਸਨ ਅਤੇ ਨੇਕੀ ਅਤੇ ਸੱਚਾਈ ਨੂੰ ਅਹਿਮੀਅਤ ਦਿੰਦੇ ਸਨ। ਗੁਰੂ ਨਾਨਕ ਜੀ ਨੇ ਗ੍ਰਹਿਸਥੀ ਜੀਵਨ ਬਤੀਤ ਕਰਨ ਦੌਰਾਨ ਕਰਤਾਰਪੁਰ ਵਿੱਚ ਇੱਕ ਸ਼ਹਿਰ ਵਸਾਇਆ ਜਿੱਥੇ ਲੋਕਾਂ ਨੂੰ ਖੇਤੀਬਾੜੀ ਕਰਕੇ ਆਪਣੀ ਰੋਜ਼ੀ ਰੋਟੀ ਕਮਾਉਣ ਦੀ ਸਿੱਖਿਆ ਵੱਜੋਂ ਕਿਰਤ ਕਮਾਈ ਕਰਕੇ ਖਾਣ ਦੀ ਸਿੱਖਿਆ ਦਿੱਤੀ। ਜਪੁ ਜੀ ਸਾਹਿਬ ਅਤੇ ਆਸਾ ਦੀ ਵਾਰ ਉਹਨਾਂ ਦੀਆਂ ਪ੍ਰਸਿੱਧ ਬਾਣੀਆਂ ਹਨ। ਉਹਨਾਂ ਦੀ ਬਾਣੀ ਸ਼੍ਰੀ ਜਪੁਜੀ ਸਾਹਿਬ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸਬਤੋਂ ਪਹਿਲਾ ਆਉਂਦੀ ਹੈ। ਗੁਰੂ ਨਾਨਕ ਜੀ ਨੇ ਆਪਣੀ ਬਾਣੀ ਵਿੱਚ ਫਾਰਸੀ, ਅਰਬੀ, ਹਿੰਦੀ ਅਤੇ ਸੰਸਕ੍ਰਿਤ ਭਾਸ਼ਾਵਾਂ ਦੇ ਸ਼ਬਦ ਸ਼ਾਮਲ ਕੀਤੇ ਹਨ, ਜੋ ਅੱਜ ਵੀ ਸਾਡੀ ਜ਼ਿੰਦਗੀ ਵਿੱਚ ਪ੍ਰੇਰਣਾ ਦਾ ਸਰੋਤ ਹਨ। ਆਓ ਆਪਾਂ ਸ਼ੁਰੂ ਗੁਰੂ ਨਾਨਕ ਦੇਵ ਜੀ ਦੇ ਅੱਜ ਦੇ ਪ੍ਰਕਾਸ਼ ਪੁਰਬ ਤੇ ਉਹਨਾਂ ਨੂੰ ਸ਼ੀਸ਼ ਨਿਵਾਈਏ ਅਤੇ ਉਹਨਾਂ ਦੀ ਦਿੱਤੀ ਸਿੱਖਿਆ ਤੇ ਚੱਲ ਕੇ ਜੀਵਨ ਸਫਲਾ ਕਰੀਏ।

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 631


ਸੋਰਠਿ ਮਹਲਾ ੯ ॥
ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥


ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥


सोरठि महला ९ ॥
मन की मन ही माहि रही ॥ ना हरि भजे न तीरथ सेवे चोटी कालि गही ॥१॥ रहाउ ॥ दारा मीत पूत रथ स्मपति धन पूरन सभ मही ॥ अवर सगल मिथिआ ए जानउ भजनु रामु को सही ॥१॥ फिरत फिरत बहुते जुग हारिओ मानस देह लही ॥ नानक कहत मिलन की बरीआ सिमरत कहा नही ॥२॥२॥



अर्थ: (हे भाई! देखो, माया धारी की मंद-भागता! उस के) मन की आश मन में ही रह गई। ना उस ने परमात्मा का भजन किया, ना ही उस ने संत जनों की सेवा की, और, मौत ने बोदी आ पकड़ी ॥१॥ रहाउ ॥ हे भाई! स्त्री, मित्र, पुत्र, गाड़ियाँ, माल-असबाब, धन-पदार्थ सारी ही धरती – यह सब कुछ नाशवान समझो। परमात्मा का भजन (ही) असली (मित्र) है ॥१॥ हे भाई! कई युग (जूनों में) भटक भटक कर तूँ थक गया था। (अब) तुझे मनुष्या शरीर मिला है। नानक जी कहते हैं – (हे भाई! परमात्मा को) मिलने की यही बारी है, अब तूँ सिमरन क्यों नहीं करता ? ॥२॥२॥


Sorath Mahalaa 9 ||
Man Kee Man Hee Maahe Rahee || Naa Har Bhaje N Teerathh Seve Chottee Kaal Gahee ||1|| Rahaau || Daaraa Meet Poot Rathh Sampat Dhhan Pooran Sabh Mahee || Avar Sagal Mithheaa A Jaanau Bhajan Raam Ko Sahee ||1|| Firat Firat Bahute Jug Haareo Maanas Deh Lahee || Naanak Kehat Milan Kee Bareeaa Simrat Kahaa Nahee ||2||2||



Meaning: The mind remains in the mind. He does not meditate on the Lord, nor does he perform service at sacred shrines, and so death seizes him by the hair. ||1|| Pause || Wife, friends, children, carriages, property, total wealth, the entire world – know that all of these things are false. The Lord’s meditation alone is true. ||1|| Wandering, wandering around for so many ages, he has grown weary, and finally, he obtained this human body. Says Nanak Ji, this is the opportunity to meet the Lord; why don’t you remember Him in meditation ? ||2||2||


🪯🙏🌹 ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥🌹🙏


Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From  Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri  Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again

06 November 2024

Shri-Darbar-Sahib
Daily Mukhwak From Shri  Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 611


ਸੋਰਠਿ ਮਹਲਾ ੫ ॥
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥


ਅਰਥ: (ਹੇ ਭਾਈ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ, (ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਘੜ ਪੈਂਦੇ ਹਨ ॥੧॥ ਹੇ ਭਾਈ! (ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਹੈ। (ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ ॥ ਰਹਾਉ ॥ ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ। ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ ॥੨॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਹ (ਆਤਮਕ) ਖ਼ੁਰਾਕ ਸਦਾ ਖਾਂਦੇ ਰਹੋ, ਹਰ ਵੇਲੇ ਆਪਣੇ ਮੂੰਹ ਵਿਚ ਪਾਂਦੇ ਰਹੋ। ਹੇ ਭਾਈ! ਗੋਬਿੰਦ ਦੇ ਗੁਣ ਸਦਾ ਗਾਂਦੇ ਰਹੋ (ਆਤਮਕ ਜੀਵਨ ਨੂੰ) ਨਾਹ ਬੁਢੇਪਾ ਆਵੇਗਾ ਨਾ ਮੌਤ ਆਵੇਗੀ, ਹਰੇਕ ਦੁੱਖ-ਕਲੇਸ਼ ਦੂਰ ਹੋ ਜਾਇਗਾ ॥੩॥ ਹੇ ਭਾਈ! (ਜਿਸ ਭੀ ਮਨੁੱਖ ਨੇ ਗੁਰੂ ਦੇ ਸ਼ਬਦ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਜਪਿਆ) ਮੇਰੇ ਮਾਲਕ ਨੇ ਉਸ ਦੀ ਅਰਦਾਸਿ ਸੁਣ ਲਈ, (ਕ੍ਰੋੜਾਂ ਵਿਘਨਾਂ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ) ਪੂਰੀ ਤਾਕਤ ਪੈਦਾ ਹੋ ਜਾਂਦੀ ਹੈ। ਹੇ ਨਾਨਕ ਜੀ! ਗੁਰੂ ਦੀ ਇਹ ਅਜ਼ਮਤ ਸਾਰੇ ਜੁਗਾਂ ਵਿਚ ਹੀ ਪਰਤੱਖ ਉੱਘੜ ਰਹਿੰਦੀ ਹੈ ॥੪॥੧੧॥


सोरठि महला ५ ॥
करि इसनानु सिमरि प्रभु अपना मन तन भए अरोगा ॥ कोटि बिघन लाथे प्रभ सरणा प्रगटे भले संजोगा ॥१॥ प्रभ बाणी सबदु सुभाखिआ ॥ गावहु सुणहु पड़हु नित भाई गुर पूरै तू राखिआ ॥ रहाउ ॥ साचा साहिबु अमिति वडाई भगति वछल दइआला ॥ संता की पैज रखदा आइआ आदि बिरदु प्रतिपाला ॥२॥ हरि अम्रित नामु भोजनु नित भुंचहु सरब वेला मुखि पावहु ॥ जरा मरा तापु सभु नाठा गुण गोबिंद नित गावहु ॥३॥ सुणी अरदासि सुआमी मेरै सरब कला बणि आई ॥ प्रगट भई सगले जुग अंतरि गुर नानक की वडिआई ॥४॥११॥


अर्थ: (हे भाई! अमृत समय) स्नान कर के, अपने प्रभू का नाम सिमर कर मन और शरीर रोग मुक्त हो जाते हैं, (क्योंकि) प्रभू की श़रण पड़ने से (जीवन की राह में आने वाली) करोड़ों रुकावटें दूर हो जाती हैं, और, प्रभू से मिलाप के अच्छे अवसर पैदा हो जाते हैं ॥१॥ हे भाई! (गुरू ने अपना) श़ब्द सुंदर उच्चारा हुआ है, (यह श़ब्द) प्रभू की सिफ़त-सलाह की बाणी है। (इस श़ब्द को) सदा गाते रहो, सुनते रहो, पढ़ते रहो, (अगर यह उदम करता रहेंगा, तो यकीन रख) पूरे गुरू ने तुझे (जीवन में आने वाली रुकावटों से) बचा लिया ॥ रहाउ ॥ हे भाई! मालिक-प्रभू सदा कायम रहने वाला है, उस की बजुर्गी मापी नहीं जा सकती, वह भक्ति से प्यार करने वाला है, वह दया का स्त्रोत है। अपने संतों की इज्ज़त वह (सदा से ही) रखता आया है, अपना यह शुरुआत वाला स्वभाव वह शुरू से ही पालता आ रहा है ॥२॥ हे भाई! परमात्मा का नाम आत्मिक जीवन देने वाला है, यह (आत्मिक) ख़ुराक सदा खाते रहो, हर समय अपने मुँह में पाते रहो। हे भाई! गोबिंद के गुण सदा गाते रहो (आत्मिक जीवन को) ना बुढ़ापा आएगा ना मौत आएगी, प्रत्येक दुख-क्लेश़ दूर हो जाएगा ॥३॥ हे भाई! (जिस भी मनुष्य ने गुरू के श़ब्द का आसरा ले कर प्रभू का नाम जपा) मेरे मालिक ने उस की अरदास सुन लई, (करोड़ों विघ्नों का टाकरा करने के लिए उस के अंदर) पूरी ताकत पैदा हो जाती है। हे नानक जी! गुरू की यह प्रतिष्ठा सारे युगों में ही प्रत्यक्ष हुई रहती है ॥४॥११॥


Sorath Mahalaa 5 ||
Kar Isnaan Simar Prabh Apnaa Man Tan Bhae Arogaa || Kott Bighan Laathhe Prabh Sarnaa Pragtte Bhale Sanjogaa ||1|| Prabh Baanee Shabad Subhaakheaa || Gaavahu Sunahu Parrahu Nit Bhaaee Gur Poorai Too Raakheaa || Rahaau || Saachaa Saahib Amit Vaddaaee Bhagat Vashhal Daeaalaa || Santaa Kee Paij Rakhdaa Aaeaa Aad Birad Pratipaalaa ||2|| Har Amrit Naam Bhojan Nit Bhunchahu Sarab Velaa Mukh Paavahu || Jaraa Maraa Taap Sabh Naathaa Gun Gobind Nit Gaavahu ||3|| Sunee Ardaas Suaamee Merai Sarab Kalaa Ban Aaee || Pragatt Bhaee Sagle Jug Antar Gur Naanak Kee Vaddeaaee ||4||11||


Meaning: After taking your cleansing bath, remember your God in meditation, and your mind and body shall be free of disease. Millions of obstacles are removed, in the Sanctuary of God, and good fortune dawns. ||1|| The Word of God’s Bani, and His Shabad, are the best utterances. So constantly sing them, listen to them, and read them, O Siblings of Destiny, and the Perfect Guru shall save you. || Pause || The glorious greatness of the True Lord is immeasurable; the Merciful Lord is the Lover of His devotees. He has preserved the honor of His Saints; from the very beginning of time, His Nature is to cherish them. ||2|| So eat the Ambrosial Name of the Lord as your food; put it into your mouth at all times. The pains of old age and death shall all depart, when you constantly sing the Glorious Praises of the Lord of the Universe. ||3|| My Lord and Master has heard my prayer, and all my affairs have been resolved. The glorious greatness of Guru Nanak Ji is manifest, throughout all the ages. ||4||11||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib

Date When this Mukhwaak Comes Again
02 November 2024

patna-shabib-ji
Daily Mukhwak From Takht Shri Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 714


Mukhwaak In Punjabi

ਟੋਡੀ ਮਹਲਾ ੫ ॥
ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥


Meaning In Punjabi

ਅਰਥ: ਹੇ ਭਾਈ! ਜਦੋਂ ਗੁਰੂ ਕਿਰਪਾ ਕਰਦਾ ਹੈ ਤਾਂ ਨਿੰਦਾ ਦੇ ਸੁਭਾਵ ਵਾਲਾ ਮਨੁੱਖ (ਨਿੰਦਾ ਕਰਨ ਤੋਂ) ਹਟ ਜਾਂਦਾ ਹੈ। (ਜਿਸ ਨਿੰਦਕ ਉਤੇ) ਪ੍ਰਭੂ ਪਰਮਾਤਮਾ ਜੀ ਦਇਆਵਾਨ ਹੋ ਜਾਂਦੇ ਹਨ, ਕਲਿਆਣ-ਸਰੂਪ ਹਰਿ ਦੇ ਨਾਮ-ਤੀਰ ਨਾਲ (ਗੁਰੂ ਉਸ ਦਾ) ਸਿਰ ਕੱਟ ਦੇਂਦਾ ਹੈ (ਉਸ ਦੀ ਹਉਮੈ ਨਾਸ ਕਰ ਦੇਂਦਾ ਹੈ) ।੧।ਰਹਾਉ। (ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪ੍ਰਭੂ ਦਇਆਵਾਨ ਹੁੰਦੇ ਹਨ) ਉਸ ਮਨੁੱਖ ਨੂੰ ਆਤਮਕ ਮੌਤ, ਮਾਇਆ ਦਾ ਜਾਲ, ਮੌਤ ਦਾ ਡਰ (ਕੋਈ ਭੀ) ਤੱਕ ਭੀ ਨਹੀਂ ਸਕਦਾ, (ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਮਨੁੱਖ) ਸਦਾ-ਥਿਰ ਹਰਿ-ਨਾਮ ਸਿਮਰਨ ਵਾਲਾ ਰਸਤਾ ਮੱਲ ਲੈਂਦਾ ਹੈ। ਉਹ ਮਨੁੱਖ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ-ਧਨ ਖੱਟ ਲੈਂਦਾ ਹੈ। ਆਪ ਵਰਤਿਆਂ, ਹੋਰਨਾਂ ਨੂੰ ਵੰਡਦਿਆਂ ਇਹ ਧਨ ਰਤਾ ਭੀ ਨਹੀਂ ਮੁੱਕਦਾ।੧। ਹੇ ਭਾਈ! ਜਿਸ ਨਿੰਦਾ-ਸੁਭਾਵ ਕਰ ਕੇ, ਜਿਸ ਆਪਾ-ਭਾਵ ਕਰ ਕੇ, ਨਿੰਦਕ ਸਦਾ) ਦੁੱਖੀ ਹੁੰਦਾ ਰਹਿੰਦਾ ਸੀ, (ਪ੍ਰਭੂ ਦੇ ਦਇਆਲ ਹੋਇਆਂ, ਗੁਰੂ ਦੀ ਕਿਰਪਾ ਨਾਲ) ਇਕ ਛਿਨ ਵਿਚ ਹੀ ਉਸ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਜਾਂਦਾ ਹੈ। (ਇਸ ਅਸਚਰਜ ਤਬਦੀਲੀ ਨੂੰ) ਸਾਰਾ ਜਗਤ ਹੈਰਾਨ ਹੋ ਹੋ ਕੇ ਵੇਖਦਾ ਹੈ। ਦਾਸ ਨਾਨਕ ਇਹ ਅਗੰਮੀ ਰੱਬੀ ਖੇਡ ਬਿਆਨ ਕਰਦਾ ਹੈ।੨।੬।੧੧।


Mukhwaak In Hindi

टोडी महला ५ ॥
निंदकु गुर किरपा ते हाटिओ ॥ पारब्रहम प्रभ भए दइआला सिव कै बाणि सिरु काटिओ ॥१॥ रहाउ ॥ कालु जालु जमु जोहि न साकै सच का पंथा थाटिओ ॥ खात खरचत किछु निखुटत नाही राम रतनु धनु खाटिओ ॥१॥ भसमा भूत होआ खिन भीतरि अपना कीआ पाइआ ॥ आगम निगमु कहै जनु नानकु सभु देखै लोकु सबाइआ ॥२॥६॥११॥


Mukhwaak Meaning In Hindi

अर्थ: हे भाई! जब गुरू कृपा करता है तो निंदा के स्वभाव वाला मनुष्य (निंदा करने से) हट जाता है। (जिस निंदक पर) प्रभू परमात्मा जी दयावान हो जाते हैं, कल्याण-रूवरूप हरी के नाम-तीर से (गुरू उसका) सिर काट देता है (उसका अहंकार नाश कर देता है)।1। रहाउ। (हे भाई! जिस मनुष्य पर गुरू प्रभू दयावान होते हैं) उस मनुष्य को आत्मिक मौत, माया का जाल, मौत का डर (कोई भी) देख नहीं सकता, (क्योंकि गुरू की कृपा से वह मनुष्य) सदा-स्थिर हरी-नाम सिमरन वाले रास्ते पर कब्जा कर लेता है। वह मनुष्य परमात्मा का रत्न (जैसा कीमती) नाम-धन कमा लेता है। खुद बरत के, औरों को बाँट के ये धन रक्ती भर भी नहीं खत्म होता।1। हे भाई! (जिस निंदा स्वभाव के कारण, जिस स्वै भाव के कारण, निंदक सदा) दुखी होता रहता था, (प्रभू के दयाल होने से, गुरू की कृपा से) एक छिन में ही उस स्वभाव का नामो-निशान मिट जाता है। (इस आश्चर्यजनक तब्दीली को) सारा जगत हैरान हो-हो के देखता है। दास नानक ये अगंमी-रॅबी खेल बयान करता है।2।6।11।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Date When this Mukhwaak Comes Again

22 June 2024
02 November 2024

patna-shabib-ji
Daily Mukhwak From Takht Shri Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 605


Mukhwaak In Punjabi

ਸੋਰਠਿ ਮਹਲਾ ੪ ॥
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥ 


Meaning In Punjabi

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ। ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧। ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨। ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩। ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।


Mukhwaak In Hindi

सोरठि महला ४ ॥
आपे कंडा आपि तराजी प्रभि आपे तोलि तोलाइआ ॥ आपे साहु आपे वणजारा आपे वणजु कराइआ ॥ आपे धरती साजीअनु पिआरै पिछै टंकु चड़ाइआ ॥१॥ मेरे मन हरि हरि धिआइ सुखु पाइआ ॥ हरि हरि नामु निधानु है पिआरा गुरि पूरै मीठा लाइआ ॥ रहाउ ॥ आपे धरती आपि जलु पिआरा आपे करे कराइआ ॥ आपे हुकमि वरतदा पिआरा जलु माटी बंधि रखाइआ ॥ आपे ही भउ पाइदा पिआरा बंनि बकरी सीहु हढाइआ ॥२॥ आपे कासट आपि हरि पिआरा विचि कासट अगनि रखाइआ ॥ आपे ही आपि वरतदा पिआरा भै अगनि न सकै जलाइआ ॥ आपे मारि जीवाइदा पिआरा साह लैदे सभि लवाइआ ॥३॥ आपे ताणु दीबाणु है पिआरा आपे कारै लाइआ ॥ जिउ आपि चलाए तिउ चलीऐ पिआरे जिउ हरि प्रभ मेरे भाइआ ॥ आपे जंती जंतु है पिआरा जन नानक वजहि वजाइआ ॥४॥४॥


Mukhwaak Meaning In Hindi

अर्थ: हे मेरे मन! सदा परमात्मा का सिमरन कर, (जिस किसी ने सिमरा है, उसने) सुख पाया है। हे भाई! परमात्मा का नाम (सारे) सुखों का खजाना है (जो मनुष्य गुरू की शरण पड़ा है) पूरे गुरू ने उसे परमात्मा का नाम मीठा अनुभव करा दिया है। रहाउ। हे भाई! प्रभू ने खुद ही धरती पैदा की हुई है, (अपनी मर्यादा रूपी तराजू के) पीछे के छाबे में चार मासे बाँट रख के (प्रभू ने खुद ही इस सृष्टि को मर्यादा में रखा हुआ है। ये काम उस प्रभू के लिए बहुत साधारण और आसान सा है)। वह तराजू भी प्रभू खुद ही है, उस तराजू की सुई भी प्रभू खुद ही है, प्रभू ने खुद ही बाँट से (इस सृष्टि को) तोला हुआ है (अपने हुकम में रखा हुआ है)। प्रभू खुद ही (इस धरती पर वणज करने वाला) शहूकार है, खुद ही (जीव-रूप हो के) वणज करने वाला है, खुद ही वणज कर रहा है।1। हे भाई! प्रभू प्यारा खुद ही धरती पैदा करने वाला है, आप ही पानी पैदा करने वाला है, आप ही सब कुछ करता है आप ही (जीवों से सब कुछ) करवाता है। आप ही अपने हुकम अनुसार हर जगह कार्य चला रहा है, पानी को मिट्टी से (उसने अपने हुकम में ही) बाँध रखा है (पानी मिट्टी को बहा नहीं सकता, पानी में उसने) खुद ही अपना डर रखा है, (जैसे) बकरी शेर को बाँध के घुमा रही है।2। हे भाई! प्रभू खुद ही लकड़ी (पैदा करने वाला) है, (आप ही आग बनाने वाला है) लकड़ी में उसने खुद ही आग टिका रखी है। प्रभू प्यारा खुद ही अपना हुकम वरता रहा है (उसके हुकम में) आग (लकड़ी को) जला नहीं सकती। प्रभू खुद ही मार के जिंदा करने वाला है। सारे जीव उसके परोए हुए ही सांस ले रहे हैं।3। हे भाई! प्रभू खुद ही ताकत है, खुद ही (शक्ति इस्तेमाल करने वाला) हाकिम है, (सारे जगत को उसने) अपने आप ही काम में लगाया हुआ है। हे प्यारे सज्जन! जैसे प्रभू खुद जीवों को चलाता है, जैसे मेरे हरी प्रभू को भाता है, वैसे ही चल सकते हैं। हे दास नानक! प्रभू खुद ही (जीव-) बाजा (बनाने वाला) है, खुद बाजा बजाने वाला है, सारे जीव-बाजे उसके बजाए बज रहे हैं।4।4।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Date When this Mukhwaak Comes Again

22 June 2024
01 November 2024