Archives February 2025

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 609

ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥


ਅਰਥ: ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ॥ ਰਹਾਉ ॥ ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ॥੨॥ ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ ॥੩॥ ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ ਜੀ! (ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ ॥੪॥੪॥


सोरठि महला ५ ॥
पुत्र कलत्र लोक ग्रिह बनिता माइआ सनबंधेही ॥ अंत की बार को खरा न होसी सभ मिथिआ असनेही ॥१॥ रे नर काहे पपोरहु देही ॥ ऊडि जाइगो धूमु बादरो इकु भाजहु रामु सनेही ॥ रहाउ ॥ तीनि संङिआ करि देही कीनी जल कूकर भसमेही ॥ होइ आमरो ग्रिह महि बैठा करण कारण बिसरोही ॥२॥ अनिक भाति करि मणीए साजे काचै तागि परोही ॥ तूटि जाइगो सूतु बापुरे फिरि पाछै पछुतोही ॥३॥ जिनि तुम सिरजे सिरजि सवारे तिसु धिआवहु दिनु रैनेही ॥ जन नानक प्रभ किरपा धारी मै सतिगुर ओट गहेही ॥४॥४॥


अर्थ: हे भाई! पुत्र, स्त्री, घर के अन्य मर्द और औरतें (सभी) माया के ही रिश्ते हैं। आखिर समय (इनमें से) कोई भी तेरा मददगार नहीं बनेगा, सभी झूठा ही प्यार करने वाले हैं ॥१॥ हे मनुष्य​! (केवल इस) शरीर को ही क्यों लाड प्यार से पालता रहता हैं ? (जैसे) धुंआ, (जैसे) बादल (उड़ जाता है, उसी प्रकार यह शरीर) नाश हो जाएगा। सिर्फ परमात्मा का भजन करा कर, वही असली प्यार करने वाला है ॥ रहाउ ॥ हे भाई! (परमात्मा ने) माया के तीन गुणों के असर में रहने वाला तेरा शरीर बना दिया है, (यह अंत को) पानी के, कुतों के, या मिट्टी के हवाले हो जाता है। तूँ इस शरीर-घर में (अपने आप को) अमर समझ बैठा रहता हैं, और जगत के मूल परमात्मा को भुला रहा हैं ॥२॥ हे भाई! अनेकों तरीकों से (परमात्मा ने तेरे सभी अंग) मणके बनाए हैं; (पर स्वासों के) कच्चे धागे में परोए हुए हैं। हे निमाणे जीव! यह धागा (आखिर) टूट जाएगा, (अब इस शरीर के मोह में प्रभू को विसारी बैठा हैं) फिर समय बीत जाने पर हाथ मलेंगा ॥३॥ हे भाई! जिस परमात्मा ने तुझे पैदा किया है, पैदा कर के तुझे सुंदर बनाया है उस को दिन रात (हर समय) सिमरता रहा कर। हे दास नानक जी! (अरदास करो और कहो-) हे प्रभू! (मेरे पर) मेहर कर, मैं गुरू का आसरा पकड़ कर रखूँ ॥४॥४॥


Sorath Mahalaa 5 ||
Putar Kaltar Lok Greh Banitaa Maaeaa Sanbandhhehee || Ant Kee Baar Ko Kharaa N Hosee Sabh Mithheaa Asnehee ||1|| Re Nar Kaahe Paporahu Dehee || Oodd Jaaego Dhhoom Baadro Ik Bhaajahu Raam Sanehee || Rahaau || Teen Sann(g)eaa Kar Dehee Keenee Jal Kookar Bhasmehee || Hoe Aamro Greh Meh Baithaa Karan Kaaran Bisrohee ||2|| Anik Bhaat Kar Manee_e Saaje Kaachai Taag Parohee || Toott Jaaego Soot Baapure Fir Paashhai Pashhutohee ||3|| Jin Tum Sirje Sirj Savaare Tis Dhhiaavahu Din Rainehee || Jan Naanak Prabh Kirpaa Dhhaaree Mai Satgur Ott Gahehee ||4||4||


Meaning: Children, spouses, men and women in one’s household, are all bound by Maya. At the very last moment, none of them shall stand by you; their love is totally false. ||1|| O man, why do you pamper your body so ? It shall disperse like a cloud of smoke; vibrate upon the One, the Beloved Lord. || Pause || There are three ways in which the body can be consumed – it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. ||2|| In various ways, the Lord has fashioned the beads, and strung them on a slender thread. The thread shall break, O wretched man, and then, you shall repent and regret. ||3|| He created you, and after creating you, He adorned you – meditate on Him day and night. God has showered His Mercy upon Daas Nanak Ji; I hold tight to the Support of the True Guru. ||4||4||


www.shrimuktsarsahib.in


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ardas,
hukamnama app,
hukamnama ang
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again

04 February 2025

patna-shabib-ji
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 731


ਸੂਹੀ ਮਹਲਾ ੪ ॥
ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥


ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ। ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧। ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨। ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩। ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ) ।੪।੩।


सूही महला ४ ॥
हरि नामा हरि रंङु है हरि रंङु मजीठै रंङु ॥ गुरि तुठै हरि रंगु चाड़िआ फिरि बहुड़ि न होवी भंङु ॥१॥ मेरे मन हरि राम नामि करि रंङु ॥ गुरि तुठै हरि उपदेसिआ हरि भेटिआ राउ निसंङु ॥१॥ रहाउ ॥ मुंध इआणी मनमुखी फिरि आवण जाणा अंङु ॥ हरि प्रभु चिति न आइओ मनि दूजा भाउ सहलंङु ॥२॥ हम मैलु भरे दुहचारीआ हरि राखहु अंगी अंङु ॥ गुरि अम्रित सरि नवलाइआ सभि लाथे किलविख पंङु ॥३॥ हरि दीना दीन दइआल प्रभु सतसंगति मेलहु संङु ॥ मिलि संगति हरि रंगु पाइआ जन नानक मनि तनि रंङु ॥४॥३॥


अर्थ: हे मेरे मन! परमात्मा के नाम में प्यार जोड़। अगर (किसी मनुष्य पर) गुरू मेहरवान हो के उसको हरी-नाम का उपदेश दे, तो उस मनुष्य को प्रभू-पातशाह जरूर मिल जाता है।1। रहाउ। हे भाई! हरी-नाम का सिमरन (मनुष्य के मन में) हरी का प्यार पैदा करता है, और, ये हरी के साथ प्यार मजीठ के रंग जैसा प्यार होता है। अगर (किसी मनुष्य पर) गुरू प्रसन्न हो के उसको हरी-ना का रंग चढ़ा दे तो दोबारा उस रंग (प्यार) का कभी नाश नहीं होता।1। हे भाई! जो अंजान जीव-स्त्री (गुरू का आसरा छोड़ के) अपने ही मन के पीछे चलती है, उसके जनम-मरण के चक्करों का आसरा बना रहता है। उस (जीव-स्त्री) के स्मर्ण में हरी प्रभू नहीं बसता, उसके मन में माया का मोह ही साथी रहता है।2। हे हरी! हम जीव! (विकारों की) मैल से भरे रहते हैं, हम दुराचारी हैं। हे अंग पालने वाले प्रभू! हमारी रक्षा कर, हमारी सहायता कर। हे भाई! गुरू ने (जिस मनुष्य को) आत्मिक जीवन देने वाले नाम-जल सरोवर में स्नान करा दिया, (उसके अंदर से) सारे पाप उतर जाते है, पापों के कीचड़ धुल जाता है।3। हे अति कंगालों पर दया करने वाले हरी-प्रभू! मुझे साध-संगति के साथ मिला। हे दास नानक! (कह–) जिस मनुष्य ने साध-संगति में मिल के परमात्मा के नाम का प्रेम प्राप्त कर लिया, उसके मन में उसके हृदय में वह प्रेम (सदा टिका रहता है)।4।3।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,  sri patna sahib,patna sahib live today,patna sahib gurudwara live,gurudwara patna sahib,katha sri  guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES

26 September 2024
10 September 2024
10 December 2024
20 December 2024
03 February 2025
01 January 2025

ਸਿਰਲੇਖ: ਫਰੀਦਾ ਜਿਨ੍ਹ੍ਹ ਲੋਇਣ ਜਗੁ ਮੋਹਿਆ

ਜਿਹੜੀ ਅੱਖੀਆਂ ਸੀ ਕੱਜਲ ਰੇਖ ਨਾ ਸਹਿੰਦੀਆਂ ਦੀਆਂ, ਪੰਛੀਆਂ ਨੇ ਪਾ ਲਏ ਆਲਣੇ | ਸਾਖੀ ਬਾਬਾ ਸ਼ੇਖ ਫਰੀਦ ਜੀ

ਇੱਕ ਸੀ ਰਾਣੀ, ਜੋ ਆਪਣੀ ਸੁੰਦਰਤਾ ਨੂੰ ਵਧਾਉਣ ਲਈ ਅੱਖਾਂ ਵਿੱਚ ਸੁਰਮਾ ਲਗਾਉਂਦੀ ਸੀ। ਉਸਦੀ ਇੱਕ ਨੌਕਰਾਣੀ ਸੀ, ਜੋ ਸਿਲ ਬੱਟੇ ‘ਤੇ ਸੁਰਮਾ ਪੀਸਦੀ ਸੀ। ਇੱਕ ਦਿਨ ਸੁਰਮਾ ਚੰਗੀ ਤਰ੍ਹਾਂ ਨਹੀਂ ਪੀਸਿਆ ਗਿਆ, ਜਿਸ ਕਾਰਨ ਉਹ ਮੋਟਾ ਰਹਿ ਗਿਆ। ਜਦੋਂ ਰਾਣੀ ਨੇ ਆਪਣੀਆਂ ਅੱਖਾਂ ਵਿੱਚ ਉਹ ਸੁਰਮਾ ਲਗਾਇਆ, ਤਾਂ ਉਸਦੀਆਂ ਅੱਖਾਂ ਵਿੱਚ ਉਹ ਚੁੱਭਣ ਲੱਗਾ। ਇਹ ਦੇਖ ਕੇ ਰਾਣੀ ਨੇ ਆਪਣੀ ਨੌਕਰਾਣੀ ਨੂੰ ਬਹੁਤ ਕੁੱਟਿਆ ਅਤੇ ਡਾਂਟਿਆ। ਇਹ ਦੇਖ ਕੇ ਲੋਕਾਂ ਨੇ ਬਹੁਤ ਦੁੱਖ ਪ੍ਰਗਟ ਕੀਤਾ।

ਸਮਾਂ ਬੀਤ ਗਿਆ ਅਤੇ ਇੱਕ ਦਿਨ ਰਾਣੀ ਦੀ ਮੌਤ ਹੋ ਗਈ। ਪਿੰਡ ਵਾਲਿਆਂ ਨੇ ਉਸਦੇ ਸਰੀਰ ਨੂੰ ਅਗਨ ਭੇਟ ਕਰਨ ਦੀ ਬਜਾਏ ਇੱਕ ਵਿਰਾਨ ਜਗ੍ਹਾ ‘ਤੇ ਸੁੱਟ ਦਿੱਤਾ, ਕਿਉਂਕਿ ਉਸਦਾ ਸੁਭਾਅ ਚੰਗਾ ਨਹੀਂ ਸੀ।

ਇੱਕ ਦਿਨ ਬਾਬਾ ਫ਼ਰੀਦ ਜੀ ਉਸ ਜਗ੍ਹਾ ਦੇ ਕੋਲੋਂ ਲੰਘ ਰਹੇ ਸਨ, ਤਾਂ ਉਨ੍ਹਾਂ ਨੇ ਦੇਖਿਆ ਕਿ ਉਸ ਰਾਣੀ ਦੇ ਸਿਰ ਦੀ ਖੋਪੜੀ ਵਿੱਚ ਪੰਛੀਆਂ ਨੇ ਆਲ੍ਹਣੇ ਬਣਾਏ ਹੋਏ ਹਨ। ਤਦ ਬਾਬਾ ਸ਼ੇਖ ਫ਼ਰੀਦ ਜੀ ਨੇ ਇਹ ਬਚਨ ਕੀਤਾ:

ਫਰੀਦਾ ਜਿਨ੍ਹ੍ਹ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥ ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥੧੪॥ {ਪੰਨਾ 1378}

ਪਦ ਅਰਥ: ਲੋਇਣ = ਅੱਖਾਂ। ਸੂਇ = ਬੱਚੇ। ਬਹਿਠੁ = ਬੈਠਣ ਦੀ ਥਾਂ।

ਅਰਥ: ਹੇ ਫ਼ਰੀਦ! ਜਿਨ੍ਹਾਂ (ਸੋਹਣੀਆਂ) ਅੱਖਾਂ ਨੇ ਜਗਤ ਨੂੰ ਮੋਹ ਰੱਖਿਆ ਸੀ, ਉਹ ਅੱਖਾਂ ਮੈਂ ਭੀ ਵੇਖੀਆਂ, (ਪਹਿਲਾਂ ਤਾਂ ਇਤਨੀਆਂ ਨਾਜ਼ਕ ਸਨ ਕਿ) ਕੱਜਲ ਦੀ ਧਾਰ ਨਹੀਂ ਸਹਾਰ ਸਕਦੀਆਂ ਸਨ, ਫਿਰ ਉਹ ਪੰਛੀਆਂ ਦੇ ਬੱਚਿਆਂ ਦਾ ਆਹਲਣਾ ਬਣੀਆਂ (ਭਾਵ, ਅਸਾਡੇ ਸਾਹਮਣੇ ਸਰੀਰਕ ਸੁੰਦਰਤਾ ਆਖ਼ਰ ਨਿੱਤ ਨਾਸ ਹੋ ਜਾਂਦੀ ਹੈ, ਇਸ ਤੇ ਮਾਣ ਕੂੜਾ ਹੈ) ।14।

ਸਿੱਖਿਆ:

ਇਸ ਕਹਾਣੀ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਸਾਨੂੰ ਕਦੇ ਵੀ ਆਪਣੇ ਰੂਪ ਅਤੇ ਸੁੰਦਰਤਾ ‘ਤੇ ਘਮੰਡ ਨਹੀਂ ਕਰਨਾ ਚਾਹੀਦਾ। ਸਾਨੂੰ ਹਮੇਸ਼ਾ ਦੂਜਿਆਂ ਨਾਲ ਚੰਗਾ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਕਿਸੇ ਨੂੰ ਵੀ ਦੁੱਖ ਨਹੀਂ ਪਹੁੰਚਾਉਣਾ ਚਾਹੀਦਾ। ਸਰੀਰਕ ਸੁੰਦਰਤਾ ਅਸਥਾਈ ਹੈ, ਪਰ ਚੰਗੇ ਕਰਮ ਅਤੇ ਚੰਗਾ ਸੁਭਾਅ ਹਮੇਸ਼ਾ ਯਾਦ ਰਹਿ ਜਾਂਦੇ ਹਨ।

ਸ਼ਬਦ:

ਫਰੀਦਾ ਜਿਨ੍ਹ੍ਹ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥ ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥੧੪॥ {ਪੰਨਾ 1378}

ਸਿੱਖਿਆ

ਇਹ ਸਾਖੀ ਸਾਨੂੰ ਇਹ ਸਿਖਾਉਂਦੀ ਹੈ ਕਿ ਸਰੀਰਕ ਸੁੰਦਰਤਾ ਤੇ ਉਸਦੇ ਗਰੂਰ ਦਾ ਅੰਤ ਨਿਸ਼ਚਿਤ ਹੈ। ਮਨੁੱਖ ਦੀ ਅਸਲੀ ਖੂਬਸੂਰਤੀ ਉਸ ਦੀ ਆਤਮਿਕ ਪਵਿਤ੍ਰਤਾ ਅਤੇ ਚੰਗੇ ਸੁਭਾਉ ਵਿੱਚ ਹੈ। ਸਾਡਾ ਜੀਵਨ ਅਜੇਹੇ ਕੰਮਾਂ ਲਈ ਹੋਣਾ ਚਾਹੀਦਾ ਹੈ ਜੋ ਲੋਕਾਂ ਦੀ ਭਲਾਈ ਅਤੇ ਪਰਮਾਤਮਾ ਦੇ ਨਜ਼ਦੀਕ ਲੈ ਜਾਵੇ।

🙏 ਇਹ ਸਾਖੀ ਬਾਬਾ ਸ਼ੇਖ ਫਰੀਦ ਜੀ ਦੀ ਸੂਫੀ ਸਿੱਖਿਆ ਅਤੇ ਆਤਮਿਕ ਜੀਵਨ ਲਈ ਪ੍ਰੇਰਿਤ ਕਰਦੀ ਹੈ।

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri  Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 665


ਧਨਾਸਰੀ ਮਹਲਾ ੩ ॥
ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥


ਅਰਥ: (ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ ॥੧॥ ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ ॥੧॥ ਰਹਾਉ ॥ (ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ। (ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ॥੨॥ ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ। ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ ॥੩॥ ਪਰ, ਹੇ ਭਾਈ! (ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ। ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ। ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ। (ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ। ਹੇ ਨਾਨਕ ਜੀ! (ਆਖੋ-) ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ ॥੪॥੫॥


धनासरी महला ३ ॥
जो हरि सेवहि तिन बलि जाउ ॥ तिन हिरदै साचु सचा मुखि नाउ ॥ साचो साचु समालिहु दुखु जाइ ॥ साचै सबदि वसै मनि आइ ॥१॥ गुरबाणी सुणि मैलु गवाए ॥ सहजे हरि नामु मंनि वसाए ॥१॥ रहाउ ॥ कूड़ु कुसतु त्रिसना अगनि बुझाए ॥ अंतरि सांति सहजि सुखु पाए ॥ गुर कै भाणै चलै ता आपु जाइ ॥ साचु महलु पाए हरि गुण गाइ ॥२॥ न सबदु बूझै न जाणै बाणी ॥ मनमुखि अंधे दुखि विहाणी ॥ सतिगुरु भेटे ता सुखु पाए ॥ हउमै विचहु ठाकि रहाए ॥३॥ किस नो कहीऐ दाता इकु सोइ ॥ किरपा करे सबदि मिलावा होइ ॥ मिलि प्रीतम साचे गुण गावा ॥ नानक साचे साचा भावा ॥४॥५॥


अर्थ: (हे भाई! गुरबाणी का आसरा ले कर) जो मनुष्य​ परमात्मा का सिमरन करते हैं, मैं उन से कुर्बान जाता हूँ। उनके हृदय में सदा-थिर प्रभू वसा रहता है, उनके मुख में सदा-थिर हरी-नाम टिका रहता है। हे भाई! सदा-थिर प्रभू को ही (हृदय में) संभाल कर रखा करो (इस की बरकत से प्रत्येक) दुख दूर हो जाता है। सदा-थिर प्रभू की सिफ़त-सालाह वाले श़ब्द में जुड़ने से (हरी-नाम) मन में आ वसता है ॥१॥ हे भाई! गुरू की बाणी सुना कर, (यह बाणी मन में से विकारों की) मैल दूर कर देती है। (यह बाणी) आतमिक अडोलता में (टिका कर) परमात्मा का नाम मन में वसा देती है ॥१॥ रहाउ ॥ (हे भाई! गुरू की बाणी मन में से) झूठ फ़रेब खत्म कर देती है, तृष्णा की आग बुझा देती है। (गुरबाणी की बरकत से) मन में शांति पैदा हो जाती है, आतमिक अडोलता में टिक जाते हैं, आतमिक आनंद प्राप्त होता है। (जब मनुष्य गुरबाणी के अनुसार) गुरू की रजा में चलता है, तब (उस के अंदर से) आपा-भाव दूर हो जाता है, तब वह प्रभू की सिफ़त-सालाह के गीत गा गा कर सदा-थिर रहने वाला टिकाना प्राप्त कर लेता है (प्रभू के चरणों में लीन रहता है) ॥२॥ हे भाई! जो मनुष्य ना गुरू के श़ब्द को समझता है, ना गुरू की बाणी के साथ गहरी सांझ पाता है, माया के मोह में अंधे हो चुके, और, अपने मन के पीछे चलने वाले (उस मनुष्य की उम्र) दुख में ही गुज़रती है। जब उस को गुरू मिल जाता है, तब वह आतमिक आनंद हासिल करता है, गुरू उस के मन में से अंहकार खत्म कर देता है ॥३॥ परन्तु, हे भाई! (परमात्मा के बिना) ओर किसी के आगे अरज़ोई की नहीं जा सकती। केवल परमात्मा ही (गुरू के मिलाप की दात) देने वाला है। जब परमात्मा (यह) कृपा करता है, तब गुरू के श़ब्द में जुड़ने से (प्रभू से) मिलाप हो जाता है। (अगर प्रभू की मेहर हो, तो) मैं प्रीतम-गुरू को मिल कर सदा-थिर प्रभू के गीत गा सकता हूँ। हे नानक जी! (कहो-) सदा-थिर प्रभू का नाम जप जप कर सदा-थिर प्रभू को प्यारा​ लग सकता हूँ ॥४॥५॥


Dhhanaasaree Mahalaa 3 ||
Jo Har Seveh Tin Bal Jaau || Tin Hirdai Saach Sachaa Mukh Naau || Saacho Saach Samaalehu Dukh Jaae || Saachai Shabad Vasai Man Aae ||1|| Gurbaanee Sun Mail Gavaae || Sehje Har Naam Mann Vasaae ||1|| Rahaau || Koorr Kusat Trisnaa Agan Bujhaae || Antar Saant Sehaj Sukh Paae || Gur Kai Bhaanai Chalai Taa Aap Jaae || Saach Mehal Paae Har Gun Gaae ||2|| N Shabad Boojhai N Jaanai Baanee || Manmukh Andhhe Dukh Vihaanee || Satgur Bhette Taa Sukh Paae || Haumai Vichahu Thaak Rahaae ||3|| Kis No Kaheeai Daataa Ik Soe || Kirpaa Kare Shabad Milaavaa Hoe || Mil Preetam Saache Gun Gaavaa || Naanak Saache Saachaa Bhaavaa ||4||5||


Meaning: I am a sacrifice to those who serve the Lord. The Truth is in their hearts, and the True Name is on their lips. Dwelling upon the Truest of the True, their pains are dispelled. Through the True Word of the Shabad, the Lord comes to dwell in their minds. ||1|| Listening to the Word of Gurbani, filth is washed off, And they naturally enshrine the Lord’s Name in their minds. ||1|| Pause || One who conquers fraud, deceit and the fire of desire Finds tranquility, peace and pleasure within. If one walks in harmony with the Guru’s Will, he eliminates his self-conceit. He finds the True Mansion of the Lord’s Presence, singing the Glorious Praises of the Lord. ||2|| The blind, self-willed manmukh does not understand the Shabad; he does not know the Word of the Guru’s Bani, And so he passes his life in misery. But if he meets the True Guru, then he finds peace, And the ego within is silenced. ||3|| Who else should I speak to ? The One Lord is the Giver of all. When He grants His Grace, then we obtain the Word of the Shabad. Meeting with my Beloved, I sing the Glorious Praises of the True Lord. O Nanak Ji, becoming truthful, I have become pleasing to the True Lord. ||4||5||


🪯🌹🙏ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II 🙏🌹🪯

hukamnama,
hukamnama from amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

DATES WHEN THIS MUKHWAK COMES

02 February 2025