Archives April 28, 2025

patna-shabib-ji
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 741


Mukhwaak In Punjabi


ਸੂਹੀ ਮਹਲਾ ੫ ॥
ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥


Meaning In Punjabi


ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ। ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧। ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨। ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩। ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।


Mukhwaak In Hindi


सूही महला ५ ॥
गुर अपुने ऊपरि बलि जाईऐ ॥ आठ पहर हरि हरि जसु गाईऐ ॥१॥ सिमरउ सो प्रभु अपना सुआमी ॥ सगल घटा का अंतरजामी ॥१॥ रहाउ ॥ चरण कमल सिउ लागी प्रीति ॥ साची पूरन निरमल रीति ॥२॥ संत प्रसादि वसै मन माही ॥ जनम जनम के किलविख जाही ॥३॥ करि किरपा प्रभ दीन दइआला ॥ नानकु मागै संत रवाला ॥४॥१७॥२३॥


Mukhwaak Meaning In Hindi


अर्थ: हे भाई! (गुरू की कृपा से) मैं अपना वह मालिक प्रभू सिमरता हूँ, जो सब जीवों के दिल की जानने वाला है।1। रहाउ। हे भाई! अपने गुरू पर से (सदा) कुर्बान होना चाहिए (गुरू की) शरण पड़ कर अपने अंदर से स्वै-भाव मिटा देना चाहिए, (क्योंकि, गुरू की कृपा से ही) आठों पहर परमात्मा का सिफत सालाह का गीत गाया जा सकता है।1। हे भाई! (गुरू की कृपा से ही) परमात्मा के सुंदर चरणों से प्यार बनता है। (गुरू चरणों की प्रीति ही) अटल सम्पूर्ण और पवित्र जीवन-जुगति है।2। हे भाई! गुरू की कृपा से (परमात्मा जिस मनुष्य के) मन में आ बसता है (उस मनुष्य के) अनेकों जन्मों के पाप दूर हो जाते हैं।3। हे निमाणों पर दया करने वाले प्रभू! (अपने दास नानक पर) कृपा कर। (तेरा दास) नानक (तेरे दर से) गुरू के चरणों की धूल माँगता हूँ।4।17।23।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara Patna Sahib Hukamnama
Hukamnama Sahib Patna SahibPatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

hukamnama patna sahib,patna sahib live katha today,patna sahib live,patna sahib,  
sri patna sahib,patna sahib live today,patna sahib gurudwara live,gurudwara patna sahib,katha sri  
guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

19 December 2024
28 April 2025

ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥

Ang 569

ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ।੧। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ। ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ। ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ।੨। ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ। ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ) । (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ। (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ। ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ।੩। (ਹੇ ਭਾਈ! ਜੀਵਾਂ ਨੂੰ ‘ਖੋਟੇ ਖਰੇ’ ਪਰਮਾਤਮਾ) ਆਪ ਹੀ ਬਣਾਂਦਾ ਹੈ। (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ। ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀ) ਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ) । ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ। ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ) । ਹੇ ਨਾਨਕ! ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ। (ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।੪।੪।

वडहंसु महला ३ ॥ रतन पदारथ वणजीअहि सतिगुरि दीआ बुझाई राम ॥ लाहा लाभु हरि भगति है गुण महि गुणी समाई राम ॥ गुण महि गुणी समाए जिसु आपि बुझाए लाहा भगति सैसारे ॥ बिनु भगती सुखु न होई दूजै पति खोई गुरमति नामु अधारे ॥ वखरु नामु सदा लाभु है जिस नो एतु वापारि लाए ॥ रतन पदारथ वणजीअहि जां सतिगुरु देइ बुझाए ॥१॥ माइआ मोहु सभु दुखु है खोटा इहु वापारा राम ॥ कूड़ु बोलि बिखु खावणी बहु वधहि विकारा राम ॥ बहु वधहि विकारा सहसा इहु संसारा बिनु नावै पति खोई ॥ पड़ि पड़ि पंडित वादु वखाणहि बिनु बूझे सुखु न होई ॥ आवण जाणा कदे न चूकै माइआ मोह पिआरा ॥ माइआ मोहु सभु दुखु है खोटा इहु वापारा ॥२॥ खोटे खरे सभि परखीअनि तितु सचे कै दरबारा राम ॥ खोटे दरगह सुटीअनि ऊभे करनि पुकारा राम ॥ ऊभे करनि पुकारा मुगध गवारा मनमुखि जनमु गवाइआ ॥ बिखिआ माइआ जिनि जगतु भुलाइआ साचा नामु न भाइआ ॥ मनमुख संता नालि वैरु करि दुखु खटे संसारा ॥ खोटे खरे परखीअनि तितु सचै दरवारा राम ॥३॥ आपि करे किसु आखीऐ होरु करणा किछू न जाई राम ॥ जितु भावै तितु लाइसी जिउ तिस दी वडिआई राम ॥ जिउ तिस दी वडिआई आपि कराई वरीआमु न फुसी कोई ॥ जगजीवनु दाता करमि बिधाता आपे बखसे सोई ॥ गुर परसादी आपु गवाईऐ नानक नामि पति पाई ॥ आपि करे किसु आखीऐ होरु करणा किछू न जाई ॥४॥४॥

अर्थ: हे भाई! जिस मनुष्य को गुरू ने (आत्मिक जीवन की) सूझ बख्श दी (उसके हृदय-नगर में सदा परमात्मा की सिफत सालाह के) कीमती रत्नों का व्यापार होता रहता है, उसको परमात्मा की भक्ति की कमाई प्राप्त होती रहती है, परमात्मा की सिफत सालाह में जुड़ के उसकी लीनता गुणों के मालिक प्रभू में हो जाती है। हे भाई! जिस मनुष्य को परमात्मा खुद (आत्मिक जीवन की) समझ देता है वह मनुष्य प्रभू की सिफत सालाह में टिक के गुणों के मालिक प्रभू में लीन हो जाता है, वह जगत में (जन्म ले के) प्रभू की भक्ति का लाभ कमाता है। गुरू की मति पर चल के वह हरी-नाम को (अपनी जिंदगी का) आसरा बनाए रखता है (उसे निश्चय रहता है कि) भक्ति के बिना आत्मिक आनंद नहीं मिल सकता, माया के मोह में फसने वाले ने (लोक-परलोक में अपनी) इज्जत गवा ली। हे भाई! जिस मनुष्य को परमात्मा इस (नाम-) व्यापार में लगा देता है वह सदा नाम का व्यापार करता है, नाम का ही लाभ कमाता है। भाई! जब गुरू (आत्मिक जीवन की) समझ बख्शता है तो (मनुष्य के हृदय-शहर में) प्रभू की सिफत सालाह के कीमती रत्नों का व्यापार होने लगता है।1। हे भाई! माया का मोह निरा दुख ही (पैदा करता) है (निरी माया की खातिर दौड़-भाग) आत्मिक जीवन में घाटा डालने वाला व्यापार है, (इस तरह) झूठ बोल बोल के (आत्मिक मौत लाने वाले मोह का) जहर खाया जाता है, (जिसके कारण मनुष्य के अंदर) अनेकों विकार बढ़ते जाते हैं। अनेकों विकार बढ़ते जाते हैं, ये जगत भी (निरा) सहम (का घर ही प्रतीत होता) है, परमात्मा के नाम से टूट के मनुष्य (लोक-परलोक में) इज्जत गवा लेता है। जिस मनुष्य को सदा माया का मोह प्यारा लगता है उसके जनम-मरण का चक्र कभी समाप्त नहीं होता। हे भाई! माया का मोह निरा दुख ही (पैदा करता) है, (निरी माया की खातिर दौड़-भाग) आत्मिक जीवन में घाटा डालने वाला व्यापार है।2। हे भाई! बुरे और अच्छे सारे (जीव) उस सदा कायम रहने वाले परमात्मा के दरबार में परखे जाते हैं। बुरे लोग तो दरबार में रद्द कर दिए जाते हैं, वे वहां खड़े हो के पुकार करते हैं। जिन मनुष्यों ने अपने मन के पीछे चल के अपना मानस जन्म गवा लिया, वह मूर्ख गवार (प्रभू की दरगाह में परे फेंके जाने पर) खड़े पुकार करते हैं (तरले मिन्नतें करते हैं)। (आत्मिक जीवन को खत्म करने वाली) जिस जहर-माया ने जगत को गलत रास्ते पर डाल रखा है (उस में फंस के उनको) सदा कायम रहने वाला हरी-नाम अच्छा नहीं था लगा। (संत-जन ऐसे मनुष्यों को उपदेश तो करते हैं, पर) अपने मन के पीछे चलने वाला जगत सेंत-जनों के साथ वैर करके दुख सहेड़ता रहता है। हे भाई! बुरे और अच्छे (सारे जीव) उस सदा कायम रहने वाले के दरबार में परखे जाते हैं।3। (हे भाई! जीवों को ‘खोटे-खरे’ परमात्मा) खुद ही बनाता है। (किसी जीव के खोटे अथवा खरे होने का गिला) किसी के पास नहीं किया जा सकता। (प्रभू की रजा के उलट) और कुछ भी नहीं किया जा सकता। जिस काम में (जीवों को लगाने की प्रभू की) मर्जी होती है उस काम में लगा देता है, जैसे उसकी रजा होती है (वैसे करवाता है)। जैसे उस प्रभू की रजा होती है वैसे ही (जीवों से काम) करवाता है (अपने आप में) ना कोई जीव शूरवीर है ना ही कोई कमजोर है। जगत का सहारा दातार जो जीवों के किए कर्मों के अनुसार जीवों को पैदा करने वाला है वह स्वयं ही कृपा करता है (और जीवों को सही जीवन राह बताता है)। हे नानक! (कह– हे भाई!) गुरू की कृपा से ही स्वै भाव दूर किया जा सकता है (जिसने स्वै भाव दूर कर लिया, उसने) परमात्मा के नाम में जुड़ के (लोक-परलोक में) सम्मान पा लिया है। (हे भाई! जीवों को खोटे-खरे परमात्मा) खुद ही बनाता है (किसी जीव के खोटे या खरे होने का गिला) किसी के पास नहीं किया जा सकता। (प्रभू की रजा के उलट) और कुछ भी नहीं किया जा सकता।4।4।