Archives August 15, 2025

patna-shabib-ji
Daily Mukhwak From Shri Darbar Sahib

Hukamnama | Sri  Darbar Sahib | Hukamnama Sri  Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 947


ਸਲੋਕੁ ਮਃ ੩ ॥
ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥


ਅਰਥ: ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ, (ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ। (ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ। ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ) ॥੧॥ ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, (ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ; ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ) , (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ; ਉਸ ਨੇ ਪਰਮਾਤਮਾ ਦਾ ਨਾਮ ਤਾਂ ਕਦੇ ਯਾਦ ਨਹੀਂ ਕੀਤਾ ਹੁੰਦਾ (ਇਸ ਲਈ) ਮੁੜ ਮੁੜ ਜਨਮ ਮਰਨ ਦਾ ਗੇੜ (ਉਸ ਨੂੰ ਨਸੀਬ) ਹੁੰਦਾ ਹੈ। (ਪਰ ਜਿਸ ਮਨੁੱਖ ਦੇ) ਮਨ ਵਿਚ ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਵੱਸਦਾ ਹੈ ਉਸ ਨੂੰ ਕੋਈ ਮੌਤ ਦਾ ਡੰਡਾ ਨਹੀਂ ਲੱਗਦਾ (ਭਾਵ, ਉਸ ਨੂੰ ਮੌਤ ਡਰਾ ਨਹੀਂ ਸਕਦੀ) ਹੇ ਨਾਨਕ! ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਇਹ ਅਵਸਥਾ ਉਸ ਨੂੰ) ਪਰਮਾਤਮਾ ਦੀ ਕਿਰਪਾ ਨਾਲ ਮਿਲ ਜਾਂਦੀ ਹੈ ॥੨॥ (ਇਸ “ਵੇਕੀ ਸ੍ਰਿਸਟਿ” ਵਿਚ, ਪ੍ਰਭੂ ਨੇ) ਕਈ ਜੀਵਾਂ ਨੂੰ ਸਤਿਗੁਰੂ ਦੀ ਮੱਤ ਦੇ ਕੇ ਆਪਣੀ ਸਿਫ਼ਤਿ-ਸਾਲਾਹ ਵਿਚ ਲਾਇਆ ਹੋਇਆ ਹੈ, ਕਈ ਜੀਵਾਂ ਨੂੰ ਸਦਾ ਕਾਇਮ ਰਹਿਣ ਵਾਲੇ ਹਰੀ ਨੇ ਆਪਣਾ ਸਦਾ-ਥਿਰ ਰਹਿਣ ਵਾਲਾ ‘ਨਾਮ’ ਬਖ਼ਸ਼ਿਆ ਹੋਇਆ ਹੈ। ਹਵਾ, ਪਾਣੀ, ਅੱਗ (ਆਦਿਕ ਤੱਤ ਭੀ) ਉਸ ਦੇ ਹੁਕਮ ਵਿਚ ਤੁਰ ਕੇ ਉਸ ਦੀ ਭਗਤੀ ਕਰ ਰਹੇ ਹਨ, ਇਹਨਾਂ (ਤੱਤਾਂ) ਨੂੰ ਉਸ ਮਾਲਕ ਦਾ ਬੜਾ ਡਰ ਰਹਿੰਦਾ ਹੈ, (ਸੋ, ਜਗਤ ਦੀ ਕਿਆ ਅਸਚਰਜ) ਮੁਕੰਮਲ ਬਣਤਰ ਬਣੀ ਹੋਈ ਹੈ, ਹਰ ਥਾਂ ਪ੍ਰਭੂ ਦਾ ਹੀ ਹੁਕਮ ਚੱਲ ਰਿਹਾ ਹੈ। (ਪ੍ਰਭੂ ਦੇ ਹੁਕਮ ਨੂੰ) ਮੰਨਿਆਂ (ਭਾਵ, ਹੁਕਮ ਵਿਚ ਤੁਰਿਆਂ ਹੀ) ਸੁਖ ਪਾਈਦਾ ਹੈ ॥੩॥


सलोकु मः ३ ॥
भरमि भुलाई सभु जगु फिरी फावी होई भालि ॥ सो सहु सांति न देवई किआ चलै तिसु नालि ॥ गुर परसादी हरि धिआईऐ अंतरि रखीऐ उर धारि ॥ नानक घरि बैठिआ सहु पाइआ जा किरपा कीती करतारि ॥१॥ मः ३ ॥ धंधा धावत दिनु गइआ रैणि गवाई सोइ ॥ कूड़ु बोलि बिखु खाइआ मनमुखि चलिआ रोइ ॥ सिरै उपरि जम डंडु है दूजै भाइ पति खोइ ॥ हरि नामु कदे न चेतिओ फिरि आवण जाणा होइ ॥ गुर परसादी हरि मनि वसै जम डंडु न लागै कोइ ॥ नानक सहजे मिलि रहै करमि परापति होइ ॥२॥ पउड़ी ॥ इकि आपणी सिफती लाइअनु दे सतिगुर मती ॥ इकना नो नाउ बखसिओनु असथिरु हरि सती ॥ पउणु पाणी बैसंतरो हुकमि करहि भगती ॥ एना नो भउ अगला पूरी बणत बणती ॥ सभु इको हुकमु वरतदा मंनिऐ सुखु पाई ॥३॥


अर्थ: भुलेखे में भूली हुई मैं (परमात्मा को तलाशने के लिए) सारा जगत भटकी और ढूँढ-ढूँढ के थक गई, (पर इस तरह) वह पति (प्रभु) (हृदय में) शांति नहीं देता, उसके साथ कोई जोर नहीं चल सकता। (पर, हाँ) सतिगुरु की मेहर से प्रभु को स्मरण किया जा सकता है और हृदय में बसाया जा सकता है। हे नानक! (गुरु की मेहर से) मैंने घर में बैठे ही पति को पा लिया, जब कर्तार ने (मेरे पर) कृपा की (और गुरु मिलाया) ॥१॥ जो मनुष्य अपने मन के पीछे चलता है उसका (सारा) दिन (दुनिया के) धंधों में भटकते हुए बीत जाता है, और रात को वह सो के गवा लेता है, (इन धंधों में पड़ा हुआ) झूठ बोल के जहर खाता है (भाव, दुनिया के पदार्थ भोगता है) और (अंत को यहाँ से) रो के चल पड़ता है, उसके सिर पर मौत का डंडा (तैयार रहता) है, (भाव, हर वक्त मौत से डरता है), (प्रभु को बिसार के) और में प्यार के कारण (अपनी) इज्जत गवा लेता है; उसने परमात्मा का नाम तो कभी याद नहीं किया होता, (इसलिए) बार-बार जनम-मरण का चक्कर (उसे नसीब) होता है। (पर जिस मनुष्य के) मन में सतिगुरु की मेहर से परमात्मा बसता है उसको कोई मौत का डंडा नहीं लगता (भाव, उसे मौत डरा नहीं सकती)। हे नानक! वह अडोल अवस्था में टिका रहता है (यह अवस्था उसको) परमात्मा की कृपा से मिल जाती है ॥२॥ (इस ‘वेकी सृष्टि’ में, प्रभु ने) कई जीवों को सतिगुरु की मति दे के अपनी महिमा में लगाया हुआ है, कई जीवों को सदा कायम रहने वाले हरि ने अपना सदा-स्थिर रहने वाला ‘नाम’ बख्शा हुआ है। हवा, पानी, आग (आदि तत्व भी) उसके हुक्म में चल के उसकी भक्ति कर रहे हैं, इन (तत्वों) को उस मालिक का बड़ा भय रहता है (सो, जगत का क्या आश्चर्य) सम्पूर्ण संरचना बनी हुई है, हर जगह प्रभु का ही हुक्म चल रहा है। (प्रभु के हुक्म को) मानने (भाव, हुक्म में चलने से ही) सुख पाया जा सकता है ॥३॥



Shalok, Third Mehl: Deluded by doubt, I wandered over the whole world. Searching, I became frustrated. My Husband Lord has not blessed me with peace and tranquility; what will work with Him? By Guru’s Grace, I meditate on the Lord; I enshrine Him deep within my heart. O Nanak! Seated in the home of self, being finds her Husband Lord, when the Creator Lord grants His Grace. ||1|| Third Mehl: Chasing after worldly affairs, the day is wasted, and the night passes in sleep. Speaking lies, one eats poison; the self-willed Manmukh departs, crying out in pain. The Messenger of Death holds his club over the mortal’s head; in the love of duality, he loses his honor. He never even thinks of the Name of the Lord; over and over again, he comes and goes in reincarnation. But if, by Guru’s Grace, the Lord’s Name comes to dwell in his mind, then the Messenger of Death will not strike him down with his club. Then, O Nanak! He merges intuitively into the Lord, receiving His Grace. ||2|| Pauree: Some are linked to His Praises, when the Lord blesses them with the Guru’s Teachings. Some are blessed with the Name of the eternal, unchanging True Lord. Water, air and fire, by His Will, worship Him. They are held in the Fear of God; He has formed the perfect form. The Hukam, the Command of the One Lord is all-pervasive; accepting it, peace is found. ||3||


www.shrimuktsarsahib.in


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

darbar sahib,live from sri darbar sahib,live darbar sahib,live gurbani sri darbar sahib,harmandar sahib,harmandar sahib live,harmandir sahib live,live from sri harmandir sahib,manji sahib katha,hukamnama sahib,hukamnama darbar sahib,swer da hukamnama sahib,hukamnama sri darbar sahib,hukamnama sri darbar sahib today,hukamnama sri darbar sahib amritsar,aj da hukamnama darbar sahib,aj da hukamnama sahib,hukamnam darbar sahib today

Dates When this Mukhwaak Comes Again

15 August 2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 732

Mukhwaak In Punjabi


ਸੂਹੀ ਮਹਲਾ ੪ ॥
ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥ ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥ ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥ ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥ ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥ ਹਉਮੈ ਬਿਆਪਿਆ ਸਬਦੁ ਨ ਚੀਨ੍ਹ੍ਹੈ ਫਿਰਿ ਫਿਰਿ ਜੂਨੀ ਆਵੈ ॥੩॥ ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥ ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥


Meaning In Punjabi


ਅਰਥ: ਹੇ ਗਿਆਨਵਾਨ! ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ (ਮਨ ਉਤੇ ਪ੍ਰਭੂ ਦੀ ਭਗਤੀ ਦਾ ਰੰਗ ਨਹੀਂ ਚੜ੍ਹ ਸਕਦਾ, ਜਿਵੇਂ) ਭਾਵੇਂ ਹਰੇਕ ਮਨੁੱਖ ਪਿਆ ਤਰਲੇ ਲਏ, ਕਦੇ ਕੋਰੇ ਕੱਪੜੇ ਉੱਤੇ ਰੰਗ ਨਹੀਂ ਚੜ੍ਹਦਾ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ ਉਂਞ) ਜ਼ਬਾਨੀ ਰਾਮ ਰਾਮ ਉਚਾਰਦੇ ਹਨ, ਸਦਾ ਧੋਖਾ-ਫਰੇਬ (ਭੀ) ਕਰਦੇ ਰਹਿੰਦੇ ਹਨ, ਉਹਨਾਂ ਦਾ ਦਿਲ ਪਵਿਤ੍ਰ ਨਹੀਂ ਹੋ ਸਕਦਾ। ਉਹ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਅਨੇਕਾਂ ਧਾਰਮਿਕ ਕਰਮ ਹਰ ਵੇਲੇ ਕਰਦੇ ਰਹਿੰਦੇ ਹਨ, ਪਰ ਉਹਨਾਂ ਨੂੰ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਮਿਲਦਾ।੧। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮੰਤ੍ਰਾਂ ਦਾ) ਜਾਪ (ਧੂਣੀਆਂ ਦਾ) ਤਪਾਣਾ (ਆਦਿਕ) ਕਸ਼ਟ ਦੇਣ ਵਾਲੇ ਸਾਧਨ ਕਰਦਾ ਹੈ, ਵਰਤ ਰੱਖਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਸ ਮਨੁੱਖ ਦਾ (ਆਤਮਕ) ਰੋਗ ਦੂਰ ਨਹੀਂ ਹੁੰਦਾ। ਉਸ ਦੇ ਮਨ ਵਿਚ ਅਹੰਕਾਰ ਦਾ ਵੱਡਾ ਰੋਗ ਟਿਕਿਆ ਰਹਿੰਦਾ ਹੈ। ਉਹ ਮਾਇਆ ਦੇ ਮੋਹ ਵਿਚ ਫਸ ਕੇ ਕੁਰਾਹੇ ਪਿਆ ਰਹਿੰਦਾ ਹੈ।੨। ਹੇ ਭਾਈ! ਗੁਰੂ ਤੋਂ ਖੁੰਝਿਆ ਹੋਇਆ ਮਨੁੱਖ) ਲੋਕਾਂ ਨੂੰ ਵਿਖਾਣ ਵਾਸਤੇ ਧਾਰਮਿਕ ਭੇਖ ਬਣਾਂਦਾ ਹੈ, ਬਥੇਰੀ ਚੁਸਤੀ-ਚਾਲਾਕੀ ਵਿਖਾਂਦਾ ਹੈ, ਪਰ ਉਸ ਦਾ ਕੋਝਾ ਮਨ ਦਸੀਂ ਪਾਸੀਂ ਦੌੜਿਆ ਫਿਰਦਾ ਹੈ। ਹਉਮੈ-ਅਹੰਕਾਰ ਵਿਚ ਫਸਿਆ ਹੋਇਆ ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ, ਉਹ ਮੁੜ ਮੁੜ ਜੂਨਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੩। ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਹ (ਆਤਮਕ ਜੀਵਨ ਦੇ ਰਸਤੇ ਨੂੰ) ਸਮਝ ਲੈਂਦਾ ਹੈ, ਉਹ ਮਨੁੱਖ (ਸਦਾ) ਪਰਮਾਤਮਾ ਦਾ ਨਾਮ ਸਿਮਰਦਾ ਹੈ, ਗੁਰੂ ਦੀ ਕਿਰਪਾ ਨਾਲ ਉਹ ਇਕ ਪਰਮਾਤਮਾ ਨਾਲ ਹੀ ਸਾਂਝ ਬਣਾਈ ਰੱਖਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ।੪।੪।


Mukhwaak In Hindi


सूही महला ४ ॥
हरि हरि करहि नित कपटु कमावहि हिरदा सुधु न होई ॥ अनदिनु करम करहि बहुतेरे सुपनै सुखु न होई ॥१॥ गिआनी गुर बिनु भगति न होई ॥ कोरै रंगु कदे न चड़ै जे लोचै सभु कोई ॥१॥ रहाउ ॥ जपु तप संजम वरत करे पूजा मनमुख रोगु न जाई ॥ अंतरि रोगु महा अभिमाना दूजै भाइ खुआई ॥२॥ बाहरि भेख बहुतु चतुराई मनूआ दह दिसि धावै ॥ हउमै बिआपिआ सबदु न चीन्है फिरि फिरि जूनी आवै ॥३॥ नानक नदरि करे सो बूझै सो जनु नामु धिआए ॥ गुर परसादी एको बूझै एकसु माहि समाए ॥४॥४॥


Mukhwaak Meaning In Hindi


अर्थ: हे ज्ञानवान! गुरू की शरण पड़े बिना भगती नहीं हो सकती (मन पर प्रभू की भगती का रंग नहीं चढ़ सकता, जैसे) चाहे हरेक मनुष्य तरले करता फिरे, कभी कोरे कपड़े पर रंग नहीं चढ़ता।1। रहाउ। हे भाई! (जो मनुष्य गुरू की शरण में नहीं आते वैसे) ज़ुबानी-ज़ुबानी राम-राम उचारते रहते हैं, सदा धोखा-फरेब (भी) करते रहते हैं, उनका दिल पवित्र नहीं हो सकता। वह मनुष्य (तीर्थ स्नान आदि निहित) अनेकों धार्मिक कर्म हर वक्त करते रहते हैं, पर उन्हें कभी सपने में भी आत्मिक आनंद नहीं मिलता।1। हे भाई! अपने मन के पीछे चलने वाला मनुष्य (मंत्रों का) जाप (धूनियों का) तपाना (आदिक) कष्ट देने वाले साधन करता है, ब्रत रखता है, पर अपने मन के पीछे चलने वाले मनुष्य का (आत्मिक) रोग दूर नहीं होता। उसके मन में अहंकार का बड़ा रोग टिका रहता है। वह माया के मोह में फंस के गलत राह पर पड़ा रहता है।2। हे भाई! (गुरू से टूटा हुआ मनुष्य) लोगों को दिखाने के लिए धार्मिक भेस बनाता है, बहुत सारी चुस्ती-चालाकी दिखाता है, पर उसका कोझा मन दसों दिशाओं में दौड़ता फिरता है। अहंकार-घमंड में फसा हुआ वह मनुष्य गुरू के शबद से सांझ नहीं डालता, वह बार-बार जूनियों के चक्कर में पड़ा रहता है।3। हे नानक! (कह–हे भाई!) जिस मनुष्य पर परमात्मा मेहर की निगाह करता है, वह (आत्मिक जीवन के रास्ते को) समझ लेता है, वह मनुष्य (सदा) परमात्मा का नाम सिमरता है, गुरू की कृपा से वह एक परमात्मा के साथ ही सांझ बनाए रखता है, वह एक परमात्मा में ही लीन रहता है।4।4।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib

Dhan Shri Guru Granth Sahib JI Maharaj

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,hukamnama,#hukamnama

Dates When this Mukhwaak Comes Again
14 June 2025
15 August 2025

gurudwara sri bangla sahib
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 731


ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥


ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।


सूही महला ४ ॥
हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ ॥ नरपति राजे रंग रस माणहि बिनु नावै पकड़ि खड़े सभि कलघा ॥ धरम राइ सिरि डंडु लगाना फिरि पछुताने हथ फलघा ॥२॥ हरि राखु राखु जन किरम तुमारे सरणागति पुरख प्रतिपलघा ॥ दरसनु संत देहु सुखु पावै प्रभ लोच पूरि जनु तुमघा ॥३॥ तुम समरथ पुरख वडे प्रभ सुआमी मो कउ कीजै दानु हरि निमघा ॥ जन नानक नामु मिलै सुखु पावै हम नाम विटहु सद घुमघा ॥४॥२॥


अर्थ: हे मेरे मन! सदा परमात्मा का अति प्यारा नाम सिमरा कर। हे भाई! मैंने अपना सिर महँगे मूल्य पर बेच दिया है (मैंने सिर के बदले में कीमती हरी-नाम ले लिया है)।1। रहाउ। हे भाई! जिस मनुष्य ने परमात्मा का नाम जपा है, हरी उक्तम पुरुख को जपा है, उसके सारे दरिद्र, दलों के दल नाश हो गए हैं। गुरू के शबद में जुड़ के उस मनुष्य के जनम-मरण का डर भी खत्म कर लिया। सदा-स्थिर रहने वाले परमात्मा की सेवा-भक्ति करके वह आनंद में लीन हो गया।1। हे भाई! दुनिया के राजे-महाराजे (माया के) रंग-रस भोगते रहते हैं, उन सबको आत्मिक मौत पकड़ कर आगे लगा लेती है। जब उन्हें किए कर्मों का फल मिलता है, जब उनके सिर पर परमात्मा का डंडा बजता है, तब पछताते हैं।2। हे हरी! हे पालनहार सर्व-व्यापक! हम तेरे (पैदा किए हुए) निमाणे से जीव हैं, हम तेरी शरण आए हैं, तू खुद (अपने) सेवकों की रक्षा कर। हे प्रभू! मैं तेरा दास हूँ, दास की तमन्ना पूरी कर, इस दास को संत जनों की संगति बख्श (ता कि ये दास) आत्मिक आनंद प्राप्त कर सके।3। हे प्रभू! हे सबसे बड़े मालिक! तू सारी ताकतों का मालिक पुरुख है। मुझे एक छिन के वास्ते ही अपने नाम का दान दे। हे दास नानक! (कह–) जिसको प्रभू का नाम प्राप्त होता है, वह आनंद लेता है। मैं सदा हरी-नाम से सदके हूँ।4।2।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama, hukamnama bangla sahib gurudwara, hukamnama bangla sahib gurudwara delhi,bangla sahib,hukamnama sahib,sri bangla sahib, gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

DATES WHEN THIS MUKHWAK COMES

17 July 2025
15 August 2025