Archives August 2025

ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥

Ang 841

ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥ ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥ ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥ ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥ ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥ ਲਾਹਾ ਨਾਮੁ ਪਾਏ ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥ ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥ ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥ ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥੮॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥ ਤੂ ਸੁਖਦਾਤਾ ਲੈਹਿ ਮਿਲਾਇ ॥ ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥੯॥ ਪੰਦ੍ਰਹ ਥਿਤੀ ਤੈ ਸਤ ਵਾਰ ॥ ਮਾਹਾ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾ ਗਉਣੁ ਕੀਆ ਕਰਤਾਰਿ ॥ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥

ਅਰਥ: ਹੇ ਭਾਈ! ਸਾਰੇ ਜਗਤ ਦਾ) ਮੂਲ ਉਹ ਅਕਾਲ ਪੁਰਖ ਆਪ ਹੀ (ਸਭ ਥਾਂ) ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ। ਉਹ ਪਰਮਾਤਮਾ ਸਾਰੇ ਜਗਤ ਨੂੰ ਤਾਣੇ ਪੇਟੇ ਵਾਂਗ (ਆਪਣੀ ਰਜ਼ਾ ਵਿਚ) ਪ੍ਰੋ ਰਿਹਾ ਹੈ। (ਜਗਤ ਵਿਚ) ਉਹ ਕੁਝ ਹੁੰਦਾ ਹੈ ਜੋ ਕਰਤਾਰ ਆਪ ਹੀ ਕਰਦਾ ਹੈ। ਉਸ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ। ਪਰ ਕੋਈ ਵਿਰਲਾ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ।੧। ਹੇ ਭਾਈ! ਮੈਂ (ਆਪਣੇ) ਹਿਰਦੇ ਵਿਚ ਗੁਣਾਂ ਦੇ ਖ਼ਜ਼ਾਨੇ (ਪਰਮਾਤਮਾ ਦੇ ਨਾਮ) ਨੂੰ ਜਪਦਾ ਹਾਂ (ਇਹੀ ਹੈ ਮੇਰੀ) ਮਾਲਾ। ਪਰਮਾਤਮਾ ਅਪਹੁੰਚ ਹੈ, ਪਰੇ ਤੋਂ ਪਰੇ ਹੈ, ਸਭ ਦਾ ਮਾਲਕ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਮੈਂ ਤਾਂ ਸੰਤ ਜਨਾਂ ਦੀ ਚਰਨੀਂ ਲੱਗ ਕੇ ਸੰਤ ਜਨਾਂ ਦੇ ਦਾਸਾਂ ਦਾ ਦਾਸ ਬਣ ਕੇ ਉਸ ਨੂੰ ਸਿਮਰਦਾ ਹਾਂ।੧।ਰਹਾਉ। ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਹੋਇਆ ਰਹਿੰਦਾ ਹੈ (ਉਸ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ। (ਪਰ ਇਹ ਸਿਮਰਨ ਤੇ ਯਾਦ ਦੀ ਦਾਤਿ) ਜਿਸ (ਮਨੁੱਖ) ਨੂੰ (ਪਰਮਾਤਮਾ ਆਪ) ਦੇਂਦਾ ਹੈ, ਉਸ ਨੂੰ (ਹੀ) ਮਿਲਦੀ ਹੈ, (ਆਪਣੇ ਉੱਦਮ ਨਾਲ ਸੁਰਤਾਂ ਜੋੜਨ ਵਾਲੇ ਅਤੇ ਸਿਫ਼ਤਾਂ ਆਖਣ ਵਾਲੇ ਮਨੁੱਖ) ਸਿਫ਼ਤਾਂ ਆਖ ਆਖ ਕੇ ਅਤੇ ਸੁਰਤਿ ਜੋੜ ਜੋੜ ਕੇ ਸਾਰੇ ਹੀ ਥੱਕ ਜਾਂਦੇ ਹਨ। ਹੇ ਭਾਈ! ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਮਨੁੱਖ) ਪਰਮਾਤਮਾ ਵਿਚ ਲੀਨ ਰਹਿ ਸਕਦਾ ਹੈ।੨। ਹੇ ਭਾਈ! ਪਰਮਾਤਮਾ ਨੇ) ਮਾਇਆ ਦਾ ਮੋਹ (ਆਪ ਹੀ) ਪੈਦਾ ਕੀਤਾ ਹੈ, ਆਪ ਹੀ (ਇਸ ਮੋਹ ਨੂੰ) ਹਰੇਕ (ਜੀਵ ਦੇ) ਸਿਰ ਉੱਤੇ (ਥਾਪ ਕੇ ਹਰੇਕ ਨੂੰ ਮਾਇਆ ਦੇ) ਧੰਧੇ ਵਿਚ ਲਾਇਆ ਹੋਇਆ ਹੈ। ਜਿਸ ਮਨੁੱਖ ਨੂੰ (ਪਰਮਾਤਮਾ) ਆਪ ਸਮਝ ਬਖ਼ਸ਼ਦਾ ਹੈ, ਉਹੀ (ਇਸ ਮੋਹ ਦੀ ਖੇਡ ਨੂੰ) ਸਮਝਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉਸ ਨੂੰ (ਪਰਮਾਤਮਾ ਦਾ) ਦਰ-ਘਰ ਦਿੱਸ ਪੈਂਦਾ ਹੈ। ਉਹ ਮਨੁੱਖ ਸੁਰਤਿ ਜੋੜ ਕੇ ਪ੍ਰੇਮ ਨਾਲ ਪਰਮਾਤਮਾ ਦੀ ਭਗਤੀ ਕਰਦਾ ਹੈ, (ਤੇ, ਇਸ ਤਰ੍ਹਾਂ) ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਅਤੇ (ਮਾਇਆ ਦੀ) ਮਮਤਾ ਸਾੜ ਲੈਂਦਾ ਹੈ।੩। ਹੇ ਭਾਈ! ਪਰਮਾਤਮਾ) ਆਪ ਹੀ (ਮਨੁੱਖ ਨੂੰ) ਗੁਰੂ ਦੀ ਸਰਨ ਵਿਚ ਰੱਖ ਕੇ ਸ੍ਰੇਸ਼ਟ ਬੁੱਧੀ, ਉੱਚਾ ਆਚਰਨ, ਸਿਫ਼ਤਿ-ਸਾਲਾਹ ਅਤੇ (ਆਪਣੇ ਗੁਣਾਂ ਦੀ) ਵਿਚਾਰ (ਬਖ਼ਸ਼ਦਾ ਹੈ, ਇਸ ਤਰ੍ਹਾਂ ਉਸ ਦੇ) ਨਾਮ ਵਿਚ ਰੰਗੇ ਹੋਏ ਮਨੁੱਖ ਦਾ ਮਨ ਪਵਿੱਤਰ ਹੋ ਜਾਂਦਾ ਹੈ, (ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਸੋਭਾ ਖੱਟਦਾ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।੪। ਹੇ ਭਾਈ! ਗੁਰੂ ਦੇ ਦਰ ਤੇ (ਰਹਿ ਕੇ ਮਨੁੱਖ ਪਰਮਾਤਮਾ ਦਾ) ਨਾਮ-ਲਾਭ ਖੱਟ ਲੈਂਦਾ ਹੈ, (ਪਰ ਇਹ ਦਾਤਿ ਹੈ, ਤੇ ਇਹ ਦਾਤਿ) ਦੇਣ ਦੀ ਸਮਰਥਾ ਵਾਲਾ ਪ੍ਰਭੂ ਆਪ ਹੀ ਦੇਂਦਾ ਹੈ। ਸੋ, ਜਿਹੜਾ ਪ੍ਰਭੂ (ਇਹ ਦਾਤਿ) ਦੇਂਦਾ ਹੈ ਉਸ ਤੋਂ (ਸਦਾ) ਸਦਕੇ ਜਾਣਾ ਚਾਹੀਦਾ ਹੈ, ਗੁਰੂ ਦੀ ਕਿਰਪਾ ਨਾਲ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਨਾ ਚਾਹੀਦਾ ਹੈ। ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ, ਤੇ, ਉਸ ਸਭ ਕੁਝ ਦੇ ਸਕਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹੋ।੫। ਹੇ ਭਾਈ! ਬਵੰਜਾ) ਬੀਰਾਂ ਨੂੰ (ਭੀ ਪਰਮਾਤਮਾ ਨੇ) ਭਟਕਣਾ ਵਿਚ ਪਾ ਕੇ (ਮਾਇਆ ਦੇ ਮੋਹ ਵਿਚ) ਭੁਲਾਈ ਰੱਖਿਆ, ਸਾਰੇ ਭੂਤ ਪ੍ਰੇਤ ਭੀ ਮਾਇਆ ਦੇ ਮੋਹ ਵਿਚ ਲਾਏ ਹੋਏ ਹਨ। ਪਰਮਾਤਮਾ ਨੇ ਆਪ (ਹੀ ਇਹ ਸਾਰੇ) ਪੈਦਾ ਕੀਤੇ, (ਇਹਨਾਂ ਨੂੰ) ਵੱਖ ਵੱਖ ਕਿਸਮਾਂ ਦੇ ਬਣਾ ਕੇ (ਸਭ ਦੀ) ਸੰਭਾਲ (ਭੀ) ਕਰਦਾ ਹੈ। ਹੇ ਕਰਤਾਰ! ਸਭ ਜੀਵਾਂ ਨੂੰ ਤੇਰਾ ਹੀ ਆਸਰਾ ਹੈ। ਸਾਰੇ ਜੀਵ ਜੰਤ ਤੇਰੀ ਸਰਨ ਹਨ। ਉਹ ਮਨੁੱਖ (ਹੀ ਤੈਨੂੰ) ਮਿਲਦਾ ਹੈ ਜਿਸ ਨੂੰ ਤੂੰ ਆਪ (ਆਪਣੇ ਨਾਲ) ਮਿਲਾਂਦਾ ਹੈਂ।੬। ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ) ਪਰਮਾਤਮਾ ਵਿਆਪਕ ਹੈ, (ਸ੍ਰਿਸ਼ਟੀ ਨੂੰ) ਆਪ (ਹੀ) ਪੈਦਾ ਕਰ ਕੇ ਸਾਰੀ ਸ੍ਰਿਸ਼ਟੀ ਦੀ ਕਦਰ ਭੀ ਆਪ ਹੀ ਜਾਣਦਾ ਹੈ। ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ) ਆਪਣੇ ਮਨ ਵਿਚ ਵਸਾਂਦਾ ਹੈ। ਸਦਾ-ਥਿਰ ਹਰਿ-ਨਾਮ ਦਾ ਸਿਮਰਨ, ਅਤੇ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਈ ਰੱਖਣ ਦਾ ਉੱਦਮ-ਇਹ ਉਸ ਮਨੁੱਖ ਦਾ ਨਿੱਤ ਦਾ ਕਰਤੱਬ, ਨਿੱਤ ਦੀ ਕਾਰ ਹੋ ਜਾਂਦੀ ਹੈ। ਪਰ ਵਰਤ ਰੱਖਣਾ, ਕਰਮ ਕਾਂਡ ਦਾ ਹਰੇਕ ਨੇਮ ਨਿਬਾਹੁਣਾ, ਰੋਜ਼ਾਨਾ ਦੇਵ-ਪੂਜਾ-ਆਤਮਕ ਜੀਵਨ ਦੀ ਸੂਝ ਤੋਂ ਬਿਨਾ ਇਹ ਸਾਰਾ ਉੱਦਮ ਮਾਇਆ ਦਾ ਪਿਆਰ (ਹੀ ਪੈਦਾ ਕਰਨ ਵਾਲਾ) ਹੈ।੭। ਹੇ ਭਾਈ! ਪਰਮਾਤਮਾ ਦਾ ਸਿਮਰਨ ਛੱਡ ਕੇ) ਸ਼ੋਨਕ ਦਾ ਜੋਤਿਸ਼ ਸ਼ਾਸਤ੍ਰ (ਆਦਿਕ) ਵਿਚਾਰਦੇ ਰਹਿਣਾ-(ਇਸ ਦੇ ਕਾਰਣ) ਜਗਤ ਮਮਤਾ ਅਤੇ ਹਉਮੈ ਵਿਚ ਭਟਕਦਾ ਰਹਿੰਦਾ ਹੈ। ਆਤਮਕ ਜੀਵਨ ਵਲੋਂ ਅੰਨ੍ਹਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, (ਅਜਿਹਾ ਮਨੁੱਖ) ਜਮਰਾਜ ਦੇ ਦਰ ਤੇ ਬੱਝਾ ਹੋਇਆ (ਵਿਕਾਰਾਂ ਦੀਆਂ) ਸੱਟਾਂ ਖਾਂਦਾ ਰਹਿੰਦਾ ਹੈ। ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ ਸਿਮਰਨ ਨੂੰ (ਆਪਣਾ ਰੋਜ਼ਾਨਾ) ਕਰਤੱਬ ਬਣਾਂਦਾ ਹੈ ਅਤੇ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ।੮। ਹੇ ਭਾਈ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜਿਹੜੇ ਗੁਰੂ ਦੀ ਸਰਨ ਆ ਪੈਂਦੇ ਹਨ, (ਆਪਣੇ ਅੰਦਰੋਂ) ਹਉਮੈ ਮੁਕਾ ਕੇ (ਉਹਨਾਂ ਦੀ) ਸੁਰਤਿ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੱਗ ਜਾਂਦੀ ਹੈ। ਹੇ ਪ੍ਰਭੂ! ਗੁਰੂ ਦੀ ਸਰਨ ਆਉਣ ਵਾਲੇ ਮਨੁੱਖ) ਤੇਰੇ ਪਿਆਰ-ਰੰਗ ਵਿਚ ਟਿਕੇ ਰਹਿੰਦੇ ਹਨ। ਸਾਰੇ ਸੁਖ ਦੇਣ ਵਾਲਾ ਤੂੰ (ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ। ਹੇ ਭਾਈ! ਇਕ ਪਰਮਾਤਮਾ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਸ ਗੱਲ ਨੂੰ) ਸਮਝ ਲੈਂਦਾ ਹੈ, (ਉਸ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ) ।੯। ਹੇ ਭਾਈ! ਜਿਵੇਂ) ਪੰਦ੍ਰਾਂ ਥਿੱਤਾਂ ਅਤੇ ਸੱਤ ਵਾਰ, ਮਹੀਨੇ, ਰੁੱਤਾਂ, ਰਾਤ, ਦਿਨ ਮੁੜ ਮੁੜ ਆਉਂਦੇ ਰਹਿੰਦੇ ਹਨ, ਤਿਵੇਂ ਇਹ ਜਗਤ ਹੈ (ਭਾਵ, ਜਗਤ ਦੇ ਜੀਵ ਜੰਮਦੇ ਮਰਦੇ ਰਹਿੰਦੇ ਹਨ। ਕਰਤਾਰ ਨੇ (ਆਪ ਹੀ ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਬਣਾ ਦਿੱਤਾ ਹੈ। ਅਟੱਲ ਰਹਿਣ ਵਾਲਾ ਸਦਾ-ਥਿਰ ਪ੍ਰਭੂ ਹੀ ਹੈ ਜੋ (ਸਾਰੀ ਸ੍ਰਿਸ਼ਟੀ ਵਿਚ ਆਪਣੀ) ਸੱਤਾ ਟਿਕਾ ਰਿਹਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ (ਭਾਗਾਂ ਵਾਲਾ) ਮਨੁੱਖ (ਗੁਰੂ ਦੇ) ਸ਼ਬਦ ਨੂੰ (ਆਪਣੇ) ਮਨ ਵਿਚ ਵਸਾ ਕੇ (ਇਸ ਗੱਲ ਨੂੰ) ਸਮਝ ਲੈਂਦਾ ਹੈ।੧੦।੧।

बिलावलु महला ३ वार सत घरु १० ੴ सतिगुर प्रसादि ॥
आदित वारि आदि पुरखु है सोई ॥ आपे वरतै अवरु न कोई ॥ ओति पोति जगु रहिआ परोई ॥ आपे करता करै सु होई ॥ नामि रते सदा सुखु होई ॥ गुरमुखि विरला बूझै कोई ॥१॥ हिरदै जपनी जपउ गुणतासा ॥ हरि अगम अगोचरु अपर्मपर सुआमी जन पगि लगि धिआवउ होइ दासनि दासा ॥१॥ रहाउ ॥ सोमवारि सचि रहिआ समाइ ॥ तिस की कीमति कही न जाइ ॥ आखि आखि रहे सभि लिव लाइ ॥ जिसु देवै तिसु पलै पाइ ॥ अगम अगोचरु लखिआ न जाइ ॥ गुर कै सबदि हरि रहिआ समाइ ॥२॥ मंगलि माइआ मोहु उपाइआ ॥ आपे सिरि सिरि धंधै लाइआ ॥ आपि बुझाए सोई बूझै ॥ गुर कै सबदि दरु घरु सूझै ॥ प्रेम भगति करे लिव लाइ ॥ हउमै ममता सबदि जलाइ ॥३॥ बुधवारि आपे बुधि सारु ॥ गुरमुखि करणी सबदु वीचारु ॥ नामि रते मनु निरमलु होइ ॥ हरि गुण गावै हउमै मलु खोइ ॥ दरि सचै सद सोभा पाए ॥ नामि रते गुर सबदि सुहाए ॥४॥ लाहा नामु पाए गुर दुआरि ॥ आपे देवै देवणहारु ॥ जो देवै तिस कउ बलि जाईऐ ॥ गुर परसादी आपु गवाईऐ ॥ नानक नामु रखहु उर धारि ॥ देवणहारे कउ जैकारु ॥५॥ वीरवारि वीर भरमि भुलाए ॥ प्रेत भूत सभि दूजै लाए ॥ आपि उपाए करि वेखै वेका ॥ सभना करते तेरी टेका ॥ जीअ जंत तेरी सरणाई ॥ सो मिलै जिसु लैहि मिलाई ॥६॥ सुक्रवारि प्रभु रहिआ समाई ॥ आपि उपाइ सभ कीमति पाई ॥ गुरमुखि होवै सु करै बीचारु ॥ सचु संजमु करणी है कार ॥ वरतु नेमु निताप्रति पूजा ॥ बिनु बूझे सभु भाउ है दूजा ॥७॥ छनिछरवारि सउण सासत बीचारु ॥ हउमै मेरा भरमै संसारु ॥ मनमुखु अंधा दूजै भाइ ॥ जम दरि बाधा चोटा खाइ ॥ गुर परसादी सदा सुखु पाए ॥ सचु करणी साचि लिव लाए ॥८॥ सतिगुरु सेवहि से वडभागी ॥ हउमै मारि सचि लिव लागी ॥ तेरै रंगि राते सहजि सुभाइ ॥ तू सुखदाता लैहि मिलाइ ॥ एकस ते दूजा नाही कोइ ॥ गुरमुखि बूझै सोझी होइ ॥९॥ पंद्रह थितीं तै सत वार ॥ माहा रुती आवहि वार वार ॥ दिनसु रैणि तिवै संसारु ॥ आवा गउणु कीआ करतारि ॥ निहचलु साचु रहिआ कल धारि ॥ नानक गुरमुखि बूझै को सबदु वीचारि ॥१०॥१॥

अर्थ: हे भाई! (सारे जगत का) मूल वह अकाल-पुरख स्वयं ही (सब जगह) मौजूद है (उसके बिना) और कोई नहीं है। वह परमात्मा सारे जगत को ताने-पेटे की तरह (अपनी रज़ा में) परो रहा है। (जगत में) वही कुछ होता है जो करतार स्वयं ही करता है। उसके नाम में रंगे हुए मनुष्य को सदा आत्मिक आनंद मिलता है। पर कोई दुलर्भ (विरला) मनुष्य (इस बात को) समझता है।1। हे भाई! मैं (अपने) हृदय में गुणों के खजाने (परमात्मा के नाम) को जपता हूँ (यही है मेरी) माला। परमात्मा अपहुँच है, परे से परे है, सबका मालिक है, उस तक ज्ञान इन्द्रियों की पहुँच नहीं हो सकती। मैं तो संत जनों के चरणों में लग के संत जनों का दासों का दास बन के उसको सिमरता हूँ।1। रहाउ। हे भाई! (जो मनुष्य गुरू के शबद के द्वारा) सदा-थिर परमात्मा (की याद) में लीन हुआ रहता है (उसका आत्मिक जीवन इतना ऊँचा हो जाता है कि) उसका मूल्य नहीं आँका जा सकता। (पर यह सिमरन और याद की दाति) जिस (मनुष्य) को (परमात्मा स्वयं) देता है, उसको (ही) मिलती है।, (अपने उद्यम से सुरति जोड़ने वाले और सिफत-सालाह करने वाले मनुष्य) सिफतें कह कह के और सुरति जोड़-जोड़ के ही थक जाते हैं। हे भाई! परमात्मा अपहुँच है, ज्ञान-इन्द्रियों की पहुँच से परे है, उसका सही स्वरूप बयान नहीं किया जा सकता। गुरू के शबद द्वारा (ही मनुष्य) परमात्मा में लीन रह सकता है।2। हे भाई! (परमात्मा ने) माया का मोह (स्वयं ही) पैदा किया है, खुद ही (इस मोह को) हरेक (जीव के) सिर पर (स्थापित करके हरेक को माया के) धंधे में लगाया हुआ है। जिस मनुष्य को (परमात्मा) स्वयं समझ बख्शता है, वही (इस मोह की खेल को) समझता है। गुरू के शबद की बरकति से उसको (परमात्मा का) दर-घर दिख जाता है। वह मनुष्य सुरति जोड़ के प्रेम से परमात्मा की भक्ति करता है, (और, इस तरह) शबद की बरकति से (अपने अंदर से) अहंकार और (माया की) ममता को जला देता है।3। हे भाई! (परमात्मा) स्वयं ही (मनुष्य को) गुरू की शरण में रख के श्रेष्ठ बुद्धि, ऊँचा आचरण, सिफत सालाह और (अपने गुणों की) विचार (बख्शता है, इस तरह उसके) नाम में रंगे हुए मनुष्य का मन पवित्र हो जाता है, (मनुष्य अपने अंदर से) अहंकार की मैल दूर करके परमात्मा के गुण गाता रहता है, और सदा-स्थिर प्रभू के दर पर सदा शोभा कमाता है। हे भाई! गुरू के शबद के द्वारा परमात्मा के नाम में रंगे हुए मनुष्य सुंदर आत्मिक जीवन वाले बन जाते हैं।4। हे भाई! गुरू के दर पे (रह के मनुष्य परमात्मा का) नाम-लाभ कमा लेता है, (पर ये दाति है, और यह दाति) देने की समर्था वाला प्रभू स्वयं ही देता है। सो, जो प्रभू (यह दाति) देता है उससे (सदा) सदके जाना चाहिए, गुरू की कृपा से (अपने अंदर से) स्वै भाव (अहंकार) दूर करना चाहिए। हे नानक! (कह- हे भाई!) परमात्मा का नाम अपने दिल में बसाए रखो, और, उस सब कुछ दे सकने वाले प्रभू की सिफत सालाह हमेशा करते रहो।5। हे भाई! (बावन) वीरों को (भी परमात्मा ने) भटकना में डाल के (माया के मोह में) भुलाए रखा, सारे भूत-प्रेत भी माया के मोह में लगाए हुए हैं। परमात्मा ने खुद (ही ये सारे) पैदा किए, (इनको) अलग-अलग किस्मों के बना के (सबकी) संभाल (भी) करता है। हे करतार! सब जीवों को तेरा ही आसरा है। सारे जीव-जंतु तेरी ही शरण में हैं। वह मनुष्य (ही तुझे) मिलता है जिसको तू खुद (अपने साथ) मिलाता है।6। हे भाई! (सारी सृष्टि में) परमात्मा व्यापक है, (सृष्टि को) खुद (ही) पैदा करके सारी सृष्टि की कद्र भी खुद ही जानता है। जो मनुष्य गुरू के सन्मुख होता है, वह मनुष्य (परमात्मा के गुणों को) अपने मन में बसाता है। सदा-स्थिर हरी-नाम का सिमरन, और इन्द्रियों को विकारों से बचाए रखने का उद्यम- यह उस मनुष्य का नित्य का कर्तव्य, नित्य की कार हो जाती है। पर, व्रत रखना, कर्म-काण्ड के हरेक नियम निबाहने, रोजाना देव-पूजा- आत्मिक जीवन की सूझ के बिना ये सारा उद्यम माया का प्यार (ही पैदा करने वाला) है।7। हे भाई! (परमात्मा का सिमरन छोड़ के) शोनक का ज्योतिष शास्त्र (आदि) विचारते रहना- (इसके कारण) जगत ममता और अहंकार में भटकता रहता है। आत्मिक जीवन से अंधा, अपने मन के पीछे चलने वाला मनुष्य माया के मोह में फंसा रहता है, (ऐसा मनुष्य) जमराज के दर में बँधा हुआ (विकारों की) चोटें खाता रहता है। जो मनुष्य गुरू की कृपा से सदा-स्थिर हरी-नाम-सिमरन को (अपना रोजाना) का कर्तव्य बनाता है और सदा-स्थिर प्रभू में सुरति जोड़े रखता है, वह सदा आत्मिक आनंद पाता है।8। हे भाई! वह मनुष्य बहुत भाग्यशाली होते हैं जो गुरू की शरण पड़ते हैं, (अपने अंदर से) अहंकार को समाप्त करके (उनकी) सुरति सदा कायम रहने वाले परमात्मा में लग जाती है। हे प्रभू! (गुरू की शरण आने वाले मनुष्य) तेरे प्यार-रंग में टिके रहते हैं। सारे सुख देने वाला तू (खुद ही उनको अपने चरणों में) मिला लेता है। हे भाई! एक परमात्मा के बिना (उस जैसा) और कोई नहीं। जो मनुष्य गुरू की शरण पड़ता है, वह इस बात को समझ लेता है, (उसको आत्मिक जीवन की सूझ आ जाती है)।9। हे भाई! (जैसे) पंद्रह तिथियाँ और सात वार, महीने, ऋतुएं, रात-दिन, बार बार आते रहते हैं। करतार ने (खुद ही जीवों के वास्ते) जनम-मरण का चक्कर बना दिया है। अटल रहने वाला सदा-स्थिर प्रभू ही है जो (सारी सृष्टि में अपनी) सक्ता टिका रहा है। हे नानक! गुरू के सन्मुख रहने वाला कोई (भाग्यशाली) मनुष्य (गुरू के) शबद को (अपने) मन में बसा के (इस बात को) समझ लेता है।10।1।

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 545


ਬਿਹਾਗੜਾ ਮਹਲਾ ੫ ॥
ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥


ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ)ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧। ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ। ਹੇ ਪ੍ਰਭੂ! ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ। ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ। ਹੇ ਨਾਨਕ! ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੨। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ। (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ। ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ। ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ। ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ। ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ।੩। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ। ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ-) ਹੇ ਪ੍ਰਾਣ-ਪਿਆਰੇ! ਸਾਡੇ ਮਨ ਤੋਂ ਕਦੇ) ਨਾਹ ਵਿੱਸਰ। ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ।੪।੩।੬।


बिहागड़ा महला ५ ॥
खोजत संत फिरहि प्रभ प्राण अधारे राम ॥ ताणु तनु खीन भइआ बिनु मिलत पिआरे राम ॥ प्रभ मिलहु पिआरे मइआ धारे करि दइआ लड़ि लाइ लीजीऐ ॥ देहि नामु अपना जपउ सुआमी हरि दरस पेखे जीजीऐ ॥ समरथ पूरन सदा निहचल ऊच अगम अपारे ॥ बिनवंति नानक धारि किरपा मिलहु प्रान पिआरे ॥१॥ जप तप बरत कीने पेखन कउ चरणा राम ॥ तपति न कतहि बुझै बिनु सुआमी सरणा राम ॥ प्रभ सरणि तेरी काटि बेरी संसारु सागरु तारीऐ ॥ अनाथ निरगुनि कछु न जाना मेरा गुणु अउगणु न बीचारीऐ ॥ दीन दइआल गोपाल प्रीतम समरथ कारण करणा ॥ नानक चात्रिक हरि बूंद मागै जपि जीवा हरि हरि चरणा ॥२॥ अमिअ सरोवरो पीउ हरि हरि नामा राम ॥ संतह संगि मिलै जपि पूरन कामा राम ॥ सभ काम पूरन दुख बिदीरन हरि निमख मनहु न बीसरै ॥ आनंद अनदिनु सदा साचा सरब गुण जगदीसरै ॥ अगणत ऊच अपार ठाकुर अगम जा को धामा ॥ बिनवंति नानक मेरी इछ पूरन मिले स्रीरंग रामा ॥३॥ कई कोटिक जग फला सुणि गावनहारे राम ॥ हरि हरि नामु जपत कुल सगले तारे राम ॥ हरि नामु जपत सोहंत प्राणी ता की महिमा कित गना ॥ हरि बिसरु नाही प्रान पिआरे चितवंति दरसनु सद मना ॥ सुभ दिवस आए गहि कंठि लाए प्रभ ऊच अगम अपारे ॥ बिनवंति नानक सफलु सभु किछु प्रभ मिले अति पिआरे ॥४॥३॥६॥


अर्थ: (हे भाई!) संत जन प्राणों के आसरे परमात्मा को (सदा) तलाशते फिरते हैं, प्यारे प्रभू को मिले बिना उनका शरीर कमजोर हो जाता है, उनका शारीरिक बल घट जाता है। हे प्यारे प्रभू! मेहर करके मुझे मिल, दया करके मुझे अपने साथ लगा ले। हे मेरे स्वामी! मुझे अपना नाम दे, मैं (तेरे नाम को सदा) जपता रहूँ, तेरे दर्शन करके मेरे अंदर आत्मिक जीवन पैदा हो जाता है। नानक विनती करता है– हे सब ताकतों के मालिक! हे सर्व-व्यापक! हे सदा अटॅल रहने वाले! हे सबसे ऊँचे! हे अपहुँच! हे बेअंत! हे प्राणों से प्यारे! मेहर करके मुझे आ मिल।1। परमात्मा के दर्शन करने केलिए अनेकों जप किए, धूणियां तपाई, वर्त रखे, पर मालिक प्रभू की शरण के बिना कहीं भी मन की तपष नहीं बुझती। हे प्रभू! (जपों-तपों के आसरे छोड़ के) मैं तेरी शरण आया हूँ, मेरी माया के मोह की बेड़ी काट दे, मुझे संसार-सागर से पार लंघा ले। हे प्रभू! मेरा और कोई आसरा नहीं, मैं गुण-हीन हूँ, (संसार-समुंद्र से पार लांघने का) मैं कोई तरीका नहीं जानता, मेरा ना कोई गुण ना ही अवगुण अपने ख्यालों में लाना। हे नानक! (कह–) हे दीनों पर दया करने वाले! हे सृष्टि के रखवाले! हे प्रीतम! हे सारी ही ताकतों के मालिक! हे जगत के मूल! (जैसे) पपीहा (बरखा की) बूँद माँगता है (वैसे ही मैं तेरे नाम अमृत की बूँद माँगता हूँ) तेरे चरणों का ध्यान धर-धर के मुझे आत्मिक जीवन प्राप्त होता है।2। हे भाई! परमात्मा का नाम आत्मिक जीवन देने वाले जल का पवित्र तालाब है, (इस में से) पीते रहा करो। (पर ये नाम जल) संत-जनों की संगति में रहने से मिलता है। ये हरी-नाम जप के सारे कार्य सफल हो जाते हैं। हे भाई! जगत के मालिक परमात्मा में सारे ही गुण मौजूद हैं। वह सब जीवों के सारे कारज पूरे करने वाला है, सबके दुख नाश करने वाला है, वह सदा ही कायम रहने वाला है। जिस मनुष्य के मन से वह परमात्मा आँख झपकने जितने समय के लिए भी नहीं बिसरता, वह मनुष्य सदा हर वक्त आत्मिक आनंत भोगता है। हे भाई! परमात्मा अनगिनत गुणों वाला है, सबसे ऊँचा और, बेअंत है, सबका मालिक है, उसका ठिकाना (सिर्फ अक्ल-समझदारी के सहारे) अपहुँच है। नानक विनती करता है– (हे भाई!) मुझे लक्ष्मी-पति परमात्मा मिल गया है, मेरी (चिरों की) तमन्ना पूरी हो गई है।3। परमात्मा की सिफत सालाह के गीत गाने वाले मनुष्य परमात्मा का नाम सुन-सुन के कई करोड़ यज्ञों का फल प्राप्त कर लेते हैं, (भाव, करोड़ों किए हुए यज्ञ भी हरी-नाम के मुकाबले में तुच्छ हैं)। परमात्मा का नाम जपते हुए (जपने वाले मनुष्य) अपनी सारी कुलें भी पार लंघा लेते हैं। परमात्मा का नाम जपते-जपते मनुष्य सोहणे जीवन वाले बन जाते हैं, उन (के आत्मिक जीवन) की महिमा कितनी मैं बताऊँ? वे सदा अपने मनों में परमात्मा के दर्शन की तमन्ना रखते हैं (और, अरदासें करते रहते हैं–) हे प्राण प्यारे! (हमारे मन से कभी) ना बिसर! सबसे ऊँचा अपहुँच और बेअंत प्रभू (जिन भाग्यशालियों को) पकड़ के अपने गले से लगा लेता है उन (की जिंदगी के) भाग्यशाली दिन आ जाते हैं। नानक विनती करता है– (हे भाई!) जिन मनुष्यों को बहुत प्यारा परमात्मा मिल जाता है उन (के जीवन) का हरेक कारज सफल हो जाता है।4।3।6।


bihaagaRaa mahalaa panjavaa || khojat sa(n)t fireh prabh praan adhaare raam || taan tan kheen bhiaa bin milat piaare raam || prabh milahu piaare miaa dhaare kar dhiaa laR lai leejeeaai || dheh naam apanaa japau suaamee har dharas pekhe jeejeeaai || samarath pooran sadhaa nihachal uooch agam apaare || binava(n)t naanak dhaar kirapaa milahu praan piaare ||1|| jap tap barat keene pekhan kau charanaa raam || tapat na kateh bujhai bin suaamee saranaa raam || prabh saran teree kaaT beree sa(n)saar saagar taareeaai || anaath niragun kachh na jaanaa meraa gun aaugan na beechaareeaai || dheen dhiaal gopaal preetam samarath kaaran karanaa || naanak chaatirak har boo(n)dh maagai jap jeevaa har har charanaa ||2|| amia sarovaro peeau har har naamaa raam || sa(n)teh sa(n)g milai jap pooran kaamaa raam || sabh kaam pooran dhukh bidheeran har nimakh manahu na beesarai || aana(n)dh anadhin sadhaa saachaa sarab gun jagadheesarai || aganat uooch apaar Thaakur agam jaa ko dhaamaa || binava(n)t naanak meree ichh pooran mile sreera(n)g raamaa ||3|| kiee koTik jag falaa sun gaavanahaare raam || har har naam japat kul sagale taare raam || har naam japat soha(n)t praanee taa kee mahimaa kit ganaa || har bisar naahee praan piaare chitava(n)t dharasan sadh manaa || subh dhivas aae geh ka(n)Th laae prabh uooch agam apaare || binava(n)t naanak safal sabh kichh prabh mile at piaare ||4||3||6||


Bihaagraa, Fifth Mehl: 
The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, please, bestow Your kindness upon me, that I may merge with You; by Your Mercy, attach me to the hem of Your robe. Bless me with Your Name, that I may chant it, O Lord and Master; beholding the Blessed Vision of Your Darshan, I live. He is all-powerful, perfect, eternal and unchanging, exalted, unapproachable and infinite. Prays Nanak, bestow Your Mercy upon me, O Beloved of my soul, that I may merge with You. ||1|| I have practiced chanting, intensive meditation and fasting, to see Your Feet, O Lord. But still, my burning is not quenched, without the Sanctuary of the Lord Master. I seek Your Sanctuary, God – please, cut away my bonds and carry me across the world-ocean. I am masterless, worthless, and I know nothing; please do not count up my merits and demerits. O Lord, Merciful to the meek, Sustainer of the world, O Beloved, Almighty Cause of causes. Nanak, the song-bird, begs for the rain-drop of the Lord’s Name; meditating on the Feet of the Lord, Har, Har, he lives. ||2|| Drink in the Ambrosial Nectar from the pool of the Lord; chant the Name of the Lord, Har, Har. In the Society of the Saints, one meets the Lord; meditating on Him, one’s affairs are resolved. God is the One who accomplishes everything; He is the Dispeller of pain. Never forget Him from your mind, even for an instant. He is blissful, night and day; He is forever True. All Glories are contained in the Lord in the Universe. Incalculable, lofty and infinite is the Lord and Master. Unapproachable is His home. Prays Nanak, my desires are fulfilled; I have met the Lord, the Greatest Lover. ||3|| The fruits of many millions of charitable feasts come to those who listen to and sing the Lord’s Praise. Chanting the Name of the Lord, Har, Har, all one’s generations are carried across. Chanting the Name of the Lord, one is beautified; what Praises of His can I chant?  I shall never forget the Lord; He is the Beloved of my soul. My mind constantly yearns for the Blessed Vision of His Darshan.  Auspicious is that day, when God, the lofty, inaccessible and infinite, hugs me close in His embrace. Prays Nanak, everything is fruitful – I have met my supremely beloved Lord God. ||4||3||6||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news,sgpc 2025

Dates When this Mukhwaak Comes Again
26 August 2024
05 August 2025