Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 582
ਵਡਹੰਸੁ ਮਹਲਾ ੩ ਮਹਲਾ ਤੀਜਾ
ੴ ਸਤਿਗੁਰ ਪ੍ਰਸਾਦਿ ॥
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ, ਗੁਰੂ ਦੀ ਸਰਨ ਪੈ ਕੇ ਉਹ ਜੀਵ-ਇਸਤ੍ਰੀ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦੀ ਹੈ, ਉਸ ਜੀਵ-ਇਸਤ੍ਰੀ ਦੀ (ਚਿਰਾਂ ਦੀ ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ। ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ।੨। ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ। ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ। ਹੇ ਸਖੀ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ। ਸਦਾ-ਥਿਰ ਪ੍ਰਭੂ ਆ ਕੇ ਉਸ ਜੀਵ-ਇਸਤ੍ਰੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਸਦਾ ਸੁਹਾਗ-ਵਾਲੀ ਰਹਿੰਦੀ ਹੈ, ਉਹ ਕਦੇ ਨਿ-ਖਸਮੀ ਨਹੀਂ ਹੁੰਦੀ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ। ਹੇ ਸਖੀ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਵੇਖ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰੇਮ ਵਿਚ ਜੁੜ ਕੇ ਉਸ ਦੇ ਮਿਲਾਪ ਦਾ ਆਨੰਦ ਮਾਣ। ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਉਸ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ) ।੩। ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ। ਹੇ ਸਖੀ! ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ) ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ। (ਹੇ ਸਖੀ! ਗੁਰੂ ਸਰਨ ਪਿਆਂ ਦੇ ਔਗੁਣ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ। (ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਹੀ ਰੱਤੀ ਰਹਿੰਦੀ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ ਆਨੰਦ ਮਾਣਦੀ ਹੈ, ਉਸ ਦੀ ਹਉਮੈ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ। ਹੇ ਨਾਨਕ! ਪ੍ਰਭੂ-ਪਤੀ ਪਵਿਤ੍ਰ ਕਰਨ ਵਾਲਾ ਹੈ, ਸਦਾ ਸੁਖ ਦੇਣ ਵਾਲਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ ਉਸ ਨਾਲ ਮਿਲਾ ਦੇਂਦਾ ਹੈ। ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ, ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ।੪।੧।
वडहंसु महला ३ महला तीजा
ੴ सतिगुर प्रसादि ॥
प्रभु सचड़ा हरि सालाहीऐ कारजु सभु किछु करणै जोगु ॥ सा धन रंड न कबहू बैसई ना कदे होवै सोगु ॥ ना कदे होवै सोगु अनदिनु रस भोग सा धन महलि समाणी ॥ जिनि प्रिउ जाता करम बिधाता बोले अम्रित बाणी ॥ गुणवंतीआ गुण सारहि अपणे कंत समालहि ना कदे लगै विजोगो ॥ सचड़ा पिरु सालाहीऐ सभु किछु करणै जोगो ॥१॥ सचड़ा साहिबु सबदि पछाणीऐ आपे लए मिलाए ॥ सा धन प्रिअ कै रंगि रती विचहु आपु गवाए ॥ विचहु आपु गवाए फिरि कालु न खाए गुरमुखि एको जाता ॥ कामणि इछ पुंनी अंतरि भिंनी मिलिआ जगजीवनु दाता ॥ सबद रंगि राती जोबनि माती पिर कै अंकि समाए ॥ सचड़ा साहिबु सबदि पछाणीऐ आपे लए मिलाए ॥२॥ जिनी आपणा कंतु पछाणिआ हउ तिन पूछउ संता जाए ॥ आपु छोडि सेवा करी पिरु सचड़ा मिलै सहजि सुभाए ॥ पिरु सचा मिलै आए साचु कमाए साचि सबदि धन राती ॥ कदे न रांड सदा सोहागणि अंतरि सहज समाधी ॥ पिरु रहिआ भरपूरे वेखु हदूरे रंगु माणे सहजि सुभाए ॥ जिनी आपणा कंतु पछाणिआ हउ तिन पूछउ संता जाए ॥३॥ पिरहु विछुंनीआ भी मिलह जे सतिगुर लागह साचे पाए ॥ सतिगुरु सदा दइआलु है अवगुण सबदि जलाए ॥ अउगुण सबदि जलाए दूजा भाउ गवाए सचे ही सचि राती ॥ सचै सबदि सदा सुखु पाइआ हउमै गई भराती ॥ पिरु निरमाइलु सदा सुखदाता नानक सबदि मिलाए ॥ पिरहु विछुंनीआ भी मिलह जे सतिगुर लागह साचे पाए ॥४॥१॥
अर्थ: हे भाई! सदा कायम रहने वाले हरी-प्रभू की सिफत सालाह करनी चाहिए, वह सब कुछ हरेक काम करने की समर्था रखने वाला है। हे भाई! जिस जीव-स्त्री ने सृजनहार प्रीतम प्रभू से गहरी सांझ डाल ली, जो जीव-स्त्री उस प्रभू की आत्मिक जीवन देने वाली बाणी उच्चारती है, वह जीव-स्त्री कभी पति-हीन नहीं होती, ना ही उसे कोई चिंता व्याप्तती है, उसे कभी कोई ग़म नहीं व्याप्तता, वह हर वक्त परमात्मा का नाम-रस का आनंद लेती है, और सदा प्रभू के चरणों में लीन रहती है। हे भाई! गुणवान जीव-सि्त्रयां परमात्मा के गुणों को याद करती रहती हैं, पति-प्रभू को अपने हृदय में बसाए रखती हैं, उनका परमात्मा से कभी विछोड़ा नहीं होता। हे भाई! उस सदा स्थिर रहने वाले प्रभू-पति की सिफत सालाह करनी चाहिए, वह प्रभू सब कुछ करने की ताकत रखता है।1। हे भाई! गुरू के शबद में जुड़ के सदा कायम रहने वाले मालिक प्रभू के साथ सांझ पड़ सकती है, प्रभू खुद ही (जीव को) अपने साथ मिला लेता है। हे भाई! जो जीव-स्त्री अपने अंदर से स्वै भाव दूर कर लेती है वह प्रभू-पति के प्रेम-रंग में रंगी जाती है। जो जीव-स्त्री अपने अंदर से स्वै भाव गवाती है, उसे दुबारा कभी आत्मिक मौत नहीं आती, गुरू की शरण पड़ के वह जीव-स्त्री एक परमात्मा के साथ गहरी सांझ डाले रखती है, उस जीव-स्त्री की (चिरों की प्रभू मिलाप की) इच्छा पूरी हो जाती है, वह अंदर से (नाम-रस से) भीग जाती है, उसको जगत का जीवन दातार प्रभू मिल जाता है। हे भाई! जो जीव-स्त्री गुरू-शबद के रंग में रंगी जाती है, वह नाम की चढ़ती-जवानी में मस्त रहती है, वह प्रभू-पति की गोद में लीन रहती है। हे भाई! गुरू के शबद के द्वारा ही सदा-स्थिर-मालिक-प्रभू से जान-पहचान बनती है। प्रभू खुद ही अपने साथ मिला लेता है।2।हे सखी! जिन संत जनों ने अपने पति-प्रभू के साथ सांझ डाल ली है, मैं जा के उनको पूछती हूँ। स्वै भाव त्याग के मैं उनकी सेवा करती हूँ। हे सखी! सदा कायम रहने वाला प्रभू-पति आत्मिक अडोलता में टिकने से प्रेम में जुड़ने से ही मिलता है। सदा-स्थिर प्रभू आ के उस जीव-स्त्री को मिल जाता है, जो सदा-स्थिर हरी-नाम सिमरन की कमाई करती है, जो सदा स्थिर हरी-नाम सिमरन में जुड़ी रहती है, जो गुरू के शबद में रंगी रहती है। वह जीव-स्त्री सदा सुहाग वाली रहती है, वह कभी पति-विहीन नहीं होती, उसके अंदर आत्मिक अडोलता की समाधि लगी रहती है। हे सखी! प्रभू-पति हर जगह मौजूद है, उसे तू अपने अंग-संग बसता देख, आत्मिक अडोलता में टिक के, प्रेम में जुड़ के उसके मिलाप का आनंद ले। हे सखी! जिन संत-जनों ने अपने प्रभू-पति के साथ सांझ डाल ली है, मैं जा के उनसे पूछती हूँ (कि उसका मिलाप किस तरह हो सकता है?)।3। हे सखी! हम जीव-सि्त्रयां प्रभू-पति से विछुड़ी हुई फिर भी उसको मिल सकती हैं अगर हम सच्चे सतिगुरू के चरणों में लगें। हे सखी! गुरू सदा दयावान है, वह (शरण पड़े के) अवगुण (अपने) शबद में (जोड़ के) जला देता है। (हे सखी! गुरू की शरण पड़ने वाले के अवगुण शबद द्वारा जला देता है, माया का प्यार दूर कर देता है)। (गुरू के चरणों में लगी हुई जीव-स्त्री) सदा-स्थिर रहने वाले परमात्मा (की याद) में ही रंगी रहती है। सदा-स्थिर प्रभू की सिफत सालाह के शबद में जुड़ के वह सदा आनंद लेती है, उसका अहंकार उसकी भटकना दूर हो जाती है। हे नानक! प्रभू-पति पवित्र करने वाला है, सदा सुख देने वाला है, (अपने गुरू) शबद के माध्यम से उससे मिला देता है। हे सखी! हम जीव-सि्त्रयां प्रभू-पति से विछुड़ी हुई फिर भी उसको मिल सकती हैं, यदि हम सच्चे सतिगुरू के चरण लगें।4।1।
…
Wadahans, Third Mehl: One Universal Creator God. By The Grace Of The True Guru: Praise God, the True Lord; He is all-powerful to do all things. The soul-bride shall never be a widow, and she shall never have to endure suffering. She shall never suffer – night and day, she enjoys pleasures; that soul-bride merges in the Mansion of her Lord’s Presence. She knows her Beloved, the Architect of karma, and she speaks words of ambrosial sweetness. The virtuous soul-brides dwell on the Lord’s virtues; they keep their Husband Lord in their remembrance, and so they never suffer separation from Him. So praise your True Husband Lord, who is all-powerful to do all things. ||1||…
www.shrimuktsarsahib.com
hukamnama,
hukamnama from Amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English
darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc
Dates When this Mukhwaak Comes Again
18 September 2025