Archives March 10, 2026

Shri-Darbar-Sahib
Daily Mukhwak From Shri  Darbar Sahib | Shri Amritsar Sahib

Hukamnama | Sri Darbar Sahib | Hukamnama Sri  Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 599


ਸੋਰਠਿ ਮਹਲਾ ੩ ਘਰੁ ੧    
ੴ ਸਤਿਗੁਰ ਪ੍ਰਸਾਦਿ ॥
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥


ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨। ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।


सोरठि महला ३ घरु १
ੴ सतिगुर प्रसादि ॥
सेवक सेव करहि सभि तेरी जिन सबदै सादु आइआ ॥ गुर किरपा ते निरमलु होआ जिनि विचहु आपु गवाइआ ॥ अनदिनु गुण गावहि नित साचे गुर कै सबदि सुहाइआ ॥१॥ मेरे ठाकुर हम बारिक सरणि तुमारी ॥ एको सचा सचु तू केवलु आपि मुरारी ॥ रहाउ ॥ जागत रहे तिनी प्रभु पाइआ सबदे हउमै मारी ॥ गिरही महि सदा हरि जन उदासी गिआन तत बीचारी ॥ सतिगुरु सेवि सदा सुखु पाइआ हरि राखिआ उर धारी ॥२॥ इहु मनूआ दह दिसि धावदा दूजै भाइ खुआइआ ॥ मनमुख मुगधु हरि नामु न चेतै बिरथा जनमु गवाइआ ॥ सतिगुरु भेटे ता नाउ पाए हउमै मोहु चुकाइआ ॥३॥ हरि जन साचे साचु कमावहि गुर कै सबदि वीचारी ॥ आपे मेलि लए प्रभि साचै साचु रखिआ उर धारी ॥ नानक नावहु गति मति पाई एहा रासि हमारी ॥४॥१॥


अर्थ: हे मेरे मालिक प्रभू! हम (जीव) तेरे बच्चे हैं, तेरी शरण आए हैं। सिर्फ एक तू ही सदा कायम रहने वाला है (जीव माया में डोल जाते हैं)। रहाउ। हे प्रभू! तेरे जिन सेवकों को गुरू के शबद का रस आ जाता है वही सारे तेरी सेवा-भक्ति करते हैं। (हे भाई!) जिस मनुष्य ने गुरू की कृपा से अपने अंदर से स्वै भाव दूर कर लिया वह पवित्र (जीवन वाला) हो जाता है। जो मनुष्य गुरू के शबद में (जुड़ के) हर वक्त सदा स्थिर प्रभू के गुण गाते रहते हैं, वे सुंदर जीवन वाले बन जाते हैं।1। हे भाई! जो मनुष्य गुरू के शबद से (अपने अंदर से) अहंकार समाप्त कर लेते हैं, वे (माया के मोह आदि से) सचेत रहते हैं, उन्होंने ही परमात्मा का मिलाप हासिल किया है। परमात्मा के भक्त गुरू के असल ज्ञान के द्वारा विचारवान हो के गृहस्त में रहते हुए भी माया से विरक्त रहते हैं। वह भक्त गुरू की बताई हुई सेवा करके सदा आत्मिक आनंद पाते हैं, और परमात्मा को अपने दिल में बसाए रखते हैं।2। हे भाई! ये अल्लहड़ मन माया के मोह में फंस के दसों दिशाओं में दौड़ता रहता है, और (जीवन के सही राह से) उखड़ा फिरता है। अपने मन के पीछे चलने वाला मूर्ख मनुष्य परमात्मा का नाम याद नहीं करता, अपना जीवन व्यर्थ गवा लेता है। पर जब उसे गुरू मिल जाता है तब वह हरी नाम की दाति हासिल करता है, और, अपने अंदर से माया का मोह और अहंकार दूर कर लेता है।3। हे भाई! गुरू के शबद के द्वारा विचारवान हो के परमात्मा के दास सदा स्थिर परमात्मा का सदा-स्थिर नाम-सिमरन की कमाई करते रहते हैं। सदा स्थिर रहने वाले परमात्मा ने स्वयं ही उनको अपने चरणों में मिला लिया होता है। वह सदा कायम रहने वाले प्रभू को अपने दिल में बसाए रखते हैं। हे नानक! (कह–) परमात्मा के नाम से ही ऊँची आत्मिक अवस्था और (अच्छी) बुद्धि प्राप्त होती है। परमात्मा का नाम ही हम (जीवों का) सरमाया है।4।1।


ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II 


Hukamnama, Hukamnama Today, Hukamnama Sahib, Hukamnama Amritsar, Hukamnama Amritsar Today, Hukamnama Darbar Sahib, Hukamnama Darbar Sahib Today, Hukamnama Sri Darbar Sahib Today, Hukamnama From Amritsar Today, Hukamnama From Amritsar Today Live, Hukamnama Sri Darbar Sahib Today Live, Hukamnama From Amritsar Today With Meaning, Hukamnama From Amritsar Today Evening, Hukamnama Amritsar Darbar Sahib, Hukamnama Amritsar Sahib, Aaj Da Hukamnama, Ajj Da Hukamnama, Aj Da Hukamnama, Aaj Ka Hukamnama, Aaj Ka Hukamnama Darbar Sahib, Ajj Da Hukamnama Darbar Sahib Amritsar, Aaj Da Hukamnama Amritsar, Aaj Da Hukamnama Harmandir Sahib, Aaj Da Hukamnama Sri Harmandir Sahib, Aj Da Hukamnama Golden Temple In Punjabi, Amritsar Hukamnama, Hukamnama Ang, Hukamnama Ardas, Hukamnama App, Shabad Lyrics In Punjabi, Shabad Lyrics In Hindi, Shabad Lyrics In English, Darbar Sahib Live, Live Darbar Sahib, Live From Sri Darbar Sahib, Live Gurbani Sri Darbar Sahib, Harmandir Sahib, Harmandir Sahib Live, Manji Sahib Katha, Live From Sri Harmandir Sahib, Sri Darbar Sahib, Sri Amritsar Sahib, Shiromani Gurdwara Parbandhak Committee, SGPC Amritsar, SGPC Sri Amritsar, SGPC Latest, SGPC News, Sikh News Updates, Sikh Sargarmiyan, Shiromani Gurdwara, Waheguru Ji, Amritsar Live

Dates When this Mukhwaak Comes Again
10 March 2026

patna-shabib-ji
Daily Mukhwak From Takht Shri Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 551


Mukhwaak In Punjabi


ਸਲੋਕ ਮਃ ੩ ॥
ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥ ਮਃ ੩ ॥ ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥ ਪਉੜੀ ॥ ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥


Meaning In Punjabi


ਅਰਥ: ਹੇ ਸ਼ੇਖ਼! ਹਿਰਦੇ ਵਿਚੋਂ ਹਠ ਛੱਡ ਦੇਹ, ਇਹ ਝੱਲ-ਪੁਣਾ ਦੂਰ ਕਰ ਤੇ ਸਤਿਗੁਰੂ ਦਾ ਡਰ ਹਿਰਦੇ ਵਿਚ ਵਸਾ (ਭਾਵ, ਅਦਬ ਵਿਚ ਆ) ਸਤਿਗੁਰੂ ਦੇ ਅਦਬ ਵਿਚ ਰਹਿ ਕੇ ਨਿਰਭਉ ਪ੍ਰਭੂ ਨੂੰ ਲੱਭ ਕੇ ਕਈ ਏਸ ਡਰ ਦੀ ਰਾਹੀਂ ਤਰ ਗਏ ਹਨ। (ਹੇ ਸ਼ੇਖ!) ਆਪਣੇ ਕਰੜੇ ਮਨ ਨੂੰ (ਭਾਵ, ਮਨ ਨੂੰ ਜੋ ਹਠ ਦੇ ਕਾਰਨ ਕਠੋਰ ਹੈ) ਸਤਿਗੁਰੂ ਦੇ ਸ਼ਬਦ ਨਾਲ ਵਿੰਨ੍ਹ ਤਾਂ ਕਿ ਤੇਰੇ ਮਨ ਵਿਚ ਸ਼ਾਂਤੀ ਤੇ ਠੰਡ ਆ ਕੇ ਵੱਸੇ, ਫੇਰ ਇਸ ਵਿਚ (ਭਜਨ ਬੰਦਗੀ ਵਾਲੀ) ਜੋ ਕਾਰ ਕਰੇਂਗਾ, ਮਾਲਕ ਉਸ ਨੂੰ ਕਬੂਲ ਕਰੇਗਾ, ਹੇ ਨਾਨਕ! ਕਿਸੇ ਗਿਆਨ ਵਾਲੇ ਨੂੰ ਜਾ ਕੇ ਪੁੱਛ ਲੈ, ਕਾਮ ਤੇ ਕ੍ਰੋਧ (ਆਦਿਕ ਵਿਕਾਰਾਂ) ਦੇ ਅਧੀਨ ਹੋਇਆਂ ਕਿਸੇ ਨੂੰ ਭੀ ਰੱਬ ਨਹੀਂ ਲੱਭਾ।੧। ਮਨਮੁਖ ਦਾ ਮਾਇਆ ਵਿਚ ਮੋਹ ਹੈ (ਇਸ ਕਰ ਕੇ) ਨਾਮ ਵਿਚ ਉਸਦਾ ਪਿਆਰ ਨਹੀਂ ਬਣਦਾ, ਉਹ (ਮਾਇਆ ਰੂਪ) ਕੂੜ ਕਮਾਉਂਦਾ, ਕੂੜ ਇਕੱਠਾ ਕਰਦਾ ਹੈ ਤੇ ਕੂੜ ਨੂੰ ਹੀ ਆਪਣੀ ਖ਼ੁਰਾਕ ਬਣਾਉਂਦਾ ਹੈ (ਭਾਵ, ਜ਼ਿੰਦਗੀ ਦਾ ਆਸਰਾ ਸਮਝਦਾ ਹੈ) । (ਮਨ ਦੇ ਅਧੀਨ ਹੋਏ ਮਨੁੱਖ) ਵਿਹੁ ਰੂਪ ਮਾਇਆ-ਧਨ ਨੂੰ ਇਕੱਠਾ ਕਰ ਕਰ ਕੇ ਖਪਦੇ ਮਰਦੇ ਹਨ ਤੇ ਉਹ ਸਾਰਾ ਧਨ ਅਖ਼ੀਰ ਵੇਲੇ ਸੁਆਹ ਹੋ ਜਾਂਦਾ ਹੈ (ਭਾਵ, ਸੁਆਹ ਵਾਂਗ ਵਿਅਰਥ ਹੋ ਜਾਂਦਾ ਹੈ) ਉਹ ਆਪਣੇ ਵਲੋਂ ਆਤਮਕ ਕੰਮ ਭੀ ਕਰਦੇ ਹਨ) ਕਰਮ ਧਰਮ ਪਵਿਤ੍ਰਤਾ ਦੇ ਸਾਧਨ ਤੇ ਹੋਰ ਸੰਜਮ (ਭੀ) ਕਰਦੇ ਹਨ (ਪਰ) ਉਹਨਾਂ ਦੇ ਹਿਰਦੇ ਵਿਚ ਲੋਭ ਤੇ ਵਿਕਾਰ (ਹੀ) ਰਹਿੰਦਾ ਹੈ। ਹੇ ਨਾਨਕ! ਮਨ ਦੇ ਅਧੀਨ ਹੋਇਆ ਹੋਇਆ ਮਨੁੱਖ ਜੋ ਕੁਝ (ਭੀ) ਕਰਦਾ ਹੈ ਉਹ ਕਬੂਲ ਨਹੀਂ ਹੁੰਦਾ ਤੇ ਪ੍ਰਭੂ ਦੀ ਹਜ਼ੂਰੀ ਵਿੱਚ ਉਹ ਖ਼ੁਆਰ ਹੁੰਦਾ ਹੈ।੨। ਪ੍ਰਭੂ ਆਪ ਹੀ ਖਾਣੀਆਂ, ਬੋਲੀਆਂ, ਖੰਡ ਤੇ ਬ੍ਰਹਮੰਡ ਬਣਾਉਂਦਾ ਹੈ; ਆਪ ਹੀ ਸਮੁੰਦਰ ਸਾਗਰ ਹੈ ਤੇ ਉਸ ਨੇ ਆਪ ਹੀ ਇਸ ਵਿਚ (ਸਿਫ਼ਤਿ-ਸਾਲਾਹ ਰੂਪ) ਰਤਨ ਲੁਕਾ ਰੱਖੇ ਹਨ; ਜਿਸ ਤੇ ਕਿਰਪਾ ਕਰਦਾ ਹੈ, ਤੇ ਜਿਸ ਨੂੰ ਸਤਿਗੁਰੂ ਦੇ ਸਨਮੁਖ ਕਰਦਾ ਹੈ ਉਸ ਨੂੰ ਆਪ ਹੀ ਉਹ ਰਤਨ ਲਭਾ ਦੇਂਦਾ ਹੈ; ਪ੍ਰਭੂ ਆਪ ਹੀ (ਸੰਸਾਰ) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਮੱਲਾਹ ਹੈ ਤੇ ਆਪ ਹੀ ਤਰਦਾ ਹੈ, ਆਪ ਹੀ ਸਭ ਕੁਝ ਕਰਦਾ ਕਰਾਉਂਦਾ ਹੈ। ਹੇ ਪ੍ਰਭੂ! ਤੇਰੇ ਜਿਹਾ ਦੂਜਾ ਕੋਈ ਨਹੀਂ।੯।


Mukhwaak In Hindi


सलोक मः ३ ॥
सेखा अंदरहु जोरु छडि तू भउ करि झलु गवाइ ॥ गुर कै भै केते निसतरे भै विचि निरभउ पाइ ॥ मनु कठोरु सबदि भेदि तूं सांति वसै मनि आइ ॥ सांती विचि कार कमावणी सा खसमु पाए थाइ ॥ नानक कामि क्रोधि किनै न पाइओ पुछहु गिआनी जाइ ॥१॥ मः ३ ॥ मनमुख माइआ मोहु है नामि न लगो पिआरु ॥ कूड़ु कमावै कूड़ु संग्रहै कूड़ु करे आहारु ॥ बिखु माइआ धनु संचि मरहि अंते होइ सभु छारु ॥ करम धरम सुच संजम करहि अंतरि लोभु विकारु ॥ नानक जि मनमुखु कमावै सु थाइ ना पवै दरगहि होइ खुआरु ॥२॥ पउड़ी ॥ आपे खाणी आपे बाणी आपे खंड वरभंड करे ॥ आपि समुंदु आपि है सागरु आपे ही विचि रतन धरे ॥ आपि लहाए करे जिसु किरपा जिस नो गुरमुखि करे हरे ॥ आपे भउजलु आपि है बोहिथा आपे खेवटु आपि तरे ॥ आपे करे कराए करता अवरु न दूजा तुझै सरे ॥९॥


Mukhwaak Meaning In Hindi


हे शेख! हृदय में से हठ त्याग दे, ये पागलपन दूर कर और सतिगुरू का डर हृदय में बसा (भाव, अदब में आ) सतिगुरू के अदब में रहके कितने ही पार हो गए, (कितनों ने ही) भय में रह के निर्भय प्रभू को पा लिया। (हे शेख!) अपने कठोर मन को (मन, जो हठ के कारण कठोर है) सतिगुरू के शबद से भेद दे ता कि तेरे मन में शांति और ठंड आ के बसे। फिर इस में (भजन बंदगी वाली) जो कार करेगा, मालिक उसे कबूल करेगा। हे नानक! किसी ज्ञान वाले को जा के पूछ ले, काम और क्रोध (आदि विकारों) के अधीन होने से किसी को भी ईश्वर नहीं मिलता।1। मनमुख का माया में मोह है (इस करके) नाम में उसका प्यार नहीं बनता, वह (माया रूपी) झूठ कमाता, झूठ एकत्र करता है और झूठ को ही अपनी खुराक बनाता है (भाव, जिंदगी का आसरा समझता है)। (मन के अधीन हुए मनुष्य) विष रूपी माया धन को इकट्ठा कर करके खपते मरते हैं, जबकि आखिर में वह सारा धन राख हो जाता है (भाव, राख की तरह व्यर्थ हो जाता है) वे अपनी और से (आत्मिक काम भी करते हैं) कर्म-धर्म-पवित्रता के साधन व और संयम (भी) करते हैं (पर) उनके हृदय में लोभ व विकार (ही) रहता है। हे नानक! मन के अधीन हुआ मनुष्य जो कुछ (भी) करता है वह कबूल नहीं होता और प्रभू की हजूरी में वह ख्वार होता है।2। प्रभू स्वयं ही खाणियां, बोलियां, खण्ड व ब्रहमण्ड बनाता है, स्वयं ही समुंद्र व सागर है और उसने स्वयं ही इस में (सिफत सालाह रूपी) रत्न छुपा के रखे हैं; जिस पर कृपा करता है और जिसको सतिगुरू के सन्मुख करता है, उसे स्वयं ही वह रत्न प्राप्त करवा देता है। प्रभू खुद ही (संसार) समुंद्र है, खुद ही जहाज है, स्वयं ही मल्लाह है और स्वयं ही तैरता है, स्वयं ही सब कुछ करता कराता है। हे प्रभू! तेरे जैसा दूसरा कोई नहीं।9।


www.shrimuktsarsahib.com


Today Mukhwak From Janam Asthan Guru Gobind Singh Ji, Hukamnama Sahib Takht Patna Sahib Bihar, Mukhwak Patna Sahib, Mukhwak Guru Gobind Singh Ji, Mukhwak Janam Asthan Guru Gobind Singh Ji, Mukhwak Historical Gurdwara Sahib, Hukamnama Itihasik Gurdwara Sahib Ton, Mukhwak Patna Sahib Ton, Ajj Da Hukamnama, Latest Hukamnama, Daily Hukamnama, Rojana Mukhwak Patna Sahib, Gurdwara Patna Sahib Hukamnama, Hukamnama Sahib Patna Sahib

Dates When this Mukhwaak Comes Again
10 March 2026