Archives May 2026

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 673


ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥


ਅਰਥ: ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ ॥੧॥ (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ ॥੧॥ ਰਹਾਉ ॥ ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ। ਹੇ ਨਾਨਕ ਜੀ! (ਆਖੋ-) ਅਸੀਂ ਤੇਰੇ ਘਰ ਦੇ ਗ਼ੁਲਾਮ ਹਾਂ ॥੩॥੧੨॥


धनासरी महला ५ ॥
तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥


अर्थ: हे प्रभू! तूँ सब दातें देने वाला है, तूँ मालिक हैं, तूँ सब को पालने वाला हैं, तूँ हमारा आगू हैं (जीवन-मार्ग दर्शन करने वाला हैं) तूँ हमारा खसम है। हे प्रभू! तूँ ही एक एक पल हमारी पालना करता हैं, हम (तेरे) बच्चे तेरे सहारे (जीवित) हैं ॥१॥ (मनुष्य की) एक जिव्हा से तेरा कौन कौन सा गुण बताया जाए ? हे अनगिनत गुणों के मालिक! हे बेअंत मालिक-प्रभू! किसी भी तरफ से तेरे गुणों का अंत नहीं खोजा जा सका ॥१॥ रहाउ ॥ हे प्रभू! तूँ हमारे करोड़ों अपराध नाश करता हैं, तूँ हमें अनेकों प्रकार से (जीवन-जाँच) समझाता हैं। हम जीव आतमिक जीवन की सूझ से वंचित हैं, हमारी अक्ल थोड़ी है बेकार है। (फिर भी) तूँ अपना मूढ़-कदीमा का प्यार वाला स्वभाव कायम रखता है ॥२॥ हे प्रभू! हम तेरे ही आसरे हैं, हमें तेरी ही (मदद की) इच्छा है, तूँ ही हमारा सज्जन हैं, तूँ ही हमें सुख देने​ वाला हैं। हे दयावान! हे सब की रक्षा करने वाले! हमारी रक्षा कर। हे नानक जी! (कहो-) हम तेरे घर के गुलाम हैं ॥३॥१२॥


Dhanaasaree Mahalaa 5 ||
Tum Daate Thaakur Pratipaalak Naaik Khasam Hamaare || Nimakh Nimakh Tum Hee Pratipaalahu Ham Baarik Tumre Dhaare ||1|| Jehvaa Ek Kavan Gun Kaheeai || Besumaar Beant Suaamee Tero Ant N Kin Hee Leheeai ||1|| Rahaau || Kott Praadh Hamaare Khanddahu Anik Bidhee Samajhaavahu || Ham Agiaan Alap Mat Thhoree Tum Aapan Birad Rakhaavahu ||2|| Tumaree Saran Tumaaree Aasaa Tum Hee Sajan Suhele || Raakhahu Raakhanhaar Daeaalaa Naanak Ghar Ke Gole ||3||12||


Meaning: You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. ||1|| I have only one tongue – which of Your Glorious Virtues can I describe ? Unlimited, infinite Lord and Master – no one knows Your limits. ||1|| Pause || You destroy millions of my sins, and teach me in so many ways. I am so ignorant – I understand nothing at all. Please honor Your innate nature, and save me! ||2|| I seek Your Sanctuary – You are my only hope. You are my companion, and my best friend. Save me, O Merciful Saviour Lord; Nanak Ji is the slave of Your home. ||3||12||

www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Dhan Shri  Guru Granth Sahib JI Maharaj

hukamnama patna sahib, takht shri harimandar ji  patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji

Dates When this Mukhwaak Comes Again

22 August 2024
03 November 2024
15 December 2024
14 Januaryb 2025
29 December 2025
08 February 2026
26 February 2026
02 May 2026

Shri-Darbar-Sahib
Daily Mukhwak From Shri  Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 658


ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ


ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।
ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ। ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ – ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥


दुलभ जनमु पुंन फल पाइओ बिरथा जात अबिबेकै ॥ राजे इंद्र समसरि ग्रिह आसन बिनु हरि भगति कहहु किह लेखै ॥१॥ न बीचारिओ राजा राम को रसु ॥ जिह रस अन रस बीसरि जाही ॥१॥ रहाउ ॥ जानि अजान भए हम बावर सोच असोच दिवस जाही ॥ इंद्री सबल निबल बिबेक बुधि परमारथ परवेस नही ॥२॥ कहीअत आन अचरीअत अन कछु समझ न परै अपर माइआ ॥ कहि रविदास उदास दास मति परहरि कोपु करहु जीअ दइआ ॥३॥३॥
रागु सोरठि बानी भगत रविदास जी की


अर्थ: राग सोरठि में भगत रविदास जी की बाणी।
यह मनुष्य जन्म बहुत मुश्किल से मिलता है, (पहले किए) भले कामों के फल स्वरूप हमें मिला है, परन्तु हमारी अज्ञानता में यह व्यर्थ ही जा रहा है, (हमने कभी सोचा ही नहीं कि) जे प्रभू की बंदगी से दूर रहे तो (देवतायों के) राजा इन्दर के स्वर्ग के महल भी किसी काम न आएंगे ॥१॥ (हम मायाधारी जीवों ने) जगत-प्रभू परमात्मा के नाम के उस आनंद को कभी नहीं विचारा, जिस आनंद की बरकत से (माया के) और सारे चस्के दूर हो जाते हैं ॥१॥ रहाउ ॥ (हे प्रभू!) जानते बुझते हुए भी हम पागल और मुर्ख बने हुए हैं, हमारी उम्र के दिन (माया की ही) अच्छी बुरी विचारों में बीत रहे हैं, हमारी काम-वाश़ना बढ रही है, विचार-शक्ति घट रही है, इस बात को हमने कभी नहीं सोचा की हमारी सब से बड़ी जरुरत क्या है ॥२॥ हम कहते कुछ हैं और करते कुछ ओर हैं, माया इतनी बलवान हो रही है कि हमें (अपनी मुर्खता की) समझ ही नहीं होती। (हे प्रभू!) तेरा दास रविदास कहता है – मैं अब इस (मुर्ख-पुने) से निरलेप हो गया हूँ, (मेरे अनजानपुने पर) गुस्सा ना करना और मेरी आत्मा पर मेहर करना ॥३॥३॥


Dulabh Janam Punn Fal Paaeo Birthhaa Jaat Abibekai || Raaje Indar Samsar Greh Aasan Bin Har Bhagat Kahahu Keh Lekhai ||1|| N Beechaareo Raajaa Raam Ko Ras || Jeh Ras An Ras Beesar Jaahee ||1|| Rahaau || Jaan Ajaan Bhae Ham Baavar Soch Asoch Divas Jaahee || Indree Sabal Nibal Bibek Budhh Parmaarathh Parves Nahee ||2|| Kaheeat Aan Achreeat An Kashh Samajh N Parai Apar Maaeaa || Keh Ravidaas Oudaas Daas Mat Parhar Kop Karahu Jeea Daeaa ||3||3||
Raag Sorath Baanee Bhagat Ravidaas Jee Kee


Meaning: Raag Sorath, The Word Of Devotee Ravi Daas Jee:
I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra ? ||1|| You have not considered the sublime essence of the Name of the Lord, our King; This sublime essence shall cause you to forget all other essences. ||1|| Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. ||2|| We say one thing, and do something else; entangled in endless Maya, we do not understand anything. Says Ravi Daas, Your Daas, O Lord, I am disillusioned and detached; please, spare me Your anger, and have mercy on my soul. ||3||3||


ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II 

Hukamnama, Hukamnama Today, Hukamnama Sahib, Hukamnama Amritsar, Hukamnama Amritsar Today, Hukamnama Darbar Sahib, Hukamnama Darbar Sahib Today, Hukamnama Sri Darbar Sahib Today, Hukamnama From Amritsar Today, Hukamnama From Amritsar Today Live, Hukamnama Sri Darbar Sahib Today Live, Hukamnama From Amritsar Today With Meaning, Hukamnama From Amritsar Today Evening, Hukamnama Amritsar Darbar Sahib, Hukamnama Amritsar Sahib, Aaj Da Hukamnama, Ajj Da Hukamnama, Aj Da Hukamnama, Aaj Ka Hukamnama, Aaj Ka Hukamnama Darbar Sahib, Ajj Da Hukamnama Darbar Sahib Amritsar, Aaj Da Hukamnama Amritsar, Aaj Da Hukamnama Harmandir Sahib, Aaj Da Hukamnama Sri Harmandir Sahib, Aj Da Hukamnama Golden Temple In Punjabi, Amritsar Hukamnama, Hukamnama Ang, Hukamnama Ardas, Hukamnama App, Shabad Lyrics In Punjabi, Shabad Lyrics In Hindi, Shabad Lyrics In English, Darbar Sahib Live, Live Darbar Sahib, Live From Sri Darbar Sahib, Live Gurbani Sri Darbar Sahib, Harmandir Sahib, Harmandir Sahib Live, Manji Sahib Katha, Live From Sri Harmandir Sahib, Sri Darbar Sahib, Sri Amritsar Sahib, Shiromani Gurdwara Parbandhak Committee, SGPC Amritsar, SGPC Sri Amritsar, SGPC Latest, SGPC News, Sikh News Updates, Sikh Sargarmiyan, Shiromani Gurdwara, Waheguru Ji, Amritsar Live

DATES WHEN THIS MUKHWAK COMES

01 May 2026

ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥

Ang 571

ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧। ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ।੨। ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) । ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ। (ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩। ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) । ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ। (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ। (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ।੪।੬।

वडहंसु महला ३ ॥
ए मन मेरिआ आवा गउणु संसारु है अंति सचि निबेड़ा राम ॥ आपे सचा बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥ माइआ मोहु सभु बरलु है दूजै भाइ खुआई राम ॥ माता पिता सभु हेतु है हेते पलचाई राम ॥ हेते पलचाई पुरबि कमाई मेटि न सकै कोई ॥ जिनि स्रिसटि साजी सो करि वेखै तिसु जेवडु अवरु न कोई ॥ मनमुखि अंधा तपि तपि खपै बिनु सबदै सांति न आई ॥ नानक बिनु नावै सभु कोई भुला माइआ मोहि खुआई ॥२॥ एहु जगु जलता देखि कै भजि पए हरि सरणाई राम ॥ अरदासि करीं गुर पूरे आगै रखि लेवहु देहु वडाई राम ॥ रखि लेवहु सरणाई हरि नामु वडाई तुधु जेवडु अवरु न दाता ॥ सेवा लागे से वडभागे जुगि जुगि एको जाता ॥ जतु सतु संजमु करम कमावै बिनु गुर गति नही पाई ॥ नानक तिस नो सबदु बुझाए जो जाइ पवै हरि सरणाई ॥३॥ जो हरि मति देइ सा ऊपजै होर मति न काई राम ॥ अंतरि बाहरि एकु तू आपे देहि बुझाई राम ॥ आपे देहि बुझाई अवर न भाई गुरमुखि हरि रसु चाखिआ ॥ दरि साचै सदा है साचा साचै सबदि सुभाखिआ ॥ घर महि निज घरु पाइआ सतिगुरु देइ वडाई ॥ नानक जो नामि रते सेई महलु पाइनि मति परवाणु सचु साई ॥४॥६॥

अर्थ: हे मेरे मन! जगत (का मोह जीव के वास्ते) जनम-मरन (के चक्कर लाता) है, आखिर सदा कायम रहने वाले परमात्मा में जुड़ने से (जनम-मरण के चक्कर का) खात्मा हो जाता है। जिस मनुष्य को सदा स्थिर रहने वाला प्रभू खुद ही बख्शता है उसको जगत में बार बार फेरा नहीं डालना पड़ता। उसको बार बार जनम मरण के चक्कर नहीं मिलते, सदा स्थिर हरी-नाम में रंगे जाते हैं, वे आत्मिक अडोलता में मस्त रहते हैं, और आत्मिक अडोलता के द्वारा ही परमात्मा में लीन हो जाते हैं। हे मेरे मन! जिन मनुष्यों को सदा स्थिर रहने वाला प्रभू प्यारा लगने लग जाता है, जो मनुष्य सदा स्थिर प्रभू को अपने मन में बसा लेते हैं, जो मनुष्य गुरू के शबद में रंगे जाते हैं, उनके जनम-मरण का आखिर खात्मा हो जाता है। हे नानक! प्रभू के नाम-रंग में रंगे हुए मनुष्य सदा-स्थिर प्रभू में लीन हो जाते हैं, उनको संसार-समुंद्र में बार-बार फेरा नहीं डालना पड़ता।1। माया का मोह पूरी तरह पागलपन है (जो दुनिया को चिपका हुआ है, दुनिया इस) माया के मोह में सही रास्ते से टूटती जा रही है। (ये मेरी) माँ (है, ये मेरा) पिता (है, ये मेरी स्त्री है, ये मेरा पुत्र है’ ये भी) निरा मोह है, इस मोह में ही दुनिया उलझी पड़ी है। पूबर्लि जनम में किए कर्मों के अनुसार (दुनिया संन्धियों के) मोह में फँसी रहती है, (अपनी किसी समझदारी-चतुराई से पूबर्लि कर्मों के संस्कारों को) कोई मनुष्य मिटा नहीं सकता। जिस करतार ने ये सृष्टि पैदा की है, वह यह माया का मोह रच के (तमाशा) देख रहा है (कोई उसके रास्ते पर रुकावट नहीं खड़ी कर सकता, क्योंकि) उसके बराबर का कोई और नहीं। अपने मन के पीछे चलने वाला मनुष्य माया के मोह में अंधा हो के (मोह में) जल-जल के दुखी होता है, गुरू के शबद के बिना उसको शांति नहीं मिल सकती। हे नानक! परमात्मा के नाम के बिना हरेक जीव गलत रास्ते पर पड़ा हुआ है, माया के मोह के कारण सही जीवन राह से टूटा हुआ है।2। हे भाई! इस संसार को (विकारों में) जलता देख के (जो मनुष्य) दौड़ के परमात्मा की शरण जा पड़ते हैं (वे जलने से बच जाते हैं)। मैं (भी) पूरे गुरू के आगे अरजोई करता हूँ- मुझे (विकारों में जलने से) बचा ले, मुझे (ये) बड़प्पन बख्श। मुझे अपनी शरण में रख परमात्मा का नाम जपने की वडिआई बख्श। ये दाति बख्शने की समर्था रखने वाला तेरे जितना और कोई नहीं। हे भाई! जो मनुष्य परमात्मा की सेवा भक्ति में लगते हैं, वे बहुत भाग्यशाली हैं, वह उस परमात्मा के साथ गहरी सांझ डाल लेते हैं जो हरेक युग में एक स्वयं ही स्वयं है। (हे भाई! जो कोई मनुष्य) जत सत संजम (आदि) कर्म करता है (उसका ये उद्यम व्यर्थ जाता है), गुरू की शरण पड़े बिना ऊँची आत्मिक अवस्था प्राप्त नहीं हो सकती। हे नानक! जो मनुष्य परमात्मा की शरण जा पड़ता है, परमात्मा उसको गुरू का शबद समझने की दाति बख्शता है।3। हे भाई! परमात्मा जो बुद्धि (मनुष्य को) देता है (उसके अंदर) वही मति प्रकट होती है। (प्रभू की दी हुई मति के बिना) और कोई मति (मनुष्य ग्रहण) नहीं (कर सकता)। हे प्रभू! (हरेक जीव के) अंदर और बाहर सिर्फ तू ही तू बसता है, तू खुद ही जीव को समझ बख्शता है। (हे प्रभू!) तू खुद ही (जीव को) अक्ल देता है (तेरी दी हुई अक्ल के बिना) कोई और (अकल जीव को) पसंद ही नहीं आ सकती। (तभी तो, हे भाई!) गुरू की शरण पड़ने वाला मनुष्य परमात्मा के नाम का स्वाद चखता है। गुरू के शबद के माध्यम से जो मनुष्य सदा स्थिर प्रभू की सिफत सालाह करता है, वह सदा-स्थिर प्रभू के दर पर सदा अडोल-चिक्त टिका रहता है। हे भाई! जिस मनुष्य को सतिगुरू वडिआई देता है वह अपने हृदय में ही प्रभू की हजूरी हासिल कर लेता है। हे नानक! जो मनुष्य परमात्मा के नाम-रंग में रंगे जाते हैं, वह ही परमात्मा की हजूरी प्राप्त करते हैं, सदा स्थिर प्रभू उनकी वह (नाम सिमरने वाली) बुद्धि परवान करता है।4।6।