Archives May 2026

patna-shabib-ji
Daily Mukhwak From  Takht Shri  Patna Sahib

Hukamnama Sahib From  Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 653


Mukhwaak In Punjabi

ਸਲੋਕੁ ਮਃ ੩ ॥
ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ


Meaning In Punjabi

ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ। ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ ॥੧॥ ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ। ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ ॥੨॥ ਹੇ ਕਰਤਾਰ! ਤੂੰ ਸਾਰੀ ਕੁਦਰਤ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ। ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ ॥੨੯॥੧॥ ਸੁਧੁ


Mukhwaak In Hindi

सलोकु मः ३ ॥
ए मन हरि जी धिआइ तू इक मनि इक चिति भाइ ॥ हरि कीआ सदा सदा वडिआईआ देइ न पछोताइ ॥ हउ हरि कै सद बलिहारणै जितु सेविऐ सुखु पाइ ॥ नानक गुरमुखि मिलि रहै हउमै सबदि जलाइ ॥१॥ मः ३ ॥ आपे सेवा लाइअनु आपे बखस करेइ ॥ सभना का मा पिउ आपि है आपे सार करेइ ॥ नानक नामु धिआइनि तिन निज घरि वासु है जुगु जुगु सोभा होइ ॥२॥ पउड़ी ॥ तू करण कारण समरथु हहि करते मै तुझ बिनु अवरु न कोई ॥ तुधु आपे सिसटि सिरजीआ आपे फुनि गोई ॥ सभु इको सबदु वरतदा जो करे सु होई ॥ वडिआई गुरमुखि देइ प्रभु हरि पावै सोई ॥ गुरमुखि नानक आराधिआ सभि आखहु धंनु धंनु धंनु गुरु सोई ॥२९॥१॥ सुधु


Mukhwaak Meaning In Hindi

अर्थ: हे मन! प्यार से एकाग्रचिक्त हो के हरी का सिमरन कर; हरी में ये हमेशा के लिए गुण हैं कि दातें दे के पछताता नहीं। मैं हरी से सदा कुर्बान हूँ, जिसकी सेवा करने से सुख मिलता है; हे नानक! गुरमुख जन अहंकार को सतिगुरू के शबद के द्वारा जला के हरी में मिले रहते हैं।1। हरी ने खुद ही मनुष्यों को सेवा में लगाया है, खुद ही बख्शिश करता है, खुद ही सबका माँ-बाप है और खुद ही सबकी संभाल करता है। हे नानक! जो मनुष्य नाम जपते हैं, वे अपने ठिकाने पर टिके हुए हैं, हरेक युग में उनकी शोभा होती है।2। हे करतार! तू सारी कुदरत का रचयता है; तेरे बिना तेरे जितना कोई और मुझे नहीं दिखता; तू खुद ही सृष्टि को पैदा करता है और खुद ही फिर नाश करता है। हर जगह (हरी का) ही हुकम बरत रहा है; जो वह करता है वही होता है। जो मनुष्य गुरू के सन्मुख होता है उसे प्रभू महिमा बख्शता है, वह उस हरी को मिल लेता है। हे नानक! गुरू के सन्मुख (होने वाले) मनुष्य हरी को सिमरते हैं, (हे भाई!) सभी कहो, कि वह सतिगुरू धन्य है, धन्य है, धन्य है।29।1। सुधु।


Today Mukhwak From Janam Asthan Guru Gobind Singh Ji
Hukamnama Sahib
Takht  Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib,  sri patna sahib,patna sahib live today,patna sahib gurudwara live,gurudwara patna sahib,katha sri  guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

29 September 2024
11 Novembe 2024
05 February 2025
04 April 2025
09 May 2025
23 October 2025
02 November 2025
31 January 2026
25 March 2026
01 May 2026

ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥

Ang 571

ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧। ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ।੨। ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) । ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ। (ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩। ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) । ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ। (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ। (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ।੪।੬।

वडहंसु महला ३ ॥
ए मन मेरिआ आवा गउणु संसारु है अंति सचि निबेड़ा राम ॥ आपे सचा बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥ माइआ मोहु सभु बरलु है दूजै भाइ खुआई राम ॥ माता पिता सभु हेतु है हेते पलचाई राम ॥ हेते पलचाई पुरबि कमाई मेटि न सकै कोई ॥ जिनि स्रिसटि साजी सो करि वेखै तिसु जेवडु अवरु न कोई ॥ मनमुखि अंधा तपि तपि खपै बिनु सबदै सांति न आई ॥ नानक बिनु नावै सभु कोई भुला माइआ मोहि खुआई ॥२॥ एहु जगु जलता देखि कै भजि पए हरि सरणाई राम ॥ अरदासि करीं गुर पूरे आगै रखि लेवहु देहु वडाई राम ॥ रखि लेवहु सरणाई हरि नामु वडाई तुधु जेवडु अवरु न दाता ॥ सेवा लागे से वडभागे जुगि जुगि एको जाता ॥ जतु सतु संजमु करम कमावै बिनु गुर गति नही पाई ॥ नानक तिस नो सबदु बुझाए जो जाइ पवै हरि सरणाई ॥३॥ जो हरि मति देइ सा ऊपजै होर मति न काई राम ॥ अंतरि बाहरि एकु तू आपे देहि बुझाई राम ॥ आपे देहि बुझाई अवर न भाई गुरमुखि हरि रसु चाखिआ ॥ दरि साचै सदा है साचा साचै सबदि सुभाखिआ ॥ घर महि निज घरु पाइआ सतिगुरु देइ वडाई ॥ नानक जो नामि रते सेई महलु पाइनि मति परवाणु सचु साई ॥४॥६॥

अर्थ: हे मेरे मन! जगत (का मोह जीव के वास्ते) जनम-मरन (के चक्कर लाता) है, आखिर सदा कायम रहने वाले परमात्मा में जुड़ने से (जनम-मरण के चक्कर का) खात्मा हो जाता है। जिस मनुष्य को सदा स्थिर रहने वाला प्रभू खुद ही बख्शता है उसको जगत में बार बार फेरा नहीं डालना पड़ता। उसको बार बार जनम मरण के चक्कर नहीं मिलते, सदा स्थिर हरी-नाम में रंगे जाते हैं, वे आत्मिक अडोलता में मस्त रहते हैं, और आत्मिक अडोलता के द्वारा ही परमात्मा में लीन हो जाते हैं। हे मेरे मन! जिन मनुष्यों को सदा स्थिर रहने वाला प्रभू प्यारा लगने लग जाता है, जो मनुष्य सदा स्थिर प्रभू को अपने मन में बसा लेते हैं, जो मनुष्य गुरू के शबद में रंगे जाते हैं, उनके जनम-मरण का आखिर खात्मा हो जाता है। हे नानक! प्रभू के नाम-रंग में रंगे हुए मनुष्य सदा-स्थिर प्रभू में लीन हो जाते हैं, उनको संसार-समुंद्र में बार-बार फेरा नहीं डालना पड़ता।1। माया का मोह पूरी तरह पागलपन है (जो दुनिया को चिपका हुआ है, दुनिया इस) माया के मोह में सही रास्ते से टूटती जा रही है। (ये मेरी) माँ (है, ये मेरा) पिता (है, ये मेरी स्त्री है, ये मेरा पुत्र है’ ये भी) निरा मोह है, इस मोह में ही दुनिया उलझी पड़ी है। पूबर्लि जनम में किए कर्मों के अनुसार (दुनिया संन्धियों के) मोह में फँसी रहती है, (अपनी किसी समझदारी-चतुराई से पूबर्लि कर्मों के संस्कारों को) कोई मनुष्य मिटा नहीं सकता। जिस करतार ने ये सृष्टि पैदा की है, वह यह माया का मोह रच के (तमाशा) देख रहा है (कोई उसके रास्ते पर रुकावट नहीं खड़ी कर सकता, क्योंकि) उसके बराबर का कोई और नहीं। अपने मन के पीछे चलने वाला मनुष्य माया के मोह में अंधा हो के (मोह में) जल-जल के दुखी होता है, गुरू के शबद के बिना उसको शांति नहीं मिल सकती। हे नानक! परमात्मा के नाम के बिना हरेक जीव गलत रास्ते पर पड़ा हुआ है, माया के मोह के कारण सही जीवन राह से टूटा हुआ है।2। हे भाई! इस संसार को (विकारों में) जलता देख के (जो मनुष्य) दौड़ के परमात्मा की शरण जा पड़ते हैं (वे जलने से बच जाते हैं)। मैं (भी) पूरे गुरू के आगे अरजोई करता हूँ- मुझे (विकारों में जलने से) बचा ले, मुझे (ये) बड़प्पन बख्श। मुझे अपनी शरण में रख परमात्मा का नाम जपने की वडिआई बख्श। ये दाति बख्शने की समर्था रखने वाला तेरे जितना और कोई नहीं। हे भाई! जो मनुष्य परमात्मा की सेवा भक्ति में लगते हैं, वे बहुत भाग्यशाली हैं, वह उस परमात्मा के साथ गहरी सांझ डाल लेते हैं जो हरेक युग में एक स्वयं ही स्वयं है। (हे भाई! जो कोई मनुष्य) जत सत संजम (आदि) कर्म करता है (उसका ये उद्यम व्यर्थ जाता है), गुरू की शरण पड़े बिना ऊँची आत्मिक अवस्था प्राप्त नहीं हो सकती। हे नानक! जो मनुष्य परमात्मा की शरण जा पड़ता है, परमात्मा उसको गुरू का शबद समझने की दाति बख्शता है।3। हे भाई! परमात्मा जो बुद्धि (मनुष्य को) देता है (उसके अंदर) वही मति प्रकट होती है। (प्रभू की दी हुई मति के बिना) और कोई मति (मनुष्य ग्रहण) नहीं (कर सकता)। हे प्रभू! (हरेक जीव के) अंदर और बाहर सिर्फ तू ही तू बसता है, तू खुद ही जीव को समझ बख्शता है। (हे प्रभू!) तू खुद ही (जीव को) अक्ल देता है (तेरी दी हुई अक्ल के बिना) कोई और (अकल जीव को) पसंद ही नहीं आ सकती। (तभी तो, हे भाई!) गुरू की शरण पड़ने वाला मनुष्य परमात्मा के नाम का स्वाद चखता है। गुरू के शबद के माध्यम से जो मनुष्य सदा स्थिर प्रभू की सिफत सालाह करता है, वह सदा-स्थिर प्रभू के दर पर सदा अडोल-चिक्त टिका रहता है। हे भाई! जिस मनुष्य को सतिगुरू वडिआई देता है वह अपने हृदय में ही प्रभू की हजूरी हासिल कर लेता है। हे नानक! जो मनुष्य परमात्मा के नाम-रंग में रंगे जाते हैं, वह ही परमात्मा की हजूरी प्राप्त करते हैं, सदा स्थिर प्रभू उनकी वह (नाम सिमरने वाली) बुद्धि परवान करता है।4।6।