Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 663
Mukhwaak In Punjabi
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
Meaning In Punjabi
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧। (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨। ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩। (ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।
Mukhwaak In Hindi
धनासरी महला ३ घरु २ चउपदे ੴ सतिगुर प्रसादि ॥
इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै समाइ ॥ पूरे गुर कै सहजि सुभाइ ॥ पूरे गुर की साची बाणी ॥ सुख मन अंतरि सहजि समाणी ॥२॥ एकु अचरजु जन देखहु भाई ॥ दुबिधा मारि हरि मंनि वसाई ॥ नामु अमोलकु न पाइआ जाइ ॥ गुर परसादि वसै मनि आइ ॥३॥ सभ महि वसै प्रभु एको सोइ ॥ गुरमती घटि परगटु होइ ॥ सहजे जिनि प्रभु जाणि पछाणिआ ॥ नानक नामु मिलै मनु मानिआ ॥४॥१॥
Mukhwaak Meaning In Hindi
अर्थ: (हे भाई! जिन मनुष्यों के हृदय में) पूरे गुरू ने परमात्मा के नाम का धन प्रगट कर दिया, वह मनुष्य परमात्मा के नाम में सुरति जोड़ के (आत्मिक जीवन के) शाह बन गए। हे भाई! ये नाम-धन परमात्मा की कृपा से मन में आ के बसता है। रहाउ। हे भाई! ये नाम-खजाना कभी खत्म होने वाला नहीं, ना ही ये (खर्चने से) समाप्त होता है, ना ये गायब होता है। (इस धन की ये महानता मुझे) पूरे गुरू ने दिखा दी है। (हे भाई!) मैं अपने गुरू से सदके जाता हूं, गुरू की कृपा से परमात्मा (का नाम-धन अपने) मन में बसाता हूँ।1। (हे भाई! गुरू की शरण आए मनुष्य के) अवगुण दूर करके परमात्मा की सिफत सालाह (उसके) हृदय में बसा देता है। (हे भाई!) पूरे गुरू की (उचारी हुई) सदा-स्थिर प्रभू की सिफत सालाह वाली बाणी (मनुष्य के) मन में आत्मिक हुलारे पैदा करती है। (इस बाणी की बरकति से) आत्मिक अडोलता में समाई हुई रहती है।2। हे भाई जनो! एक हैरान करने वाला तमाशा देखो। (गुरू मनुष्य के अंदर से) तेर-मेर हटा के परमात्मा (का नाम उसके) मन में बसा देता है। हे भाई! परमात्मा का नाम अमोहक है, (किसी भी दुनियावी कीमत से) नहीं मिल सकता। (हाँ,) गुरू की कृपा से मन में आ बसता है।3। (हे भाई! चाहे) परमात्मा खुद ही सबमें बसता है, (पर) गुरू की मति पर चलने से ही (मनुष्य के) हृदय में प्रकट होता है। हे नानक! आत्मिक अडोलता में टिक के जिस मनुष्य ने प्रभू के साथ गहरी सांझ डाल के (उसको अपने अंदर बसता) पहचान लिया है, उसे परमात्मा का नाम (सदा के लिए) प्राप्त हो जाता है, उसका मन (परमात्मा की याद में) पतीजा रहता है।4।
Dhhanaasaree Mahalaa 3 Ghar 2 Choupade
Ik Oankaar Satgur Parsaad ||
Ehu Dhhan Akhutt N Nikhuttai N Jaae || Poorai Satgur Deeaa Dikhaae || Apune Satgur Kau Sad Bal Jaaee || Gur Kirpaa Te Har Mann Vasaaee ||1|| Se Dhhanvant Har Naam Liv Laae || Gur Poorai Har Dhhan Pargaaseaa Har Kirpaa Te Vasai Man Aae || Rahaau || Avgun Kaatt Gun Ridhai Samaae || Poorae Gur Kai Sehaj Subhaae || Poore Gur Kee Saachee Baanee || Sukh Man Antar Sehaj Samaanee ||2|| Ek Acharaj Jan Dekhahu Bhaaee || Dubidhhaa Maar Har Mann Vasaaee || Naam Amolak N Paaeaa Jaae || Gur Parsaad Vasai Man Aae ||3|| Sabh Meh Vasai Prabh Eko Soe || Gurmatee Ghatt Paragatt Hoe || Sehaje Jin Prabh Jaan Pashhaaneaa || Naanak Naam Milai Man Maaneaa ||4||1||
Meaning: Dhhanaasaree Mahalaa 3 Ghar 2 Choupade
One Universal Creator God. By The Grace Of The True Guru:
This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. ||1|| They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. ||Pause|| He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. ||2|| O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. ||3|| He is the One God, abiding within all. Through the Guru’s Teachings, He is revealed in the heart. One who intuitively knows and realizes God, Nanak Ji, obtains the Naam; his mind is pleased and appeased. ||4||1||
www.shrimuktsarsahib.com
Hukamnama, Hukamnama Today, Hukamnama Sahib, Hukamnama Amritsar, Hukamnama Amritsar Today, Hukamnama Darbar Sahib, Hukamnama Darbar Sahib Today, Hukamnama Sri Darbar Sahib Today, Hukamnama From Amritsar Today, Hukamnama From Amritsar Today Live, Hukamnama Sri Darbar Sahib Today Live, Hukamnama From Amritsar Today With Meaning, Hukamnama From Amritsar Today Evening, Hukamnama Amritsar Darbar Sahib, Hukamnama Amritsar Sahib, Aaj Da Hukamnama, Ajj Da Hukamnama, Aj Da Hukamnama, Aaj Ka Hukamnama, Aaj Ka Hukamnama Darbar Sahib, Ajj Da Hukamnama Darbar Sahib Amritsar, Aaj Da Hukamnama Amritsar, Aaj Da Hukamnama Harmandir Sahib, Aaj Da Hukamnama Sri Harmandir Sahib, Aj Da Hukamnama Golden Temple In Punjabi, Amritsar Hukamnama, Hukamnama Ang, Hukamnama Ardas, Hukamnama App, Shabad Lyrics In Punjabi, Shabad Lyrics In Hindi, Shabad Lyrics In English, Darbar Sahib Live, Live Darbar Sahib, Live From Sri Darbar Sahib, Live Gurbani Sri Darbar Sahib, Harmandir Sahib, Harmandir Sahib Live, Manji Sahib Katha, Live From Sri Harmandir Sahib, Sri Darbar Sahib, Sri Amritsar Sahib, Shiromani Gurdwara Parbandhak Committee, SGPC Amritsar, SGPC Sri Amritsar, SGPC Latest, SGPC News, Sikh News Updates, Sikh Sargarmiyan, Shiromani Gurdwara, Waheguru Ji, Amritsar Live
Dates When this Mukhwaak Comes Again
05 July 2026