Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 586


ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥


ਅਰਥ: ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ। (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ। ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ।੧। (ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ (ਕਰਨ ਵਾਲਿਆਂ ਦਾ) ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ (ਕਿਉਂਕਿ) ਉਹ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ, ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਹੈ ਤੇ ਜ਼ਹਿਰ ਹੀ ਉਹਨਾਂ ਦੀ ਪੂੰਜੀ ਹੈ, ਜ਼ਹਿਰ ਹੀ ਉਹਨਾਂ ਦੀ ਖ਼ੁਰਾਕ ਹੈ, ਜ਼ਹਿਰ ਹੀ ਉਹਨਾਂ ਦੀ ਪੁਸ਼ਾਕ ਹੈ ਤੇ ਜ਼ਹਿਰ ਉਹਨਾਂ ਦੀ ਖ਼ੁਰਾਕ ਹੈ, ਤੇ ਜ਼ਹਿਰ ਦੀਆਂ ਹੀ ਉਹ ਮਨੁੱਖ ਮੂੰਹ ਵਿਚ ਗਿਰਾਹੀਆਂ ਪਾ ਰਹੇ ਹਨ; ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੁੰਦਾ ਹੈ। ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ, ਕਾਮ, ਕ੍ਰੋਧ ਆਦਿਕ ਵਿਚ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ; (ਇਸ ਵਾਸਤੇ) ਮਨਮੁਖ ਮਨੁੱਖ ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ, ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਪਰ, ਹੇ ਨਾਨਕ! ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਜੀਵ ਕਮਾਉਂਦੇ ਹਨ (ਭਾਵ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਕਿਰਤ ਕਮਾਈ ਜਾਂਦੇ ਹਨ) (ਇਸੇ ਤਰ੍ਹਾਂ) ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ।੨। (ਹੇ ਭਾਈ!) ਜਿਸ ਸਤਿਗੁਰੂ ਨੇ ਪ੍ਰਭੂ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਾਇਆ ਹੈ, ਉਸ ਸਾਧ-ਗੁਰੂ ਦੀ ਸੇਵਾ ਕਰੋ, ਜਿਸ ਗੁਰੂ ਨੇ ਜਗਤ ਦੇ ਮਾਲਕ ਤੇ ਨਾਥ ਦਾ ਨਾਮ (ਜੀਵਾਂ ਤੋਂ) ਜਪਾਇਆ ਹੈ, ਉਸ ਦੀ ਦਿਨ ਰਾਤ ਪੂਜਾ ਕਰੋ। (ਹੇ ਭਾਈ!) ਜਿਸ ਗੁਰੂ ਨੇ ਪਰਮਾਤਮਾ (ਦੇ ਮਿਲਣ) ਦਾ ਰਾਹ ਦੱਸਿਆ ਹੈ, ਉਸ ਦਾ ਹਰ ਵੇਲੇ ਦਰਸ਼ਨ ਕਰੋ; ਜਿਸ ਸਤਿਗੁਰੂ ਨੇ (ਜੀਵਾਂ ਦੇ ਹਿਰਦੇ ਵਿਚੋਂ ਮਾਇਆ ਦੇ) ਮੋਹ ਦਾ ਹਨੇਰਾ ਦੂਰ ਕੀਤਾ ਹੈ, ਸਾਰੇ ਉਸ ਦੀ ਚਰਨੀਂ ਲੱਗੋ। (ਹੇ ਭਾਈ!) ਜਿਸ ਗੁਰੂ ਨੇ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਲਭਾ ਦਿੱਤੇ ਹਨ, ਆਖੋ-ਉਹ ਗੁਰੂ ਧੰਨ ਹੈ, ਉਹ ਗੁਰੂ ਧੰਨ ਹੈ।੩।


सलोकु मः ३ ॥
सतिगुर की सेवा चाकरी सुखी हूं सुख सारु ॥ ऐथै मिलनि वडिआईआ दरगह मोख दुआरु ॥ सची कार कमावणी सचु पैनणु सचु नामु अधारु ॥ सची संगति सचि मिलै सचै नाइ पिआरु ॥ सचै सबदि हरखु सदा दरि सचै सचिआरु ॥ नानक सतिगुर की सेवा सो करै जिस नो नदरि करै करतारु ॥१॥ मः ३ ॥ होर विडाणी चाकरी ध्रिगु जीवणु ध्रिगु वासु ॥ अम्रितु छोडि बिखु लगे बिखु खटणा बिखु रासि ॥ बिखु खाणा बिखु पैनणा बिखु के मुखि गिरास ॥ ऐथै दुखो दुखु कमावणा मुइआ नरकि निवासु ॥ मनमुख मुहि मैलै सबदु न जाणनी काम करोधि विणासु ॥ सतिगुर का भउ छोडिआ मनहठि कमु न आवै रासि ॥ जम पुरि बधे मारीअहि को न सुणे अरदासि ॥ नानक पूरबि लिखिआ कमावणा गुरमुखि नामि निवासु ॥२॥ पउड़ी ॥ सो सतिगुरु सेविहु साध जनु जिनि हरि हरि नामु द्रिड़ाइआ ॥ सो सतिगुरु पूजहु दिनसु राति जिनि जगंनाथु जगदीसु जपाइआ ॥ सो सतिगुरु देखहु इक निमख निमख जिनि हरि का हरि पंथु बताइआ ॥ तिसु सतिगुर की सभ पगी पवहु जिनि मोह अंधेरु चुकाइआ ॥ सो सतगुरु कहहु सभि धंनु धंनु जिनि हरि भगति भंडार लहाइआ ॥३॥


अर्थ: गुरू की बताई चाकरी करनी बढ़िया से बढ़िया सुख का सार है (गुरू की बताई हुई सेवा करने से) जगत में आदर मिलता है, और प्रभू की हजूरी में सुर्खरूई का द्वार। (गुरू सेवा की यही) सच्ची कार कमाने के लायक है, (इससे) मनुष्य को (पर्दे ढकने के लिए) नाम-रूपी पोशाक मिल जाती है, सच्चा नाम-रूपी आसरा मिल जाता है, सच्ची संगति की प्राप्ति होती है, सच्चे नाम में प्यार पड़ता है और सच्चे प्रभू में समाई हो जाती है। (गुरू के) सच्चे शबद की बरकति से (मनुष्य के मन में) सदा खुशी बनी रहती है, और प्रभू की हजूरी में मनुष्य सुर्खरू हो जाता है। पर, हे नानक! सतिगुरू का बताया हुआ काम वही मनुष्य करता है, जिस पर प्रभू स्वयं मेहर की नजर करता है।1। (प्रभू की बंदगी छोड़ के) और बेगानी कार (करने वालों का) जीना और बसना धिक्कारयोग्य है (क्योंकि) वह मनुष्य अंमृत छोड़ के (माया रूप) जहर (एकत्र करने) में लगे हुए हैं, जहर ही उनकी कमाई है और जहर ही उनकी पूँजी है, जहर ही उनकी खुराक है जहर ही उनकी पोशाक है और जहर की ही वे मनुष्य मुंह में ग्रास डाल रहे हैं, ऐसे लोग जगत में निरा दुख ही भोगते हैं और मरने के बाद भी उनका वास नर्क में होता है। मुंह से मैले होने के कारण मन के पीछे चलने वाले मनुष्य गुरू के शबद को नहीं पहचानते, काम-क्रोध आदि में उनकी (आत्मिक) मौत हो जाती है; सतिगुरू का अदब छोड़ देने के कारण, मन के हठ से किया हुआ उनका कोई भी काम सिरे नहीं चढ़ता, (इस वास्ते) मनमुख मनुष्य जम-पुरी में बँधे हुए मार खाते हैं, कोई उनकी पुकार नहीं सुनता (भाव, कोई उनकी सहायता नहीं कर सकता)। पर, हे नानक! (ये किसी के वश की बात नहीं) आरम्भ से ही (किए कर्मों) के अनुसार लिखेलेख जीव कमाते हैं (भाव, पिछले किए कर्मों के अनुसार काम किए जाते हैं) (इस तरह) गुरू के सन्मुख रहने वाले बँदों की सुरति नाम में जुड़ी रहती है।2। (हे भाई!) जिस सतिगुरू ने मेरे प्रभू का नाम (मनुष्य के हृदय में) पक्का करवाया है, उस साधु-गुरू की सेवा करो, जिस गुरू ने जगत के मालिक का नाम (जीवों से) जपाया है, उसकी दिन-रात पूजा करो। (हे भाई!) जिस गुरू ने परमात्मा (के मिलने) का राह बताया है, उसका हर वक्त दर्शन करो; जिस सतिगुरू ने (जीवों के दिल में माया के) मोह का अंधेरा दूर किया है, सारे उसी के चरणों में लगो। (हे भाई!) जिस गुरू ने प्रभू की भक्ति के खजाने ढुँढवा दिए हैं, कहो- वह गुरू धन्य है, वह गुरू धन्य है।3।*



The service of and obedience to the True Guru, is the essence of the comfort of comforts.Through it, the man obtains honour here and door of salvation in the Lord’s court.He performs the True task, wears Truth and has the support of the True Name. Through the True association, he obtains Truth and he comes to love the True Name.Through the True Name, he ever abides in bliss and is acclaimed true in the True court.Nanak, he alone performs the True Guru’s grace service, to whom the Creator shows mercy. Accursed is the life and accursed the abode of those who perform the service of any other.They abandon nectar, turn to poison, earn poison, and poison is their stock in trade.Poison is their food, poison their dress and the morsels of poison they put in their mouth.Here they earn nothing but pain and, on dying, they dwell in hell. The perverse have unclean countenances, they realise not the Name and die of lust and wrath.They forsake the fear of the True Guru, and their business succeeds not on account of their mind’s obstinacy. In the death’s city, they are bound and beaten and no one hears their supplication.Nanak, they act according to their primal destiny and, through the Guru, they abide in the Name. O saintly persons, serve that True Guru, who implants Lord God’s Name within man’s mind. Day and night worship the True Guru, who makes man remember the Lord of the universe and the Master of the world.Ever moment behold thou, that True Guru, who shows the Divine path of the Lord.Let all fall at the feet of that True Guru, who has dispelled the darkness of worldly love.Let all the men hail, hail that True Guru, who has made man find the treasure of God’s meditation ॥3॥


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news,sgpc 2025

DATES WHEN THIS MUKHWAK COMES

05 November 2025