ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥

ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥ ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥ ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥ ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥ ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥ ਚੰਦੀ ਹਜਾਰ ਆਲਮ ਏਕਲ ਖਾਨਾਂ ॥ ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥ ਅਸਪਤਿ ਗਜਪਤਿ ਨਰਹ ਨਰਿੰਦ ॥ ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥

ਅਰਥ: ਹੇ ਸੱਜਣ! ਹੇ ਪਿਆਰੇ! ਤੇਰੀ ਸੋਇ ਠੰਢ ਪਾਣ ਵਾਲੀ ਹੈ (ਭਾਵ, ਤੇਰੀਆਂ ਕਥਾਂ ਕਹਾਣੀਆਂ ਸੁਣ ਕੇ ਮੈਨੂੰ ਠੰਡ ਪੈਂਦੀ ਹੈ) ; ਮੈਂ ਤੈਥੋਂ ਸਦਾ ਸਦਕੇ ਹਾਂ, ਕੁਰਬਾਨ ਹਾਂ। (ਹੇ ਮਿੱਤਰ!) ਤੇਰਾ ਨਾਮ (ਮੈਨੂੰ) ਸਭ ਤੋਂ ਵਧੀਕ ਪਿਆਰਾ (ਲੱਗਦਾ) ਹੈ, (ਇਸ ਨਾਮ ਦੀ ਬਰਕਤ ਨਾਲ ਹੀ, ਦੁਨੀਆ ਦੀ ਕਿਰਤ ਵਾਲੀ) ਤੇਰੀ ਦਿੱਤੀ ਹੋਈ ਵਿਗਾਰ ਭੀ (ਮੈਨੂੰ) ਮਿੱਠੀ ਲੱਗਦੀ ਹੈ।੧।ਰਹਾਉ। (ਹੇ ਸੱਜਣ!) ਨਾਹ ਤੂੰ ਕਿਤੋਂ ਆਇਆ, ਨਾਹ ਤੂੰ ਕਿਤੇ ਕਦੇ ਗਿਆ ਅਤੇ ਨਾਹ ਤੂੰ ਜਾ ਰਿਹਾ ਹੈਂ (ਭਾਵ, ਤੂੰ ਸਦਾ ਅਟੱਲ ਹੈਂ) ਦੁਆਰਕਾ ਨਗਰੀ ਵਿਚ ਰਾਸ ਭੀ ਤੂੰ ਆਪ ਹੀ ਪਾਂਦਾ ਹੈਂ (ਭਾਵ, ਕਿਸ਼ਨ ਭੀ ਤੂੰ ਆਪ ਹੀ ਹੈਂ) ।੧। ਹੇ ਯਾਰ! ਸੋਹਣੀ ਤੇਰੀ ਪੱਗ ਹੈ (ਭਾਵ, ਸੋਹਣਾ ਤੇਰਾ ਸਰੂਪ ਹੈ) ਤੇ ਪਿਆਰੇ ਤੇਰੇ ਬਚਨ ਹਨ, ਨਾਹ ਤੂੰ ਸਿਰਫ਼ ਦੁਆਰਕਾ ਵਿਚ ਹੈਂ ਤੇ ਨਾਹ ਤੂੰ ਸਿਰਫ਼ ਮੁਸਲਮਾਨੀ ਧਰਮ ਦੇ ਕੇਂਦਰ ਮੱਕੇ ਵਿਚ ਹੈਂ (ਭਾਵ, ਤੂੰ ਹਰ ਥਾਂ ਹੈਂ) ।੨। (ਸ੍ਰਿਸ਼ਟੀ ਦੇ) ਕਈ ਹਜ਼ਾਰਾਂ ਮੰਡਲਾਂ ਦਾ ਤੂੰ ਇਕੱਲਾ (ਆਪ ਹੀ) ਮਾਲਕ ਹੈਂ। ਹੇ ਪਾਤਸ਼ਾਹ! ਇਹੋ ਜਿਹਾ ਹੀ ਸਾਉਲੇ ਰੰਗ ਵਾਲਾ ਕ੍ਰਿਸ਼ਨ ਹੈ (ਭਾਵ, ਕ੍ਰਿਸ਼ਨ ਭੀ ਤੂੰ ਆਪ ਹੀ ਹੈਂ) ।੩। ਹੇ ਨਾਮਦੇਵ ਦੇ ਖਸਮ ਪ੍ਰਭੂ! ਤੂੰ ਆਪ ਹੀ ਮੀਰ ਹੈਂ ਤੂੰ ਆਪ ਹੀ ਕ੍ਰਿਸ਼ਨ ਹੈਂ, ਤੂੰ ਆਪ ਹੀ ਸੂਰਜ-ਦੇਵਤਾ ਹੈਂ, ਤੂੰ ਆਪ ਹੀ ਇੰਦ੍ਰ ਹੈਂ, ਤੇ ਤੂੰ ਆਪ ਹੀ ਬ੍ਰਹਮਾ ਹੈਂ।੪।੨।੩।

हले यारां हले यारां खुसिखबरी ॥ बलि बलि जांउ हउ बलि बलि जांउ ॥ नीकी तेरी बिगारी आले तेरा नाउ ॥१॥ रहाउ ॥ कुजा आमद कुजा रफती कुजा मे रवी ॥ द्वारिका नगरी रासि बुगोई ॥१॥ खूबु तेरी पगरी मीठे तेरे बोल ॥ द्वारिका नगरी काहे के मगोल ॥२॥ चंदीं हजार आलम एकल खानां ॥ हम चिनी पातिसाह सांवले बरनां ॥३॥ असपति गजपति नरह नरिंद ॥ नामे के स्वामी मीर मुकंद ॥४॥२॥३॥ 

अर्थ: हे सज्जन! हे प्यारे! तेरी खबर ठंडक देने वाली है (भाव, तेरी कथा-कहानियाँ सुन के मुझे सकून मिलता है); मैं सदा तुझसे सदके जाता हूँ, कुर्बान हूँ। (हे मित्र!) तेरा नाम (मुझे) सबसे ज्यादा प्यारा (लगता) है, (इस नाम की बरकति से ही, दुनिया की किरत वाली) तेरी दी हुई वेगार भी (मुझे) मीठी लगती है।1। रहाउ। (हे सज्जन!) ना तू कहीं से आया, ना तू कभी कहीं गया और ना ही तू कहीं जा रहा है (भाव, तू सदा अटल है) द्वारिका नगरी में रास भी तू स्वयं ही डालता है (भाव, कृष्ण भी तू खुद ही है)।1। हे यार! सुंदर सी तेरी पगड़ी है (भाव, तेरा स्वरूप सुंदर है) और प्यारे तेरे वचन हैं, ना तू सिर्फ द्वारिका में है और तू सिर्फ इस्लामी धर्म केन्द्र मक्के में है (बल्कि, तू हर जगह है)।2। (सृष्टि के) कई हजार मण्डलों का तू इकलौता (खद ही) मालिक है। हे पातशाह! ऐसा ही साँवले रंग वाला कृष्ण है (भाव, कृष्ण भी तू स्वयं ही है)।3। हे नामदेव के पति-प्रभू! तू स्वयं ही मीर है तू खुद ही कृष्ण है, तू स्वयं ही सूर्य देवता है, तू खुद ही इन्द्र है, और तू खुद ही ब्रहमा है।4।2।3।