Ang 547
ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥
ਅਰਥ: ਹੇ (ਸਾਰੀਆਂ) ਜੂਨਾਂ ਵਿਚੋਂ (ਉੱਤਮ ਫ਼ਰਜ਼ ਵਾਲੇ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬੋਲ ਬੋਲਿਆ ਕਰ। (ਸਿਫ਼ਤਿ-ਸਾਲਾਹ ਵਲੋਂ) ਤੂੰ ਕਿਉਂ ਚੁੱਪ ਵੱਟੀ ਹੋਈ ਹੈ? ਆਪਣੀਆਂ ਅੱਖਾਂ ਨਾਲ (ਧਿਆਨ ਨਾਲ) ਵੇਖ; (ਨਿਰਾ) ਮਾਇਆ ਦਾ ਹੀ ਵਿਹਾਰ ਕਰਨ ਵਾਲਾ (ਇਥੋਂ ਖ਼ਾਲੀ ਹੱਥ) ਤੁਰ ਪੈਂਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ ਨਾਲ ਨਹੀਂ ਜਾ ਸਕਦੀ। ਦੇਸਾਂ (ਦੇ ਰਾਜ) , ਕੱਪੜੇ, ਸੋਨਾ, ਚਾਂਦੀ (-ਇਹਨਾਂ ਦੀ ਖ਼ਾਤਰ ਕੀਤੇ ਹੋਏ) ਸਾਰੇ ਉੱਦਮ ਵਿਅਰਥ ਹੋ ਜਾਂਦੇ ਹਨ। ਹੇ ਭਾਈ! ਪੁੱਤਰ, ਇਸਤ੍ਰੀ, ਦੁਨੀਆ ਦੀ ਵਡਿਆਈ-ਕੁਝ ਭੀ ਮਨੁੱਖ ਦੇ ਨਾਲ ਨਹੀਂ ਜਾਂਦਾ। ਹਾਥੀ ਘੋੜੇ ਆਦਿਕਾਂ ਦੀ ਲਾਲਸਾ ਭੀ ਵਿਕਾਰਾਂ ਵਲ ਲੈ ਜਾਂਦੀ ਹੈ। ਨਾਨਕ ਬੇਨਤੀ ਕਰਦਾ ਹੈ-ਸਾਧ ਸੰਗਤਿ ਤੋਂ ਬਿਨਾ ਦੁਨੀਆ ਦੇ ਸਾਰੇ ਉੱਦਮ ਨਾਸਵੰਤ ਹਨ।
बिहागड़ा महला ५ छंत ॥ बोलि सुधरमीड़िआ मोनि कत धारी राम ॥ तू नेत्री देखि चलिआ माइआ बिउहारी राम ॥ संगि तेरै कछु न चालै बिना गोबिंद नामा ॥ देस वेस सुवरन रूपा सगल ऊणे कामा ॥ पुत्र कलत्र न संगि सोभा हसत घोरि विकारी ॥ बिनवंत नानक बिनु साधसंगम सभ मिथिआ संसारी ॥१॥
अर्थ: हे (सारी) जूनियों में से (उक्तम फर्ज वाले, धर्म वाले!) परमात्मा के सिफत सालाह के बोल बोला कर। (सिफत सालाह से) तूने क्यूँ चुप धारण की हुई है? अपनी आँखों से (ध्यान से) देख; (निरी) माया का व्यवहार करने वाला (यहाँ से खाली हाथ) चला जाता है। हे भाई! परमात्मा के नाम के बिना और कोई चीज तेरे साथ नहीं जा सकती। देशों (की हकूमतें), कपड़े सोना, चाँदी (-इनकी खातिर किए हुए) सारे उद्यम व्यर्थ हो जाते हैं। हे भाई! पुत्र, स्त्री, दुनियावी मान-सम्मान- कुछ भी मनुष्य के साथ नहीं जाता। हाथी घोड़े आदि की लालसाएं भी विकारों की ओर ले जाती हैं। नानक विनती करता है– साध-संगत के बिना दुनिया के सारे उद्यम नाशवान हैं।