Ang 870
ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥ ਬਾਬਾ ਬੋਲਨਾ ਕਿਆ ਕਹੀਐ ॥ ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥ ਸੰਤਨ ਸਿਉ ਬੋਲੇ ਉਪਕਾਰੀ ॥ ਮੂਰਖ ਸਿਉ ਬੋਲੇ ਝਖ ਮਾਰੀ ॥੨॥ ਬੋਲਤ ਬੋਲਤ ਬਢਹਿ ਬਿਕਾਰਾ ॥ ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥ ਕਹੁ ਕਬੀਰ ਛੂਛਾ ਘਟੁ ਬੋਲੈ ॥ ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥
ਅਰਥ: ਹੇ ਭਾਈ! ਜਗਤ ਵਿਚ ਰਹਿੰਦਿਆਂ) ਕਿਹੋ ਜਿਹੇ ਬੋਲ ਬੋਲੀਏ, ਜਿਨ੍ਹਾਂ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਸੁਰਤ ਟਿਕੀ ਰਹੇ?।੧।ਰਹਾਉ। {ਨੋਟ: ਬਾਕੀ ਦੇ ਸਾਰੇ ਸ਼ਬਦ ਵਿਚ ਇਸ ਪ੍ਰਸ਼ਨ ਦਾ ਉੱਤਰ ਹੈ।} ਜੇ ਕੋਈ ਭਲਾ ਮਨੁੱਖ ਮਿਲ ਪਏ ਤਾਂ (ਉਸ ਦੀ ਸਿੱਖਿਆ) ਸੁਣਨੀ ਚਾਹੀਦੀ ਹੈ, ਤੇ (ਜੀਵਨ ਦੇ ਰਾਹ ਦੀਆਂ ਗੁੰਝਲਾਂ) ਪੁੱਛਣੀਆਂ ਚਾਹੀਦੀਆਂ ਹਨ। ਪਰ ਜੇ ਕੋਈ ਭੈੜਾ ਬੰਦਾ ਮਿਲ ਪਏ, ਤਾਂ ਉੱਥੇ ਚੁੱਪ ਰਹਿਣਾ ਹੀ ਠੀਕ ਹੈ।੧। (ਕਿਉਂਕਿ) ਭਲਿਆਂ ਨਾਲ ਗੱਲ ਕੀਤਿਆਂ ਕੋਈ ਭਲਾਈ ਦੀ ਗੱਲ ਨਿਕਲੇਗੀ, ਤੇ ਮੂਰਖ ਨਾਲ ਬੋਲਿਆਂ ਵਿਅਰਥ ਖਪ-ਖਪਾ ਹੀ ਹੋਵੇਗਾ।੨। (ਫਿਰ) ਜਿਉਂ ਜਿਉਂ (ਮੂਰਖ ਨਾਲ) ਗੱਲਾਂ ਕਰੀਏ (ਉਸ ਦੇ ਕੁਸੰਗ ਵਿਚ) ਵਿਕਾਰ ਹੀ ਵਿਕਾਰ ਵਧਦੇ ਹਨ; (ਪਰ ਇਸ ਦਾ ਭਾਵ ਇਹ ਨਹੀਂ ਕਿ ਕਿਸੇ ਨਾਲ ਭੀ ਬਹਿਣਾ-ਖਲੋਣਾ ਨਹੀਂ ਚਾਹੀਦਾ) । ਜੇ ਭਲੇ ਮਨੁੱਖਾਂ ਨਾਲ ਭੀ ਨਹੀਂ ਬੋਲਾਂਗੇ, (ਭਾਵ, ਜੇ ਭਲਿਆਂ ਪਾਸ ਭੀ ਨਹੀਂ ਬੈਠਾਂਗੇ) ਤਾਂ ਵਿਚਾਰ ਦੀਆਂ ਗੱਲਾਂ ਕਿਵੇਂ ਕਰ ਸਕਦੇ ਹਾਂ?।੩। ਹੇ ਕਬੀਰ! ਸੱਚੀ ਗੱਲ ਇਹ ਹੈ ਕਿ (ਜਿਵੇਂ) ਖ਼ਾਲੀ ਘੜਾ ਬੋਲਦਾ ਹੈ, ਜੇ ਉਹ (ਪਾਣੀ ਨਾਲ) ਭਰਿਆ ਹੋਇਆ ਹੋਵੇ ਤਾਂ ਉਹ ਕਦੇ ਡੋਲਦਾ ਨਹੀਂ (ਇਸੇ ਤਰ੍ਹਾਂ ਬਹੁਤੀਆਂ ਫ਼ਾਲਤੂ ਗੱਲਾਂ ਗੁਣ-ਹੀਨ ਮਨੁੱਖ ਹੀ ਕਰਦਾ ਹੈ। ਜੋ ਗੁਣਵਾਨ ਹੈ ਉਹ ਅਡੋਲ ਰਹਿੰਦਾ ਹੈ। ਸੋ, ਜਗਤ ਵਿਚ ਕੋਈ ਐਸਾ ਉੱਦਮ ਕਰੀਏ, ਜਿਸ ਨਾਲ ਗੁਣ ਗ੍ਰਹਿਣ ਕਰ ਸਕੀਏ, ਤੇ ਇਹ ਗੁਣ ਮਿਲ ਸਕਦੇ ਹਨ ਭਲਿਆਂ ਪਾਸੋਂ ਹੀ) ।੪।੧। ਸ਼ਬਦ ਦਾ ਭਾਵ: ਭਲਿਆਂ ਦੀ ਸੰਗਤ ਵਿਚ ਰਿਹਾਂ ਭਲਾਈ ਸਿੱਖੀਦੀ ਹੈ, ਤੇ ਪਰਮਾਤਮਾ ਵਾਲੇ ਪਾਸੇ ਦੀ ਲਗਨ ਬਣੀ ਰਹਿੰਦੀ ਹੈ। ਪਰ ਜੇ ਭੈੜਿਆਂ ਦੇ ਬਹਿਣੇ ਬੈਠੀਏ, ਤਾਂ ਇਕ ਤਾਂ ਉੱਥੇ ਵਿਅਰਥ ਖਪ-ਖਪਾ ਹੀ ਹੋਵੇਗਾ, ਦੂਜੇ ਵਿਕਾਰਾਂ ਵਲ ਰੁਚੀ ਬਣ ਜਾਣ ਦਾ ਖ਼ਤਰਾ ਰਹਿੰਦਾ ਹੈ।
रागु गोंड बाणी भगता की ॥ कबीर जी घरु १
ੴ सतिगुर प्रसादि ॥
संतु मिलै किछु सुनीऐ कहीऐ ॥ मिलै असंतु मसटि करि रहीऐ ॥१॥ बाबा बोलना किआ कहीऐ ॥ जैसे राम नाम रवि रहीऐ ॥१॥ रहाउ ॥ संतन सिउ बोले उपकारी ॥ मूरख सिउ बोले झख मारी ॥२॥ बोलत बोलत बढहि बिकारा ॥ बिनु बोले किआ करहि बीचारा ॥३॥ कहु कबीर छूछा घटु बोलै ॥ भरिआ होइ सु कबहु न डोलै ॥४॥१॥
अर्थ: हे भाई! (जगत में रहते हुए) कैसे बोल बोलें, जिनकी बरकति से परमात्मा के नाम के साथ सुरति टिकी रहे? ।1। रहाउ। (नोट: बाकी के सारे शबद में इस प्रश्न का उक्तर है।) अगर कोई भला मनुष्य मिल जाए तो (उसकी शिक्षा) सुननी चाहिए, और (जीवन के राह की गुंझलें) पूछनी चाहिए। पर अगर कोई बुरा आदमी मिल जाए, तो वहाँ चुप रहना ही ठीक है।1। (क्योंकि) भलों के साथ बात करने से कोई भलाई की बात निकलेगी, और मूर्ख से बात करने पर बेकार की झख मारने वाली बात होगी।2। (फिर) ज्यों-ज्यों (मूर्ख के साथ) बातें करेंगे (उसके कुसंग में) विकार ही विकार बढ़ते हैं; (पर इसका मतलब ये नहीं कि किसी के भी साथ उठना-बैठना नहीं चाहिए)। अगर भले मनुष्यों के साथ भी नहीं बोलेंगे, (भाव, अगर भलों के पास भी नहीं बैठेंगे) तो विचार की बातें कैसे कर सकते हैं?।3। हे कबीर! सच बात ये है कि (जैसे) खाली घड़ा बोलता है, अगर वह (पानी के साथ) भरा हुआ हो तो वह कभी छलकता नहीं (इसी तरह बहुती फालतू बातें गुणहीन मनुष्य ही करता है। जो गुणवान है वह अडोल रहता है। सो, जगत में कोई ऐसा उद्यम करें, जिससे गुण ग्रहण कर सकें, और ये गुण मिल सकते हैं भले लोगों के पास से ही)।4।1। शबद का भाव: भले लोगों की संगत में रहने से भलाई सीखी जाती है, और परमात्मा की ओर की लगन बनी रहती है। पर अगर बुरे लोगों की संगत में बैठेंगे तो एक तो वहाँ बेकार की झखमारी ही होगी, दूसरा विकारों की तरफ रुचि बढ़ जाने का ख़तरा बना रहता है।