Ang 565-566
ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥
ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?।੧। (ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ। (ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) । ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨। ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ। ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩। ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ। ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ। ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।
वडहंसु महला १ छंत ੴ सतिगुर प्रसादि ॥
काइआ कूड़ि विगाड़ि काहे नाईऐ ॥ नाता सो परवाणु सचु कमाईऐ ॥ जब साच अंदरि होइ साचा तामि साचा पाईऐ ॥ लिखे बाझहु सुरति नाही बोलि बोलि गवाईऐ ॥ जिथै जाइ बहीऐ भला कहीऐ सुरति सबदु लिखाईऐ ॥ काइआ कूड़ि विगाड़ि काहे नाईऐ ॥१॥ ता मै कहिआ कहणु जा तुझै कहाइआ ॥ अम्रितु हरि का नामु मेरै मनि भाइआ ॥ नामु मीठा मनहि लागा दूखि डेरा ढाहिआ ॥ सूखु मन महि आइ वसिआ जामि तै फुरमाइआ ॥ नदरि तुधु अरदासि मेरी जिंनि आपु उपाइआ ॥ ता मै कहिआ कहणु जा तुझै कहाइआ ॥२॥ वारी खसमु कढाए किरतु कमावणा ॥ मंदा किसै न आखि झगड़ा पावणा ॥ नह पाइ झगड़ा सुआमि सेती आपि आपु वञावणा ॥ जिसु नालि संगति करि सरीकी जाइ किआ रूआवणा ॥ जो देइ सहणा मनहि कहणा आखि नाही वावणा ॥ वारी खसमु कढाए किरतु कमावणा ॥३॥ सभ उपाईअनु आपि आपे नदरि करे ॥ कउड़ा कोइ न मागै मीठा सभ मागै ॥ सभु कोइ मीठा मंगि देखै खसम भावै सो करे ॥ किछु पुंन दान अनेक करणी नाम तुलि न समसरे ॥ नानका जिन नामु मिलिआ करमु होआ धुरि कदे ॥ सभ उपाईअनु आपि आपे नदरि करे ॥४॥१॥
अर्थ: शरीर को (हृदय को) माया के मोह में गंदा करके (तीर्थ-) स्नान करने का कोई लाभ नहीं है। वही मनुष्य नहाया हुआ (पवित्र) है और वही (प्रभू की हजूरी में) कबूल है जो सदा-स्थिर प्रभू-नाम-सिमरन की कमाई करता है। जब सदा-स्थिर-प्रभू के चरणों में जुड़़ के जीव सदा स्थिर-प्रभू के साथ एक-मेक हो जाता है तब सदा-स्थिर रहने वाला परमात्मा मिल जाता है। पर, प्रभू के हुकम के बिना मनुष्य की सुरति (झूठ में से निकल के) ऊँची नहीं हो सकती। सिर्फ जबानी (ज्ञान की) बातें करके बल्कि आत्मिक जीवन और खराब करता है। जहाँ भी (भाव, साध-संगति में) जा के बैठें, प्रभू की सिफत सालाह ही करनी चाहिए, अपनी सुरति में प्रभू की सिफत सालाह की बाणी परोनी चाहिए। (नहीं तो) हृदय को माया के मोह में मैला करके (तीर्थ-) स्नान करने का क्या लाभ?।1। (पर, ये सिफत सालाह हे प्रभू! तेरी अपनी बख्शिश है) मैं तब ही सिफत-सालाह कर सकता हूँ जब तू खुद प्रेरणा करता है। (प्रभू की मेहर से ही) प्रभू का आत्मिक जीवन देने वाला नाम मेरे मन को प्यारा लग सकता है। जब प्रभू का नाम मन को मीठा लगता है तब दुखों ने (उस मन में से) अपना डेरा उठा लिया (समझो)। हे प्रभू! जब तूने हुकम किया तब आत्मिक आनंद मेरे मन में आ बसता है। हे प्रभू! जिस तू ने अपने आप को खुद ही (जगत-रूप में) प्रकट किया है, जब तू मुझे प्ररणा करता है तब ही मैं तेरी सिफत सालाह कर सकता हूँ। मेरी तो तेरे दर पे आरजू ही होती है, मेहर की नजर (तो) तू खुद ही करता है।2। जीवों के किए कर्मों के अनुसार पति-प्रभू हरेक जीव को मानस जन्म की बारी देता है (पिछले कर्मों के संस्कारों के अनुसार ही किसी को अच्छा और किसी को बुरा बनाता है, इस वास्ते) किसी मनुष्य को बुरा कह कह के कोई झगड़ा नहीं खड़ा करना चाहिए (बुरा मनुष्य प्रभू की रजा में ही बुरा बना हुआ है) बुरे की निंदा करना प्रभू से झगड़ा करना है। (सो, हे भाई!) मालिक प्रभू से झगड़ा नहीं डालना चाहिए, इस तरह तो (हम) अपने आप को खुद ही तबाह कर लेते हैं। जिस मालिक के आसरे सदा जीना है, उसके साथ ही बराबरी करके (अगर दुख प्राप्त हुआ तो फिर उसके पास) जा के पुकार करने का कोई लाभ नहीं हो सकता। परमात्मा जो (सुख-दुख) देता है वह (खिले माथे) सहना चाहिए, गिला-श्किवा नहीं करना चाहिए, गिला-गुजारी करके व्यर्थ बोल-कुबोल नहीं बोलने चाहिए। (दरअसल बात ये है कि) हमारे किए कर्मों के अनुसार पति-प्रभू हमें मानस जनम की बारी देता है।3। सारी सृष्टि परमात्मा ने स्वयं पैदा की है, खुद ही हरेक जीव पर मेहर की निगाह करता है। (उसके दर से सब जीव दातें मांगते हैं) कड़वी चीज (कोई भी) नहीं मांगता, हरेक जीव मीठी सुखदाई वस्तुएं ही मांगता है। हरेक जीव मीठे पदार्थों की मांग ही करता है, पर पति-प्रभू वही कुछ करता है (देता है) जो उसे अच्छा लगता है। जीव (दुनिया के मीठे पदार्थों की खातिर) दान-पुंन करते हैं, ऐसे और भी धार्मिक कर्म करते हैं, पर परमात्मा के नाम के बराबर और कोई उद्यम नहीं है। हे नानक! जिन लोगों पर धुर से परमात्मा की ओर से बख्शिश होती है उन्हें नाम की दाति मिलती है। ये सारा जगत प्रभू ने खुद पैदा किया है और खुद ही सब पर मेहर की नजर करता है।4।1।