Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 650
ਸਲੋਕੁ ਮਃ ੩ ॥ ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥ ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥੧॥ ਮਃ ੩ ॥ ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥ ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥ ਪਉੜੀ ॥ ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥ ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥ ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥ ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥੨੦॥
ਅਰਥ: ਸਤਿਗੁਰੂ ਤੋਂ ਬਿਨਾ ਨਾਹ ਆਤਮਕ ਜੀਵਨ ਦੀ ਸਮਝ ਪੈਂਦੀ ਹੈ ਤੇ ਨਾਹ ਹੀ ਸੁਖ ਮਨ ਵਿਚ ਵੱਸਦਾ ਹੈ; (ਗੁਰੂ ਤੋਂ ਬਿਨਾ) ਹੇ ਨਾਨਕ! ਨਾਮ ਤੋਂ ਸੱਖਣੇ (ਰਹਿ ਕੇ) ਮਨਮੁਖ ਮਨੁੱਖਾ-ਜਨਮ ਵਿਅਰਥ ਗਵਾ ਜਾਣਗੇ।੧। ਸਾਰੇ ਸਿੱਧ ਤੇ ਸਾਧਿਕ ਨਾਮ ਨੂੰ ਹੀ ਖੋਜਦੇ ਬ੍ਰਿਤੀ ਜੋੜ ਜੋੜ ਕੇ ਥੱਕ ਗਏ ਹਨ; ਸਤਿਗੁਰੂ ਤੋਂ ਬਿਨਾ ਕਿਸੇ ਨੂੰ ਨਹੀਂ ਲੱਭਾ। ਸਤਿਗੁਰੂ ਦੇ ਸਨਮੁਖ ਹੋਇਆ ਮਨੁੱਖ ਹੀ ਮਿਲਾਇਆ ਹੋਇਆ (ਪ੍ਰਭੂ ਨੂੰ) ਮਿਲਦਾ ਹੈ। ਨਾਮ ਤੋਂ ਬਿਨਾ ਖਾਣਾ ਤੇ ਪਹਿਨਣਾ ਸਭ ਵਿਅਰਥ ਹੈ, (ਜੇ ਨਾਮ ਨਹੀਂ ਤਾਂ) ਉਹ ਸਿੱਧੀ ਤੇ ਕਰਾਮਾਤਿ ਫਿਟਕਾਰ-ਜੋਗ ਹੈ; ਇਹੀ (ਉਸ ਦੀ) ਸਿੱਧੀ ਹੈ ਤੇ ਇਹੀ ਕਰਾਮਾਤ ਹੈ ਕਿ ਚਿੰਤਾ ਤੋਂ ਰਹਿਤ ਹਰੀ ਉਸ ਨੂੰ (ਨਾਮ ਦੀ) ਦਾਤਿ ਬਖ਼ਸ਼ੇ; ਹੇ ਨਾਨਕ! “ਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਮਨ ਵਿਚ ਵੱਸਦਾ ਹੈ”-ਇਹੀ ਸਿੱਧੀ ਤੇ ਕਰਾਮਾਤ ਹੁੰਦੀ ਹੈ।੨। ਅਸੀ ਪ੍ਰਭੂ-ਖਸਮ ਦੇ ਢਾਢੀ ਸਦਾ ਪ੍ਰਭੂ ਦੇ ਗੁਣਾਂ ਦੇ ਗੀਤ ਗਾਂਦੇ ਹਾਂ; ਉਸ ਕਮਲਾਪਤੀ ਪ੍ਰਭੂ ਦਾ ਹੀ ਕੀਰਤਨ ਕਰਦੇ ਹਾਂ ਤੇ ਜਸ ਸੁਣਦੇ ਹਾਂ। ਪ੍ਰਭੂ ਦਾਤਾ ਹੈ, ਸਾਰਾ ਸੰਸਾਰ ਭਿਖਾਰੀ ਹੈ, ਜੀਵ ਜੰਤ ਮੰਗਤੇ ਹਨ। ਪੱਥਰਾਂ ਵਿਚਲੇ ਕੀੜਿਆਂ ਨੂੰ ਭੀ ਦਿਆਲ ਹੋ ਕੇ, ਹੇ ਹਰੀ! ਤੂੰ ਦਾਨ ਦੇਂਦਾ ਹੈਂ। ਹੇ ਦਾਸ ਨਾਨਕ! ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਸਿਮਰਿਆ ਹੈ, ਉਹ (ਅਸਲ) ਧਨੀ ਹੁੰਦੇ ਹਨ।੨੦।
सलोकु मः ३ ॥ गुर बिनु गिआनु न होवई ना सुखु वसै मनि आइ ॥ नानक नाम विहूणे मनमुखी जासनि जनमु गवाइ ॥१॥ मः ३ ॥ सिध साधिक नावै नो सभि खोजदे थकि रहे लिव लाइ ॥ बिनु सतिगुर किनै न पाइओ गुरमुखि मिलै मिलाइ ॥ बिनु नावै पैनणु खाणु सभु बादि है धिगु सिधी धिगु करमाति ॥ सा सिधि सा करमाति है अचिंतु करे जिसु दाति ॥ नानक गुरमुखि हरि नामु मनि वसै एहा सिधि एहा करमाति ॥२॥ पउड़ी ॥ हम ढाढी हरि प्रभ खसम के नित गावह हरि गुण छंता ॥ हरि कीरतनु करह हरि जसु सुणह तिसु कवला कंता ॥ हरि दाता सभु जगतु भिखारीआ मंगत जन जंता ॥ हरि देवहु दानु दइआल होइ विचि पाथर क्रिम जंता ॥ जन नानक नामु धिआइआ गुरमुखि धनवंता ॥२०॥
अर्थ: सतिगुरू के बिना ना आत्मिक जीवन की समझ पड़ती है और ना ही सुख मन में बसता है; (गुरू के बिना) हे नानक! नाम से वंचित (रह के) मनमुख मानस-जन्म को व्यर्थ गवा जाएंगे।1। सभी सिद्ध और साधक नाम को ही खोजते बिरती जोड़-जोड़ के थक गए है; सतिगुरू के बिना किसी को नहीं मिला। सतिगुरू के सन्मुख होने से ही मनुष्य (प्रभू को) मिल सकता है। नाम के बिना खाना और पहनना सब व्यर्थ है, (अगर नाम नहीं तो) वह सिद्धि और करामात धिक्कार है; यही (उसकी) सिद्धि है और यही करामात है कि चिंता से रहित हरी उसको (नाम की) दाति बख्शे; हे नानक! ‘गुरू के सन्मुख हो के हरी का नाम मन में बसता है’ – यही सिद्धी और करामात होती है।2। हम प्रभू-पति के ढाढी सदा प्रभू के गुणों के गीत गाते हैं; उस कमलापति प्रभू का ही कीर्तन करते हैं और यश सुनते हैं। प्रभू दाता है, सारा संसार भिखारी है, जीव जंतु मंगते हैं। पत्थरों के बीच में रहते कीड़ों पर दयाल हो के, हे हरी! तू दान देता है। हे दास नानक! जिन्होंने सतिगुरू के सन्मुख हो के नाम सिमरा है, वह (असल) धनवान होते हैं।20।
..
..
Today Mukhwak From Janam Asthan Guru Gobind Singh Ji, Hukamnama Sahib Takht Patna Sahib Bihar, Mukhwak Patna Sahib, Mukhwak Guru Gobind Singh Ji, Mukhwak Janam Asthan Guru Gobind Singh Ji, Mukhwak Historical Gurdwara Sahib, Hukamnama Itihasik Gurdwara Sahib Ton, Mukhwak Patna Sahib Ton, Ajj Da Hukamnama, Latest Hukamnama, Daily Hukamnama, Rojana Mukhwak Patna Sahib, Gurdwara Patna Sahib Hukamnama, Hukamnama Sahib Patna Sahib
DATES WHEN THIS MUKHWAK COMES
10 October 2026